Numbers 23:7 in Panjabi 7 ਉਸ ਨੇ ਆਪਣਾ ਅਗੰਮ ਵਾਕ ਆਖਿਆ, ਅਰਾਮ ਤੋਂ ਬਾਲਾਕ ਮੈਨੂੰ ਲਿਆਇਆ, ਮੋਆਬ ਦਾ ਰਾਜਾ ਪੁਰਬ ਦੇ ਪਹਾੜ ਤੋਂ, ਆ, ਮੇਰੇ ਲਈ ਯਾਕੂਬ ਨੂੰ ਸਰਾਪ ਦੇ, ਅਤੇ ਆ, ਇਸਰਾਏਲ ਨੂੰ ਘਟਾ !
Other Translations King James Version (KJV) And he took up his parable, and said, Balak the king of Moab hath brought me from Aram, out of the mountains of the east, saying, Come, curse me Jacob, and come, defy Israel.
American Standard Version (ASV) And he took up his parable, and said, From Aram hath Balak brought me, The king of Moab from the mountains of the East: Come, curse me Jacob, And come, defy Israel.
Bible in Basic English (BBE) And in the words which the Lord had given him he said, From Aram Balak has sent for me, the king of Moab from the mountains of the East: come, put curses on Jacob for me and be angry with Israel.
Darby English Bible (DBY) And he took up his parable, and said, Balak the king of Moab hath brought me from Aram, from the mountains of the east: Come, curse me Jacob, and come, denounce Israel!
Webster's Bible (WBT) And he took up his parable, and said, Balak the king of Moab hath brought me from Aram, out of the mountains of the east, saying, Come, curse Jacob for me, and come, defy Israel.
World English Bible (WEB) He took up his parable, and said, From Aram has Balak brought me, The king of Moab from the mountains of the East: Come, curse me Jacob, Come, defy Israel.
Young's Literal Translation (YLT) And he taketh up his simile, and saith: `From Aram he doth lead me -- Balak king of Moab; From mountains of the east: Come -- curse for me Jacob, And come -- be indignant `with' Israel.
Cross Reference Genesis 10:22 in Panjabi 22 ਸ਼ੇਮ ਦੇ ਪੁੱਤਰ: ਏਲਾਮ, ਅੱਸ਼ੂਰ,ਅਰਪਕਸਦ, ਲੂਦ ਅਤੇ ਅਰਾਮ ਸਨ ।
Genesis 28:2 in Panjabi 2 ਉੱਠ, ਪਦਨ ਅਰਾਮ ਨੂੰ ਆਪਣੇ ਨਾਨੇ ਬਥੂਏਲ ਦੇ ਘਰ ਜਾ ਅਤੇ ਉੱਥੋਂ ਆਪਣੇ ਮਾਮੇ ਲਾਬਾਨ ਦੀਆਂ ਧੀਆਂ ਵਿੱਚੋਂ ਇੱਕ ਨਾਲ ਵਿਆਹ ਕਰ ਲਈਂ ।
Genesis 28:7 in Panjabi 7 ਅਤੇ ਯਾਕੂਬ ਆਪਣੇ ਮਾਤਾ-ਪਿਤਾ ਦੀ ਸੁਣ ਕੇ ਪਦਨ ਅਰਾਮ ਨੂੰ ਚਲਿਆ ਗਿਆ ।
Numbers 22:5 in Panjabi 5 ਫੇਰ ਉਸ ਨੇ ਪਥੋਰ ਨੂੰ ਜਿਹੜਾ ਵੱਡੇ ਦਰਿਆ ਉੱਤੇ ਹੈ ਆਪਣੀ ਉੱਮਤ ਦੇ ਅੰਸ ਦੇ ਦੇਸ ਵਿੱਚ ਬਓਰ ਦੇ ਪੁੱਤਰ ਬਿਲਆਮ ਕੋਲ, ਸੰਦੇਸ਼ਵਾਹਕ ਘੱਲੇ ਕਿ ਉਹ ਉਸ ਨੂੰ ਇਹ ਆਖ ਕੇ ਸੱਦੇ ਕਿ ਵੇਖੋ, ਇੱਕ ਦਲ ਮਿਸਰ ਤੋਂ ਨਿਕਲਿਆ ਹੈ ਅਤੇ ਵੇਖੋ, ਉਹਨਾਂ ਨੇ ਧਰਤੀ ਨੂੰ ਆਪਣੀ ਵੱਸੋਂ ਨਾਲ ਭਰ ਲਿਆ ਹੈ ਅਤੇ ਉਹ ਹੁਣ ਮੇਰੇ ਸਾਹਮਣੇ ਆ ਵੱਸੇ ਹਨ ।
Numbers 22:11 in Panjabi 11 ਕਿ ਵੇਖੋ, ਇਹ ਦਲ ਜਿਹੜਾ ਮਿਸਰ ਤੋਂ ਆਇਆ ਹੈ ਉਸ ਨੇ ਧਰਤੀ ਨੂੰ ਆਪਣੀ ਵਸੋਂ ਨਾਲ ਭਰ ਦਿੱਤਾ ਹੈ । ਹੁਣ ਆ ਮੇਰੇ ਲਈ ਉਨ੍ਹਾਂ ਨੂੰ ਸਰਾਪ ਦੇ, ਸ਼ਾਇਦ ਅਜਿਹਾ ਹੇਵੇ ਜੋ ਮੈਂ ਉਨ੍ਹਾਂ ਨਾਲ ਲੜ ਸਕਾਂ ਅਤੇ ਉਹਨਾਂ ਨੂੰ ਕੱਢ ਦਿਆਂ ।
Numbers 22:17 in Panjabi 17 ਕਿਉਂ ਜੋ ਮੈਂ ਤੁਹਾਡਾ ਵੱਡਾ ਆਦਰ-ਸਤਿਕਾਰ ਕਰਾਂਗਾ ਅਤੇ ਜੋ ਕੁਝ ਤੁਸੀਂ ਮੈਨੂੰ ਆਖੋ, ਮੈਂ ਕਰਾਂਗਾ ਪਰ ਜਰੂਰ ਆਓ, ਮੇਰੇ ਲਈ ਇਸ ਦਲ ਨੂੰ ਸਰਾਪ ਦਿਓ ।
Numbers 23:18 in Panjabi 18 ਹੇ ਬਾਲਾਕ, ਉੱਠ ਅਤੇ ਸੁਣ, ਹੇ ਸਿੱਪੋਰ ਦੇ ਪੁੱਤਰ, ਮੇਰੀਆਂ ਗੱਲਾਂ ਉੱਤੇ ਧਿਆਨ ਦੇ ।
Numbers 24:3 in Panjabi 3 ਤਦ ਉਸ ਆਪਣਾ ਅਗੰਮ ਵਾਕ ਆਖਿਆ, ਬਓਰ ਦੇ ਪੁੱਤਰ ਬਿਲਆਮ ਦਾ ਵਾਕ, ਉਸ ਪੁਰਸ਼ ਦਾ ਵਾਕ ਜਿਸ ਦੀਆਂ ਅੱਖਾਂ ਖੁਲ੍ਹੀਆਂ ਹਨ ।
Numbers 24:15 in Panjabi 15 ਫੇਰ ਉਸ ਆਪਣਾ ਅਗੰਮ ਵਾਕ ਆਖਿਆ, ਬਓਰ ਦੇ ਪੁੱਤਰ ਬਿਲਆਮ ਦਾ ਵਾਕ, ਉਸ ਪੁਰਸ਼ ਦਾ ਵਾਕ ਜਿਸ ਦੀਆਂ ਅੱਖਾਂ ਖੁਲ੍ਹੀਆਂ ਹਨ,
Numbers 24:21 in Panjabi 21 ਫਿਰ ਉਸ ਨੇ ਕੇਨੀਆਂ ਨੂੰ ਡਿੱਠਾ ਅਤੇ ਆਪਣਾ ਅਗੰਮ ਵਾਕ ਆਖਿਆ, ਤੇਰਾ ਵਸੇਰਾ ਸਥਿਰ ਤਾਂ ਹੈ, ਅਤੇ ਤੇਰਾ ਆਲ੍ਹਣਾ ਚਟਾਨ ਵਿੱਚ ਤਾਂ ਹੈ,
Numbers 24:23 in Panjabi 23 ਉਸ ਨੇ ਫੇਰ ਆਪਣਾ ਅਗੰਮ ਵਾਕ ਆਖਿਆ, ਹਾਏ ! ਪਰਮੇਸ਼ੁਰ ਦੀ ਕਿਰਪਾ ਤੋਂ ਬਿਨ੍ਹਾਂ ਕੌਣ ਜੀਉਂਦਾ ਰਹੇਗਾ ?
Deuteronomy 23:4 in Panjabi 4 ਇਸ ਦਾ ਕਾਰਨ ਇਹ ਹੈ ਕਿ ਜਦ ਤੁਸੀਂ ਮਿਸਰ ਵਿੱਚੋਂ ਨਿੱਕਲੇ ਸੀ ਤਦ ਉਹ ਰੋਟੀ ਪਾਣੀ ਲੈ ਕੇ ਰਾਹ ਵਿੱਚ ਤੁਹਾਨੂੰ ਮਿਲਣ ਲਈ ਨਹੀਂ ਨਿੱਕਲੇ, ਸਗੋਂ ਉਨ੍ਹਾਂ ਨੇ ਤੁਹਾਡੇ ਵਿਰੁੱਧ ਬਓਰ ਦੇ ਪੁੱਤਰ ਬਿਲਆਮ ਨੂੰ ਭਾੜੇ ਉੱਤੇ ਮਸੋਪੋਤਾਮੀਆਂ ਦੇ ਫ਼ਤੋਰ ਵਿੱਚੋਂ ਸੱਦਿਆ, ਤਾਂ ਜੋ ਉਹ ਤੁਹਾਨੂੰ ਸਰਾਪ ਦੇਵੇ ।
1 Samuel 17:10 in Panjabi 10 ਫੇਰ ਉਹ ਫ਼ਲਿਸਤੀ ਬੋਲਿਆ,ਅੱਜ ਮੈਂ ਇਸਰਾਏਲ ਦੇ ਦਲਾਂ ਨੂੰ ਲਲਕਾਰਦਾ ਹਾਂ । ਮੇਰੇ ਲਈ ਕੋਈ ਮਨੁੱਖ ਠਹਿਰਾ ਲਓ ਜੋ ਅਸੀਂ ਆਪਸ ਵਿੱਚ ਯੁੱਧ ਕਰੀਏ ।
1 Samuel 17:25 in Panjabi 25 ਤਦ ਇਸਰਾਏਲ ਦੇ ਲੋਕਾਂ ਨੇ ਆਖਿਆ, ਤੁਸੀਂ ਇਸ ਮਨੁੱਖ ਨੂੰ ਵੇਖਿਆ ਜੋ ਨਿੱਕਲਿਆ ਹੈ । ਸੱਚ-ਮੁੱਚ ਇਹ ਤਾਂ ਇਸਰਾਏਲ ਨੂੰ ਸ਼ਰਮਿੰਦਾ ਕਰਨ ਲਈ ਆਇਆ ਹੈ ਅਤੇ ਅਜਿਹਾ ਹੋਵੇਗਾ ਭਈ ਜਿਹੜਾ ਉਸ ਨੂੰ ਮਾਰੇਗਾ ਤਾਂ ਰਾਜਾ ਉਹ ਨੂੰ ਵੱਡੇ ਧਨ ਨਾਲ ਧਨਵਾਨ ਕਰੇਗਾ ਅਤੇ ਆਪਣੀ ਧੀ ਉਸ ਦੇ ਨਾਲ ਵਿਆਹ ਦੇਵੇਗਾ ਅਤੇ ਉਹ ਦੇ ਪਿਤਾ ਦੇ ਟੱਬਰ ਨੂੰ ਇਸਰਾਏਲ ਵਿੱਚ ਅਜ਼ਾਦ ਕਰੇਗਾ ।
1 Samuel 17:36 in Panjabi 36 ਤੁਹਾਡੇ ਦਾਸ ਨੇ ਸ਼ੇਰ ਅਤੇ ਰਿੱਛ ਦੋਹਾਂ ਨੂੰ ਮਾਰਿਆ ਹੈ ਸੋ ਇਹ ਅਸੁੰਨਤੀ ਫ਼ਲਿਸਤੀ ਉਨ੍ਹਾਂ ਵਿੱਚੋਂ ਇੱਕ ਵਰਗਾ ਹੋਵੇਗਾ ਜੋ ਜਿਉਂਦੇ ਪਰਮੇਸ਼ੁਰ ਦੇ ਦਲਾਂ ਨੂੰ ਸ਼ਰਮਿੰਦਾ ਕਰ ਰਿਹਾ ਹੈ !
1 Samuel 17:45 in Panjabi 45 ਪਰ ਦਾਊਦ ਨੇ ਫ਼ਲਿਸਤੀ ਨੂੰ ਆਖਿਆ, ਤੂੰ ਤਲਵਾਰ ਅਤੇ ਬਰਛਾ ਅਤੇ ਢਾਲ ਲੈ ਕੇ ਮੇਰੇ ਕੋਲ ਆਉਂਦਾ ਹੈ ਪਰ ਮੈਂ ਸੈਨਾਵਾਂ ਦੇ ਯਹੋਵਾਹ ਦੇ ਨਾਮ ਉੱਤੇ ਜੋ ਇਸਰਾਏਲ ਦੇ ਦਲਾਂ ਦਾ ਪਰਮੇਸ਼ੁਰ ਹੈ ਜਿਸ ਨੂੰ ਤੂੰ ਲਲਕਾਰਿਆ ਹੈ ਤੇਰੇ ਕੋਲ ਆਉਂਦਾ ਹਾਂ !
2 Samuel 21:21 in Panjabi 21 ਜਿਸ ਵੇਲੇ ਉਸ ਨੇ ਇਸਰਾਏਲ ਨੂੰ ਲਲਕਾਰਿਆ ਸੀ ਉਸ ਵੇਲੇ ਦਾਊਦ ਦੇ ਭਰਾ ਸ਼ਿਮਅਈ ਦੇ ਪੁੱਤਰ ਯੋਨਾਥਨ ਨੇ ਉਹ ਨੂੰ ਮਾਰਿਆ ।
2 Samuel 23:9 in Panjabi 9 ਉਹ ਦੇ ਪਿੱਛੋਂ ਡੋਡੀ ਦਾ ਪੁੱਤਰ ਅਲਾਆਜ਼ਾਰ ਦਾ ਪੋਤਰਾ ਇਹ ਉਨ੍ਹਾਂ ਤਿੰਨਾਂ ਸੂਰਮਿਆਂ ਵਿਚੋਂ ਸੀ ਜੋ ਦਾਊਦ ਦੇ ਨਾਲ ਚੜ੍ਹੇ ਸਨ ਜਿਸ ਵੇਲੇ ਉਸ ਨੇ ਉਨ੍ਹਾਂ ਫ਼ਲਿਸਤੀਆਂ ਨੂੰ ਜੋ ਯੁੱਧ ਕਰਨ ਨੂੰ ਇੱਕਠੇ ਹੋਏ ਸਨ ਲਲਕਾਰਿਆ ਸੀ ਅਤੇ ਸਾਰੇ ਇਸਰਾਏਲ ਦੇ ਮਨੁੱਖ ਚੱਲੇ ਗਏ ਸਨ ।
Job 27:1 in Panjabi 1 ਫੇਰ ਅਯੂੱਬ ਨੇ ਆਪਣਾ ਤਰਕ ਦੇ ਕੇ ਆਖਿਆ,
Job 29:1 in Panjabi 1 ਅਯੂੱਬ ਨੇ ਫੇਰ ਆਪਣਾ ਤਰਕ ਦੇ ਕੇ ਆਖਿਆ,
Psalm 78:2 in Panjabi 2 ਮੈਂ ਆਪਣਾ ਮੂੰਹ ਦ੍ਰਿਸ਼ਟਾਂਤਾਂ ਵਿੱਚ ਖੋਲਾਂਗਾ, ਮੈਂ ਪੁਰਾਣਿਆਂ ਸਮਿਆਂ ਦੀਆਂ ਬੁਝਾਰਤਾਂ ਉਚਾਰਾਂਗਾ,
Proverbs 26:2 in Panjabi 2 ਜਿਵੇਂ ਚਿੜੀ ਭਟਕਦੀ ਅਤੇ ਬਾਲ ਕਟਾਰਾ ਉੱਡਦਾ ਫਿਰਦਾ ਹੈ, ਓਵੇਂ ਹੀ ਮੱਲੋ ਮੱਲੀ ਦਾ ਸਰਾਪ ਨਹੀਂ ਪੈਂਦਾ ।
Ezekiel 17:2 in Panjabi 2 ਹੇ ਮਨੁੱਖ ਦੇ ਪੁੱਤਰ, ਇੱਕ ਬੁਝਾਰਤ ਬੁੱਝ ਅਤੇ ਇਸਰਾਏਲ ਦੇ ਘਰਾਣੇ ਅੱਗੇ ਇੱਕ ਕਹਾਵਤ ਆਖ ।
Ezekiel 20:49 in Panjabi 49 ਤਦ ਮੈਂ ਆਖਿਆ ਕਿ ਹਾਏ, ਪ੍ਰਭੂ ਯਹੋਵਾਹ ! ਉਹ ਤਾਂ ਮੇਰੇ ਬਾਰੇ ਆਖਦੇ ਹਨ, ਕੀ ਇਹ ਦ੍ਰਿਸ਼ਟਾਂਤਾਂ ਵਿੱਚ ਨਹੀਂ ਬੋਲਦਾ ?
Micah 2:4 in Panjabi 4 ਉਸ ਦਿਨ ਉਹ ਤੁਹਾਡੇ ਬਾਰੇ ਕਹਾਉਤ ਆਖਣਗੇ, ਅਤੇ ਰੋਂਦੇ-ਪਿੱਟਦੇ ਹੋਏ ਵਿਰਲਾਪ ਕਰਨਗੇ ਅਤੇ ਆਖਣਗੇ, ਸਾਡਾ ਸੱਤਿਆ ਨਾਸ਼ ਹੋ ਗਿਆ ! ਉਹ ਮੇਰੇ ਲੋਕਾਂ ਦੇ ਭਾਗ ਨੂੰ ਬਦਲਦਾ ਹੈ, ਉਹ ਉਸ ਨੂੰ ਮੇਰੇ ਤੋਂ ਕਿਵੇਂ ਦੂਰ ਕਰਦਾ ਹੈ, ਉਹ ਸਾਡੇ ਖੇਤਾਂ ਨੂੰ ਵਿਸ਼ਵਾਸਘਾਤੀਆਂ ਵਿੱਚ ਵੰਡਦਾ ਹੈ !
Habakkuk 2:6 in Panjabi 6 ਕੀ ਇਹ ਸਾਰੇ ਉਹ ਦੇ ਵਿਰੁੱਧ ਇੱਕ ਦ੍ਰਿਸ਼ਟਾਂਤ ਅਤੇ ਉਹ ਦੇ ਵਿਰੁੱਧ ਇੱਕ ਮਿਹਣਾ ਨਹੀਂ ਦੇਣਗੇ ? ਉਹ ਆਖਣਗੇ, “ਹਾਇ ਉਸ ਨੂੰ, ਜੋ ਪਰਾਇਆ ਧਨ ਲੁੱਟ ਕੇ ਆਪਣੇ ਲਈ ਉਸ ਨੂੰ ਵਧਾਉਂਦਾ ਹੈ ! ਜੋ ਪਰਾਏ ਮਾਲ ਦਾ ਭਾਰ ਆਪਣੇ ਉੱਤੇ ਲੱਦਦਾ ਹੈ ! ਪਰ ਕਦ ਤੱਕ ? “
Matthew 13:33 in Panjabi 33 ਉਸ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦਿੱਤਾ ਕਿ ਸਵਰਗ ਰਾਜ ਖ਼ਮੀਰ ਵਰਗਾ ਹੈ, ਜਿਸ ਨੂੰ ਇੱਕ ਔਰਤ ਨੇ ਤਿੰਨ ਕਿੱਲੋ ਆਟੇ ਵਿੱਚ ਮਿਲਾਇਆ ਅਤੇ ਸਾਰਾ ਆਟਾ ਖ਼ਮੀਰਾ ਹੋ ਗਿਆ ।
Matthew 13:35 in Panjabi 35 ਤਾਂ ਜਿਹੜਾ ਬਚਨ ਨਬੀ ਨੇ ਆਖਿਆ ਸੀ ਉਹ ਪੂਰਾ ਹੋਵੇ ਕਿ ਮੈਂ ਦ੍ਰਿਸ਼ਟਾਤਾਂ ਵਿੱਚ ਆਪਣਾ ਮੂੰਹ ਖੋਲ੍ਹਾਂਗਾ, ਮੈਂ ਉਨ੍ਹਾਂ ਗੱਲਾਂ ਨੂੰ ਬੋਲਾਂਗਾ ਜਿਹੜੀਆਂ ਜਗਤ ਦੇ ਮੁੱਢੋਂ ਗੁਪਤ ਰਹੀਆਂ ਹਨ ।
Mark 12:12 in Panjabi 12 ਤਦ ਉਨ੍ਹਾਂ ਨੇ ਚਾਹਿਆ ਜੋ ਉਹ ਨੂੰ ਫੜ ਲੈਣ ਪਰ ਲੋਕਾਂ ਤੋਂ ਡਰੇ ਕਿਉਂ ਜੋ ਉਨ੍ਹਾਂ ਨੇ ਜਾਣ ਲਿਆ ਭਈ ਉਸ ਨੇ ਸਾਡੇ ਉੱਤੇ ਇਹ ਦ੍ਰਿਸ਼ਟਾਂਤ ਦਿੱਤਾ ਹੈ, ਅਤੇ ਉਹ ਉਸ ਨੂੰ ਛੱਡ ਕੇ ਚਲੇ ਗਏ ।