Numbers 23:23 in Panjabi 23 ਯਾਕੂਬ ਉੱਤੇ ਜਾਦੂ ਨਹੀਂ ਚੱਲਦਾ, ਨਾ ਇਸਰਾਏਲ ਉੱਤੇ ਟੂਣਾ । ਹੁਣ ਯਾਕੂਬ ਅਤੇ ਇਸਰਾਏਲ ਵਿਖੇ ਆਖਿਆ ਜਾਵੇਗਾ, ਪਰਮੇਸ਼ੁਰ ਨੇ ਕੀ ਕੀਤਾ !
Other Translations King James Version (KJV) Surely there is no enchantment against Jacob, neither is there any divination against Israel: according to this time it shall be said of Jacob and of Israel, What hath God wrought!
American Standard Version (ASV) Surely there is no enchantment with Jacob; Neither is there any divination with Israel: Now shalt it be said of Jacob and of Israel, What hath God wrought!
Bible in Basic English (BBE) No evil power has effect against Jacob, no secret arts against Israel; at the right time it will be said of Jacob and of Israel, See what God has done!
Darby English Bible (DBY) For there is no enchantment against Jacob, neither is there any divination against Israel. At this time it shall be said of Jacob and of Israel, What hath ùGod wrought!
Webster's Bible (WBT) Surely there is no enchantment against Jacob, neither is there any divination against Israel: according to this time it shall be said of Jacob and of Israel, What hath God wrought!
World English Bible (WEB) Surely there is no enchantment with Jacob; Neither is there any divination with Israel: Now shall it be said of Jacob and of Israel, What has God done!
Young's Literal Translation (YLT) For no enchantment `is' against Jacob, Nor divination against Israel, At the time it is said of Jacob and Israel, What hath God wrought!
Cross Reference Numbers 22:6 in Panjabi 6 ਹੁਣ ਤੂੰ ਆ ਕੇ ਇਸ ਦਲ ਨੂੰ ਮੇਰੇ ਲਈ ਸਰਾਪ ਦੇਵੀਂ ਕਿਉਂ ਜੋ ਉਹ ਮੇਰੇ ਨਾਲੋਂ ਅੱਤ ਬਲਵੰਤ ਹਨ । ਸ਼ਾਇਦ ਮੈਂ ਫਤਹ ਪਾਵਾਂ ਅਤੇ ਅਸੀਂ ਉਨ੍ਹਾਂ ਨੂੰ ਅਜਿਹਾ ਮਾਰੀਏ ਕਿ ਉਨ੍ਹਾਂ ਨੂੰ ਆਪਣੇ ਦੇਸ ਤੋਂ ਕੱਢ ਦੇਈਏ ਕਿਉਂ ਜੋ ਮੈਂ ਜਾਣਦਾ ਹਾਂ ਕਿ ਜਿਸ ਨੂੰ ਤੂੰ ਬਰਕਤ ਦੇਵੇਂ ਉਹ ਮੁਬਾਰਕ ਹੈ, ਅਤੇ ਜਿਸ ਨੂੰ ਤੂੰ ਸਰਾਪ ਦੇਵੇਂ ਉਹ ਸਰਾਪੀ ਹੈ ।
Numbers 24:1 in Panjabi 1 ਜਦ ਬਿਲਆਮ ਨੇ ਵੇਖਿਆ ਕਿ ਯਹੋਵਾਹ ਦੀ ਨਿਗਾਹ ਵਿੱਚ ਇਸਰਾਏਲ ਨੂੰ ਬਰਕਤ ਦੇਣਾ ਚੰਗਾ ਹੈ ਤਾਂ ਜਿਵੇਂ ਉਹ ਪਹਿਲਾਂ ਕਦੀਂ ਕਦਾਈਂ ਜਾਦੂਗਰਾਂ ਨਾਲ ਮਿਲਣ ਲਈ ਜਾਂਦਾ ਸੀ, ਨਾ ਗਿਆ ਪਰ ਉਸ ਉਜਾੜ ਦੀ ਵੱਲ ਚਲਿਆ ਗਿਆ ।
Joshua 13:22 in Panjabi 22 ਉਸ ਫ਼ਾਲ ਪੌਣ ਵਾਲੇ ਬਓਰ ਦੇ ਪੁੱਤਰ ਬਿਲਆਮ ਨੂੰ ਵੀ ਇਸਰਾਏਲੀਆਂ ਨੇ ਤਲਵਾਰ ਨਾਲ ਉਹਨਾਂ ਦੇ ਵੱਢੇ ਹੋਇਆਂ ਦੇ ਵਿੱਚ ਵੱਢਿਆ ।
Psalm 31:19 in Panjabi 19 ਕਿੰਨ੍ਹੀ ਵੱਡੀ ਹੈ ਤੇਰੀ ਭਲਿਆਈ ! ਜਿਹੜੀ ਤੂੰ ਆਪਣੇ ਭੈ ਮੰਨਣ ਵਾਲਿਆਂ ਦੇ ਲਈ ਗੁਪਤ ਕਰ ਰੱਖੀ ਹੈ, ਜਿਹੜੀ ਤੂੰ ਆਪਣੇ ਸ਼ਰਨਾਰਥੀਆਂ ਲਈ ਆਦਮ ਵੰਸ ਦੇ ਸਨਮੁੱਖ ਪਰਗਟ ਕੀਤੀ ਹੈ ।
Psalm 64:9 in Panjabi 9 ਸਾਰੇ ਆਦਮੀ ਡਰਨਗੇ, ਅਤੇ ਪਰਮੇਸ਼ੁਰ ਦਾ ਕੰਮ ਦੱਸਣਗੇ, ਅਤੇ ਉਹ ਦੇ ਕਾਰਜ ਉੱਤੇ ਧਿਆਨ ਕਰਨਗੇ ।
Psalm 126:2 in Panjabi 2 ਤਦ ਸਾਡੇ ਮੂੰਹ ਹਾਸੇ ਨਾਲ ਭਰ ਗਏ, ਅਤੇ ਸਾਡੀਆਂ ਜੀਭਾਂ ਉੱਤੇ ਜੈਕਾਰਾ ਸੀ, ਤਦ ਕੌਮਾਂ ਵਿੱਚ ਇਹ ਆਖਿਆ ਜਾਂਦਾ ਸੀ, ਯਹੋਵਾਹ ਨੇ ਉਨ੍ਹਾਂ ਲਈ ਵੱਡੇ-ਵੱਡੇ ਕੰਮ ਕੀਤੇ ਹਨ !
Psalm 136:13 in Panjabi 13 ਉਸੇ ਦਾ ਜਿਸ ਲਾਲ ਸਮੁੰਦਰ ਨੂੰ ਪਾੜ ਕੇ ਦੋ ਹਿੱਸੇ ਕਰ ਦਿੱਤਾ, ਉਹ ਦੀ ਦਯਾ ਸਦਾ ਦੀ ਹੈ,
Isaiah 41:4 in Panjabi 4 ਕਿਸ ਨੇ ਇਹ ਕੀਤਾ, ਅਤੇ ਪੀੜ੍ਹੀਆਂ ਨੂੰ ਆਦ ਤੋਂ ਬੁਲਾ ਕੇ ਮੁਕਾਇਆ ? ਮੈਂ, ਯਹੋਵਾਹ ਨੇ ! ਆਦ ਤੋਂ ਅੰਤ ਤੱਕ ਮੈਂ ਉਹੀ ਹਾਂ !
Isaiah 63:9 in Panjabi 9 ਉਹਨਾਂ ਦੇ ਸਾਰੇ ਦੁੱਖਾਂ ਵਿੱਚ ਉਹ ਦੁਖੀ ਹੋਇਆ, ਅਤੇ ਉਹ ਦੇ ਹਜ਼ੂਰ ਰਹਿਣ ਵਾਲੇ ਦੂਤ ਨੇ ਉਹਨਾਂ ਨੂੰ ਬਚਾਇਆ, ਉਸ ਨੇ ਆਪਣੇ ਪ੍ਰੇਮ ਅਤੇ ਆਪਣੇ ਤਰਸ ਵਿੱਚ ਉਹਨਾਂ ਨੂੰ ਛੁਡਾਇਆ, ਉਹ ਉਹਨਾਂ ਨੂੰ ਸਾਰੇ ਪ੍ਰਾਚੀਨ ਦਿਨਾਂ ਵਿੱਚ ਚੁੱਕੀ ਫਿਰਿਆ ।
Daniel 9:15 in Panjabi 15 ਹੁਣ ਹੇ ਪ੍ਰਭੂ ਸਾਡੇ ਪਰਮੇਸ਼ੁਰ, ਜਿਸ ਬਲਵੰਤ ਬਾਂਹ ਨਾਲ ਆਪਣੀ ਪਰਜਾ ਨੂੰ ਮਿਸਰ ਦੇ ਦੇਸ ਵਿੱਚੋਂ ਬਾਹਰ ਕੱਢ ਲਿਆਇਆ ਅਤੇ ਤੂੰ ਆਪਣਾ ਨਾਮ ਵੱਡਾ ਕੀਤਾ ਜਿਵੇਂ ਅੱਜ ਦੇ ਦਿਨ ਹੈ, ਅਸੀਂ ਪਾਪ ਕੀਤੇ, ਅਸੀਂ ਟੇਢੇ ਕੰਮ ਕੀਤੇ !
Micah 6:4 in Panjabi 4 ਮੈਂ ਤਾਂ ਤੈਨੂੰ ਮਿਸਰ ਦੇਸ਼ ਵਿੱਚੋਂ ਕੱਢ ਲਿਆਇਆ, ਅਤੇ ਤੈਨੂੰ ਗੁਲਾਮੀ ਦੇ ਘਰ ਤੋਂ ਛੁਡਾ ਲਿਆ, ਮੈਂ ਤੇਰੇ ਅੱਗੇ ਮੂਸਾ, ਹਾਰੂਨ ਅਤੇ ਮਿਰਯਮ ਨੂੰ ਭੇਜਿਆ ।
Micah 7:15 in Panjabi 15 ਮਿਸਰ ਦੇਸ਼ ਤੋਂ ਤੇਰੇ ਨਿੱਕਲਣ ਦੇ ਸਮੇਂ ਵਾਂਗੂੰ, ਮੈਂ ਉਹਨਾਂ ਨੂੰ ਅਚੰਭੇ ਵਿਖਾਵਾਂਗਾ ।
Matthew 12:25 in Panjabi 25 ਪਰ ਉਸ ਨੇ ਉਨ੍ਹਾਂ ਦੀ ਸੋਚ ਵਿਚਾਰ ਜਾਣ ਕੇ, ਉਨ੍ਹਾਂ ਨੂੰ ਆਖਿਆ ਕਿ ਜਿਸ ਕਿਸੇ ਰਾਜ ਵਿੱਚ ਫੁੱਟ ਪੈਂਦੀ ਹੈ, ਉਹ ਵਿਰਾਨ ਹੋ ਜਾਂਦਾ ਹੈ ਅਤੇ ਜਿਸ ਕਿਸੇ ਨਗਰ ਜਾਂ ਘਰ ਵਿੱਚ ਫੁੱਟ ਪੈਂਦੀ ਹੈ ਉਹ ਬਣਿਆ ਨਾ ਰਹੇਗਾ ।
Matthew 12:27 in Panjabi 27 ਅਤੇ ਜੇ ਮੈਂ ਸ਼ੈਤਾਨ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹਾਂ, ਤਾਂ ਤੁਹਾਡੇ ਪੁੱਤਰ ਕਿਸ ਦੀ ਸਹਾਇਤਾ ਨਾਲ ਕੱਢਦੇ ਹਨ ? ਇਸ ਲਈ ਤੁਹਾਡਾ ਨਿਆਂ ਕਰਨ ਵਾਲੇ ਉਹ ਹੀ ਹੋਣਗੇ ।
Matthew 16:18 in Panjabi 18 ਅਤੇ ਮੈਂ ਵੀ ਤੈਨੂੰ ਆਖਦਾ ਹਾਂ ਜੋ ਤੂੰ ਪਤਰਸ ਹੈਂ ਅਤੇ ਮੈਂ ਇਸ ਪੱਥਰ ਉੱਤੇ ਆਪਣੀ ਕਲੀਸਿਯਾ ਬਣਾਵਾਂਗਾ ਅਤੇ ਪਤਾਲ ਦੇ ਫਾਟਕਾਂ ਦਾ ਉਹ ਦੇ ਉੱਤੇ ਕੁੱਝ ਵੱਸ ਨਾ ਚੱਲੇਗਾ ।
Luke 10:18 in Panjabi 18 ਉਸ ਨੇ ਉਨ੍ਹਾਂ ਨੂੰ ਆਖਿਆ, ਮੈਂ ਸ਼ੈਤਾਨ ਨੂੰ ਬਿਜਲੀ ਵਾਂਗੂੰ ਅਕਾਸ਼ ਤੋਂ ਡਿੱਗਾ ਹੋਇਆ ਵੇਖਿਆ ।
John 11:47 in Panjabi 47 ਤਾਂ ਫਿਰ ਮੁੱਖ ਜਾਜਕਾਂ ਅਤੇ ਫ਼ਰੀਸੀਆਂ ਨੇ ਯਹੂਦੀਆਂ ਦੀ ਇੱਕ ਸਭਾ ਬੁਲਾਈ ਅਤੇ ਕਿਹਾ, “ਸਾਨੂੰ ਕੀ ਕਰਨਾ ਚਾਹੀਦਾ ਹੈ ? ਇਹ ਮਨੁੱਖ ਬਹੁਤ ਚਮਤਕਾਰ ਕਰ ਰਿਹਾ ਹੈ ।
Acts 4:16 in Panjabi 16 ਅਤੇ ਕਿਹਾ ਕਿ ਅਸੀਂ ਇਨ੍ਹਾਂ ਮਨੁੱਖਾਂ ਨਾਲ ਕੀ ਕਰੀਏ ? ਕਿਉਂਕਿ ਇਹ ਜੋ ਉਹਨਾਂ ਤੋਂ ਇੱਕ ਪੱਕਾ ਅਚਰਜ ਕੰਮ ਹੋਇਆ ਹੈ ਯਰੂਸ਼ਲਮ ਦੇ ਸਾਰੇ ਰਹਿਣ ਵਾਲਿਆਂ ਤੇ ਇਹ ਪਰਗਟ ਹੋਇਆ ਅਤੇ ਇਸ ਤੋਂ ਅਸੀਂ ਇਨਕਾਰ ਨਹੀਂ ਕਰ ਸਕਦੇ ।
Acts 5:12 in Panjabi 12 ਰਸੂਲਾਂ ਦੇ ਹੱਥੋਂ ਬਹੁਤ ਸਾਰੇ ਨਿਸ਼ਾਨ ਅਤੇ ਅਚਰਜ ਕੰਮ ਲੋਕਾਂ ਵਿੱਚ ਹੋ ਰਹੇ ਸਨ, ਅਤੇ ਉਹ ਸਭ ਇੱਕ ਮਨ ਹੋ ਕੇ ਸੁਲੇਮਾਨ ਦੇ ਦਲਾਨ ਵਿੱਚ ਇਕੱਠੇ ਹੁੰਦੇ ਸਨ ।
Acts 5:14 in Panjabi 14 ਅਤੇ ਹੋਰ ਵਿਸ਼ਵਾਸ ਕਰਨ ਵਾਲੇ ਮਨੁੱਖਾਂ ਅਤੇ ਔਰਤਾਂ ਦੀਆਂ ਟੋਲੀਆਂ ਦੀਆਂ ਟੋਲੀਆਂ ਪ੍ਰਭੂ ਨਾਲ ਮਿਲਦੀਆਂ ਜਾਂਦੀਆਂ ਸਨ ।
Acts 10:38 in Panjabi 38 ਤੁਸੀਂ ਯਿਸੂ ਮਸੀਹ ਨਾਸਰੀ ਨੂੰ ਜਾਣਦੇ ਹੋ, ਕਿਵੇਂ ਪਰਮੇਸ਼ੁਰ ਨੇ ਉਹ ਨੂੰ ਪਵਿੱਤਰ ਆਤਮਾ ਅਤੇ ਸਮਰੱਥਾ ਨਾਲ ਮਸਹ ਕੀਤਾ, ਜੋ ਉਹ ਭਲਾ ਕਰਦਾ ਅਤੇ ਸਭਨਾਂ ਨੂੰ ਜੋ ਸ਼ੈਤਾਨ ਦੇ ਜਕੜੇ ਹੋਏ ਸਨ, ਚੰਗਾ ਕਰਦਾ ਫਿਰਿਆ ਕਿਉਂ ਜੋ ਪਰਮੇਸ਼ੁਰ ਉਹ ਦੇ ਨਾਲ ਸੀ ।
Acts 15:12 in Panjabi 12 ਤਾਂ ਸਾਰੀ ਸਭਾ ਚੁੱਪ ਰਹੀ ਅਤੇ ਉਹ ਬਰਨਬਾਸ ਅਤੇ ਪੌਲੁਸ ਦੀਆਂ ਇਹ ਗੱਲਾਂ ਸੁਣਨ ਲੱਗੇ ਜੋ ਪਰਮੇਸ਼ੁਰ ਵੱਲੋਂ ਕਿਹੋ ਜਿਹੇ ਨਿਸ਼ਾਨ ਅਤੇ ਅਚਰਜ ਕੰਮ, ਉਹਨਾਂ ਦੇ ਹੱਥੀਂ ਪਰਾਈਆਂ ਕੌਮਾਂ ਵਿੱਚ ਵਿਖਾਏ ਗਏ ।
Romans 16:20 in Panjabi 20 ਅਤੇ ਸ਼ਾਂਤੀ ਦਾਤਾ ਪਰਮੇਸ਼ੁਰ ਸ਼ੈਤਾਨ ਨੂੰ ਛੇਤੀ ਹੀ ਤੁਹਾਡੇ ਪੈਰਾਂ ਦੇ ਹੇਠ ਮਿੱਧੇਗਾ । ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਨਾਲ ਹੋਵੇ ।
Galatians 1:23 in Panjabi 23 ਪਰ ਸਿਰਫ਼ ਉਹਨਾਂ ਨੇ ਇਹ ਸੁਣਿਆ ਸੀ ਕਿ ਜਿਹੜਾ ਸਾਨੂੰ ਪਹਿਲਾਂ ਸਤਾਉਂਦਾ ਹੁੰਦਾ ਸੀ, ਉਹ ਹੁਣ ਉਸ ਵਿਸ਼ਵਾਸ ਦੀ ਖੁਸ਼ਖਬਰੀ ਸੁਣਾਉਂਦਾ ਹੈ ਜਿਸ ਨੂੰ ਪਹਿਲਾਂ ਬਰਬਾਦ ਕਰਦਾ ਸੀ ।
1 Thessalonians 1:8 in Panjabi 8 ਕਿਉਂ ਜੋ ਤੁਹਾਡੇ ਕੋਲੋਂ ਪ੍ਰਭੂ ਦੇ ਬਚਨ ਦੀ ਧੁੰਮ ਨਾ ਕੇਵਲ ਮਕਦੂਨਿਯਾ ਅਤੇ ਅਖਾਯਾ ਵਿੱਚ ਪਈ ਹੈ ਸਗੋਂ ਤੁਹਾਡਾ ਵਿਸ਼ਵਾਸ ਜੋ ਪਰਮੇਸ਼ੁਰ ਉੱਤੇ ਹੈ ਸਭ ਥਾਵਾਂ ਤੇ ਉਜਾਗਰ ਹੋ ਗਿਆ, ਇਸ ਕਰਕੇ ਸਾਡੇ ਆਖਣ ਦੀ ਕੋਈ ਲੋੜ ਨਹੀਂ ।
Revelation 12:9 in Panjabi 9 ਅਤੇ ਉਹ ਵੱਡਾ ਅਜਗਰ ਹੇਠਾਂ ਸੁੱਟਿਆ ਗਿਆ, ਉਹ ਪੁਰਾਣਾ ਸੱਪ ਜਿਸ ਨੂੰ ਇਬਲੀਸ ਅਤੇ ਸ਼ੈਤਾਨ ਵੀ ਕਿਹਾ ਜਾਂਦਾ ਹੈ ਜੋ ਸਾਰੇ ਸੰਸਾਰ ਨੂੰ ਭਰਮਾਉਂਦਾ ਹੈ, ਉਹ ਅਤੇ ਉਹ ਦੇ ਦੂਤ ਧਰਤੀ ਉੱਤੇ ਸੁੱਟੇ ਗਏ ।