Numbers 16:5 in Panjabi 5 ਉਹ ਕੋਰਹ ਅਤੇ ਉਹ ਦੀ ਸਾਰੀ ਟੋਲੀ ਨੂੰ ਬੋਲਿਆ ਕਿ ਸਵੇਰ ਨੂੰ ਯਹੋਵਾਹ ਦੱਸੇਗਾ ਕਿ ਕੌਣ ਉਸ ਦਾ ਹੈ ਅਤੇ ਕੌਣ ਪਵਿੱਤਰ ਹੈ ਅਤੇ ਕਿਸਨੂੰ ਆਪਣੇ ਨੇੜੇ ਲਿਆਵੇਗਾ, ਜਿਸ ਨੂੰ ਉਹ ਚੁਣੇਗਾ ਉਹ ਨੂੰ ਨੇੜੇ ਲਿਆਵੇਗਾ ।
Other Translations King James Version (KJV) And he spake unto Korah and unto all his company, saying, Even to morrow the LORD will show who are his, and who is holy; and will cause him to come near unto him: even him whom he hath chosen will he cause to come near unto him.
American Standard Version (ASV) and he spake unto Korah and unto all his company, saying, In the morning Jehovah will show who are his, and who is holy, and will cause him to come near unto him: even him whom he shall choose will he cause to come near unto him.
Bible in Basic English (BBE) And he said to Korah and his band, In the morning the Lord will make clear who are his, and who is holy, and who may come near him: the man of his selection will be caused to come near him.
Darby English Bible (DBY) And he spoke to Korah and to all his band, saying, Even to-morrow will Jehovah make known who is his, and who is holy; and he will cause him to come near to him; and him whom he has chosen, him will he cause to come near to him.
Webster's Bible (WBT) And he spoke to Korah and to all his company, saying, Even to-morrow the LORD will show who are his, and who is holy; and will cause him to come near to him: even him whom he hath chosen will he cause to come near to him.
World English Bible (WEB) and he spoke to Korah and to all his company, saying, In the morning Yahweh will show who are his, and who is holy, and will cause him to come near to him: even him whom he shall choose will he cause to come near to him.
Young's Literal Translation (YLT) and he speaketh unto Korah, and unto all his company, saying, `Morning! -- and Jehovah is knowing those who are his, and him who is holy, and hath brought near unto Him; even him whom He doth fix on He bringeth near unto Him.
Cross Reference Exodus 28:1 in Panjabi 1 ਤੂੰ ਆਪਣੇ ਭਰਾ ਹਾਰੂਨ ਅਤੇ ਉਸ ਦੇ ਨਾਲ ਉਸ ਦੇ ਪੁੱਤਰਾਂ ਨੂੰ ਇਸਰਾਏਲੀਆਂ ਵਿੱਚੋਂ ਆਪਣੇ ਕੋਲ ਲਿਆਈਂ ਤਾਂ ਜੋ ਉਹ ਮੇਰੇ ਲਈ ਜਾਜਕਾਈ ਦਾ ਕੰਮ ਕਰਨ ਅਰਥਾਤ ਹਾਰੂਨ ਅਤੇ ਉਸ ਦੇ ਪੁੱਤਰ ਨਾਦਾਬ, ਅਬੀਹੂ, ਅਲਆਜਾਰ, ਈਥਾਮਾਰ ।
Exodus 28:43 in Panjabi 43 ਅਤੇ ਉਹ ਹਾਰੂਨ ਅਤੇ ਉਹ ਦੇ ਪੁੱਤਰਾਂ ਉੱਤੇ ਹੋਵੇ ਜਦ ਉਹ ਮੰਡਲੀ ਦੇ ਤੰਬੂ ਵਿੱਚ ਵੜਨ ਜਾਂ ਜਗਵੇਦੀ ਕੋਲ ਜਾਣ ਕਿ ਉਹ ਪਵਿੱਤਰ ਸਥਾਨ ਵਿੱਚ ਉਪਾਸਨਾ ਕਰਨ ਅਜਿਹਾ ਨਾ ਹੋਵੇ ਕਿ ਉਹ ਅਪਰਾਧੀ ਹੋ ਕੇ ਮਰਨ । ਇਹ ਉਹ ਦੇ ਲਈ ਅਤੇ ਉਹ ਦੇ ਪਿੱਛੋਂ ਉਹ ਦੀ ਅੰਸ ਲਈ ਸਦਾ ਦੀ ਬਿਧੀ ਹੋਵੇ ।
Leviticus 8:2 in Panjabi 2 ਤੂੰ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਅਤੇ ਉਨ੍ਹਾਂ ਦੇ ਬਸਤਰਾਂ, ਮਸਹ ਕਰਨ ਦੇ ਤੇਲ, ਪਾਪ ਬਲੀ ਦੀ ਭੇਟ ਦੇ ਬਲ਼ਦ, ਦੋ ਭੇਡੂਆਂ ਅਤੇ ਪਤੀਰੀ ਰੋਟੀ ਦੇ ਟੋਕਰੇ ਨੂੰ ਲੈ ਕੇ,
Leviticus 10:3 in Panjabi 3 ਤਦ ਮੂਸਾ ਨੇ ਹਾਰੂਨ ਨੂੰ ਆਖਿਆ, “ਇਹ ਉਹ ਗੱਲ ਹੈ, ਜਿਹੜੀ ਯਹੋਵਾਹ ਨੇ ਆਖੀ ਸੀ ਕਿ ਜੋ ਮੇਰੇ ਨਜ਼ਦੀਕ ਆਵੇ ਮੈਂ ਆਪਣੇ ਆਪ ਨੂੰ ਉਨ੍ਹਾਂ ਦੇ ਸਾਹਮਣੇ ਪਵਿੱਤਰ ਵਿਖਾਵਾਂਗਾ ਅਤੇ ਸਾਰੇ ਲੋਕਾਂ ਦੇ ਸਾਹਮਣੇ ਮੇਰੀ ਵਡਿਆਈ ਹੋਵੇਗੀ । “ ਅਤੇ ਹਾਰੂਨ ਚੁੱਪ ਰਿਹਾ ।
Leviticus 21:6 in Panjabi 6 ਉਹ ਆਪਣੇ ਪਰਮੇਸ਼ੁਰ ਅੱਗੇ ਪਵਿੱਤਰ ਹੋਣ ਅਤੇ ਆਪਣੇ ਪਰਮੇਸ਼ੁਰ ਦਾ ਨਾਮ ਬਦਨਾਮ ਨਾ ਕਰਨ ਕਿਉਂ ਜੋ ਉਹ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਅਤੇ ਆਪਣੇ ਪਰਮੇਸ਼ੁਰ ਦੀ ਰੋਟੀ ਚੜ੍ਹਾਉਂਦੇ ਹਨ, ਇਸ ਲਈ ਉਹ ਪਵਿੱਤਰ ਰਹਿਣ ।
Leviticus 21:12 in Panjabi 12 ਉਹ ਪਵਿੱਤਰ ਸਥਾਨ ਤੋਂ ਬਾਹਰ ਨਾ ਨਿੱਕਲੇ ਅਤੇ ਨਾ ਆਪਣੇ ਪਰਮੇਸ਼ੁਰ ਦੇ ਪਵਿੱਤਰ ਸਥਾਨ ਨੂੰ ਭ੍ਰਿਸ਼ਟ ਕਰੇ, ਕਿਉਂ ਜੋ ਉਸ ਦੇ ਸਿਰ ਉੱਤੇ ਪਰਮੇਸ਼ੁਰ ਦੇ ਮਸਹ ਕੀਤੇ ਹੋਏ ਤੇਲ ਦਾ ਮੁਕਟ ਹੈ । ਮੈਂ ਯਹੋਵਾਹ ਹਾਂ ।
Numbers 16:3 in Panjabi 3 ਅਤੇ ਉਹ ਮੂਸਾ ਦੇ ਵਿਰੁੱਧ ਅਤੇ ਹਾਰੂਨ ਦੇ ਵਿਰੁੱਧ ਇੱਕਠੇ ਹੋਏ ਅਤੇ ਉਨ੍ਹਾਂ ਨੂੰ ਆਖਿਆ, ਹੁਣ ਤਾਂ ਬੱਸ ਕਰੋ ਕਿਉਂ ਜੋ ਸਾਰੀ ਮੰਡਲੀ ਦੇ ਲੋਕ ਪਵਿੱਤਰ ਹਨ ਅਤੇ ਯਹੋਵਾਹ ਉਨ੍ਹਾਂ ਦੇ ਵਿੱਚ ਹੈ । ਤੁਸੀਂ ਫਿਰ ਕਿਵੇਂ ਆਪਣੇ ਆਪ ਨੂੰ ਯਹੋਵਾਹ ਦੀ ਸਭਾ ਨਾਲੋਂ ਉੱਚਾ ਬਣਾਉਂਦੇ ਹੋ ?
Numbers 17:5 in Panjabi 5 ਜਿਸ ਮਨੁੱਖ ਨੂੰ ਮੈਂ ਚੁਣਾਂਗਾ, ਉਸ ਦੇ ਢਾਂਗੇ ਵਿੱਚੋਂ ਕੁੰਬਲਾਂ ਨਿੱਕਲ ਆਉਣਗੀਆਂ ਅਤੇ ਮੈਂ ਆਪਣੀ ਵੱਲੋਂ ਇਸਰਾਏਲੀਆਂ ਦੀ ਬੁੜ ਬੁੜਾਹਟ ਨੂੰ, ਜਿਹੜੀ ਉਹ ਤੁਹਾਡੇ ਵਿਰੁੱਧ ਬੁੜ ਬੁੜਾਉਂਦੇ ਹਨ, ਦੂਰ ਕਰ ਦਿਆਂਗਾ ।
1 Samuel 2:28 in Panjabi 28 ਕੀ ਮੈਂ ਉਸ ਨੂੰ ਇਸਰਾਏਲ ਦੇ ਸਾਰਿਆਂ ਗੋਤਾਂ ਵਿੱਚੋਂ ਨਹੀਂ ਚੁਣ ਲਿਆ ਕਿ ਉਹ ਮੇਰਾ ਜਾਜਕ ਬਣੇ ਅਤੇ ਮੇਰੀ ਜਗਵੇਦੀ ਉੱਤੇ ਭੇਂਟ ਚੜ੍ਹਾਵੇ, ਧੂਪ ਧੁਖਾਵੇ, ਮੇਰੇ ਅੱਗੇ ਏਫ਼ੋਦ ਪਹਿਨੇ ਅਤੇ ਮੈਂ ਸਾਰੀਆਂ ਭੇਟਾਂ ਜੋ ਇਸਰਾਏਲੀ ਅੱਗ ਨਾਲ ਚੜ੍ਹਾਉਂਦੇ ਹਨ ਤੇਰੇ ਪਿਤਾ ਦੇ ਟੱਬਰ ਨੂੰ ਨਹੀਂ ਦਿੱਤੀਆਂ ?
Psalm 65:4 in Panjabi 4 ਧੰਨ ਹੈ ਉਹ ਜਿਹ ਨੂੰ ਤੂੰ ਚੁਣਦਾ ਤੇ ਆਪਣੇ ਨੇੜੇ ਲਿਆਉਂਦਾ ਹੈਂ, ਕਿ ਉਹ ਤੇਰੇ ਦਰਬਾਰ ਵਿੱਚ ਰਹੇ, — ਅਸੀਂ ਤੇਰੇ ਭਵਨ ਅਰਥਾਤ ਤੇਰੀ ਪਵਿੱਤਰ ਹੈਕਲ ਦੀ ਭਲਿਆਈ ਨਾਲ ਤ੍ਰਿਪਤ ਹੋਵਾਂਗੇ ।
Psalm 105:26 in Panjabi 26 ਉਹ ਨੇ ਆਪਣੇ ਦਾਸ ਮੂਸਾ ਨੂੰ ਭੇਜਿਆ, ਅਤੇ ਹਾਰੂਨ ਨੂੰ ਜਿਹ ਨੂੰ ਉਹ ਨੇ ਚੁਣਿਆ ਸੀ ।
Isaiah 61:5 in Panjabi 5 ਪਰਦੇਸੀ ਆ ਖੜ੍ਹੇ ਹੋਣਗੇ ਅਤੇ ਤੁਹਾਡੇ ਇੱਜੜਾਂ ਨੂੰ ਚਾਰਨਗੇ, ਓਪਰੇ ਤੁਹਾਡੇ ਹਾਲ੍ਹੀ ਤੇ ਮਾਲੀ ਹੋਣਗੇ,
Ezekiel 40:46 in Panjabi 46 ਉਹ ਕੋਠੜੀ ਜਿਸ ਦਾ ਮੂੰਹ ਉਤਰ ਵੱਲ ਹੈ ਉਹਨਾਂ ਜਾਜਕਾਂ ਲਈ ਹੈ, ਜਿਹੜੇ ਜਗਵੇਦੀ ਦੀ ਰਾਖੀ ਲਈ ਹਨ । ਇਹ ਸਦੋਕ ਦੀ ਵੰਸ਼ ਵਿੱਚੋਂ ਹਨ ਜੋ ਲੇਵੀਆਂ ਵਿੱਚੋਂ ਯਹੋਵਾਹ ਦੇ ਹਜ਼ੂਰ ਉਹ ਦੀ ਉਪਾਸਨਾ ਕਰਨ ਲਈ ਆਉਂਦੇ ਹਨ ।
Ezekiel 44:15 in Panjabi 15 ਪਰ ਲੇਵੀ ਜਾਜਕ ਅਰਥਾਤ ਸਦੋਕ ਦੀ ਵੰਸ਼ ਜੋ ਮੇਰੇ ਪਵਿੱਤਰ ਸਥਾਨ ਦੀ ਰਾਖੀ ਕਰਦੇ ਸਨ, ਜਦੋਂ ਇਸਰਾਏਲੀ ਮੇਰੇ ਕੋਲੋਂ ਬੇਮੁੱਖ ਹੋ ਗਏ, ਤਾਂ ਮੇਰੀ ਸੇਵਾ ਲਈ ਮੇਰੇ ਨੇੜੇ ਆਉਣਗੇ ਅਤੇ ਮੇਰੇ ਸਨਮੁੱਖ ਖਲੋਤੇ ਰਹਿਣਗੇ, ਤਾਂ ਜੋ ਮੇਰੇ ਸਾਹਮਣੇ ਚਰਬੀ ਅਤੇ ਲਹੂ ਚੜ੍ਹਾਉਣ, ਪ੍ਰਭੂ ਯਹੋਵਾਹ ਦਾ ਵਾਕ ਹੈ ।
Malachi 3:18 in Panjabi 18 ਤਦ ਤੁਸੀਂ ਮੁੜੋਗੇ ਅਤੇ ਧਰਮੀ ਅਤੇ ਦੁਸ਼ਟ ਵਿੱਚ ਅਤੇ ਪਰਮੇਸ਼ੁਰ ਦੀ ਸੇਵਾ ਕਰਨ ਵਾਲੇ ਵਿੱਚ ਅਤੇ ਜਿਹੜਾ ਸੇਵਾ ਨਹੀਂ ਕਰਦਾ ਉਹ ਦੇ ਵਿੱਚ ਪਰਖ ਕਰੋਗੇ ।
John 15:16 in Panjabi 16 “ਤੁਸੀਂ ਮੈਨੂੰ ਨਹੀਂ ਚੁਣਿਆ, ਪਰ ਮੈਂ ਤੁਹਾਨੂੰ ਚੁਣਿਆ ਹੈ । ਮੈਂ ਤੁਹਾਨੂੰ ਠਹਿਰਾਇਆ ਹੈ ਤਾਂ ਕਿ ਤੁਸੀਂ ਜਾਵੋਂ ਅਤੇ ਫ਼ਲਦਾਰ ਹੋ ਸਕੋਂ । ਤੁਹਾਡਾ ਫ਼ਲ ਸਦਾ ਤੁਹਾਡੇ ਜੀਵਨ ਵਿੱਚ ਰਹੇ ਤਾਂ ਜੋ ਕੁੱਝ ਵੀ ਤੁਸੀਂ ਮੇਰੇ ਨਾਮ ਵਿੱਚ ਮੰਗੋਂ ਪਿਤਾ ਤੁਹਾਨੂੰ ਦੇਵੇ ।”
Acts 1:2 in Panjabi 2 ਉਸ ਦਿਨ ਤੱਕ ਉਨ੍ਹਾਂ ਰਸੂਲਾਂ ਨੂੰ, ਜਿਹੜੇ ਉਸ ਨੇ ਚੁਣੇ ਸਨ, ਪਵਿੱਤਰ ਆਤਮਾ ਦੇ ਰਾਹੀਂ ਆਗਿਆ ਦੇ ਕੇ ਉਤਾਹਾਂ ਉਠਾ ਲਿਆ ਗਿਆ ।
Acts 1:24 in Panjabi 24 ਅਤੇ ਪ੍ਰਾਰਥਨਾ ਕੀਤੀ ਅਤੇ ਆਖਿਆ ਕਿ ਹੇ ਪ੍ਰਭੂ ਤੂੰ ਜੋ ਸਭਨਾਂ ਦੇ ਦਿਲਾਂ ਨੂੰ ਜਾਣਦਾ ਹੈ, ਇਹ ਪਰਗਟ ਕਰ ਇਨ੍ਹਾਂ ਦੋਹਾਂ ਵਿੱਚੋਂ ਤੂੰ ਕਿਸਨੂੰ ਚੁਣਿਆ ਹੈ ।
Acts 13:2 in Panjabi 2 ਜਦੋਂ ਇਹ ਪ੍ਰਭੂ ਦੀ ਬੰਦਗੀ ਕਰਦੇ, ਵਰਤ ਰੱਖਦੇ ਸਨ ਤਾਂ ਪਵਿੱਤਰ ਆਤਮਾ ਨੇ ਕਿਹਾ ਕਿ ਮੇਰੇ ਲਈ ਬਰਨਬਾਸ ਅਤੇ ਸੌਲੁਸ ਨੂੰ ਉਸ ਕੰਮ ਦੇ ਲਈ ਅਲੱਗ ਕਰੋ, ਜਿਸ ਦੇ ਲਈ ਮੈਂ ਉਨ੍ਹਾਂ ਨੂੰ ਬੁਲਾਇਆ ਹੈ ।
Acts 15:7 in Panjabi 7 ਅਤੇ ਜਦੋਂ ਬਹੁਤ ਵਿਵਾਦ ਹੋਇਆ ਤਾਂ ਪਤਰਸ ਨੇ ਉੱਠ ਕੇ ਉਨ੍ਹਾਂ ਨੂੰ ਆਖਿਆ, ਹੇ ਭਰਾਵੋ, ਤੁਸੀਂ ਜਾਣਦੇ ਹੋ ਜੋ ਪਹਿਲੇ ਦਿਨਾਂ ਤੋਂ ਪਰਮੇਸ਼ੁਰ ਨੇ ਤੁਹਾਡੇ ਵਿੱਚੋਂ ਮੈਨੂੰ ਚੁਣਿਆ, ਜੋ ਪਰਾਈਆਂ ਕੌਮਾਂ ਮੇਰੀ ਜ਼ੁਬਾਨੀ ਖੁਸ਼ਖਬਰੀ ਦਾ ਬਚਨ ਸੁਣਨ ਅਤੇ ਵਿਸ਼ਵਾਸ ਕਰਨ ।
Acts 22:14 in Panjabi 14 ਉਹ ਬੋਲਿਆ, ਸਾਡੇ ਵੱਡਿਆਂ ਦੇ ਪਰਮੇਸ਼ੁਰ ਨੇ ਤੈਨੂੰ ਠਹਿਰਾਇਆ ਹੈ, ਜੋ ਤੂੰ ਉਹ ਦੀ ਮਰਜ਼ੀ ਨੂੰ ਜਾਣੇ, ਉਸ ਧਰਮੀ ਨੂੰ ਵੇਖੇਂ ਅਤੇ ਉਹ ਦੇ ਮੂੰਹ ਦਾ ਸ਼ਬਦ ਸੁਣੇਂ ।
Ephesians 2:13 in Panjabi 13 ਪਰ ਹੁਣ ਮਸੀਹ ਯਿਸੂ ਵਿੱਚ ਤੁਸੀਂ ਜੋ ਪਹਿਲਾਂ ਦੂਰ ਸੀ, ਮਸੀਹ ਦੇ ਲਹੂ ਦੇ ਦੁਆਰਾ ਨੇੜੇ ਕੀਤੇ ਗਏ ਹੋ !
2 Timothy 2:3 in Panjabi 3 ਮਸੀਹ ਯਿਸੂ ਦੇ ਚੰਗੇ ਸਿਪਾਹੀ ਵਾਂਗੂੰ ਮੇਰੇ ਨਾਲ ਦੁੱਖ ਝੱਲ ।
2 Timothy 2:19 in Panjabi 19 ਫਿਰ ਵੀ ਪਰਮੇਸ਼ੁਰ ਦੀ ਧਰੀ ਹੋਈ ਪੱਕੀ ਨੀਂਹ ਅਟੱਲ ਰਹਿੰਦੀ ਹੈ ਜਿਹ ਦੇ ਉੱਤੇ ਇਹ ਮੋਹਰ ਲੱਗੀ ਹੋਈ ਹੈ ਭਈ ਪ੍ਰਭੂ ਆਪਣਿਆਂ ਨੂੰ ਜਾਣਦਾ ਹੈ, ਨਾਲੇ ਇਹ ਕਿ ਹਰੇਕ ਜਿਹੜਾ ਪ੍ਰਭੂ ਦਾ ਨਾਮ ਲੈਂਦਾ ਹੈ ਕੁਧਰਮ ਤੋਂ ਅਲੱਗ ਰਹੇ ।
Hebrews 10:19 in Panjabi 19 ਉਪਰੰਤ ਹੇ ਭਰਾਵੋ, ਜਦੋਂ ਸਾਨੂੰ ਯਿਸੂ ਦੇ ਲਹੂ ਦੇ ਕਾਰਨ ਪਵਿੱਤਰ ਸਥਾਨ ਦੇ ਅੰਦਰ ਜਾਣ ਦੀ ਦਲੇਰੀ ਹੈ ।
Hebrews 12:14 in Panjabi 14 ਸਭਨਾਂ ਨਾਲ ਮੇਲ-ਮਿਲਾਪ ਰੱਖੋ ਅਤੇ ਪਵਿੱਤਰਤਾਈ ਦੀ ਭਾਲ ਕਰੋ ਜਿਹ ਦੇ ਬਿਨ੍ਹਾਂ ਕੋਈ ਪ੍ਰਭੂ ਨੂੰ ਨਾ ਵੇਖੇਗਾ ।
1 Peter 2:5 in Panjabi 5 ਤੁਸੀਂ ਆਪ ਵੀ ਜਿਉਂਦੇ ਪੱਥਰਾਂ ਦੇ ਵਾਂਗੂੰ ਇੱਕ ਆਤਮਕ ਘਰ ਬਣਦੇ ਜਾਂਦੇ ਹੋ ਤਾਂ ਕਿ ਜਾਜਕਾਂ ਦੀ ਪਵਿੱਤਰ ਮੰਡਲੀ ਬਣੋ ਤਾਂ ਜੋ ਉਹ ਆਤਮਿਕ ਬਲੀਦਾਨ ਚੜਾਓ, ਜਿਹੜੇ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਨੂੰ ਚੰਗੇ ਲੱਗਦੇ ਹਨ l
Revelation 1:6 in Panjabi 6 ਅਤੇ ਉਸ ਨੇ ਸਾਨੂੰ ਇੱਕ ਪਾਤਸ਼ਾਹੀ ਬਣਾਇਆ ਕਿ ਅਸੀਂ ਉਹ ਦੇ ਪਿਤਾ ਪਰਮੇਸ਼ੁਰ ਲਈ ਜਾਜਕ ਬਣੀਏ, ਉਸੇ ਦੀ ਮਹਿਮਾ ਅਤੇ ਪਰਾਕਰਮ ਜੁੱਗੋ-ਜੁੱਗ ਹੋਵੇ ! ਆਮੀਨ ।
Revelation 5:9 in Panjabi 9 ਅਤੇ ਉਹ ਇਹ ਆਖਦੇ ਹੋਏ ਇੱਕ ਨਵਾਂ ਗੀਤ ਗਾਉਂਦੇ ਸਨ, - ਤੂੰ ਉਹ ਪੋਥੀ ਲੈਣ ਅਤੇ ਉਹ ਦੀਆਂ ਮੋਹਰਾਂ ਖੋਲ੍ਹਣ ਦੇ ਯੋਗ ਹੈਂ, ਕਿਉਂਕਿ ਤੂੰ ਬਲੀਦਾਨ ਕੀਤਾ ਗਿਆ ਸੀ, ਅਤੇ ਤੂੰ ਆਪਣੇ ਲਹੂ ਨਾਲ ਹਰੇਕ ਗੋਤ, ਭਾਸ਼ਾ, ਉੱਮਤ ਅਤੇ ਕੌਮ ਵਿੱਚੋਂ ਪਰਮੇਸ਼ੁਰ ਦੇ ਲਈ ਲੋਕਾਂ ਨੂੰ ਮੁੱਲ ਲਿਆ,