Obadiah 1:19 in Panjabi 19 ਦੱਖਣ ਦੇ ਲੋਕ ਏਸਾਓ ਦੇ ਪਹਾੜ ਉੱਤੇ ਅਤੇ ਮੈਦਾਨ ਦੇ ਲੋਕ ਫ਼ਲਿਸਤੀਆਂ ਉੱਤੇ ਕਬਜ਼ਾ ਕਰਨਗੇ । ਉਹ ਅਫ਼ਰਾਈਮ ਦੇ ਮੈਦਾਨ ਅਤੇ ਸਾਮਰਿਯਾ ਦੇ ਮੈਦਾਨ ਉੱਤੇ ਕਬਜ਼ਾ ਕਰਨਗੇ । ਬਿਨਯਾਮੀਨ ਗਿਲਆਦ ਉੱਤੇ ਕਬਜ਼ਾ ਕਰੇਗਾ ।
Other Translations King James Version (KJV) And they of the south shall possess the mount of Esau; and they of the plain the Philistines: and they shall possess the fields of Ephraim, and the fields of Samaria: and Benjamin shall possess Gilead.
American Standard Version (ASV) And they of the South shall possess the mount of Esau, and they of the lowland the Philistines; and they shall possess the field of Ephraim, and the field of Samaria; and Benjamin `shall possess' Gilead.
Bible in Basic English (BBE) And they will take the South, and the lowland, and the country of Ephraim, and Gilead, as their heritage.
Darby English Bible (DBY) And [they of] the south shall possess the mount of Esau; and they of the lowland the Philistines; yea, they shall possess the field of Ephraim and the field of Samaria; and Benjamin [shall possess] Gilead;
World English Bible (WEB) Those of the South will possess the mountain of Esau, and those of the lowland, the Philistines. They will possess the field of Ephraim, and the field of Samaria. Benjamin will possess Gilead.
Young's Literal Translation (YLT) And they have possessed the south with the mount of Esau, And the low country with the Philistines, And they have possessed the field of Ephraim, And the field of Samaria, And Benjamin with Gilead.
Cross Reference Numbers 24:18 in Panjabi 18 ਅਦੋਮ ਉਹ ਦੀ ਸੰਪਤੀ ਹੋਵੇਗਾ, ਅਤੇ ਸੇਈਰ ਵੀ ਉਹ ਦੀ ਸੰਪਤੀ ਹੋਵੇਗਾ, ਜਿਹੜੇ ਉਹ ਦੇ ਵੈਰੀ ਹਨ, ਅਤੇ ਇਸਰਾਏਲ ਸੂਰਬੀਰਤਾ ਦਿਖਾਉਂਦਾ ਜਾਵੇਗਾ ।
Joshua 13:2 in Panjabi 2 ਬਾਕੀ ਦੀ ਧਰਤੀ ਇਹ ਹੈ, ਫ਼ਲੀਸਤੀਆਂ ਦੇ ਸਾਰੇ ਖੇਤਰ ਅਤੇ ਗਸ਼ੂਰੀਆਂ ਦੇ ਸਾਰੇ
Joshua 13:25 in Panjabi 25 ਅਤੇ ਉਹਨਾਂ ਦੀ ਹੱਦ ਯਜ਼ੇਰ ਸੀ ਅਤੇ ਗਿਲਆਦ ਦੇ ਸਾਰੇ ਸ਼ਹਿਰ ਅਤੇ ਅੰਮੋਨੀਆਂ ਦਾ ਅੱਧਾ ਦੇਸ ਅਰੋਏਰ ਤੱਕ ਜਿਹੜਾ ਰੱਬਾਹ ਦੇ ਅੱਗੇ ਹੈ ।
Joshua 13:31 in Panjabi 31 ਅਤੇ ਗਿਲਆਦ ਦਾ ਅੱਧ ਅਤੇ ਅਸ਼ਤਾਰੋਥ ਅਤੇ ਅਦਰਈ ਬਾਸ਼ਾਨ ਵਿੱਚ ਓਗ ਦੇ ਰਾਜੇ ਦੇ ਸ਼ਹਿਰ ਮਨੱਸ਼ਹ ਦੇ ਪੁੱਤਰ ਮਾਕੀਰ ਦੇ ਪੁੱਤਰਾਂ ਲਈ ਸਨ ਅਰਥਾਤ ਮਾਕੀਰ ਦੇ ਪੁੱਤਰਾਂ ਦੇ ਅੱਧ ਲਈ ਉਹਨਾਂ ਦੇ ਘਰਾਣਿਆਂ ਅਨੁਸਾਰ ।
Joshua 15:21 in Panjabi 21 ਯਹੂਦੀਆਂ ਦੇ ਗੋਤ ਦੇ ਸ਼ਹਿਰ ਅਦੋਮ ਦੀ ਹੱਦ ਦੇ ਕੋਲ ਦੱਖਣ ਵੱਲ ਇਹ ਹਨ-ਕਬਸਏਲ ਅਤੇ ਏਦਰ ਅਤੇ ਯਾਗੂਰ
Joshua 15:33 in Panjabi 33 ਮੈਦਾਨ ਵਿੱਚ ਅਸ਼ਤਾਓਲ ਅਤੇ ਸਾਰਾਹ ਅਤੇ ਅਸਨਾਹ
Joshua 15:45 in Panjabi 45 ਅਕਰੋਨ ਅਤੇ ਉਹ ਦੀਆਂ ਬਸਤੀਆਂ ਅਤੇ ਪਿੰਡ
Joshua 18:21 in Panjabi 21 ਬਿਨਯਾਮੀਨੀਆਂ ਦੇ ਗੋਤ ਦੇ ਸ਼ਹਿਰ ਉਹਨਾਂ ਦੇ ਘਰਾਣਿਆਂ ਅਨੁਸਾਰ ਇਹ ਸਨ, ਯਰੀਹੋ ਅਤੇ ਬੈਤ ਹਾਗਲਾਹ ਅਤੇ ਏਮਕ ਕਸੀਸ
Judges 1:18 in Panjabi 18 ਅਤੇ ਯਹੂਦਾਹ ਨੇ ਅੱਜ਼ਾਹ, ਅਸਕਲੋਨ ਅਤੇ ਅਕਰੋਨ ਨੂੰ ਉਨ੍ਹਾਂ ਦੇ ਆਲੇ-ਦੁਆਲੇ ਦੀ ਭੂਮੀ ਸਮੇਤ ਲੈ ਲਿਆ ।
2 Kings 17:24 in Panjabi 24 ਅੱਸ਼ੂਰ ਦੇ ਰਾਜਾ ਨੇ ਬਾਬਲ, ਕੂਥਾਹ, ਅੱਵਾ, ਹਮਾਥ ਅਤੇ ਸਫਰਵਇਮ ਦੇ ਲੋਕਾਂ ਨੂੰ ਲਿਆ ਕੇ, ਸਮਰਿਯਾ ਵਿੱਚ ਇਸਰਾਏਲੀਆਂ ਦੇ ਥਾਂ ਵਸਾਇਆ । ਫਿਰ ਉਨ੍ਹਾਂ ਨੇ ਸਾਮਰਿਯਾ ਨੂੰ ਲੈ ਲਿਆ ਤੇ ਉਸ ਦੇ ਸ਼ਹਿਰਾਂ ਵਿੱਚ ਵੱਸ ਗਏ ।
1 Chronicles 5:26 in Panjabi 26 ਅਤੇ ਇਸਰਾਏਲ ਦੇ ਪਰਮੇਸ਼ੁਰ ਨੇ ਅੱਸ਼ੂਰ ਦੇ ਰਾਜਾ ਪੂਲ ਦੇ ਮਨ ਨੂੰ ਅਤੇ ਅਸ਼ੂਰ ਦੇ ਰਾਜਾ ਤਿਲਗਥ ਪਿਲਨਸਰ ਦੇ ਮਨ ਨੂੰ ਉਕਸਾਇਆ, ਅਤੇ ਉਹ ਉਹਨਾਂ ਨੂੰ ਅਰਥਾਤ ਰੂਬੇਨੀਆਂ ਨੂੰ, ਗਾਦੀਆਂ ਨੂੰ ਅਤੇ ਮਨੱਸ਼ਹ ਦੇ ਅੱਧੇ ਗੋਤ ਨੂੰ ਦੇਸ ਵਿੱਚੋਂ ਕੱਢ ਕੇ ਲੈ ਗਏ, ਅਤੇ ਉਨ੍ਹਾਂ ਨੂੰ ਰਲਹ, ਹਾਬੋਰ, ਹਾਰਾ ਅਤੇ ਗੋਜ਼ਾਨ ਦੀ ਨਦੀ ਨੂੰ ਲੈ ਆਇਆ । ਉਹ ਅੱਜ ਤੱਕ ਉੱਥੇ ਹੀ ਵਸਦੇ ਹਨ ।
Ezra 4:2 in Panjabi 2 ਤਦ ਜ਼ਰੂੱਬਾਬਲ ਅਤੇ ਬਜ਼ੁਰਗਾਂ ਦੇ ਘਰਾਣਿਆਂ ਦੇ ਆਗੂਆਂ ਦੇ ਕੋਲ ਆ ਕੇ ਉਨ੍ਹਾਂ ਨੂੰ ਕਹਿਣ ਲੱਗੇ, “ਸਾਨੂੰ ਵੀ ਆਪਣੇ ਨਾਲ ਬਣਾਉਣ ਦਿਉ ਕਿਉਂਕਿ ਤੁਹਾਡੀ ਤਰ੍ਹਾਂ ਅਸੀਂ ਵੀ ਤੁਹਾਡੇ ਪਰਮੇਸ਼ੁਰ ਦੀ ਖੋਜ ਵਿੱਚ ਹਾਂ ਅਤੇ ਅਸੀਂ ਅੱਸੂਰ ਦੇ ਰਾਜਾ ਏਸਰ-ਹੱਦਨ ਦੇ ਦਿਨਾਂ ਤੋਂ ਜੋ ਸਾਨੂੰ ਇੱਥੇ ਲਿਆਇਆ, ਉਸੇ ਲਈ ਬਲੀ ਚੜ੍ਹਾਉਂਦੇ ਰਹੇ ਹਾਂ ।”
Ezra 4:7 in Panjabi 7 ਅਰਤਹਸ਼ਸ਼ਤਾ ਦੇ ਦਿਨਾਂ ਵਿੱਚ ਬਿਸ਼ਲਾਮ, ਮਿਥਰਦਾਥ, ਟਾਬਏਲ ਅਤੇ ਉਸ ਦੇ ਬਾਕੀ ਸਾਥੀਆਂ ਨੇ ਫ਼ਾਰਸ ਦੇ ਰਾਜਾ ਅਰਤਹਸ਼ਸ਼ਤਾ ਨੂੰ ਚਿੱਠੀ ਲਿਖੀ ਅਤੇ ਇਹ ਚਿੱਠੀ ਅਰਾਮੀ ਅੱਖਰਾਂ ਤੇ ਅਰਾਮੀ ਭਾਸ਼ਾ ਵਿੱਚ ਲਿਖੀ ਗਈ ।
Ezra 4:17 in Panjabi 17 ਤਦ ਰਾਜਾ ਨੇ ਰਹੂਮ ਰਾਜਮੰਤਰੀ ਤੇ ਸ਼ਿਮਸ਼ਈ ਲਿਖਾਰੀ ਤੇ ਉਨ੍ਹਾਂ ਦੇ ਬਾਕੀ ਸਾਥੀਆਂ ਨੂੰ ਜੋ ਸਾਮਰਿਯਾ ਤੇ ਦਰਿਆ ਪਾਰ ਦੇ ਬਾਕੀ ਦੇਸ਼ ਵਿੱਚ ਰਹਿੰਦੇ ਸਨ, ਇਹ ਉੱਤਰ ਭੇਜਿਆ - “ਸਲਾਮ !”
Psalm 69:35 in Panjabi 35 ਪਰਮੇਸ਼ੁਰ ਸੀਯੋਨ ਨੂੰ ਬਚਾਵੇਗਾ ਅਤੇ ਯਹੂਦਾਹ ਦੇ ਸ਼ਹਿਰ ਬਣਾਵੇਗਾ, ਅਤੇ ਓਹ ਉੱਥੇ ਵੱਸਣਗੇ ਤੇ ਉਸ ਨੂੰ ਆਪਣੇ ਕਬਜ਼ੇ ਵਿੱਚ ਰੱਖਣਗੇ,
Isaiah 11:13 in Panjabi 13 ਇਫ਼ਰਾਈਮ ਦੀ ਖੁਣਸ ਮੁੱਕ ਜਾਵੇਗੀ ਅਤੇ ਯਹੋਵਾਹ ਦੇ ਵੈਰੀ ਨਾਸ ਹੋ ਜਾਣਗੇ, ਇਫ਼ਰਾਈਮ ਯਹੂਦਾਹ ਨਾਲ ਖੁਣਸ ਨਾ ਕਰੇਗਾ, ਅਤੇ ਯਹੂਦਾਹ ਇਫ਼ਰਾਈਮ ਨਾਲ ਵੈਰ ਨਾ ਰੱਖੇਗਾ ।
Jeremiah 31:4 in Panjabi 4 ਮੈਂ ਤੈਨੂੰ ਫਿਰ ਉਸਾਰਾਂਗਾ ਅਤੇ ਤੂੰ ਉਸਾਰੀ ਜਾਵੇਂਗੀ, ਹੇ ਇਸਰਾਏਲ ਦੀਏ ਕੁਆਰੀਏ, ਤੂੰ ਆਪਣੀਆਂ ਖੰਜਰੀਆਂ ਨਾਲ ਫੇਰ ਬਾਹਰ ਜਾਵੇਂਗੀ, ਅਤੇ ਹੱਸਣ ਵਾਲੀਆਂ ਦੇ ਨਾਚ ਵਿੱਚ ਬਾਹਰ ਨਿਕਲੇਂਗੀ
Jeremiah 32:44 in Panjabi 44 ਉਹ ਚਾਂਦੀ ਨਾਲ ਖੇਤ ਮੁੱਲ ਲੈਣਗੇ ਅਤੇ ਬੈ-ਨਾਮਿਆਂ ਤੇ ਦਸਤਖਤ ਕਰਨਗੇ, ਮੋਹਰਾਂ ਲਾਉਣਗੇ, ਗਵਾਹ ਗਵਾਹੀ ਦੇਣਗੇ, ਬਿਨਯਾਮੀਨ ਦੇ ਦੇਸ ਵਿੱਚ, ਯਰੂਸ਼ਲਮ ਦੇ ਆਲੇ-ਦੁਆਲੇ, ਯਹੂਦਾਹ ਦੇ ਸ਼ਹਿਰਾਂ ਵਿੱਚ, ਪਹਾੜੀ ਸ਼ਹਿਰਾਂ ਵਿੱਚ, ਮਦਾਨੀ ਸ਼ਹਿਰਾਂ ਵਿੱਚ ਅਤੇ ਦੱਖਣ ਦੇ ਸ਼ਹਿਰਾਂ ਵਿੱਚ, ਕਿਉਂ ਜੋ ਮੈਂ ਉਹਨਾਂ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ, ਯਹੋਵਾਹ ਦਾ ਵਾਕ ਹੈ ।
Jeremiah 49:1 in Panjabi 1 ਅੰਮੋਨੀਆਂ ਦੇ ਵਿਖੇ, ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਕੀ ਇਸਰਾਏਲ ਦਾ ਕੋਈ ਪੁੱਤਰ ਨਹੀਂ ? ਕੀ ਉਹ ਦਾ ਕੋਈ ਵਾਰਸ ਨਹੀਂ ? ਫਿਰ ਕਿਉਂ ਮਲਕਾਮ ਨੇ ਗਾਦ ਨੂੰ ਕਬਜ਼ੇ ਵਿੱਚ ਕਰ ਲਿਆ ? ਅਤੇ ਕਿਉਂ ਉਹ ਦੇ ਕੋਲ ਉਸ ਦੇ ਸ਼ਹਿਰਾਂ ਵਿੱਚ ਵੱਸਦੇ ਹਨ ?
Ezekiel 25:16 in Panjabi 16 ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ, ਮੈਂ ਫਲਿਸਤੀਆਂ ਉੱਤੇ ਹੱਥ ਚੁੱਕਾਂਗਾ, ਕਰੇਤੀਆਂ ਨੂੰ ਵੱਢ ਸੁੱਟਾਂਗਾ ਅਤੇ ਸਾਗਰ ਦੇ ਕੰਢੇ ਬਾਕੀਆਂ ਨੂੰ ਨਾਸ਼ ਕਰ ਦਿਆਂਗਾ ।
Ezekiel 36:6 in Panjabi 6 ਇਸ ਲਈ ਤੂੰ ਇਸਰਾਏਲ ਦੀ ਭੂਮੀ ਦੇ ਵਿਰੁੱਧ ਭਵਿੱਖਬਾਣੀ ਕਰ ਅਤੇ ਤੂੰ ਪਹਾੜਾਂ, ਟਿੱਲਿਆਂ, ਨਦੀਆਂ ਅਤੇ ਵਾਦੀਆਂ ਨੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖੋ, ਮੈਂ ਆਪਣੀ ਅਣਖ ਅਤੇ ਆਪਣੇ ਕ੍ਰੋਧ ਵਿੱਚ ਬਚਨ ਕੀਤਾ, ਇਸ ਲਈ ਕਿ ਤੁਸੀਂ ਕੌਮਾਂ ਦੀ ਨਮੋਸ਼ੀ ਚੁੱਕੀ ਹੈ ।
Ezekiel 36:28 in Panjabi 28 ਤੁਸੀਂ ਉਸ ਦੇਸ ਵਿੱਚ ਜਿਹੜਾ ਮੈਂ ਤੁਹਾਡੇ ਪਿਉ-ਦਾਦਿਆਂ ਨੂੰ ਦਿੱਤਾ ਵੱਸੋਗੇ, ਤੁਸੀਂ ਮੇਰੀ ਪਰਜਾ ਹੋਵੋਗੇ ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ ।
Ezekiel 37:21 in Panjabi 21 ਤੂੰ ਉਹਨਾਂ ਨੂੰ ਬੋਲ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖੋ, ਮੈਂ ਇਸਰਾਏਲੀਆਂ ਨੂੰ ਕੌਮਾਂ ਦੇ ਵਿੱਚੋਂ ਜਿੱਥੇ ਜਿੱਥੇ ਉਹ ਗਏ ਹਨ, ਲਵਾਂਗਾ ਅਤੇ ਹਰ ਪਾਸਿਓਂ ਉਹਨਾਂ ਨੂੰ ਇਕੱਠਾ ਕਰਾਂਗਾ । ਮੈਂ ਉਹਨਾਂ ਨੂੰ ਉਹਨਾਂ ਦੀ ਭੂਮੀ ਵਿੱਚ ਲਿਆਵਾਂਗਾ ।
Ezekiel 47:13 in Panjabi 13 ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਹ ਉਹ ਹੱਦ ਹੈ ਜਿਸ ਦੇ ਅਨੁਸਾਰ ਤੁਸੀਂ ਦੇਸ ਨੂੰ ਵੰਡੋਗੇ, ਤਾਂ ਜੋ ਇਸਰਾਏਲ ਦੇ ਬਾਰਾਂ ਗੋਤਾਂ ਦੀ ਮਿਰਾਸ ਹੋਵੇ । ਯੂਸੁਫ਼ ਦੇ ਘਰਾਣੇ ਦੇ ਲਈ ਦੁਗਣਾ ਭਾਗ ਹੋਵੇਗਾ ।
Ezekiel 48:1 in Panjabi 1 ਗੋਤਾਂ ਦੇ ਨਾਮ ਇਹ ਹਨ - ਐਨ ਉੱਤਰ ਵਿੱਚ ਹਥਲੋਨ ਦੇ ਰਸਤੇ ਦੇ ਨਾਲ-ਨਾਲ ਹਮਾਥ ਦੇ ਦਰਵਾਜ਼ੇ ਤੱਕ, ਹਸਰ-ਏਨਾਨ ਤੱਕ ਜਿਹੜਾ ਦੰਮਿਸਕ ਦੀ ਉਤਰੀ ਹੱਦ ਤੇ ਹਮਾਥ ਦੇ ਕੋਲ ਹੈ । ਪੂਰਬ ਤੋਂ ਪੱਛਮ ਤੱਕ ਦਾਨ ਦੇ ਲਈ ਇੱਕ ਭਾਗ ।
Amos 1:8 in Panjabi 8 ਮੈਂ ਅਸ਼ਦੋਦ ਦੇ ਵਾਸੀਆਂ ਨੂੰ ਅਤੇ ਅਸ਼ਕਲੋਨ ਤੋਂ ਸ਼ਾਹੀ ਆੱਸਾ ਫੜਨ ਵਾਲੇ ਨੂੰ ਨਾਸ਼ ਕਰਾਂਗਾ, ਮੈਂ ਅਕਰੋਨ ਦੇ ਵਿਰੁੱਧ ਆਪਣਾ ਹੱਥ ਚਲਾਵਾਂਗਾ ਅਤੇ ਫ਼ਲਿਸਤੀਆਂ ਦੇ ਬਚੇ ਹੋਏ ਲੋਕ ਨਾਸ਼ ਹੋ ਜਾਣਗੇ”, ਪ੍ਰਭੂ ਯਹੋਵਾਹ ਦੀ ਇਹੋ ਬਾਣੀ ਹੈ ।
Amos 1:13 in Panjabi 13 ਯਹੋਵਾਹ ਇਹ ਫ਼ਰਮਾਉਂਦਾ ਹੈ, “ਅੰਮੋਨੀਆਂ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਨ੍ਹਾਂ ਨੇ ਆਪਣੀ ਹੱਦ ਵਧਾਉਣ ਲਈ ਗਿਲਆਦ ਦੀਆਂ ਗਰਭਵਤੀਆਂ ਨੂੰ ਚੀਰ ਦਿੱਤਾ ।
Amos 9:12 in Panjabi 12 ਤਾਂ ਜੋ ਉਹ ਅਦੋਮ ਦੇ ਬਚੇ ਹੋਇਆਂ ਉੱਤੇ, ਸਗੋਂ ਸਾਰੀਆਂ ਕੌਮਾਂ ਉੱਤੇ ਕਾਬੂ ਪਾ ਲੈਣ, ਜਿਹੜੀਆਂ ਮੇਰੇ ਨਾਮ ਤੋਂ ਪੁਕਾਰੀਆਂ ਜਾਂਦੀਆਂ ਹਨ”, ਪ੍ਰਭੂ ਯਹੋਵਾਹ ਦਾ ਵਾਕ ਹੈ, ਜੋ ਇਹ ਕੰਮ ਪੂਰਾ ਕਰਦਾ ਹੈ ।
Micah 7:14 in Panjabi 14 ਤੂੰ ਆਪਣਾ ਢਾਂਗਾ ਲੈ ਕੇ ਆਪਣੀ ਪਰਜਾ ਨੂੰ ਚਾਰ, ਆਪਣੀ ਵਿਰਾਸਤ ਦੇ ਇੱਜੜ ਨੂੰ, ਜਿਹੜੇ ਕਰਮਲ ਦੇ ਜੰਗਲ ਵਿੱਚ ਇਕੱਲੇ ਬੈਠਦੇ ਹਨ, ਉਹ ਬਾਸ਼ਾਨ ਅਤੇ ਗਿਲਆਦ ਵਿੱਚ ਚਰਨ, ਜਿਵੇਂ ਪ੍ਰਾਚੀਨ ਦਿਨਾਂ ਵਿੱਚ ਚਰਦੇ ਸਨ ।
Zephaniah 2:4 in Panjabi 4 ਅੱਜ਼ਾਹ ਤਾਂ ਤਿਆਗਿਆ ਜਾਵੇਗਾ, ਅਤੇ ਅਸ਼ਕਲੋਨ ਵਿਰਾਨ ਹੋ ਜਾਵੇਗਾ, ਉਹ ਦਿਨ-ਦੁਪਹਿਰੇ ਅਸ਼ਦੋਦ ਨੂੰ ਧੱਕ ਦੇਣਗੇ ਅਤੇ ਅਕਰੋਨ ਪੁੱਟਿਆ ਜਾਵੇਗਾ ।
Zechariah 9:5 in Panjabi 5 ਅਸ਼ਕਲੋਨ ਵੇਖੇਗਾ ਅਤੇ ਡਰ ਜਾਵੇਗਾ, ਅੱਜ਼ਾਹ ਵੀ ਕਿਉਂ ਜੋ ਉਹ ਨੂੰ ਡਾਢੀ ਪੀੜ ਲੱਗੇਗੀ ਅਤੇ ਅਕਰੋਨ ਵੀ ਕਿਉਂ ਜੋ ਉਹ ਦਾ ਭਰੋਸਾ ਟੁੱਟ ਜਾਵੇਗਾ, ਅੱਜ਼ਾਹ ਵਿੱਚੋਂ ਰਾਜਾ ਮਿਟ ਜਾਵੇਗਾ, ਅਸ਼ਕਲੋਨ ਉਜਾੜ ਹੋ ਜਾਵੇਗਾ ।
Malachi 1:4 in Panjabi 4 ਭਾਵੇਂ ਅਦੋਮ ਆਖੇ ਕਿ ਅਸੀਂ ਭੰਨੇ ਤੋੜੇ ਤਾਂ ਗਏ ਪਰ ਉੱਜੜੇ ਹੋਏ ਸਥਾਨਾਂ ਨੂੰ ਮੁੜ ਕੇ ਉਸਾਰਾਂਗੇ । ਪਰ ਸੈਨਾਂ ਦਾ ਯਹੋਵਾਹ ਆਖਦਾ ਹੈ ਕਿ ਉਹ ਉਸਾਰਨਗੇ ਪਰ ਮੈਂ ਢਾਹ ਦੇਵਾਂਗਾ ਅਤੇ ਲੋਕ ਉਹ ਨੂੰ “ਦੁਸ਼ਟ ਦੇਸ” ਪੁਕਾਰਨਗੇ ਅਤੇ “ਉਹ ਪਰਜਾ ਜਿਹ ਦੇ ਉੱਤੇ ਯਹੋਵਾਹ ਦਾ ਕਹਿਰ ਸਦਾ ਲਈ ਰਿਹਾ ਹੈ ।”