Numbers 24:7 in Panjabi 7 ਉਸ ਦਾ ਪਾਣੀ ਉਮੜ ਕੇ ਵਗੇਗਾ, ਅਤੇ ਉਸ ਦਾ ਬੀਜ ਬਹੁਤ ਪਾਣੀਆਂ ਵਿੱਚ ਹੋਵੇਗਾ, ਅਤੇ ਉਸ ਦਾ ਰਾਜਾ ਅਗਾਗ ਤੋਂ ਉੱਚਾ ਹੋਵੇਗਾ, ਉਸ ਦਾ ਰਾਜ ਵਧਦਾ ਜਾਵੇਗਾ ।
Other Translations King James Version (KJV) He shall pour the water out of his buckets, and his seed shall be in many waters, and his king shall be higher than Agag, and his kingdom shall be exalted.
American Standard Version (ASV) Water shall flow from his buckets, And his seed shall be in many waters, And his king shall be higher than Agag, And his kingdom shall be exalted.
Bible in Basic English (BBE) Peoples will be in fear before his strength, his arm will be on great nations: his king will be higher than Agag, and his kingdom made great in honour.
Darby English Bible (DBY) Water shall flow out of his buckets, and his seed shall be in great waters, And his king shall be higher than Agag, and his kingdom shall be exalted.
Webster's Bible (WBT) He shall pour the water out of his buckets, and his seed shall be in many waters, and his king shall be higher than Agag, and his kingdom shall be exalted.
World English Bible (WEB) Water shall flow from his buckets, His seed shall be in many waters, His king shall be higher than Agag, His kingdom shall be exalted.
Young's Literal Translation (YLT) He maketh water flow from his buckets, And his seed `is' in many waters; And higher than Agag `is' his king, And exalted is his kingdom.
Cross Reference 1 Samuel 15:8 in Panjabi 8 ਉਹਨਾਂ ਦੇ ਰਾਜਾ ਅਗਾਗ ਨੂੰ ਜਿਉਂਦਾ ਫੜ ਲਿਆ ਅਤੇ ਸਭਨਾਂ ਲੋਕਾਂ ਨੂੰ ਤਲਵਾਰ ਦੀ ਧਾਰ ਨਾਲ ਨਾਸ਼ ਕਰ ਦਿੱਤਾ ।
1 Samuel 15:32 in Panjabi 32 ਤਦ ਸਮੂਏਲ ਨੇ ਆਖਿਆ, ਅਮਾਲੇਕੀਆਂ ਦੇ ਰਾਜਾ ਅਗਾਗ ਨੂੰ ਮੇਰੇ ਕੋਲ ਲੈ ਆਓ ਅਤੇ ਅਗਾਗ ਨਿਚਿੰਤ ਹੋ ਕੇ ਉਹ ਦੇ ਕੋਲ ਆਇਆ, ਅਗਾਗ ਨੇ ਆਖਿਆ, ਜ਼ਰੂਰ ਮੌਤ ਦੀ ਕੁੜੱਤਣ ਲੰਘ ਗਈ ਹੋਵੇਗੀ ।
2 Samuel 5:12 in Panjabi 12 ਦਾਊਦ ਜਾਣ ਗਿਆ ਕਿ ਯਹੋਵਾਹ ਨੇ ਮੈਨੂੰ ਇਸਰਾਏਲ ਦਾ ਰਾਜਾ ਬਣਾ ਦਿੱਤਾ ਹੈ, ਅਤੇ ਉਸ ਨੇ ਮੇਰੇ ਰਾਜ ਨੂੰ ਆਪਣੀ ਪਰਜਾ ਇਸਰਾਏਲ ਦੇ ਲਈ ਹੀ ਵਧਾਇਆ ਹੈ ।
1 Kings 4:21 in Panjabi 21 ਸੁਲੇਮਾਨ ਸਾਰੀਆਂ ਪਾਤਸ਼ਾਹੀਆਂ ਉੱਤੇ ਰਾਜ ਕਰਦਾ ਸੀ, ਫਰਾਤ ਦਰਿਆ ਤੋਂ ਲੈ ਕੇ ਫ਼ਲਿਸਤੀਨ ਤੱਕ ਅਤੇ ਮਿਸਰ ਦੀ ਹੱਦ ਤੱਕ । ਉਹ ਉਸ ਨੂੰ ਨਜ਼ਰਾਨੇ ਦਿੰਦੇ ਸਨ ਅਤੇ ਸੁਲੇਮਾਨ ਦੇ ਜੀਵਨ ਦੇ ਸਾਰੇ ਦਿਨ ਉਸ ਦੀ ਸੇਵਾ ਕਰਦੇ ਰਹੇ ।
1 Chronicles 14:2 in Panjabi 2 ਦਾਊਦ ਨੂੰ ਵਿਸ਼ਵਾਸ ਹੋਇਆ ਕਿ ਯਹੋਵਾਹ ਨੇ ਉਸ ਨੂੰ ਇਸਰਾਏਲ ਦਾ ਪਾਤਸ਼ਾਹ ਠਹਿਰਾਇਆ ਹੈ, ਕਿਉਂ ਜੋ ਉਸ ਦਾ ਰਾਜ ਉਸ ਦੀ ਇਸਰਾਏਲੀ ਪਰਜਾ ਦੇ ਕਾਰਨ ਅੱਤ ਉੱਚਾ ਕੀਤਾ ਗਿਆ ।
Ezra 4:20 in Panjabi 20 ਯਰੂਸ਼ਲਮ ਵਿੱਚ ਬਲਵੰਤ ਰਾਜੇ ਵੀ ਹੋਏ ਹਨ ਜਿਨ੍ਹਾਂ ਨੇ ਦਰਿਆ ਦੇ ਪਾਰ ਦੇ ਸਾਰੇ ਦੇਸ਼ਾਂ ਉੱਤੇ ਰਾਜ ਕੀਤਾ ਹੈ ਅਤੇ ਲਗਾਨ, ਚੁੰਗੀ ਤੇ ਨਜ਼ਰਾਨਾ ਉਨ੍ਹਾਂ ਨੂੰ ਦਿੱਤਾ ਜਾਂਦਾ ਸੀ ।
Psalm 2:6 in Panjabi 6 ਪਰ ਮੈਂ ਆਪਣੇ ਯਰੂਸ਼ਲਮ ਸ਼ਹਿਰ ਅਰਥਾਤ ਪਵਿੱਤਰ ਪਰਬਤ ਸੀਯੋਨ ਉੱਤੇ ਆਪਣੇ ਪਾਤਸ਼ਾਹ ਨੂੰ ਬਿਠਾ ਦਿੱਤਾ ਹੈ ।
Psalm 18:43 in Panjabi 43 ਤੂੰ ਮੈਨੂੰ ਲੋਕਾਂ ਦੇ ਝਗੜਿਆਂ ਤੋਂ ਛੁਡਾਇਆ, ਤੂੰ ਮੈਨੂੰ ਕੌਮਾਂ ਦਾ ਮੁਖੀਆ ਥਾਪਿਆ, ਜਿਨ੍ਹਾ ਲੋਕਾਂ ਨੂੰ ਮੈਂ ਨਹੀਂ ਜਾਤਾ ਉਨ੍ਹਾਂ ਨੇ ਮੇਰੀ ਸੇਵਾ ਕੀਤੀ ।
Psalm 68:26 in Panjabi 26 ਤੁਸੀਂ ਜਿਹੜੇ ਇਸਰਾਏਲ ਦੇ ਸੋਤੇ ਤੋਂ ਹੋ, ਸੰਗਤਾਂ ਵਿੱਚ ਪ੍ਰਭੂ ਪਰਮੇਸ਼ੁਰ ਨੂੰ ਧੰਨ ਆਖੋ !
Psalm 93:3 in Panjabi 3 ਹੜ੍ਹਾਂ ਨੇ ਸ਼ੋਰ ਮਚਾਇਆ, ਹੇ ਯਹੋਵਾਹ, ਹੜ੍ਹਾਂ ਨੇ ਆਪਣਾ ਸ਼ੋਰ ਮਚਾਇਆ ਹੈ, ਹੜ੍ਹ ਗਰਜਦੇ ਹਨ !
Psalm 145:11 in Panjabi 11 ਓਹ ਤੇਰੀ ਪਾਤਸ਼ਾਹੀ ਦੇ ਪਰਤਾਪ ਦਾ ਚਰਚਾ ਕਰਨਗੇ, ਅਤੇ ਤੇਰੀ ਕੁਦਰਤ ਦੀਆਂ ਗੱਲਾਂ ਕਰਨਗੇ,
Proverbs 5:16 in Panjabi 16 ਤੇਰੇ ਸੋਤੇ ਕਿਉਂ ਬਾਹਰ ਵਗਾਏ ਜਾਣ ਅਤੇ ਜਲ ਦੀਆਂ ਧਾਰਾਂ ਚੌਕਾਂ ਵਿੱਚ ?
Isaiah 2:2 in Panjabi 2 ਆਖਰੀ ਦਿਨਾਂ ਦੇ ਵਿੱਚ ਅਜਿਹਾ ਹੋਵੇਗਾ ਕਿ ਯਹੋਵਾਹ ਦੇ ਭਵਨ ਦਾ ਪਰਬਤ ਪਹਾੜਾਂ ਦੇ ਸਿਰੇ ਉੱਤੇ ਕਾਇਮ ਕੀਤਾ ਜਾਵੇਗਾ, ਅਤੇ ਉਹ ਪਹਾੜੀਆਂ ਤੋਂ ਉੱਚਾ ਕੀਤਾ ਜਾਵੇਗਾ, ਅਤੇ ਸਭ ਕੌਮਾਂ ਧਾਰ ਵਾਂਗੂੰ ਉਸ ਦੇ ਵੱਲ ਵਗਣਗੀਆਂ ।
Isaiah 9:7 in Panjabi 7 ਉਹ ਦੇ ਰਾਜ ਦੀ ਤਰੱਕੀ, ਅਤੇ ਸਲਾਮਤੀ ਦੀ ਕੋਈ ਹੱਦ ਨਾ ਹੋਵੇਗੀ, ਇਸ ਲਈ ਉਹ ਉਸ ਨੂੰ ਦਾਊਦ ਦੀ ਰਾਜ-ਗੱਦੀ ਉੱਤੇ, ਅਤੇ ਉਹ ਦੀ ਪਾਤਸ਼ਾਹੀ ਉੱਤੇ, ਹੁਣ ਤੋਂ ਲੈ ਕੇ ਜੁੱਗੋ-ਜੁੱਗ ਨਿਆਂ ਅਤੇ ਧਰਮ ਨਾਲ ਕਾਇਮ ਕਰੇਗਾ ਅਤੇ ਸੰਭਾਲੀ ਰੱਖੇਗਾ । ਸੈਨਾਂ ਦੇ ਯਹੋਵਾਹ ਦੀ ਅਣਖ ਇਹ ਕਰੇਗੀ ।
Isaiah 48:1 in Panjabi 1 ਹੇ ਯਾਕੂਬ ਦੇ ਘਰਾਣੇ, ਇਹ ਸੁਣੋ, ਜਿਹੜੇ ਇਸਰਾਏਲ ਦੇ ਨਾਮ ਤੋਂ ਸਦਾਉਂਦੇ, ਅਤੇ ਯਹੂਦਾਹ ਦੇ ਵੰਸ਼ ਵਿੱਚੋਂ ਨਿੱਕਲੇ ਹੋ, ਜਿਹੜੇ ਯਹੋਵਾਹ ਦੇ ਨਾਮ ਦੀ ਸਹੁੰ ਖਾਂਦੇ, ਅਤੇ ਇਸਰਾਏਲ ਦੇ ਪਰਮੇਸ਼ੁਰ ਦਾ ਵਰਣਨ ਕਰਦੇ ਹੋ, ਪਰ ਸਚਿਆਈ ਅਤੇ ਧਰਮ ਨਾਲ ਨਹੀਂ ।
Jeremiah 51:13 in Panjabi 13 ਬਹੁਤਿਆਂ ਖ਼ਜ਼ਾਨਿਆਂ ਵਾਲੀਏ, ਤੂੰ ਜਿਹੜੀ ਬਹੁਤਿਆਂ ਪਾਣੀਆਂ ਉੱਤੇ ਵੱਸਦੀ ਹੈਂ, ਤੇਰਾ ਅੰਤ ਆ ਗਿਆ, ਤੇਰੀ ਮਾਰ ਧਾੜ ਦਾ ਹਾੜਾ ਭਰ ਗਿਆ ।
Daniel 2:44 in Panjabi 44 ਉਹਨਾਂ ਰਾਜਿਆਂ ਦੇ ਦਿਨਾਂ ਵਿੱਚ ਅਕਾਸ਼ ਦਾ ਪਰਮੇਸ਼ੁਰ ਇੱਕ ਰਾਜ ਖੜਾ ਕਰੇਗਾ ਜਿਹੜਾ ਸਦਾ ਤੱਕ ਨਾ ਖ਼ਤਮ ਹੋਵੇਗਾ ਅਤੇ ਉਸ ਦੀ ਹੁਕਮਰਾਨੀ ਦੂਜੇ ਲੋਕਾਂ ਲਈ ਛੱਡੀ ਨਾ ਜਾਵੇਗੀ ਸਗੋਂ ਉਹ ਇਹਨਾਂ ਸਾਰੀਆਂ ਪਾਤਸ਼ਾਹੀਆਂ ਨੂੰ ਚੂਰ-ਚੂਰ ਕਰ ਕੇ ਸੱਤਿਆ ਨਾਸ਼ ਕਰੇਗਾ ਪਰ ਆਪ ਸਦਾ ਤੱਕ ਕਾਇਮ ਰਹੇਗਾ ।
John 1:49 in Panjabi 49 ਫ਼ਿਰ ਨਥਾਨਿਏਲ ਨੇ ਯਿਸੂ ਨੂੰ ਕਿਹਾ, “ਗੁਰੂ ਜੀ, ਤੁਸੀਂ ਪਰਮੇਸ਼ੁਰ ਦੇ ਪੁੱਤਰ ਹੋ । ਤੁਸੀਂ ਇਸਰਾਏਲ ਦੇ ਪਾਤਸ਼ਾਹ ਹੋ ।”
Philippians 2:10 in Panjabi 10 ਜੋ ਸਵਰਗ ਅਤੇ ਧਰਤੀ ਉੱਤੇ ਅਤੇ ਧਰਤੀ ਦੇ ਹੇਠਾਂ ਹਨ , ਯਿਸੂ ਦੇ ਨਾਮ ਵਿੱਚ ਹਰ ਗੋਡਾ ਨਿਵਾਇਆ ਜਾਵੇ ।
Revelation 11:15 in Panjabi 15 ਫੇਰ ਸੱਤਵੇਂ ਦੂਤ ਨੇ ਤੁਰ੍ਹੀ ਵਜਾਈ, ਤਾਂ ਸਵਰਗ ਵਿੱਚ ਵੱਡੀ ਅਵਾਜ਼ ਇਹ ਆਖਦਿਆਂ ਸੁਣੀ - ਸੰਸਾਰ ਦਾ ਰਾਜ ਸਾਡੇ ਪ੍ਰਭੂ ਦਾ ਅਤੇ ਉਹ ਦੇ ਮਸੀਹ ਦਾ ਹੋ ਗਿਆ ਹੈ, ਅਤੇ ਉਹ ਜੁੱਗੋ-ਜੁੱਗ ਰਾਜ ਕਰੇਗਾ !
Revelation 17:1 in Panjabi 1 ਉਹਨਾਂ ਸੱਤਾਂ ਦੂਤਾਂ ਵਿੱਚੋਂ ਜਿਨ੍ਹਾਂ ਕੋਲ ਸੱਤ ਕਟੋਰੇ ਸਨ, ਇੱਕ ਨੇ ਆਣ ਕੇ ਮੈਨੂੰ ਕਿਹਾ ਕਿ ਮੇਰੇ ਕੋਲ ਆ, ਮੈਂ ਤੈਨੂੰ ਉਸ ਵੱਡੀ ਕੰਜਰੀ ਦੀ ਸਜ਼ਾ ਵਿਖਾਵਾਂ, ਜਿਹੜੀ ਬਹੁਤਿਆਂ ਪਾਣੀਆਂ ਉੱਤੇ ਬੈਠੀ ਹੋਈ ਹੈ !
Revelation 17:15 in Panjabi 15 ਅਤੇ ਉਹ ਨੇ ਮੈਨੂੰ ਆਖਿਆ, ਜਿਹੜੇ ਪਾਣੀ ਤੂੰ ਵੇਖੇ ਸਨ ਜਿੱਥੇ ਉਹ ਕੰਜਰੀ ਬੈਠੀ ਹੈ ਉਹ ਉੱਮਤਾਂ ਅਤੇ ਭੀੜ ਅਤੇ ਕੌਮਾਂ ਅਤੇ ਭਾਸ਼ਾਵਾਂ ਹਨ ।
Revelation 19:16 in Panjabi 16 ਉਹ ਦੇ ਬਸਤਰ ਉੱਤੇ ਅਤੇ ਉਹ ਦੇ ਪੱਟ ਉੱਤੇ ਇਹ ਨਾਮ ਲਿਖਿਆ ਹੋਇਆ ਹੈ, - “ਰਾਜਿਆਂ ਦਾ ਰਾਜਾ ਅਤੇ ਪ੍ਰਭੂਆਂ ਦਾ ਪ੍ਰਭੂ ।”