Obadiah 1:1 in Panjabi 1 ਓਬਦਯਾਹ ਲਈ ਦਰਸ਼ਨ, - ਪ੍ਰਭੂ ਯਹੋਵਾਹ ਅਦੋਮ ਦੇ ਵਿਖੇ ਇਹ ਫ਼ਰਮਾਉਂਦਾ ਹੈ, - ਅਸੀਂ ਯਹੋਵਾਹ ਵੱਲੋਂ ਖ਼ਬਰ ਸੁਣੀ, ਅਤੇ ਇੱਕ ਦੂਤ ਕੌਮਾਂ ਵਿੱਚ ਇਹ ਆਖਣ ਲਈ ਭੇਜਿਆ ਗਿਆ, ਉੱਠ ! ਅਸੀਂ ਉਸ ਨਾਲ ਲੜਨ ਲਈ ਉੱਠ ਖੜ੍ਹੇ ਹੋਈਏ !
Other Translations King James Version (KJV) The vision of Obadiah. Thus saith the Lord GOD concerning Edom; We have heard a rumour from the LORD, and an ambassador is sent among the heathen, Arise ye, and let us rise up against her in battle.
American Standard Version (ASV) The vision of Obadiah. Thus saith the Lord Jehovah concerning Edom: We have heard tidings from Jehovah, and an ambassador is sent among the nations, `saying', Arise ye, and let us rise up against her in battle.
Bible in Basic English (BBE) The vision of Obadiah. This is what the Lord has said about Edom: We have had word from the Lord, and a representative has been sent among the nations, saying, Up! and let us make war against her.
Darby English Bible (DBY) The vision of Obadiah. Thus saith the Lord Jehovah concerning Edom: We have heard a report from Jehovah, and an ambassador is sent among the nations. Arise ye, and let us rise up against her in battle.
World English Bible (WEB) The vision of Obadiah. This is what the Lord Yahweh says about Edom. We have heard news from Yahweh, and an ambassador is sent among the nations, saying, "Arise, and let's rise up against her in battle.
Young's Literal Translation (YLT) Thus said the Lord Jehovah to Edom, A report we have heard from Jehovah, And an ambassador among nations was sent, `Rise, yea, let us rise against her for battle.'
Cross Reference Psalm 137:7 in Panjabi 7 ਹੇ ਯਹੋਵਾਹ, ਅਦੋਮ ਦੇ ਵੰਸ ਦੇ ਵਿਰੁੱਧ ਯਰੂਸ਼ਲਮ ਦੇ ਦਿਨ ਨੂੰ ਚੇਤੇ ਰੱਖ, ਜਿਹੜੇ ਆਖਦੇ ਸਨ, ਉਹ ਨੂੰ ਢਾਹ ਦਿਓ, ਉਹ ਨੂੰ ਨੀਂਹ ਤੱਕ ਢਾਹ ਦਿਓ !
Isaiah 18:2 in Panjabi 2 ਜਿਹੜਾ ਰਾਹ ਦੂਤਾਂ ਨੂੰ ਸਮੁੰਦਰ ਰਾਹੀਂ ਕਾਨਿਆਂ ਦੀਆਂ ਬੇੜੀਆਂ ਵਿੱਚ ਪਾਣੀਆਂ ਦੇ ਉੱਤੇ ਇਹ ਆਖ ਕੇ ਭੇਜਦਾ ਹੈ, ਹੇ ਫੁਰਤੀਲੇ ਦੂਤੋ, ਇੱਕ ਕੌਮ ਵੱਲ ਜਾਓ, ਜਿਹ ਦੇ ਲੋਕ ਲੰਮੇ ਅਤੇ ਸੋਹਣੇ ਹਨ, ਉਨ੍ਹਾਂ ਲੋਕਾਂ ਵੱਲ ਜਿਨ੍ਹਾਂ ਦਾ ਭੈ ਦੂਰ-ਦੂਰ ਤੱਕ ਮੰਨਿਆ ਜਾਂਦਾ ਹੈ, ਇੱਕ ਕੌਮ ਜਿਹੜੀ ਬਲਵਾਨ ਅਤੇ ਲਤਾੜਨ ਵਾਲੀ ਹੈ, ਜਿਸ ਦੇ ਦੇਸ ਨੂੰ ਨਦੀਆਂ ਪਾੜਦੀਆਂ ਹਨ ।
Isaiah 21:11 in Panjabi 11 ਦੂਮਾਹ ਦੇ ਵਿਖੇ ਅਗੰਮ ਵਾਕ, - ਸੇਈਰ ਤੋਂ ਕੋਈ ਮੈਨੂੰ ਪੁਕਾਰਦਾ ਹੈ, ਹੇ ਰਾਖੇ, ਰਾਤ ਦੀ ਕੀ ਖ਼ਬਰ ਹੈ ? ਹੇ ਰਾਖੇ, ਰਾਤ ਦੀ ਕੀ ਖ਼ਬਰ ਹੈ ?
Isaiah 30:4 in Panjabi 4 ਭਾਵੇਂ ਉਹਨਾਂ ਦੇ ਸਰਦਾਰ ਸੋਆਨ ਵਿੱਚ ਹੋਣ, ਅਤੇ ਉਹਨਾਂ ਦੇ ਰਾਜਦੂਤ ਹਾਨੇਸ ਵਿੱਚ ਪਹੁੰਚਣ,
Isaiah 34:1 in Panjabi 1 ਹੇ ਕੌਮੋ, ਸੁਣਨ ਲਈ ਨੇੜੇ ਆਓ, ਹੇ ਉੱਮਤੋ, ਕੰਨ ਲਾਓ ! ਧਰਤੀ ਅਤੇ ਉਹ ਦੀ ਭਰਪੂਰੀ, ਜਗਤ ਅਤੇ ਸਭ ਜੋ ਉਸ ਵਿੱਚੋਂ ਨਿੱਕਲਦਾ ਹੈ, ਸੋ ਸੁਣੇ !
Isaiah 63:1 in Panjabi 1 ਇਹ ਕੌਣ ਹੈ ਜੋ ਅਦੋਮ ਦੇਸ ਦੇ ਬਾਸਰਾਹ ਤੋਂ ਲਾਲ ਬਸਤਰ ਪਾ ਕੇ ਤੁਰਿਆ ਆਉਂਦਾ ਹੈ ? ਇਹ ਕੌਣ ਹੈ ਜੋ ਪਰਤਾਪ ਦਾ ਲਿਬਾਸ ਪਹਿਨੇ ਹੋਏ ਆਪਣੇ ਬਲ ਦੇ ਵਾਧੇ ਵਿੱਚ ਉਲਾਂਘਾਂ ਭਰਦਾ ਆਉਂਦਾ ਹੈ ? ਇਹ ਮੈਂ ਹਾਂ, ਜੋ ਧਰਮ ਨਾਲ ਬੋਲਦਾ, ਅਤੇ ਬਚਾਉਣ ਲਈ ਸਮਰਥੀ ਹਾਂ ।
Jeremiah 6:4 in Panjabi 4 ਉਹ ਦੇ ਵਿਰੁੱਧ ਲੜਾਈ ਛੇੜੋ, ਉੱਠੋ ! ਅਸੀਂ ਦੁਪਹਿਰ ਵੇਲੇ ਚੜ੍ਹਾਈ ਕਰੀਏ ! ਹਾਇ ਸਾਨੂੰ ! ਦਿਨ ਜੋ ਢਲਦਾ ਜਾਂਦਾ ਹੈ, ਅਤੇ ਸ਼ਾਮਾਂ ਦੇ ਪਰਛਾਵੇਂ ਵਧਦੇ ਜਾਂਦੇ ਹਨ ।
Jeremiah 9:25 in Panjabi 25 ਵੇਖੋ, ਉਹ ਦਿਨ ਆ ਰਹੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਸਾਰੇ ਸੁੰਨਤੀਆਂ ਨੂੰ ਅਸੁੰਨਤੀਆਂ ਨਾਲ ਸਜ਼ਾ ਦਿਆਂਗਾ
Jeremiah 25:17 in Panjabi 17 ਤਦ ਮੈਂ ਯਹੋਵਾਹ ਦੇ ਹੱਥੋਂ ਉਹ ਕਟੋਰਾ ਲਿਆ ਅਤੇ ਉਹਨਾਂ ਸਾਰੀਆਂ ਕੌਮਾਂ ਨੂੰ ਜਿਹਨਾਂ ਕੋਲ ਯਹੋਵਾਹ ਨੇ ਭੇਜਿਆ ਸੀ ਪਿਲਾ ਦਿੱਤਾ
Jeremiah 25:21 in Panjabi 21 ਆਦੋਮ ਨੂੰ, ਮੋਆਬ ਨੂੰ ਅਤੇ ਅੰਮੋਨੀਆਂ ਨੂੰ,
Jeremiah 49:7 in Panjabi 7 ਅਦੋਮ ਦੇ ਵਿਖੇ, ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਕੀ ਤੇਮਾਨ ਵਿੱਚ ਹੋਰ ਬੁੱਧੀ ਨਾ ਰਹੀ ? ਕੀ ਸਮਝ ਵਾਲਿਆਂ ਵਿੱਚੋਂ ਸਲਾਹ ਦਾ ਨਾਸ ਹੋ ਗਿਆ ? ਕੀ ਉਹਨਾਂ ਦੀ ਬੁੱਧੀ ਮਿਟ ਗਈ ?
Jeremiah 50:9 in Panjabi 9 ਕਿਉਂ ਜੋ ਵੇਖੋ, ਮੈਂ ਉੱਤਰ ਦੇਸ ਵੱਲੋਂ ਵੱਡੀਆਂ ਕੌਮਾਂ ਦਾ ਇੱਕ ਦਲ ਪਰੇਰ ਕੇ ਬਾਬਲ ਦੇ ਵਿਰੁੱਧ ਚੜ੍ਹਾ ਲਿਆਉਂਦਾ ਹਾਂ । ਉਹ ਉਸ ਦੇ ਵਿਰੁੱਧ ਪਾਲਾਂ ਬੰਨ੍ਹਣਗੇ ਅਤੇ ਉੱਥੋਂ ਉਸ ਨੂੰ ਲੈ ਲੈਣਗੇ । ਉਹਨਾਂ ਦੇ ਬਾਣ ਇੱਕ ਘਾਗ ਸੂਰਮੇ ਦੇ ਹੋਣਗੇ ਜਿਹੜਾ ਖਾਲੀ ਹੱਥ ਨਹੀ ਮੁੜਦਾ
Jeremiah 51:27 in Panjabi 27 ਤੁਸੀਂ ਦੇਸ ਵਿੱਚ ਝੰਡਾ ਖੜਾ ਕਰੋ, ਕੌਮਾਂ ਵਿੱਚ ਤੁਰ੍ਹੀ ਫੂਕੋ, ਕੌਮਾਂ ਨੂੰ ਉਸ ਦੇ ਵਿਰੁੱਧ ਤਿਆਰ ਕਰੋ, ਪਾਤਸ਼ਾਹੀਆਂ ਨੂੰ ਉਸ ਦੇ ਵਿਰੁੱਧ ਬੁਲਾਓ, ਅਰਥਾਤ ਅਰਾਰਾਤ, ਮਿੰਨੀ ਅਤੇ ਅਸ਼ਕਨਜ ਨੂੰ, ਉਸ ਦੇ ਵਿਰੁੱਧ ਸੈਨਾਪਤੀ ਠਹਿਰਾਓ, ਵਾਲਾਂ ਵਾਲੀਆਂ ਸਲਾਂ ਵਾਂਗੂੰ ਘੋੜਿਆਂ ਨੂੰ ਚੜ੍ਹਾ ਲਿਆਓ !
Jeremiah 51:46 in Panjabi 46 ਨਾ ਤਾਂ ਤੁਹਾਡਾ ਦਿਲ ਘਾਬਰੇ ਅਤੇ ਨਾ ਤੁਸੀਂ ਡਰੋ, ਦੇਸ ਦੇ ਅਵਾਈਆਂ ਦੇ ਸੁਣਨ ਕਰਕੇ, - ਇੱਕ ਸਾਲ ਇੱਕ ਅਫ਼ਵਾਹ ਆਉਂਦੀ ਹੈ, ਉਹ ਦੇ ਪਿੱਛੋਂ ਦੂਜੇ ਸਾਲ ਹੋਰ ਅਫ਼ਵਾਹ, ਦੇਸ ਵਿੱਚ ਧੱਕਾ ਧੋੜਾ ਅਤੇ ਹਾਕਮ ਹਾਕਮ ਦੇ ਵਿਰੁੱਧ ਹੋਵੇਗਾ ।
Lamentations 4:21 in Panjabi 21 ਹੇ ਅਦੋਮ ਦੀਏ ਧੀਏ, ਜਿਹੜੀ ਊਜ਼ ਦੇ ਦੇਸ਼ ਵਿੱਚ ਵੱਸਦੀ ਹੈਂ, ਅਨੰਦ ਹੋ ਅਤੇ ਖੁਸ਼ੀ ਮਨਾ ! ਇਹ ਪਿਆਲਾ ਤੇਰੇ ਤੱਕ ਵੀ ਪਹੁੰਚੇਗਾ, ਤੂੰ ਮਸਤ ਹੋ ਕੇ ਆਪਣੇ ਆਪ ਨੂੰ ਨੰਗੀ ਕਰੇਂਗੀ !
Ezekiel 25:12 in Panjabi 12 ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਲਈ ਜੋ ਅਦੋਮ ਨੇ ਯਹੂਦਾਹ ਦੇ ਘਰਾਣੇ ਨਾਲ ਬਦਲਾ ਲੈਣ ਵਿੱਚ ਸਖਤੀ ਕੀਤੀ ਅਤੇ ਬਦਲੇ ਦਾ ਦੋਸ਼ ਉਹਨਾਂ ਉੱਤੇ ਰੱਖਿਆ ।
Ezekiel 35:3 in Panjabi 3 ਤੂੰ ਉਹ ਨੂੰ ਆਖ, ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ ਵੇਖ, ਹੇ ਸ਼ਈਰ ਪਹਾੜ ! ਮੈਂ ਤੇਰਾ ਵਿਰੋਧੀ ਹਾਂ, ਮੈਂ ਆਪਣਾ ਹੱਥ ਤੇਰੇ ਵਿਰੁੱਧ ਪਸਾਰਾਂਗਾ ਅਤੇ ਮੈਂ ਤੈਨੂੰ ਵਿਰਾਨਾ ਅਤੇ ਡਰ ਦਾ ਕਾਰਨ ਬਣਾਵਾਂਗਾ ।
Joel 3:19 in Panjabi 19 ਯਹੂਦਾਹ ਦੇ ਵੰਸ਼ ਉੱਤੇ ਜ਼ੁਲਮ ਕਰਨ ਦੇ ਕਾਰਨ, ਮਿਸਰ ਵਿਰਾਨ ਹੋ ਜਾਵੇਗਾ ਅਤੇ ਅਦੋਮ ਇੱਕ ਸੁੰਨਸਾਨ ਉਜਾੜ ਹੋ ਜਾਵੇਗਾ, ਕਿਉਂ ਜੋ ਉਹਨਾਂ ਨੇ ਉਹਨਾਂ ਦੇ ਦੇਸ਼ ਵਿੱਚ ਨਿਰਦੋਸ਼ ਲਹੂ ਵਹਾਇਆ ।
Amos 1:11 in Panjabi 11 ਯਹੋਵਾਹ ਇਹ ਫ਼ਰਮਾਉਂਦਾ ਹੈ, “ਅਦੋਮ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਸ ਨੇ ਤਲਵਾਰ ਨਾਲ ਆਪਣੇ ਭਰਾ ਦਾ ਪਿੱਛਾ ਕੀਤਾ ਅਤੇ ਆਪਣੀ ਦਯਾ ਨੂੰ ਛੱਡ ਦਿੱਤਾ, ਉਸ ਦਾ ਕ੍ਰੋਧ ਸਦਾ ਭੜਕਿਆ ਹੀ ਰਿਹਾ, ਅਤੇ ਉਸ ਨੇ ਆਪਣਾ ਕਹਿਰ ਸਦਾ ਲਈ ਰੱਖ ਛੱਡਿਆ ।
Micah 2:13 in Panjabi 13 ਰਾਹ ਬਣਾਉਣ ਵਾਲਾ ਉਹਨਾਂ ਦੇ ਅੱਗੇ-ਅੱਗੇ ਉਤਾਹਾਂ ਜਾਵੇਗਾ, ਉਹ ਭੱਜ ਕੇ ਨਿੱਕਲਣਗੇ ਅਤੇ ਫਾਟਕ ਦੇ ਵਿੱਚੋਂ ਦੀ ਲੰਘਣਗੇ, ਉਹਨਾਂ ਦਾ ਰਾਜਾ ਉਹਨਾਂ ਦੇ ਅੱਗੇ-ਅੱਗੇ ਚੱਲੇਗਾ, ਅਤੇ ਯਹੋਵਾਹ ਉਹਨਾਂ ਦੇ ਸਿਰ ਤੇ ਹੋਵੇਗਾ ।
Malachi 1:3 in Panjabi 3 ਪਰ ਏਸਾਓ ਨਾਲ ਵੈਰ ਰੱਖਿਆ, ਮੈਂ ਉਸ ਦੇ ਪਹਾੜ ਨੂੰ ਵਿਰਾਨ ਕਰ ਛੱਡਿਆ ਹੈ ਅਤੇ ਉਸ ਦੀ ਮਿਲਖ ਉਜਾੜ ਦੇ ਗਿੱਦੜਾਂ ਨੂੰ ਦੇ ਦਿੱਤੀ ਹੈ ।
Matthew 24:6 in Panjabi 6 ਤੁਸੀਂ ਲੜਾਈਆਂ ਤੇ ਲੜਾਈਆਂ ਦੀਆਂ ਖ਼ਬਰਾਂ ਸੁਣੋਗੇ । ਸਾਵਧਾਨ ! ਕਿਤੇ ਘਬਰਾ ਨਾ ਜਾਣਾ ਕਿਉਂ ਜੋ ਇਹ ਗੱਲਾਂ ਤਾਂ ਹੋਣੀਆਂ ਹੀ ਹਨ ਪਰ ਅਜੇ ਅੰਤ ਨਹੀਂ ।
Mark 13:7 in Panjabi 7 ਜਦੋਂ ਤੁਸੀਂ ਲੜਾਈਆਂ ਅਤੇ ਲੜਾਈਆਂ ਦੀ ਖ਼ਬਰਾਂ ਨੂੰ ਸੁਣੋ ਤਾਂ ਘਬਰਾ ਨਾ ਜਾਣਾ । ਕਿਉਂਕਿ ਇਨ੍ਹਾਂ ਦਾ ਹੋਣਾ ਜ਼ਰੂਰ ਹੈ ਪਰ ਅਜੇ ਅੰਤ ਨਹੀਂ ਹੋਵੇਗਾ ।