Numbers 23:21 in Panjabi 21 ਉਸ ਨੇ ਯਾਕੂਬ ਵਿੱਚ ਬੁਰਿਆਈ ਨਹੀਂ ਦੇਖੀ, ਨਾ ਇਸਰਾਏਲ ਵਿੱਚ ਚਲਾਕੀ ਵੇਖੀ । ਯਹੋਵਾਹ ਉਹ ਦਾ ਪਰਮੇਸ਼ੁਰ ਉਹ ਦੇ ਨਾਲ ਹੈ, ਅਤੇ ਰਾਜੇ ਦੀ ਲਲਕਾਰ ਉਹ ਦੇ ਵਿੱਚ ਹੈ ।
Other Translations King James Version (KJV) He hath not beheld iniquity in Jacob, neither hath he seen perverseness in Israel: the LORD his God is with him, and the shout of a king is among them.
American Standard Version (ASV) He hath not beheld iniquity in Jacob; Neither hath he seen perverseness in Israel: Jehovah his God is with him, And the shout of a king is among them.
Bible in Basic English (BBE) He has seen no evil in Jacob or wrongdoing in Israel: the Lord his God is with him, and the glad cry of a king is among them.
Darby English Bible (DBY) He hath not beheld iniquity in Jacob, neither hath he seen wrong in Israel; Jehovah his God is with him, and the shout of a king is in his midst.
Webster's Bible (WBT) He hath not beheld iniquity in Jacob, neither hath he seen perverseness in Israel; the LORD his God is with him, and the shout of a king is among them.
World English Bible (WEB) He has not saw iniquity in Jacob; Neither has he seen perverseness in Israel: Yahweh his God is with him, The shout of a king is among them.
Young's Literal Translation (YLT) He hath not beheld iniquity in Jacob, Nor hath He seen perverseness in Israel; Jehovah his God `is' with him, And a shout of a king `is' in him.
Cross Reference Exodus 13:21 in Panjabi 21 ਯਹੋਵਾਹ ਉਨ੍ਹਾਂ ਨੂੰ ਰਾਹ ਦੱਸਣ ਲਈ ਦਿਨ ਨੂੰ ਬੱਦਲ ਦੇ ਥੰਮ੍ਹ ਵਿੱਚ ਅਤੇ ਰਾਤੀਂ ਉਨ੍ਹਾਂ ਨੂੰ ਚਾਨਣਾ ਦੇਣ ਲਈ ਅੱਗ ਦੇ ਥੰਮ੍ਹ ਵਿੱਚ ਉਨ੍ਹਾਂ ਦੇ ਅੱਗੇ-ਅੱਗੇ ਤੁਰਦਾ ਸੀ ਤਾਂ ਜੋ ਦਿਨ ਅਤੇ ਰਾਤ ਨੂੰ ਚੱਲਦੇ ਜਾਣ ।
Exodus 29:45 in Panjabi 45 ਅਤੇ ਮੈਂ ਇਸਰਾਏਲ ਦੇ ਵਿਚਕਾਰ ਵੱਸਾਂਗਾ ਅਤੇ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ
Exodus 33:14 in Panjabi 14 ਤਾਂ ਉਸ ਆਖਿਆ, ਮੇਰੀ ਹਜ਼ੂਰੀ ਤੇਰੇ ਨਾਲ ਜਾਵੇਗੀ ਅਤੇ ਮੈਂ ਤੈਨੂੰ ਵਿਸ਼ਰਾਮ ਦਿਆਂਗਾ ।
Exodus 34:9 in Panjabi 9 ਅਤੇ ਉਸ ਆਖਿਆ, ਹੇ ਪ੍ਰਭੂ, ਜੇ ਤੇਰੀ ਕਿਰਪਾ ਦੀ ਨਿਗਾਹ ਮੇਰੇ ਉੱਤੇ ਹੈ ਤਾਂ ਪ੍ਰਭੂ ਸਾਡੇ ਨਾਲ ਚੱਲੇ ਭਾਵੇਂ ਇਹ ਹਠੀਏ ਹੀ ਲੋਕ ਹਨ ਅਤੇ ਸਾਡਾ ਕੁਧਰਮ ਅਤੇ ਸਾਡਾ ਪਾਪ ਬਖ਼ਸ਼ੇ ਅਤੇ ਸਾਨੂੰ ਆਪਣਾ ਅਧਿਕਾਰੀ ਬਣਾਵੇ ।
Deuteronomy 33:5 in Panjabi 5 ਉਹ ਯਸ਼ੁਰੂਨ ਵਿੱਚ ਰਾਜਾ ਸੀ, ਜਦ ਲੋਕਾਂ ਦੇ ਆਗੂ ਇੱਕਠੇ ਹੋਏ, ਅਤੇ ਇਸਰਾਏਲ ਦੇ ਗੋਤ ਜਮਾ ਹੋਏ ।
Judges 6:13 in Panjabi 13 ਗਿਦਾਊਨ ਨੇ ਉਸ ਨੂੰ ਕਿਹਾ, “ਹੇ ਪ੍ਰਭੂ, ਜੇ ਯਹੋਵਾਹ ਸਾਡੇ ਨਾਲ ਹੁੰਦਾ ਤਾਂ ਇਹ ਸਾਰੀ ਬਿਪਤਾ ਸਾਡੇ ਉੱਤੇ ਕਿਉਂ ਪੈਂਦੀ ? ਅਤੇ ਉਹ ਸਾਰੇ ਅਚਰਜ ਕੰਮ ਕਿੱਥੇ ਹਨ, ਜਿਹੜੇ ਸਾਡੇ ਪਿਉ-ਦਾਦੇ ਸਾਨੂੰ ਇਹ ਕਹਿ ਕੇ ਸੁਣਾਉਂਦੇ ਸਨ, ਕੀ ਭਲਾ, ਯਹੋਵਾਹ ਸਾਨੂੰ ਮਿਸਰ ਤੋਂ ਨਹੀਂ ਕੱਢ ਲਿਆਇਆ ? ਪਰ ਹੁਣ ਤਾਂ ਯਹੋਵਾਹ ਨੇ ਸਾਨੂੰ ਤਿਆਗ ਦਿੱਤਾ ਅਤੇ ਸਾਨੂੰ ਮਿਦਯਾਨੀਆਂ ਦੇ ਹੱਥ ਕਰ ਦਿੱਤਾ ਹੈ ।”
2 Chronicles 13:12 in Panjabi 12 ਅਤੇ ਵੇਖੋ, ਸਾਡੀ ਅਗਵਾਈ ਲਈ ਸਾਡੇ ਨਾਲ ਪਰਮੇਸ਼ੁਰ ਹੈ ਅਤੇ ਉਸ ਦੇ ਜਾਜਕ ਤੁਹਾਡੇ ਵਿਰੁੱਧ ਸਾਹ ਨੂੰ ਖਿੱਚ ਕੇ ਜ਼ੋਰ ਨਾਲ ਨਰਸਿੰਗੇ ਫੂਕਣ ਲਈ ਤਿਆਰ ਹਨ । ਹੇ ਇਸਰਾਇਲੀਓ, ਤੁਸੀਂ ਆਪਣੇ ਯਹੋਵਾਹ ਦੇ ਵਿਰੁੱਧ ਜਿਹੜਾ ਤੁਹਾਡੇ ਪਿਉ-ਦਾਦਿਆਂ ਦਾ ਪਰਮੇਸ਼ੁਰ ਹੈ ਨਾ ਲੜੋ, ਕਿਉਂ ਜੋ ਤੁਸੀਂ ਸਫ਼ਲ ਨਹੀਂ ਹੋਵੋਗੇ !
Psalm 23:4 in Panjabi 4 ਭਾਵੇ ਮੈਂ ਮੌਤ ਦੀ ਛਾਂ ਦੀ ਵਾਦੀ ਵਿੱਚ ਫਿਰਾਂ, ਮੈਂ ਕਿਸੇ ਬਦੀ ਤੋਂ ਨਹੀਂ ਡਰਾਂਗਾ, ਤੂੰ ਜੋ ਮੇਰੇ ਨਾਲ ਹੈ । ਤੇਰੀ ਸੋਟੀ ਤੇ ਤੇਰੀ ਲਾਠੀ, ਇਹ ਮੈਨੂੰ ਤਸੱਲੀ ਦਿੰਦੀਆਂ ਹਨ ।
Psalm 32:2 in Panjabi 2 ਧੰਨ ਹੈ ਉਹ ਆਦਮੀ ਜਿਸ ਦੀ ਬਦੀ ਯਹੋਵਾਹ ਉਹ ਦੇ ਲੇਖੇ ਨਹੀਂ ਲਾਉਂਦਾ, ਅਤੇ ਜਿਸ ਦੇ ਆਤਮਾ ਵਿੱਚ ਕਪਟ ਨਹੀਂ ।
Psalm 32:5 in Panjabi 5 ਮੈਂ ਤੇਰੇ ਅੱਗੇ ਆਪਣੇ ਪਾਪ ਦਾ ਇਕਰਾਰ ਕੀਤਾ, ਅਤੇ ਆਪਣੀ ਬਦੀ ਨਹੀਂ ਲੁਕਾਈ । ਮੈਂ ਆਖਿਆ ਕਿ ਮੈਂ ਆਪਣੇ ਅਪਰਾਧਾਂ ਨੂੰ ਯਹੋਵਾਹ ਦੇ ਅੱਗੇ ਮੰਨ ਲਵਾਂਗਾ, ਤਾਂ ਤੂੰ ਆਪ ਮੇਰੇ ਪਾਪ ਦੀ ਬਦੀ ਨੂੰ ਚੁੱਕ ਲਿਆ । ਸਲਹ ।
Psalm 46:7 in Panjabi 7 ਸੈਨਾਂ ਦਾ ਯਹੋਵਾਹ ਸਾਡੇ ਅੰਗ-ਸੰਗ ਹੈ, ਯਾਕੂਬ ਦਾ ਪਰਮੇਸ਼ੁਰ ਸਾਡਾ ਉੱਚਾ ਗੜ੍ਹ ਹੈ । ਸਲਹ ।
Psalm 46:11 in Panjabi 11 ਸੈਨਾਂ ਦਾ ਯਹੋਵਾਹ ਸਾਡੇ ਅੰਗ-ਸੰਗ ਹੈ, ਯਾਕੂਬ ਦਾ ਪਰਮੇਸ਼ੁਰ ਸਾਡਾ ਉੱਚਾ ਗੜ੍ਹ ਹੈ । ਸਲਹ ।
Psalm 47:5 in Panjabi 5 ਪਰਮੇਸ਼ੁਰ ਲਲਕਾਰ ਨਾਲ ਉੱਪਰ ਚੜ੍ਹ ਗਿਆ ਹੈ, ਯਹੋਵਾਹ ਨਰਸਿੰਗੇ ਦੀ ਅਵਾਜ਼ ਨਾਲ ।
Psalm 89:15 in Panjabi 15 ਧੰਨ ਓਹ ਲੋਕ ਹਨ ਜਿਹੜੇ ਲਲਕਾਰ ਦੇ ਸ਼ਬਦ ਨੂੰ ਜਾਣਦੇ ਹਨ, ਹੇ ਯਹੋਵਾਹ, ਓਹ ਤੇਰੇ ਚਿਹਰੇ ਦੇ ਚਾਨਣ ਵਿੱਚ ਤੁਰਦੇ ਹਨ !
Psalm 97:1 in Panjabi 1 ਯਹੋਵਾਹ ਰਾਜ ਕਰਦਾ ਹੈ, ਧਰਤੀ ਖੁਸ਼ ਹੋਵੇ, ਟਾਪੂ ਜਿਹੜੇ ਬਹੁਤ ਸਾਰੇ ਹਨ ਅਨੰਦ ਹੋਣ !
Psalm 103:12 in Panjabi 12 ਜਿੰਨਾ ਚੜਦਾ ਲਹਿੰਦੇ ਤੋਂ ਦੂਰ ਹੈ, ਉੱਨੇ ਹੀ ਉਹ ਨੇ ਸਾਡੇ ਅਪਰਾਧ ਸਾਥੋਂ ਦੂਰ ਕੀਤੇ ਹਨ !
Psalm 118:15 in Panjabi 15 ਧਰਮੀਆਂ ਦੇ ਡੇਰਿਆਂ ਵਿੱਚ ਬਚਾਓ ਤੇ ਜੈਕਾਰੇ ਦੀ ਅਵਾਜ਼ ਹੈ, ਯਹੋਵਾਹ ਦਾ ਸੱਜਾ ਹੱਥ ਸੂਰਮਗਤੀ ਕਰਦਾ ਹੈ ।
Isaiah 1:18 in Panjabi 18 ਯਹੋਵਾਹ ਆਖਦਾ ਹੈ, ਆਓ, ਅਸੀਂ ਸਲਾਹ ਕਰੀਏ, ਭਾਵੇਂ ਤੁਹਾਡੇ ਪਾਪ ਕਿਰਮਚ ਵਰਗੇ ਸੁਰਖ ਹੋਣ, ਉਹ ਬਰਫ਼ ਜਿਹੇ ਚਿੱਟੇ ਹੋ ਜਾਣਗੇ, ਭਾਵੇਂ ਉਹ ਲਾਲ ਸੂਹੇ ਹੋਣ, ਉਹ ਉੱਨ ਜਿਹੇ ਸਫ਼ੇਦ ਹੋ ਜਾਣਗੇ ।
Isaiah 8:10 in Panjabi 10 ਆਪਸ ਵਿੱਚ ਸਲਾਹ ਕਰੋ ਪਰ ਉਹ ਅਸਫ਼ਲ ਹੋਵੇਗੀ, ਯੋਜਨਾ ਬਣਾਓ ਪਰ ਉਹ ਕਾਇਮ ਨਾ ਰਹੇਗੀ, ਕਿਉਂ ਜੋ ਪਰਮੇਸ਼ੁਰ ਸਾਡੇ ਨਾਲ ਹੈ ।
Isaiah 12:6 in Panjabi 6 ਹੇ ਸੀਯੋਨ ਦੀਏ ਵਾਸਣੇ, ਜੈਕਾਰਾ ਗਜਾ ਅਤੇ ਅਨੰਦ ਨਾਲ ਗੀਤ ਗਾ, ਕਿਉਂ ਜੋ ਤੇਰੇ ਵਿੱਚ ਇਸਰਾਏਲ ਦਾ ਪਵਿੱਤਰ ਪੁਰਖ ਮਹਾਨ ਹੈ ।
Isaiah 33:22 in Panjabi 22 ਯਹੋਵਾਹ ਤਾਂ ਸਾਡਾ ਨਿਆਈ ਹੈ, ਯਹੋਵਾਹ ਸਾਡਾ ਬਿਧੀਆਂ ਦੇਣ ਵਾਲਾ ਹੈ, ਯਹੋਵਾਹ ਸਾਡਾ ਰਾਜਾ ਹੈ, ਉਹ ਸਾਨੂੰ ਬਚਾਵੇਗਾ ।
Isaiah 38:17 in Panjabi 17 ਵੇਖ, ਮੇਰੀ ਹੀ ਸ਼ਾਂਤੀ ਲਈ ਮੈਨੂੰ ਕੁੜੱਤਣ ਹੀ ਕੁੜੱਤਣ ਸਹਿਣੀ ਪਈ, ਪਰ ਤੂੰ ਪ੍ਰੇਮ ਨਾਲ ਮੇਰੀ ਜਾਨ ਨੂੰ ਵਿਨਾਸ ਦੇ ਟੋਏ ਤੋਂ ਛੁਡਾਇਆ ਹੈ, ਕਿਉਂ ਜੋ ਤੂੰ ਮੇਰੇ ਸਾਰੇ ਪਾਪਾਂ ਨੂੰ ਆਪਣੀ ਪਿੱਠ ਪਿੱਛੇ ਸੁੱਟ ਦਿੱਤਾ ਹੈ ।
Isaiah 41:10 in Panjabi 10 ਨਾ ਡਰ, ਕਿਉਂ ਜੋ ਮੈਂ ਤੇਰੇ ਅੰਗ-ਸੰਗ ਹਾਂ, ਨਾ ਘਬਰਾ, ਕਿਉਂ ਜੋ ਮੈਂ ਤੇਰਾ ਪਰਮੇਸ਼ੁਰ ਹਾਂ, ਮੈਂ ਤੈਨੂੰ ਜ਼ੋਰ ਬਖ਼ਸ਼ਾਂਗਾ, ਹਾਂ, ਮੈਂ ਤੇਰੀ ਸਹਾਇਤਾ ਕਰਾਂਗਾ, ਹਾਂ, ਮੈਂ ਤੈਨੂੰ ਆਪਣੇ ਫਤਹਮੰਦ ਸੱਜੇ ਹੱਥ ਨਾਲ ਸੰਭਾਲਾਂਗਾ ।
Jeremiah 50:20 in Panjabi 20 ਉਹਨਾਂ ਦਿਨਾਂ ਵਿੱਚ ਅਤੇ ਉਸ ਵੇਲੇ, ਯਹੋਵਾਹ ਦਾ ਵਾਕ ਹੈ, ਇਸਰਾਏਲ ਦੀ ਬਦੀ ਭਾਲੀ ਜਾਵੇਗੀ ਪਰ ਹੋਵੇਗੀ ਨਹੀਂ ਅਤੇ ਯਹੂਦਾਹ ਦੇ ਪਾਪ, ਪਰ ਪਾਏ ਨਾ ਜਾਣਗੇ । ਜਿਹਨਾਂ ਨੂੰ ਮੈਂ ਬਾਕੀ ਰੱਖਾਂਗਾ ਉਹਨਾਂ ਨੂੰ ਮਾਫ਼ ਕਰਾਂਗਾ ।
Ezekiel 48:35 in Panjabi 35 ਉਹ ਦਾ ਘੇਰਾ ਅਠਾਰਾਂ ਹਜ਼ਾਰ ਅਤੇ ਸ਼ਹਿਰ ਦਾ ਨਾਮ ਉਸੇ ਦਿਨ ਤੋਂ ਇਹ ਹੋਵੇਗਾ ਕਿ “ਯਹੋਵਾਹ ਉੱਥੇ ਹੈ” ।
Hosea 14:2 in Panjabi 2 ਆਪਣੇ ਨਾਲ ਬਚਨਾਂ ਨੂੰ ਲੈ ਕੇ ਯਹੋਵਾਹ ਵੱਲ ਮੁੜੋ, ਉਹ ਨੂੰ ਆਖੋ, ਸਾਰੀ ਬਦੀ ਨੂੰ ਚੁੱਕ ਅਤੇ ਨੇਕੀ ਨੂੰ ਕਬੂਲ ਕਰ, ਅਤੇ ਅਸੀਂ ਵਹਿੜਕਿਆਂ ਦੇ ਥਾਂ ਆਪਣਿਆਂ ਬੁੱਲ੍ਹਾਂ ਨੂੰ ਭੇਟ ਚੜ੍ਹਾਵਾਂਗੇ ।
Micah 7:18 in Panjabi 18 ਤੇਰੇ ਵਰਗਾ ਹੋਰ ਕਿਹੜਾ ਪਰਮੇਸ਼ੁਰ ਹੈ ? ਜੋ ਅਪਰਾਧ ਨੂੰ ਮੁਆਫ਼ ਕਰੇ, ਜੋ ਆਪਣੀ ਨਿੱਜ-ਭਾਗ ਦੇ ਬਚੇ ਹੋਏ ਲੋਕਾਂ ਦੀ ਬਦੀ ਨੂੰ ਢੱਕ ਦੇਵੇ, ਉਹ ਆਪਣਾ ਕ੍ਰੋਧ ਸਦਾ ਤੱਕ ਨਹੀਂ ਰੱਖਦਾ, ਕਿਉਂ ਜੋ ਉਹ ਦਯਾ ਕਰਨ ਤੋਂ ਪ੍ਰਸੰਨ ਹੁੰਦਾ ਹੈ ।
Matthew 1:23 in Panjabi 23 ਵੇਖੋ ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਨੂੰ ਜਨਮ ਦੇਵੇਗੀ, ਅਤੇ ਉਹ ਉਸ ਦਾ ਨਾਮ ਇੰਮਾਨੂਏਲ ਰੱਖਣਗੇ । ਜਿਹ ਦਾ ਅਰਥ ਹੈ “ਪਰਮੇਸ਼ੁਰ ਸਾਡੇ ਨਾਲ” ।
Luke 19:37 in Panjabi 37 ਅਤੇ ਜਦ ਉਹ ਜ਼ੈਤੂਨ ਦੀ ਉਤਰਾਈ ਤੇ ਪਹੁੰਚਿਆ ਤਾਂ ਚੇਲਿਆਂ ਦੀ ਸਾਰੀ ਟੋਲੀ ਅਨੰਦ ਨਾਲ ਭਰ ਕੇ ਉਨ੍ਹਾਂ ਸਭ ਚਮਤਕਾਰਾਂ ਦੇ ਲਈ ਜੋ ਉਨ੍ਹਾਂ ਨੇ ਵੇਖੇ ਸਨ, ਉੱਚੀ ਅਵਾਜ਼ ਨਾਲ ਇਹ ਕਹਿ ਕੇ ਪਰਮੇਸ਼ੁਰ ਦੀ ਉਸਤਤ ਕਰਨ ਲੱਗੀ
Romans 4:7 in Panjabi 7 ਧੰਨ ਉਹ ਜਿਨ੍ਹਾਂ ਦੇ ਅਪਰਾਧ ਮਾਫ਼ ਹੋ ਗਏ, ਅਤੇ ਜਿਨ੍ਹਾਂ ਦੇ ਪਾਪ ਢੱਕੇ ਗਏ ਹਨ ।
Romans 6:14 in Panjabi 14 ਜੋ ਤੁਹਾਡੇ ਉੱਤੇ ਪਾਪ ਦਾ ਜੋਰ ਨਾ ਚੱਲੇਗਾ ਕਿਉਂਕਿ ਤੁਸੀਂ ਬਿਵਸਥਾ ਦੇ ਅਧੀਨ ਨਹੀਂ ਸਗੋਂ ਕਿਰਪਾ ਦੇ ਅਧੀਨ ਹੋ ।
Romans 8:1 in Panjabi 1 ਸੋ ਹੁਣ ਜੋ ਮਸੀਹ ਯਿਸੂ ਵਿੱਚ ਹਨ, ਉਨ੍ਹਾਂ ਉੱਤੇ ਸਜ਼ਾ ਦਾ ਹੁਕਮ ਨਹੀਂ ਹੈ ।
2 Corinthians 2:14 in Panjabi 14 ਪਰ ਧੰਨਵਾਦ ਹੈ ਪਰਮੇਸ਼ੁਰ ਦਾ ਜੋ ਮਸੀਹ ਵਿੱਚ ਸਾਨੂੰ ਸਦਾ ਜਿੱਤ ਦੇ ਕੇ ਲਈ ਫਿਰਦਾ ਹੈ ਅਤੇ ਉਸ ਦੇ ਗਿਆਨ ਦੀ ਖੁਸ਼ਬੂ ਸਾਡੇ ਰਾਹੀਂ ਜਗ੍ਹਾ ਜਗ੍ਹਾ ਖਿਲਾਰਦਾ ਹੈ ।
2 Corinthians 5:19 in Panjabi 19 ਅਰਥਾਤ ਪਰਮੇਸ਼ੁਰ ਮਸੀਹ ਵਿੱਚ ਹੋ ਕੇ ਸੰਸਾਰ ਨੂੰ ਆਪਣੇ ਨਾਲ ਮਿਲਾ ਰਿਹਾ ਸੀ ਅਤੇ ਉਨ੍ਹਾਂ ਦੇ ਪਾਪਾਂ ਦਾ ਲੇਖਾ ਨਹੀਂ ਸੀ ਕਰਦਾ ਅਤੇ ਉਸ ਨੇ ਮੇਲ-ਮਿਲਾਪ ਦਾ ਬਚਨ ਸਾਨੂੰ ਸੌਂਪ ਦਿੱਤਾ ।
2 Corinthians 6:16 in Panjabi 16 ਅਤੇ ਪਰਮੇਸ਼ੁਰ ਦੀ ਹੈਕਲ ਦਾ ਮੂਰਤੀਆਂ ਨਾਲ ਕੀ ਵਾਸਤਾ ਹੈ ? ਅਸੀਂ ਤਾਂ ਪਰਮੇਸ਼ੁਰ ਦੀ ਹੈਕਲ ਹਾਂ ਜਿਵੇਂ ਪਰਮੇਸ਼ੁਰ ਨੇ ਬਚਨ ਕੀਤਾ - ਮੈਂ ਉਨ੍ਹਾਂ ਵਿੱਚ ਵਾਸ ਕਰਾਂਗਾ ਅਤੇ ਫਿਰਿਆ ਕਰਾਂਗਾ, ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ, ਅਤੇ ਉਹ ਮੇਰੀ ਪਰਜਾ ਹੋਣਗੇ ।