Numbers 30:2 in Panjabi 2 ਜਦ ਕੋਈ ਮਨੁੱਖ ਯਹੋਵਾਹ ਲਈ ਸੁੱਖਣਾ ਸੁੱਖੇ ਜਾਂ ਸਹੁੰ ਖਾਵੇ ਅਤੇ ਆਪਣੇ ਜੀਵਨ ਨੂੰ ਉਸ ਗੱਲ ਉੱਤੇ ਬੰਨ੍ਹ ਲਵੇ ਤਾਂ ਉਹ ਆਪਣਾ ਬਚਨ ਨਾ ਤੋੜੇ ਪਰ ਜੋ ਕੁਝ ਉਸ ਦੇ ਮੂੰਹ ਤੋਂ ਨਿੱਕਲਦਾ ਹੈ ਉਹ ਉਸ ਨੂੰ ਪੂਰਾ ਕਰੇ ।
Other Translations King James Version (KJV) If a man vow a vow unto the LORD, or swear an oath to bind his soul with a bond; he shall not break his word, he shall do according to all that proceedeth out of his mouth.
American Standard Version (ASV) When a man voweth a vow unto Jehovah, or sweareth an oath to bind his soul with a bond, he shall not break his word; he shall do according to all that proceedeth out of his mouth.
Bible in Basic English (BBE) And Moses said to the heads of the tribes of the children of Israel, This is the order of the Lord.
Darby English Bible (DBY) If a man vow a vow to Jehovah, or swear an oath to bind his soul with a bond, he shall not break his word; according to all that hath gone out of his mouth shall he do.
Webster's Bible (WBT) And Moses spoke to the heads of the tribes concerning the children of Israel, saying, This is the thing which the LORD hath commanded.
World English Bible (WEB) When a man vows a vow to Yahweh, or swears an oath to bind his soul with a bond, he shall not break his word; he shall do according to all that proceeds out of his mouth.
Young's Literal Translation (YLT) `When a man voweth a vow to Jehovah, or hath sworn an oath to bind a bond on his soul, he doth not pollute his word; according to all that is going out from his mouth he doth.
Cross Reference Genesis 28:20 in Panjabi 20 ਯਾਕੂਬ ਨੇ ਇਹ ਆਖ ਕੇ ਸੁੱਖਣਾ ਸੁੱਖੀ, ਜੇ ਯਹੋਵਾਹ ਪਰਮੇਸ਼ੁਰ ਮੇਰੇ ਅੰਗ-ਸੰਗ ਹੋਵੇ ਅਤੇ ਇਸ ਮਾਰਗ ਵਿੱਚ ਜਿਸ ਵਿੱਚ ਮੈਂ ਤੁਰਿਆ ਜਾਂਦਾ ਹਾਂ ਮੇਰੀ ਰਾਖੀ ਕਰੇ, ਅਤੇ ਮੈਨੂੰ ਖਾਣ ਨੂੰ ਰੋਟੀ ਅਤੇ ਪਾਉਣ ਨੂੰ ਬਸਤਰ ਦੇਵੇ
Exodus 20:7 in Panjabi 7 ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦਾ ਨਾਮ ਵਿਅਰਥ ਨਾ ਲੈ ਕਿਉਂਕਿ ਜਿਹੜਾ ਉਸ ਦਾ ਨਾਮ ਵਿਅਰਥ ਲੈਂਦਾ ਹੈ ਯਹੋਵਾਹ ਉਸ ਨੂੰ ਬੇਦੋਸ਼ ਨਾ ਠਹਿਰਾਵੇਗਾ ।
Leviticus 5:4 in Panjabi 4 ਅਤੇ ਜੇਕਰ ਕੋਈ ਮਨੁੱਖ ਬਿਨ੍ਹਾਂ ਸੋਚੇ ਸਮਝੇ ਭਲਾ ਜਾਂ ਬੁਰਾ ਕਰਨ ਦੀ ਸਹੁੰ ਚੁੱਕੇ ਅਤੇ ਭਾਵੇਂ ਕਿਸੇ ਵੀ ਤਰ੍ਹਾਂ ਦੀ ਗੱਲ ਉਹ ਬਿਨ੍ਹਾਂ ਸੋਚੇ ਸਮਝੇ ਸਹੁੰ ਚੁੱਕ ਕੇ ਆਖੇ, ਤਾਂ ਜਿਸ ਵੇਲੇ ਉਸ ਨੂੰ ਖ਼ਬਰ ਹੋਵੇ ਤਦ ਉਹ ਇੰਨ੍ਹਾ ਗੱਲਾਂ ਵਿੱਚ ਦੋਸ਼ੀ ਠਹਿਰੇਗਾ ।
Leviticus 27:2 in Panjabi 2 ਇਸਰਾਏਲੀਆਂ ਨਾਲ ਗੱਲ ਕਰਕੇ ਉਨ੍ਹਾਂ ਨੂੰ ਆਖ ਕਿ ਜੇ ਕੋਈ ਸੁੱਖਣਾ ਸੁੱਖ ਕੇ ਕਿਸੇ ਮਨੁੱਖ ਨੂੰ ਯਹੋਵਾਹ ਦੇ ਲਈ ਅਰਪਣ ਕਰੇ ਤਾਂ ਤੇਰੇ ਠਹਿਰਾਏ ਹੋਏ ਮੁੱਲ ਦੇ ਅਨੁਸਾਰ ਉਹ ਯਹੋਵਾਹ ਦੇ ਹੋਣਗੇ,
Numbers 21:2 in Panjabi 2 ਤਦ ਇਸਰਾਏਲੀਆਂ ਨੇ ਯਹੋਵਾਹ ਅੱਗੇ ਪ੍ਰਣ ਕਰਕੇ ਆਖਿਆ, ਜੇ ਤੂੰ ਇਨ੍ਹਾਂ ਲੋਕਾਂ ਨੂੰ ਸੱਚ-ਮੁੱਚ ਸਾਡੇ ਹੱਥ ਵਿੱਚ ਦੇ ਦੇਵੇਂ ਤਾਂ ਅਸੀਂ ਉਨ੍ਹਾਂ ਦੇ ਸ਼ਹਿਰਾਂ ਦਾ ਸੱਤਿਆਨਾਸ ਕਰ ਦਿਆਂਗੇ ।
Numbers 30:3 in Panjabi 3 ਜੇ ਕੋਈ ਕੁੜੀ ਯਹੋਵਾਹ ਲਈ ਸੁੱਖਣਾ ਸੁੱਖੇ ਅਤੇ ਆਪਣੇ ਆਪ ਨੂੰ ਉਸ ਗੱਲ ਉੱਤੇ ਬੰਨ੍ਹੇ ਜਦ ਉਹ ਆਪਣੇ ਪਿਤਾ ਦੇ ਘਰ ਵਿੱਚ ਕੁਆਰੀ ਹੋਵੇ ।
Numbers 30:10 in Panjabi 10 ਜੇ ਉਸ ਨੇ ਆਪਣੇ ਪਤੀ ਦੇ ਘਰ ਵਿੱਚ ਸੁੱਖਣਾ ਸੁੱਖੀ ਜਾਂ ਸਹੁੰ ਨਾਲ ਆਪਣੇ ਜੀਵਨ ਉੱਤੇ ਕੋਈ ਬੰਨ੍ਹਣ ਬੰਨ੍ਹਿਆ ।
Deuteronomy 23:21 in Panjabi 21 ਜਦ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦੀ ਸੁੱਖਣਾ ਸੁੱਖੇਂ ਤਾਂ ਉਸ ਨੂੰ ਪੂਰਾ ਕਰਨ ਵਿੱਚ ਢਿੱਲ ਨਾ ਕਰੀਂ ਕਿਉਂ ਜੋ ਯਹੋਵਾਹ ਤੇਰਾ ਪਰਮੇਸ਼ੁਰ ਉਸ ਨੂੰ ਜ਼ਰੂਰ ਹੀ ਤੇਰੇ ਕੋਲੋਂ ਲੈ ਲਵੇਗਾ ਅਤੇ ਢਿੱਲ ਕਰਨਾ ਤੇਰੇ ਲਈ ਪਾਪ ਹੋਵੇਗਾ ।
Judges 11:11 in Panjabi 11 ਤਦ ਯਿਫ਼ਤਾਹ ਗਿਲਆਦ ਦੇ ਬਜ਼ੁਰਗਾਂ ਦੇ ਨਾਲ ਤੁਰਿਆ ਅਤੇ ਲੋਕਾਂ ਨੇ ਉਸ ਨੂੰ ਆਪਣਾ ਆਗੂ ਅਤੇ ਪ੍ਰਧਾਨ ਬਣਾਇਆ ਅਤੇ ਯਿਫ਼ਤਾਹ ਨੇ ਮਿਸਫਾਹ ਵਿੱਚ ਯਹੋਵਾਹ ਦੇ ਅੱਗੇ ਆਪਣੀਆਂ ਸਾਰੀਆਂ ਗੱਲਾਂ ਕਹਿ ਸੁਣਾਈਆਂ ।
Judges 11:30 in Panjabi 30 ਅਤੇ ਯਿਫ਼ਤਾਹ ਨੇ ਇਹ ਕਹਿ ਕੇ ਯਹੋਵਾਹ ਦੀ ਸੁੱਖਣਾ ਸੁੱਖੀ, “ਜੇਕਰ ਤੂੰ ਸੱਚ-ਮੁੱਚ ਅੰਮੋਨੀਆਂ ਨੂੰ ਮੇਰੇ ਹੱਥ ਵਿੱਚ ਕਰ ਦੇਵੇਂ,
Judges 11:35 in Panjabi 35 ਤਦ ਅਜਿਹਾ ਹੋਇਆ ਕਿ ਜਦ ਉਸ ਨੇ ਉਸ ਨੂੰ ਵੇਖਿਆ ਤਾਂ ਆਪਣੇ ਕੱਪੜੇ ਪਾੜ ਕੇ ਕਿਹਾ, “ਹਾਏ ਮੇਰੀਏ ਧੀਏ ! ਤੂੰ ਮੈਨੂੰ ਬਹੁਤ ਨੀਵਾਂ ਕੀਤਾ ਹੈ, ਸਗੋਂ ਤੂੰ ਉਨ੍ਹਾਂ ਵਿੱਚੋਂ ਹੈਂ ਜੋ ਮੈਨੂੰ ਦੁੱਖ ਦਿੰਦੇ ਹਨ, ਕਿਉਂ ਜੋ ਮੈਂ ਯਹੋਵਾਹ ਨੂੰ ਬਚਨ ਦਿੱਤਾ ਹੈ ਅਤੇ ਟਾਲ ਨਹੀਂ ਸਕਦਾ ।”
Judges 11:39 in Panjabi 39 ਅਜਿਹਾ ਹੋਇਆ ਕਿ ਦੋ ਮਹੀਨੇ ਬਾਅਦ ਉਹ ਆਪਣੇ ਪਿਤਾ ਕੋਲ ਵਾਪਿਸ ਆਈ ਅਤੇ ਉਸ ਨੇ ਉਸ ਨਾਲ ਆਪਣੀ ਸੁੱਖਣਾ ਅਨੁਸਾਰ ਕੀਤਾ ਅਤੇ ਉਹ ਕੁੜੀ ਪੁਰਖ ਤੋਂ ਅਣਜਾਣ ਰਹੀ, ਇਸ ਲਈ ਇਸਰਾਏਲੀਆਂ ਵਿੱਚ ਇਹ ਰੀਤ ਬਣੀ
Job 22:27 in Panjabi 27 ਤੂੰ ਉਹ ਦੇ ਅੱਗੇ ਬੇਨਤੀ ਕਰੇਂਗਾ ਅਤੇ ਉਹ ਤੇਰੀ ਸੁਣੇਗਾ, ਅਤੇ ਤੂੰ ਆਪਣੀਆਂ ਸੁੱਖਣਾ ਪੂਰੀਆਂ ਕਰੇਂਗਾ ।
Psalm 15:3 in Panjabi 3 ਉਹ ਜਿਹੜਾ ਆਪਣੀ ਜੀਭ ਨਾਲ ਚੁਗਲੀ ਨਹੀਂ ਕਰਦਾ, ਨਾ ਆਪਣੇ ਸਾਥੀ ਦਾ ਬੁਰਾ ਕਰਦਾ, ਅਤੇ ਨਾ ਆਪਣੇ ਗੁਆਂਢੀ ਨੂੰ ਉਲਾਹਮਾ ਦਿੰਦਾ ਹੈ ।
Psalm 22:25 in Panjabi 25 ਮਹਾਂ ਸਭਾ ਵਿੱਚ ਮੇਰਾ ਉਸਤਤ ਕਰਨਾ ਤੇਰੀ ਵੱਲੋਂ ਹੁੰਦਾ ਹੈ, ਉਸ ਤੋਂ ਡਰਨ ਵਾਲਿਆਂ ਅੱਗੇ ਮੈਂ ਆਪਣੀਆਂ ਸੁੱਖਣਾਂ ਪੂਰੀਆਂ ਕਰਾਂਗਾ ।
Psalm 50:14 in Panjabi 14 ਪਰਮੇਸ਼ੁਰ ਨੂੰ ਧੰਨਵਾਦ ਹੀ ਦਾ ਬਲੀਦਾਨ ਚੜ੍ਹਾ, ਅਤੇ ਅੱਤ ਮਹਾਨ ਦੇ ਅੱਗੇ ਆਪਣੀਆਂ ਸੁੱਖਣਾਂ ਨੂੰ ਪੂਰੀਆਂ ਕਰ,
Psalm 55:20 in Panjabi 20 ਉਹ ਨੇ ਆਪਣੇ ਸਾਥੀਆਂ ਉੱਤੇ ਹੱਥ ਚੁੱਕੇ ਹਨ, ਉਹ ਨੇ ਆਪਣੇ ਨੇਮ ਨੂੰ ਭਰਿਸ਼ਟ ਕੀਤਾ ।
Psalm 56:12 in Panjabi 12 ਹੇ ਪਰਮੇਸ਼ੁਰ, ਤੇਰੀਆਂ ਸੁੱਖਣਾ ਮੇਰੇ ਉੱਤੇ ਹਨ, ਮੈਂ ਧੰਨਵਾਦ ਦੀਆਂ ਭੇਟਾਂ ਤੈਨੂੰ ਦਿਆਂਗਾ,
Psalm 66:13 in Panjabi 13 ਮੈਂ ਤੇਰੇ ਭਵਨ ਵਿੱਚ ਹੋਮ ਦੀਆਂ ਬਲੀਆਂ ਨਾਲ ਆਵਾਂਗਾ, ਮੈਂ ਆਪਣੀਆਂ ਸੁੱਖਣਾਂ ਤੇਰੇ ਅੱਗੇ ਪੂਰੀਆਂ ਕਰਾਂਗਾ,
Psalm 76:11 in Panjabi 11 ਯਹੋਵਾਹ ਆਪਣੇ ਪਰਮੇਸ਼ੁਰ ਦੀਆਂ ਸੁੱਖਣਾਂ ਸੁੱਖੋ ਅਤੇ ਪੂਰੀਆਂ ਵੀ ਕਰੋ, ਜਿਹੜੇ ਉਸ ਦੇ ਆਲੇ-ਦੁਆਲੇ ਹਨ, ਓਹ ਸੱਭੇ ਉਸ ਦੇ ਲਈ ਜਿਸ ਤੋਂ ਡਰਨਾ ਚਾਹੀਦਾ ਹੈ ਭੇਟਾਂ ਲਿਆਉਣ ।
Psalm 116:14 in Panjabi 14 ਮੈਂ ਯਹੋਵਾਹ ਲਈ ਆਪਣੀਆਂ ਸੁੱਖਣਾਂ ਲਾਹਵਾਂਗਾ, ਹਾਂ, ਉਹ ਦੀ ਸਾਰੀ ਪਰਜਾ ਦੇ ਸਾਹਮਣੇ ।
Psalm 116:18 in Panjabi 18 ਮੈਂ ਯਹੋਵਾਹ ਲਈ ਆਪਣੀਆਂ ਸੁੱਖਣਾਂ ਲਾਹਵਾਂਗਾ, ਹਾਂ, ਇਹ ਦੀ ਸਾਰੀ ਪਰਜਾ ਦੇ ਸਾਹਮਣੇ,
Psalm 119:106 in Panjabi 106 ਮੈਂ ਸਹੁੰ ਖਾਧੀ ਅਤੇ ਉਹ ਨੂੰ ਪੱਕਾ ਵੀ ਕੀਤਾ, ਕਿ ਮੈਂ ਤੇਰੇ ਧਰਮ ਦੇ ਨਿਆਵਾਂ ਦੀ ਪਾਲਣਾ ਕਰਾਂਗਾ ।
Proverbs 20:25 in Panjabi 25 ਜੇ ਬਿਨਾ ਵਿਚਾਰੇ ਕੋਈ ਆਖੇ ਕਿ ਇਹ ਵਸਤ ਪਵਿੱਤਰ ਹੈ, ਤੇ ਸੁੱਖਣਾ ਸੁੱਖ ਕੇ ਪੁੱਛਣ ਲੱਗੇ ਤਾਂ ਉਹ ਉਸ ਆਦਮੀ ਲਈ ਫਾਹੀ ਹੈ ।
Ecclesiastes 5:4 in Panjabi 4 ਜਦ ਤੂੰ ਪਰਮੇਸ਼ੁਰ ਦੇ ਅੱਗੇ ਸੁੱਖਣਾ ਸੁੱਖੇਂ ਤਾਂ ਉਹ ਦੇ ਵਿੱਚ ਢਿੱਲ ਨਾ ਕਰ, ਕਿਉਂ ਜੋ ਉਹ ਮੂਰਖਾਂ ਤੋਂ ਪ੍ਰਸੰਨ ਨਹੀਂ ਹੁੰਦਾ । ਜੋ ਸੁੱਖਣਾ ਤੂੰ ਸੁੱਖੀ ਹੈ, ਉਸ ਨੂੰ ਪੂਰਾ ਕਰ ।
Nahum 1:15 in Panjabi 15 ਵੇਖੋ, ਪਹਾੜਾਂ ਉੱਤੇ ਖੁਸ਼ਖਬਰੀ ਦੇ ਪ੍ਰਚਾਰਕ, ਸ਼ਾਂਤੀ ਦੇ ਸੁਣਾਉਣ ਵਾਲੇ ਦੇ ਪੈਰ ! ਹੇ ਯਹੂਦਾਹ, ਆਪਣੇ ਪਰਬਾਂ ਨੂੰ ਮਨਾ, ਆਪਣੀਆਂ ਸੁੱਖਣਾਂ ਨੂੰ ਪੂਰਾ ਕਰ, ਕਿਉਂ ਜੋ ਦੁਸ਼ਟ ਤੇਰੇ ਵਿਰੁੱਧ ਫੇਰ ਕਦੇ ਨਹੀਂ ਲੰਘੇਗਾ, ਉਹ ਪੂਰੀ ਤਰ੍ਹਾਂ ਕੱਟਿਆ ਗਿਆ ਹੈ !
Matthew 5:33 in Panjabi 33 ਤੁਸੀਂ ਸੁਣਿਆ ਹੈ ਜੋ ਪੁਰਖਿਆਂ ਨੂੰ ਕਿਹਾ ਗਿਆ ਸੀ ਕਿ ਤੁਸੀਂ ਝੂਠੀ ਸਹੁੰ ਨਾ ਖਾਣਾ ਪਰ ਪ੍ਰਭੂ ਦੇ ਲਈ ਆਪਣੇ ਵਾਅਦਿਆਂ ਨੂੰ ਪੂਰਾ ਕਰਨਾ ।
Matthew 14:7 in Panjabi 7 ਤਾਂ ਹੇਰੋਦੇਸ ਨੇ ਸਹੁੰ ਖਾਧੀ ਕਿ ਜੋ ਕੁੱਝ ਉਹ ਮੰਗੇ, ਮੈਂ ਉਸ ਨੂੰ ਦੇਵਾਂਗਾ ।
Matthew 23:16 in Panjabi 16 ਹੇ ਅੰਨ੍ਹੇ ਆਗੂਓ, ਤੁਹਾਡੇ ਉੱਤੇ ਹਾਏ ! ਜਿਹੜੇ ਆਖਦੇ ਹੋ ਕਿ ਜੇ ਕੋਈ ਹੈਕਲ ਦੀ ਸਹੁੰ ਖਾਵੇ ਤਾਂ ਕੁੱਝ ਗੱਲ ਨਹੀਂ ਪਰ ਜੇ ਕੋਈ ਹੈਕਲ ਦੇ ਸੋਨੇ ਦੀ ਸਹੁੰ ਖਾਵੇ ਤਾਂ ਉਹ ਪੂਰੀ ਕਰਨੀ ਪਵੇਗੀ ।
Matthew 23:18 in Panjabi 18 ਅਤੇ ਇਹ ਆਖਦੇ ਹੋ ਕਿ ਜੇ ਕੋਈ ਜਗਵੇਦੀ ਦੀ ਸਹੁੰ ਖਾਵੇ ਤਾਂ ਕੁੱਝ ਗੱਲ ਨਹੀਂ, ਪਰ ਜਿਹੜੀ ਉਸ ਭੇਂਟ ਦੀ ਜੋ ਉਸ ਉੱਤੇ ਹੈ ਸਹੁੰ ਖਾਵੇ ਤਾਂ ਉਹ ਨੂੰ ਪੂਰੀ ਕਰਨੀ ਪਵੇਗੀ ।
Acts 23:12 in Panjabi 12 ਜਦੋਂ ਦਿਨ ਚੜ੍ਹਿਆ ਤਾਂ ਯਹੂਦੀਆਂ ਨੇ ਏਕਾ ਕਰ ਕੇ ਆਖਿਆ ਕਿ ਅਸੀਂ ਜਦੋਂ ਤੱਕ ਪੌਲੁਸ ਨੂੰ ਮਾਰ ਨਾ ਲਈਏ ਜੇ ਕੁੱਝ ਖਾਈਏ ਪੀਵੀਏ ਤਾਂ ਸਾਡੇ ਉੱਤੇ ਹਾਏ !
Acts 23:14 in Panjabi 14 ਸੋ ਉਨ੍ਹਾਂ ਨੇ ਮੁੱਖ ਜਾਜਕਾਂ ਅਤੇ ਬਜ਼ੁਰਗਾਂ ਦੇ ਕੋਲ ਜਾ ਕੇ ਕਿਹਾ ਕਿ ਅਸੀਂ ਸਹੁੰ ਖਾਧੀ ਹੈ ਕਿ ਜਦੋਂ ਤੱਕ ਪੌਲੁਸ ਨੂੰ ਮਾਰ ਨਾ ਲਈਏ ਅਸੀਂ ਕੁੱਝ ਨਾ ਚੱਖਾਂਗੇ ।
Acts 23:21 in Panjabi 21 ਸੋ ਤੁਸੀਂ ਉਨ੍ਹਾਂ ਦੀ ਨਾ ਮੰਨਿਓ ਕਿਉਂ ਜੋ ਉਨ੍ਹਾਂ ਵਿੱਚੋਂ ਚਾਲ੍ਹੀਆਂ ਮਨੁੱਖਾਂ ਤੋਂ ਵੱਧ ਉਹ ਨੂੰ ਮਾਰਨ ਦੀ ਸਾਜਿਸ਼ ਬਣਾ ਰਹੇ ਹਨ, ਜਿਨ੍ਹਾਂ ਨੇ ਸਹੁੰ ਖਾਧੀ ਹੈ ਕਿ ਜਦੋਂ ਤੱਕ ਉਹ ਨੂੰ ਮਾਰ ਨਾ ਲਈਏ ਅਸੀਂ ਨਾ ਖਾਵਾਂਗੇ ਨਾ ਪੀਵਾਂਗੇ ਅਤੇ ਹੁਣ ਉਹ ਤਿਆਰ ਹੋ ਕੇ ਤੁਹਾਡੇ ਹੁਕਮ ਦੀ ਉਡੀਕ ਵਿੱਚ ਬੈਠੇ ਹਨ ।
2 Corinthians 1:23 in Panjabi 23 ਹੁਣ ਮੈਂ ਆਪਣੀ ਜਾਨ ਲਈ ਪਰਮੇਸ਼ੁਰ ਨੂੰ ਗਵਾਹ ਕਰਕੇ ਭੁਗਤਾਉਂਦਾ ਹਾਂ ਜੋ ਮੈਂ ਤੁਹਾਡੇ ਬਚਾਓ ਖਾਤਰ ਹੁਣ ਤੱਕ ਕੁਰਿੰਥੁਸ ਨੂੰ ਨਹੀਂ ਆਇਆ ।
2 Corinthians 9:9 in Panjabi 9 ਜਿਵੇਂ ਲਿਖਿਆ ਹੋਇਆ ਹੈ - ਉਸ ਨੇ ਖਿਲਾਰਿਆ ਅਤੇ ਕੰਗਾਲਾਂ ਨੂੰ ਦਿੱਤਾ ਅਤੇ ਉਸ ਦੀ ਧਾਰਮਿਕਤਾ ਸਦਾ ਤੱਕ ਬਣੀ ਰਹਿੰਦੀ ਹੈ l