Obadiah 1:10 in Panjabi 10 ਤੇਰੇ ਜ਼ੁਲਮ ਦੇ ਕਾਰਨ ਜਿਹੜਾ ਤੂੰ ਆਪਣੇ ਭਰਾ ਯਾਕੂਬ ਨਾਲ ਕੀਤਾ, ਸ਼ਰਮਿੰਦਗੀ ਤੈਨੂੰ ਢੱਕ ਲਵੇਗੀ, ਤੂੰ ਸਦਾ ਲਈ ਨਾਸ਼ ਹੋ ਜਾਵੇਂਗਾ ।
Other Translations King James Version (KJV) For thy violence against thy brother Jacob shame shall cover thee, and thou shalt be cut off for ever.
American Standard Version (ASV) For the violence done to thy brother Jacob, shame shall cover thee, and thou shalt be cut off for ever.
Bible in Basic English (BBE) Because you were the cause of violent death and because of your cruel behaviour to your brother Jacob, you will be covered with shame and will be cut off for ever.
Darby English Bible (DBY) Because of violence against thy brother Jacob, shame shall cover thee, and thou shalt be cut off for ever.
World English Bible (WEB) For the violence done to your brother Jacob, shame will cover you, and you will be cut off forever.
Young's Literal Translation (YLT) For slaughter, for violence `to' thy brother Jacob, Cover thee doth shame, And thou hast been cut off -- to the age.
Cross Reference Genesis 27:11 in Panjabi 11 ਪਰ ਯਾਕੂਬ ਨੇ ਆਪਣੀ ਮਾਤਾ ਰਿਬਕਾਹ ਨੂੰ ਆਖਿਆ, ਵੇਖ ਮੇਰਾ ਭਰਾ ਏਸਾਓ ਜੱਤਵਾਲਾ ਮਨੁੱਖ ਹੈ ਅਤੇ ਮੈਂ ਰੋਮ ਹੀਣ ਮਨੁੱਖ ਹਾਂ ।
Genesis 27:41 in Panjabi 41 ਏਸਾਓ ਨੇ ਯਾਕੂਬ ਨਾਲ ਉਸ ਬਰਕਤ ਦੇ ਕਾਰਨ ਜਿਹੜੀ ਉਸ ਦੇ ਪਿਤਾ ਨੇ ਉਸ ਨੂੰ ਦਿੱਤੀ ਵੈਰ ਰੱਖਿਆ, ਏਸਾਓ ਨੇ ਆਪਣੇ ਮਨ ਵਿੱਚ ਆਖਿਆ, ਮੇਰੇ ਪਿਤਾ ਦੇ ਸੋਗ ਦੇ ਦਿਨ ਨੇੜੇ ਹਨ ਫੇਰ ਮੈਂ ਆਪਣੇ ਭਰਾ ਯਾਕੂਬ ਨੂੰ ਮਾਰ ਸੁੱਟਾਂਗਾ ।
Numbers 20:14 in Panjabi 14 ਫੇਰ ਮੂਸਾ ਨੇ ਕਾਦੇਸ਼ ਤੋਂ ਆਦੋਮ ਦੇ ਰਾਜੇ ਕੋਲ ਸੰਦੇਸ਼ਵਾਹਕ ਭੇਜ ਕੇ ਆਖਿਆ, ਇਸਰਾਏਲ ਤੁਹਾਡਾ ਭਰਾ ਆਖਦਾ ਹੈ ਕਿ ਤੁਸੀਂ ਉਹ ਸਾਰਾ ਕਸ਼ਟ ਜਾਣਦੇ ਹੋ, ਜੋ ਸਾਡੇ ਉੱਤੇ ਆਇਆ ਹੈ ।
Psalm 69:7 in Panjabi 7 ਮੈਂ ਤੇਰੇ ਹੀ ਕਾਰਨ ਨਿੰਦਾ ਸਹੀ, ਲਾਜ ਨੇ ਮੇਰੇ ਮੂੰਹ ਨੂੰ ਢੱਕ ਲਿਆ ਹੈ ।
Psalm 83:5 in Panjabi 5 ਉਨ੍ਹਾਂ ਨੇ ਇੱਕ ਮਨ ਹੋ ਕੇ ਗੋਸ਼ਟ ਗੰਢੀ, ਉਨ੍ਹਾਂ ਨੇ ਤੇਰੇ ਵਿਰੁੱਧ ਨੇਮ ਬੰਨਿਆ ਜੈ, ―
Psalm 89:45 in Panjabi 45 ਤੂੰ ਉਹ ਦੀ ਜਵਾਨੀ ਦੇ ਦਿਨਾਂ ਨੂੰ ਘਟਾ ਦਿੱਤਾ ਹੈ, ਤੂੰ ਉਹ ਨੂੰ ਲਾਜ ਵਿੱਚ ਲਪੇਟਿਆ ਹੈ ! । ਸਲਹ ।
Psalm 109:29 in Panjabi 29 ਮੇਰੇ ਵਿਰੋਧੀ ਨਿਰਾਦਰੀ ਪਹਿਨਣ, ਓਹ ਆਪਣੇ ਆਪ ਨੂੰ ਲਾਜ ਨਾਲ ਚੱਦਰ ਵਾਂਗੂੰ ਕੱਜਣ !
Psalm 132:18 in Panjabi 18 ਉਹ ਦੇ ਵੈਰੀਆਂ ਨੂੰ ਮੈਂ ਸ਼ਰਮ ਦਾ ਲਿਬਾਸ ਪੁਆਵਾਂਗਾ, ਪਰ ਉਹ ਦੇ ਉੱਤੇ ਉਹ ਦਾ ਮੁਕਟ ਚਮਕੇਗਾ ।
Psalm 137:7 in Panjabi 7 ਹੇ ਯਹੋਵਾਹ, ਅਦੋਮ ਦੇ ਵੰਸ ਦੇ ਵਿਰੁੱਧ ਯਰੂਸ਼ਲਮ ਦੇ ਦਿਨ ਨੂੰ ਚੇਤੇ ਰੱਖ, ਜਿਹੜੇ ਆਖਦੇ ਸਨ, ਉਹ ਨੂੰ ਢਾਹ ਦਿਓ, ਉਹ ਨੂੰ ਨੀਂਹ ਤੱਕ ਢਾਹ ਦਿਓ !
Jeremiah 3:25 in Panjabi 25 ਅਸੀਂ ਆਪਣੀ ਸ਼ਰਮ ਵਿੱਚ ਲੰਮੇ ਪੈ ਜਾਈਏ ਅਤੇ ਘਬਰਾਹਟ ਸਾਨੂੰ ਕੱਜ ਲਵੇ, ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦਾ ਪਾਪ ਜੋ ਕੀਤਾ, ਅਸੀਂ ਤੇ ਸਾਡੇ ਪਿਉ-ਦਾਦਿਆਂ ਨੇ ਜੁਆਨੀ ਤੋਂ ਅੱਜ ਦੇ ਦਿਨ ਤੱਕ, ਅਤੇ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਹੀਂ ਸੁਣੀ ।
Jeremiah 49:13 in Panjabi 13 ਕਿਉਂ ਜੋ ਮੈਂ ਆਪਣੀ ਹੀ ਸੌਂਹ ਖਾਧੀ ਹੈ, ਯਹੋਵਾਹ ਦਾ ਵਾਕ ਹੈ, ਕਿ ਬਾਸਰਾਹ ਹੈਰਾਨੀ ਅਤੇ ਤਾਹਨੇ ਅਤੇ ਖਰਾਬੀ ਅਤੇ ਸਰਾਪ ਲਈ ਹੋਵੇਗਾ ਅਤੇ ਉਹ ਦੇ ਸਾਰੇ ਸ਼ਹਿਰ ਸਦਾ ਲਈ ਵਿਰਾਨ ਰਹਿਣਗੇ ।
Jeremiah 49:17 in Panjabi 17 ਆਦੋਮ ਹੈਰਾਨੀ ਲਈ ਹੋਵੇਗਾ, ਹਰੇਕ ਜਿਹੜਾ ਉਹ ਦੇ ਅੱਗੋਂ ਦੀ ਲੰਘੇਗਾ ਉਹ ਹੈਰਾਨ ਹੋਵੇਗਾ ਅਤੇ ਉਸ ਦੀਆਂ ਬਵਾਂ ਦੇ ਕਾਰਨ ਸੁਸਕਾਰੇਗਾ
Jeremiah 51:51 in Panjabi 51 ਅਸੀਂ ਸ਼ਰਮਿੰਦੇ ਹਾਂ ਕਿਉਂ ਜੋ ਅਸੀਂ ਤਾਹਨੇ ਸੁਣੇ ਹਨ, ਨਮੋਸ਼ੀ ਨੇ ਸਾਡੇ ਮੂੰਹਾਂ ਨੂੰ ਕੱਜ ਦਿੱਤਾ ਹੈ, ਕਿਉਂ ਜੋ ਯਹੋਵਾਹ ਦੇ ਭਵਨ ਦੇ ਪਵਿੱਤਰ ਸਥਾਨਾਂ ਉੱਤੇ ਪਰਾਏ ਆ ਗਏ ਹਨ !
Lamentations 4:21 in Panjabi 21 ਹੇ ਅਦੋਮ ਦੀਏ ਧੀਏ, ਜਿਹੜੀ ਊਜ਼ ਦੇ ਦੇਸ਼ ਵਿੱਚ ਵੱਸਦੀ ਹੈਂ, ਅਨੰਦ ਹੋ ਅਤੇ ਖੁਸ਼ੀ ਮਨਾ ! ਇਹ ਪਿਆਲਾ ਤੇਰੇ ਤੱਕ ਵੀ ਪਹੁੰਚੇਗਾ, ਤੂੰ ਮਸਤ ਹੋ ਕੇ ਆਪਣੇ ਆਪ ਨੂੰ ਨੰਗੀ ਕਰੇਂਗੀ !
Ezekiel 7:18 in Panjabi 18 ਉਹ ਲੱਕ ਉੱਤੇ ਤੱਪੜ ਕੱਸਣਗੇ ਅਤੇ ਭੈ ਉਹਨਾਂ ਉੱਤੇ ਛਾ ਜਾਏਗਾ; ਸਾਰਿਆਂ ਦੇ ਮੂੰਹ ਉੱਤੇ ਨਮੋਸ਼ੀ ਹੋਵੇਗੀ ਅਤੇ ਉਹਨਾਂ ਦੇ ਸਿਰ ਗੰਜੇ ਹੋ ਜਾਣਗੇ ।
Ezekiel 25:12 in Panjabi 12 ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਲਈ ਜੋ ਅਦੋਮ ਨੇ ਯਹੂਦਾਹ ਦੇ ਘਰਾਣੇ ਨਾਲ ਬਦਲਾ ਲੈਣ ਵਿੱਚ ਸਖਤੀ ਕੀਤੀ ਅਤੇ ਬਦਲੇ ਦਾ ਦੋਸ਼ ਉਹਨਾਂ ਉੱਤੇ ਰੱਖਿਆ ।
Ezekiel 35:5 in Panjabi 5 ਕਿਉਂ ਜੋ ਤੂੰ ਸਦਾ ਤੋਂ ਵੈਰ ਰੱਖਦਾ ਹੈਂ ਅਤੇ ਤੂੰ ਇਸਰਾਏਲੀਆਂ ਨੂੰ ਉਹਨਾਂ ਦੀ ਬਿਪਤਾ ਦੇ ਦਿਨ, ਉਹਨਾਂ ਦੀ ਬਦੀ ਦੇ ਅੰਤ ਸਮੇਂ ਵਿੱਚ ਤਲਵਾਰ ਦੀ ਧਾਰ ਦੇ ਹਵਾਲੇ ਕੀਤਾ ਹੈ ।
Ezekiel 35:9 in Panjabi 9 ਮੈਂ ਤੈਨੂੰ ਸਦਾ ਲਈ ਉਜਾੜ ਰੱਖਾਂਗਾ, ਤੇਰੇ ਸ਼ਹਿਰ ਫੇਰ ਨਾ ਵੱਸਣਗੇ ਅਤੇ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ !
Ezekiel 35:12 in Panjabi 12 ਤੂੰ ਜਾਣੇਂਗਾ ਕਿ ਮੈਂ ਯਹੋਵਾਹ ਨੇ ਤੇਰੀ ਸਾਰੀ ਨਿੰਦਿਆ ਦੀਆਂ ਗੱਲਾਂ, ਜੋ ਤੂੰ ਇਸਰਾਏਲ ਦੇ ਪਹਾੜਾਂ ਦੇ ਵਿਰੁੱਧ ਆਖੀਆਂ ਕਿ ਉਹ ਉੱਜੜ ਗਏ ਅਤੇ ਸਾਡੇ ਹੜੱਪ ਕਰਨ ਲਈ ਸਾਨੂੰ ਦਿੱਤੇ ਗਏ, ਸੁਣੀਆਂ ਹਨ ।
Joel 3:19 in Panjabi 19 ਯਹੂਦਾਹ ਦੇ ਵੰਸ਼ ਉੱਤੇ ਜ਼ੁਲਮ ਕਰਨ ਦੇ ਕਾਰਨ, ਮਿਸਰ ਵਿਰਾਨ ਹੋ ਜਾਵੇਗਾ ਅਤੇ ਅਦੋਮ ਇੱਕ ਸੁੰਨਸਾਨ ਉਜਾੜ ਹੋ ਜਾਵੇਗਾ, ਕਿਉਂ ਜੋ ਉਹਨਾਂ ਨੇ ਉਹਨਾਂ ਦੇ ਦੇਸ਼ ਵਿੱਚ ਨਿਰਦੋਸ਼ ਲਹੂ ਵਹਾਇਆ ।
Amos 1:11 in Panjabi 11 ਯਹੋਵਾਹ ਇਹ ਫ਼ਰਮਾਉਂਦਾ ਹੈ, “ਅਦੋਮ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਸ ਨੇ ਤਲਵਾਰ ਨਾਲ ਆਪਣੇ ਭਰਾ ਦਾ ਪਿੱਛਾ ਕੀਤਾ ਅਤੇ ਆਪਣੀ ਦਯਾ ਨੂੰ ਛੱਡ ਦਿੱਤਾ, ਉਸ ਦਾ ਕ੍ਰੋਧ ਸਦਾ ਭੜਕਿਆ ਹੀ ਰਿਹਾ, ਅਤੇ ਉਸ ਨੇ ਆਪਣਾ ਕਹਿਰ ਸਦਾ ਲਈ ਰੱਖ ਛੱਡਿਆ ।
Micah 7:10 in Panjabi 10 ਮੇਰੀ ਵੈਰਨ ਵੇਖੇਗੀ, ਅਤੇ ਸ਼ਰਮ ਉਸ ਨੂੰ ਢੱਕ ਲਵੇਗੀ, ਜਿਸ ਨੇ ਮੈਨੂੰ ਆਖਿਆ, ਯਹੋਵਾਹ ਤੇਰਾ ਪਰਮੇਸ਼ੁਰ ਕਿੱਥੇ ਹੈ ? ਮੈਂ ਆਪਣੀਆਂ ਅੱਖਾਂ ਨਾਲ ਉਸ ਨੂੰ ਵੇਖਾਂਗਾ, ਤਦ ਉਹ ਗਲੀਆਂ ਦੇ ਚਿੱਕੜ ਵਾਂਗੂੰ ਮਿੱਧੀ ਜਾਵੇਗੀ !
Malachi 1:3 in Panjabi 3 ਪਰ ਏਸਾਓ ਨਾਲ ਵੈਰ ਰੱਖਿਆ, ਮੈਂ ਉਸ ਦੇ ਪਹਾੜ ਨੂੰ ਵਿਰਾਨ ਕਰ ਛੱਡਿਆ ਹੈ ਅਤੇ ਉਸ ਦੀ ਮਿਲਖ ਉਜਾੜ ਦੇ ਗਿੱਦੜਾਂ ਨੂੰ ਦੇ ਦਿੱਤੀ ਹੈ ।