Philippians 1:20 in Panjabi 20 ਮੇਰੀ ਵੱਡੀ ਤਾਂਘ ਅਤੇ ਆਸ ਦੇ ਅਨੁਸਾਰ ਕਿ ਮੈਂ ਕਿਸੇ ਗੱਲ ਵਿੱਚ ਸ਼ਰਮਿੰਦਾ ਨਹੀਂ ਹੋਵਾਂਗਾ, ਸਗੋਂ ਪੂਰੀ ਦਲੇਰੀ ਨਾਲ ਜਿਵੇਂ ਮੇਰੀ ਦੇਹ ਵਿੱਚ ਮਸੀਹ ਦੀ ਵਡਿਆਈ ਹੁੰਦੀ ਆਈ ਹੈ , ਹੁਣ ਉਵੇਂ ਹੀ ਹੁੰਦੀ ਰਹੇ, ਭਾਵੇਂ ਮੈਂ ਜਿਉਂਦਾ ਰਹਾ ਜਾਂ ਮਰ ਜਾਂਵਾਂ ।
Other Translations King James Version (KJV) According to my earnest expectation and my hope, that in nothing I shall be ashamed, but that with all boldness, as always, so now also Christ shall be magnified in my body, whether it be by life, or by death.
American Standard Version (ASV) according to my earnest expectation and hope, that in nothing shall I be put to shame, but `that' with all boldness, as always, `so' now also Christ shall be magnified in my body, whether by life, or by death.
Bible in Basic English (BBE) In the measure of my strong hope and belief that in nothing will I be put to shame, but that without fear, as at all times, so now will Christ have glory in my body, by life or by death.
Darby English Bible (DBY) according to my earnest expectation and hope, that in nothing I shall be ashamed, but in all boldness, as always, now also Christ shall be magnified in my body whether by life or by death.
World English Bible (WEB) according to my earnest expectation and hope, that I will in no way be disappointed, but with all boldness, as always, now also Christ will be magnified in my body, whether by life, or by death.
Young's Literal Translation (YLT) according to my earnest expectation and hope, that in nothing I shall be ashamed, and in all freedom, as always, also now Christ shall be magnified in my body, whether through life or through death,
Cross Reference Psalm 25:2 in Panjabi 2 ਹੇ ਮੇਰੇ ਪਰਮੇਸ਼ੁਰ, ਮੈਂ ਤੇਰੇ ਉੱਤੇ ਭਰੋਸਾ ਰੱਖਿਆ ਹੈ ਮੈਨੂੰ ਸ਼ਰਮਿੰਦਾ ਨਾ ਹੋਣ ਦੇ, ਨਾ ਵੈਰੀਆ ਨੂੰ ਮੇਰੇ ਉੱਤੇ ਬਗਲਾਂ ਵਜਾਉਣ ਦੇ ।
Psalm 62:5 in Panjabi 5 ਹੇ ਮੇਰੀ ਜਾਨ, ਤੂੰ ਪਰਮੇਸ਼ੁਰ ਹੀ ਦੇ ਅੱਗੇ ਚੁੱਪ-ਚਾਪ ਰਹਿ, ਕਿਉਂ ਜੋ ਮੇਰੀ ਤਾਂਘ ਉਸੇ ਵੱਲੋਂ ਹੈ ।
Psalm 119:80 in Panjabi 80 ਮੇਰਾ ਮਨ ਤੇਰੀਆਂ ਬਿਧੀਆਂ ਵਿੱਚ ਸੰਪੂਰਨ ਹੋਵੇ,ਕਿ ਮੈਂ ਲੱਜਿਆਵਾਨ ਨਾ ਹੋਵਾਂ !
Psalm 119:116 in Panjabi 116 ਆਪਣੇ ਬਚਨ ਅਨੁਸਾਰ ਮੈਨੂੰ ਥਮ ਕਿ ਮੈਂ ਜਿਉਂਦਾ ਰਹਾਂ, ਅਤੇ ਆਪਣੀ ਤਾਂਘ ਤੋਂ ਸ਼ਰਮਿੰਦਾ ਨਾ ਹੋਵਾਂ !
Proverbs 10:28 in Panjabi 28 ਧਰਮੀ ਦੀ ਆਸ ਉਸ ਦਾ ਅਨੰਦ ਹੈ, ਪਰ ਦੁਸ਼ਟ ਦੀ ਆਸ ਮਿਟ ਜਾਵੇਗੀ ।
Proverbs 23:18 in Panjabi 18 ਕਿਉਂ ਜੋ ਸੱਚ-ਮੁੱਚ ਅੰਤ ਵਿੱਚ ਫਲ ਮਿਲੇਗਾ, ਅਤੇ ਤੇਰੀ ਆਸ ਨਾ ਟੁੱਟੇਗੀ ।
Isaiah 45:17 in Panjabi 17 ਇਸਰਾਏਲ ਯਹੋਵਾਹ ਤੋਂ ਅਨੰਤ ਮੁਕਤੀ ਲਈ ਬਚਾਇਆ ਜਾਵੇਗਾ, ਤੁਸੀਂ ਜੁੱਗੋ-ਜੁੱਗ ਸਦਾ ਤੱਕ ਸ਼ਰਮਿੰਦੇ ਨਾ ਹੋਵੋਗੇ, ਨਾ ਨਮੋਸ਼ੀ ਉਠਾਓਗੇ ।
Isaiah 50:7 in Panjabi 7 ਪ੍ਰਭੂ ਯਹੋਵਾਹ ਮੇਰੀ ਸਹਾਇਤਾ ਕਰਦਾ ਹੈ, ਇਸ ਲਈ ਮੈਂ ਸ਼ਰਮਿੰਦਾ ਨਾ ਹੋਇਆ, ਇਸ ਲਈ ਮੈਂ ਆਪਣਾ ਮੂੰਹ ਚਕਮਕ ਵਾਂਗੂੰ ਬਣਾਇਆ, ਅਤੇ ਮੈਂ ਜਾਣਦਾ ਹਾਂ ਕਿ ਮੈਂ ਲੱਜਿਆਵਾਨ ਨਾ ਹੋਵਾਂਗਾ ।
Isaiah 54:4 in Panjabi 4 ਨਾ ਡਰ, ਕਿਉਂ ਜੋ ਤੂੰ ਲੱਜਿਆਵਾਨ ਨਾ ਹੋਵੇਂਗੀ, ਨਾ ਘਬਰਾ, ਕਿਉਂ ਜੋ ਤੂੰ ਸ਼ਰਮਿੰਦੀ ਨਾ ਹੋਵੇਂਗੀ, ਤੂੰ ਤਾਂ ਆਪਣੀ ਜੁਆਨੀ ਦੀ ਲਾਜ ਨੂੰ ਭੁੱਲ ਜਾਵੇਂਗੀ, ਅਤੇ ਆਪਣੇ ਰੰਡੇਪੇ ਦੇ ਉਲਾਂਭੇ ਨੂੰ ਫੇਰ ਯਾਦ ਨਾ ਕਰੇਂਗੀ ।
John 12:27 in Panjabi 27 ਹੁਣ ਮੇਰਾ ਦਿਲ ਘਬਰਾਉਂਦਾ ਹੈ । ਮੈਨੂੰ ਕੀ ਆਖਣਾ ਚਾਹੀਦਾ ਹੈ ? ਕੀ ਮੈਂ ਇਹ ਆਖਾਂ, “ਹੇ ਪਿਤਾ, ਮੈਨੂੰ ਇਸ ਮੁਸੀਬਤ ਦੀ ਘੜੀ ਤੋਂ ਬਚਾ ? ” ਨਹੀਂ ! ਇਸ ਲਈ ਮੈਂ ਇਸ ਸਮੇਂ ਤੱਕ ਆਇਆ ਹਾਂ ।
John 21:19 in Panjabi 19 ਯਿਸੂ ਨੇ ਉਸ ਨੂੰ ਇਹ ਦੱਸਣ ਲਈ ਕਿਹਾ ਕਿ ਪਰਮੇਸ਼ੁਰ ਦੀ ਵਡਿਆਈ ਕਰਨ ਲਈ ਕਿਸ ਤਰ੍ਹਾਂ ਦੀ ਮੌਤ ਮਰੇਗਾ । ਅਤੇ ਇਹ ਕਹਿ ਕੇ ਉਸ ਨੇ ਆਖਿਆ, “ਮੇਰੇ ਮਗਰ ਹੋ ਤੁਰ ।”
Acts 20:24 in Panjabi 24 ਪਰੰਤੂ ਮੈਂ ਆਪਣੇ ਲਈ ਆਪਣੀ ਜਾਨ ਨੂੰ ਕਿਸੇ ਤਰ੍ਹਾਂ ਵੀ ਪਿਆਰੀ ਨਹੀਂ ਸਮਝਦਾ, ਤਾਂ ਜੋ ਮੈਂ ਆਪਣੀ ਦੌੜ ਨੂੰ ਅਤੇ ਉਸ ਸੇਵਾ ਨੂੰ ਪੂਰੀ ਕਰਾਂ, ਜਿਹੜੀ ਮੈਂ ਪਰਮੇਸ਼ੁਰ ਦੀ ਕਿਰਪਾ ਦੀ ਖੁਸ਼ਖਬਰੀ ਉੱਤੇ ਗਵਾਹੀ ਦੇਣ ਲਈ ਪ੍ਰਭੂ ਯਿਸੂ ਤੋਂ ਪਾਈ ਸੀ ।
Acts 21:13 in Panjabi 13 ਤਦ ਪੌਲੁਸ ਨੇ ਉੱਤਰ ਦਿੱਤਾ, ਇਹ ਤੁਸੀਂ ਕੀ ਕਰਦੇ ਹੋ ਜੋ ਰੋਂਦੇ ਅਤੇ ਮੇਰਾ ਦਿਲ ਤੋੜਦੇ ਹੋ ? ਕਿਉਂ ਜੋ ਮੈਂ ਪ੍ਰਭੂ ਯਿਸੂ ਦੇ ਨਾਮ ਦੇ ਲਈ ਯਰੂਸ਼ਲਮ ਵਿੱਚ ਕੇਵਲ ਬੰਨ੍ਹੇ ਜਾਣ ਨੂੰ ਹੀ ਨਹੀਂ ਸਗੋਂ ਮਰਨ ਨੂੰ ਵੀ ਤਿਆਰ ਹਾਂ ।
Romans 5:5 in Panjabi 5 ਅਤੇ ਆਸ ਸ਼ਰਮਿੰਦਿਆਂ ਨਹੀਂ ਕਰਦੀ ਇਸ ਲਈ ਜੋ ਪਰਮੇਸ਼ੁਰ ਦਾ ਪਿਆਰ ਪਵਿੱਤਰ ਆਤਮਾ ਦੇ ਵਸੀਲੇ ਨਾਲ ਜੋ ਸਾਨੂੰ ਦਿੱਤਾ ਗਿਆ ਸਾਡਿਆਂ ਦਿਲਾਂ ਵਿੱਚ ਪਾਇਆ ਹੋਇਆ ਹੈ ।
Romans 6:13 in Panjabi 13 ਅਤੇ ਨਾ ਆਪਣੇ ਅੰਗਾਂ ਨੂੰ ਕੁਧਰਮ ਦੇ ਹਥਿਆਰ ਬਣਾ ਕੇ ਪਾਪ ਨੂੰ ਸੌਂਪੋ ਸਗੋਂ ਆਪਣੇ ਆਪ ਨੂੰ ਮੁਰਦਿਆਂ ਵਿੱਚੋਂ ਜੀ ਉੱਠੇ ਹੋਏ ਸਮਝ ਕੇ ਪਰਮੇਸ਼ੁਰ ਨੂੰ ਸੌਂਪ ਦਿਓ ਅਤੇ ਆਪਣੇ ਅੰਗਾਂ ਨੂੰ ਧਰਮ ਦੇ ਹਥਿਆਰ ਬਣਾ ਕੇ ਪਰਮੇਸ਼ੁਰ ਨੂੰ ਸੌਂਪ ਦਿਓ ।
Romans 6:19 in Panjabi 19 ਮੈਂ ਤੁਹਾਡੇ ਸਰੀਰ ਦੀ ਦੁਰਬਲਤਾਈ ਦੇ ਕਾਰਨ ਮਨੁੱਖਾਂ ਵਾਲੀ ਗੱਲ ਆਖਦਾ ਹਾਂ ਸੋ ਜਿਵੇਂ ਤੁਸੀਂ ਆਪਣੇ ਅੰਗਾਂ ਨੂੰ ਗੰਦ-ਮੰਦ ਅਤੇ ਕੁਧਰਮ ਸਗੋਂ ਅੱਤ ਕੁਧਰਮ ਦੀ ਗੁਲਾਮੀ ਵਿੱਚ ਸੌਂਪ ਦਿੱਤੇ ਤਿਵੇਂ ਹੁਣ ਆਪਣੇ ਅੰਗਾਂ ਨੂੰ ਧਾਰਮਿਕਤਾ ਦੀ ਗੁਲਾਮੀ ਵਿੱਚ ਪਵਿੱਤਰ ਹੋਣ ਲਈ ਸੌਂਪ ਦਿਓ ।
Romans 8:19 in Panjabi 19 ਸ੍ਰਿਸ਼ਟੀ ਵੀ ਵੱਡੀ ਆਸ ਨਾਲ ਪਰਮੇਸ਼ੁਰ ਦੇ ਪੁੱਤਰਾਂ ਦੇ ਪ੍ਰਗਟ ਹੋਣ ਨੂੰ ਉਡੀਕਦੀ ਹੈ ।
Romans 9:33 in Panjabi 33 ਜਿਵੇਂ ਲਿਖਿਆ ਹੋਇਆ ਹੈ, ਵੇਖੋ, ਮੈਂ ਸੀਯੋਨ ਵਿੱਚ ਠੇਡਾ ਲੱਗਣ ਦਾ ਪੱਥਰ, ਅਤੇ ਠੋਕਰ ਖਾਣ ਦੀ ਚੱਟਾਨ ਰੱਖਦਾ ਹਾਂ, ਅਤੇ ਜਿਹੜਾ ਉਸ ਉੱਤੇ ਵਿਸ਼ਵਾਸ ਕਰਦਾ ਹੈ, ਉਹ ਸ਼ਰਮਿੰਦਾ ਨਾ ਹੋਵੇਗਾ ।
Romans 12:1 in Panjabi 1 ਸੋ ਹੇ ਭਰਾਵੋ, ਮੈਂ ਪਰਮੇਸ਼ੁਰ ਦੀ ਦਯਾ ਯਾਦ ਕਰਾ ਕੇ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ, ਕਿ ਤੁਸੀਂ ਆਪਣਿਆਂ ਸਰੀਰਾਂ ਨੂੰ ਜਿਉਂਦਾ ਅਤੇ ਪਵਿੱਤਰ ਅਤੇ ਪਰਮੇਸ਼ੁਰ ਨੂੰ ਭਾਉਂਦਾ ਹੋਇਆ ਬਲੀਦਾਨ ਕਰਕੇ ਚੜ੍ਹਾਵੋ, ਇਹ ਤੁਹਾਡੀ ਰੂਹਾਨੀ ਬੰਦਗੀ ਹੈ ।
Romans 14:7 in Panjabi 7 ਸਾਡੇ ਵਿੱਚੋਂ ਤਾਂ ਕੋਈ ਆਪਣੇ ਲਈ ਨਹੀਂ ਜਿਉਂਦਾ, ਨਾ ਕੋਈ ਆਪਣੇ ਲਈ ਮਰਦਾ ਹੈ ।
1 Corinthians 6:20 in Panjabi 20 ਤੁਸੀਂ ਤਾਂ ਮੁੱਲ ਨਾਲ ਲਏ ਹੋਏ ਹੋ, ਇਸ ਲਈ ਆਪਣੀ ਦੇਹੀ ਨਾਲ ਪਰਮੇਸ਼ੁਰ ਦੀ ਵਡਿਆਈ ਕਰੋ ।
1 Corinthians 7:34 in Panjabi 34 ਅਤੇ ਉਹ ਦੁਬਧਾ ਵਿੱਚ ਪਿਆ ਰਹਿੰਦਾ ਹੈ । ਅਣਵਿਆਹੀ ਔਰਤ ਜਾਂ ਕੁਆਰੀ ਪ੍ਰਭੂ ਦੀਆਂ ਗੱਲਾਂ ਦੀ ਚਿੰਤਾ ਕਰਦੀ ਹੈ ਭਈ ਉਹ ਦੇ ਅਤੇ ਆਤਮਾ ਵਿੱਚ ਪਵਿੱਤਰ ਹੋਵੇ, ਪਰ ਜਿਹੜੀ ਵਿਆਹੀ ਹੈ ਉਹ ਸੰਸਾਰ ਦੀਆਂ ਗੱਲਾਂ ਦੀ ਚਿੰਤਾ ਕਰਦੀ ਹੈ ਜੋ ਆਪਣੇ ਪਤੀ ਨੂੰ ਕਿਵੇਂ ਪਰਸੰਨ ਕਰੇ ।
1 Corinthians 15:31 in Panjabi 31 ਹੇ ਭਰਾਵੋ, ਤੁਹਾਡੇ ਹੱਕ ਵਿੱਚ ਜਿਹੜਾ ਘਮੰਡ ਮੈਂ ਮਸੀਹ ਯਿਸੂ ਸਾਡੇ ਪ੍ਰਭੂ ਵਿੱਚ ਕਰਦਾ ਹਾਂ ਉਹ ਦੀ ਸਹੁੰ ਹੈ ਜੋ ਮੈਂ ਹਰ ਰੋਜ਼ ਮਰਦਾ ਹਾਂ ।
2 Corinthians 2:14 in Panjabi 14 ਪਰ ਧੰਨਵਾਦ ਹੈ ਪਰਮੇਸ਼ੁਰ ਦਾ ਜੋ ਮਸੀਹ ਵਿੱਚ ਸਾਨੂੰ ਸਦਾ ਜਿੱਤ ਦੇ ਕੇ ਲਈ ਫਿਰਦਾ ਹੈ ਅਤੇ ਉਸ ਦੇ ਗਿਆਨ ਦੀ ਖੁਸ਼ਬੂ ਸਾਡੇ ਰਾਹੀਂ ਜਗ੍ਹਾ ਜਗ੍ਹਾ ਖਿਲਾਰਦਾ ਹੈ ।
2 Corinthians 4:10 in Panjabi 10 ਅਸੀਂ ਯਿਸੂ ਦੀ ਮੌਤ ਨੂੰ ਆਪਣੇ ਸਰੀਰ ਵਿੱਚ ਹਮੇਸ਼ਾਂ ਲਈ ਫਿਰਦੇ ਹਾਂ ਤਾਂ ਜੋ ਯਿਸੂ ਦਾ ਜੀਵਨ ਵੀ ਸਾਡੇ ਸਰੀਰ ਵਿੱਚ ਪ੍ਰਗਟ ਹੋਵੇ ।
2 Corinthians 5:15 in Panjabi 15 ਅਤੇ ਉਹ ਸਭਨਾਂ ਦੇ ਲਈ ਮਰਿਆ ਕਿ ਜਿਹੜੇ ਜਿਉਂਦੇ ਹਨ ਉਹ ਅੱਗੇ ਤੋਂ ਆਪਣੇ ਲਈ ਨਹੀਂ ਸਗੋਂ ਉਹ ਦੇ ਲਈ ਜੀਉਣ, ਜਿਹੜਾ ਉਨ੍ਹਾਂ ਦੇ ਲਈ ਮਰਿਆ ਅਤੇ ਫੇਰ ਜੀ ਉੱਠਿਆ ।
2 Corinthians 7:14 in Panjabi 14 ਕਿਉਂਕਿ ਜੇ ਮੈਂ ਉਸ ਦੇ ਅੱਗੇ ਤੁਹਾਡੇ ਲਈ ਕਿਸੇ ਗੱਲ ਦਾ ਮਾਣ ਕੀਤਾ ਹੋਵੇ ਤਾਂ ਲੱਜਿਆਵਾਨ ਨਹੀਂ ਹੋਣਾ ਪਿਆ ਪਰ ਜਿਵੇਂ ਅਸੀਂ ਤੁਹਾਡੇ ਨਾਲ ਸਾਰੀਆਂ ਗੱਲਾਂ ਸੱਚ ਆਖੀਆਂ ਉਸੇ ਤਰ੍ਹਾਂ ਸਾਡਾ ਮਾਣ ਵੀ ਜਿਹੜਾ ਮੈਂ ਤੀਤੁਸ ਦੇ ਅੱਗੇ ਕੀਤਾ ਸੱਚਾ ਨਿੱਕਲਿਆ ।
2 Corinthians 10:8 in Panjabi 8 ਮੈਂ ਭਾਵੇਂ ਆਪਣੇ ਉਸ ਅਧਿਕਾਰ ਦੇ ਬਾਰੇ ਜਿਹੜਾ ਪ੍ਰਭੂ ਨੇ ਸਾਨੂੰ ਤੁਹਾਨੂੰ ਗਿਰਾਉਣ ਲਈ ਨਹੀਂ ਸਗੋਂ ਤੁਹਾਨੂੰ ਬਣਾਉਣ ਲਈ ਦਿੱਤਾ ਜੇ ਮੈਂ ਇਸ ਬਾਰੇ ਕੁੱਝ ਵੱਧ ਕੇ ਮਾਣ ਕਰਾਂ ਤਾਂ ਵੀ ਮੈਂ ਸ਼ਰਮਿੰਦਾ ਨਹੀਂ ਹੋਵਾਂਗਾ ।
Ephesians 6:19 in Panjabi 19 ਅਤੇ ਮੇਰੇ ਲਈ ਵੀ, ਜਦ ਆਪਣਾ ਮੂੰਹ ਖੋਲ੍ਹਾਂ ਤਾਂ ਅਜਿਹਾ ਬਚਨ ਮੈਨੂੰ ਦਿੱਤਾ ਜਾਵੇ ਕਿ ਮੈਂ ਦਲੇਰੀ ਨਾਲ ਖੁਸ਼ਖਬਰੀ ਦਾ ਭੇਤ ਪਰਗਟ ਕਰਾਂ ਜਿਹ ਦੇ ਲਈ ਮੈਂ ਸੰਗਲਾਂ ਨਾਲ ਜਕੜਿਆ ਹੋਇਆ ਰਾਜਦੂਤ ਹਾਂ ।
Philippians 1:14 in Panjabi 14 ਅਤੇ ਬਹੁਤੇ ਜੋ ਪ੍ਰਭੂ ਵਿੱਚ ਭਾਈ ਹਨ ਮੇਰੇ ਬੰਧਨਾਂ ਦੇ ਕਾਰਨ ਤਕੜੇ ਹੋ ਕੇ ਪਰਮੇਸ਼ੁਰ ਦਾ ਬਚਨ ਨਿਧੜਕ ਸੁਣਾਉਣ ਲਈ ਹੋਰ ਵੀ ਦਿਲੇਰ ਹੋ ਗਏ ਹਨ ।
Philippians 1:23 in Panjabi 23 ਪਰ ਮੈਂ ਦੋਹਾਂ ਦੇ ਵਿਚਾਲੇ ਫਸਿਆ ਹੋਇਆ ਹਾਂ । ਮੈਂ ਚਾਹੁੰਦਾ ਹਾਂ ਭਈ ਛੁਟਕਾਰਾ ਪਾਵਾਂ ਅਤੇ ਮਸੀਹ ਦੇ ਕੋਲ ਜਾ ਰਹਾਂ ਕਿਉਂ ਜੋ ਇਹ ਬਹੁਤ ਹੀ ਉੱਤਮ ਹੈ ।
Philippians 2:17 in Panjabi 17 ਪਰ ਭਾਵੇਂ ਮੈਨੂੰ ਤੁਹਾਡੇ ਵਿਸ਼ਵਾਸ ਦੇ ਬਲੀਦਾਨ ਅਤੇ ਸੇਵਕਾਈ ਦੇ ਨਾਲ ਆਪਣਾ ਲਹੂ ਵੀ ਵਹਾਉਣਾ ਪਵੇ ਤਾਂ ਵੀ ਮੈਂ ਅਨੰਦ ਕਰਦਾ ਹਾਂ ਅਤੇ ਤੁਹਾਡੇ ਨਾਲ ਵੀ ਅਨੰਦ ਹਾਂ ।
Colossians 1:24 in Panjabi 24 ਹੁਣ ਮੈਂ ਆਪਣਿਆਂ ਉਨ੍ਹਾਂ ਦੁੱਖਾਂ ਵਿੱਚ ਜੋ ਤੁਹਾਡੇ ਲਈ ਝੱਲਦਾ ਹਾਂ ਤੇ ਅਨੰਦ ਹਾਂ ਅਤੇ ਮਸੀਹ ਦਿਆਂ ਦੁੱਖ ਦਾ ਘਾਟਾ ਮੈਂ ਉਹ ਦੀ ਦੇਹੀ ਅਰਥਾਤ ਕਲੀਸਿਯਾ ਦੇ ਲਈ ਆਪਣੇ ਸਰੀਰ ਵਿੱਚ ਪੂਰਾ ਕਰਦਾ ਹਾਂ
1 Thessalonians 5:23 in Panjabi 23 ਅਤੇ ਸ਼ਾਂਤੀ ਦਾਤਾ ਪਰਮੇਸ਼ੁਰ ਆਪ ਹੀ ਤੁਹਾਨੂੰ ਪੂਰੀ ਤਰ੍ਹਾਂ ਪਵਿੱਤਰ ਕਰੇ ਅਤੇ ਤੁਹਾਡਾ ਆਤਮਾ ਅਤੇ ਜੀਵ ਅਤੇ ਸਰੀਰ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਦੇ ਵੇਲੇ ਦੋਸ਼ ਰਹਿਤ, ਸੰਪੂਰਨ ਬਚਿਆ ਰਹੇ ।
2 Timothy 4:6 in Panjabi 6 ਕਿਉਂ ਜੋ ਹੁਣ ਮੈਂ ਆਪਣੇ ਲਹੂ ਦਾ ਅਰਘ ਦੇਣ ਨੂੰ ਹਾਂ ਅਤੇ ਮੇਰਾ ਆਖਰੀ ਸਮਾਂ ਆ ਚੁੱਕਿਆ ਹੈ ।
1 Peter 4:16 in Panjabi 16 ਪਰ ਜੇ ਕੋਈ ਮਸੀਹੀ ਹੋਣ ਕਰਕੇ ਦੁੱਖ ਪਾਵੇ ਤਾਂ ਲੱਜਿਆਵਾਨ ਨਾ ਹੋਵੇ ਸਗੋਂ ਇਸ ਨਾਮ ਦੇ ਕਾਰਨ ਪਰਮੇਸ਼ੁਰ ਦੀ ਵਡਿਆਈ ਕਰੋ
2 Peter 1:12 in Panjabi 12 ਇਸ ਲਈ ਮੈਂ ਤੁਹਾਨੂੰ ਸਦਾ ਇਹ ਗੱਲਾਂ ਚੇਤੇ ਕਰਾਉਣ ਦਾ ਧਿਆਨ ਰੱਖਾਂਗਾ, ਭਾਵੇਂ ਤੁਸੀਂ ਇਹਨਾਂ ਨੂੰ ਜਾਣਦੇ ਹੀ ਹੋ ਅਤੇ ਉਸ ਸਚਿਆਈ ਉੱਤੇ ਜਿਹੜੀ ਤੁਹਾਡੇ ਕੋਲ ਹੈ, ਸਥਿਰ ਕੀਤੇ ਹੋਏ ਹੋ l
1 John 2:28 in Panjabi 28 ਅਤੇ ਹੁਣ ਹੇ ਬੱਚਿਓ, ਤੁਸੀਂ ਉਹ ਦੇ ਵਿੱਚ ਕਾਇਮ ਰਹੋ ਕਿ ਜਦੋਂ ਉਹ ਪ੍ਰਗਟ ਹੋਵੇ ਤਾਂ ਸਾਨੂੰ ਦਲੇਰੀ ਹੋਵੇ ਅਤੇ ਉਹ ਦੇ ਆਉਣ ਦੇ ਵੇਲੇ ਅਸੀਂ ਉਹ ਦੇ ਅੱਗੇ ਸ਼ਰਮਿੰਦੇ ਨਾ ਹੋਈਏ ।