Philippians 2:12 in Panjabi 12 ਇਸ ਲਈ, ਹੇ ਮੇਰੇ ਪਿਆਰਿਓ, ਜਿਵੇਂ ਤੁਸੀਂ ਸਦਾ ਆਗਿਆਕਾਰੀ ਕੀਤੀ, ਸਿਰਫ਼ ਮੇਰੇ ਹੁੰਦਿਆਂ ਨਹੀਂ ਸਗੋਂ ਹੁਣ ਬਹੁਤ ਵਧੀਕ ਮੇਰੇ ਦੂਰ ਹੁੰਦਿਆਂ ਤੁਸੀਂ ਡਰਦੇ ਅਤੇ ਕੰਬਦੇ ਹੋਏ ਆਪਣੀ ਮੁਕਤੀ ਦੇ ਕੰਮ ਨੂੰ ਪੂਰਾ ਕਰੋ ।
Other Translations King James Version (KJV) Wherefore, my beloved, as ye have always obeyed, not as in my presence only, but now much more in my absence, work out your own salvation with fear and trembling.
American Standard Version (ASV) So then, my beloved, even as ye have always obeyed, not as in my presence only, but now much more in my absence, work out your own salvation with fear and trembling;
Bible in Basic English (BBE) So then, my loved ones, as you have at all times done what I say, not only when I am present, but now much more when I am not with you, give yourselves to working out your salvation with fear in your hearts;
Darby English Bible (DBY) So that, my beloved, even as ye have always obeyed, not as in my presence only, but now much rather in my absence, work out your own salvation with fear and trembling,
World English Bible (WEB) So then, my beloved, even as you have always obeyed, not only in my presence, but now much more in my absence, work out your own salvation with fear and trembling.
Young's Literal Translation (YLT) So that, my beloved, as ye always obey, not as in my presence only, but now much more in my absence, with fear and trembling your own salvation work out,
Cross Reference Ezra 10:3 in Panjabi 3 ਹੁਣ ਅਸੀਂ ਆਪਣੇ ਪਰਮੇਸ਼ੁਰ ਨਾਲ ਇੱਕ ਨੇਮ ਬੰਨ੍ਹੀਏ ਅਤੇ ਇਨ੍ਹਾਂ ਸਾਰੀਆਂ ਇਸਤਰੀਆਂ ਅਤੇ ਇਨ੍ਹਾਂ ਦੇ ਬੱਚਿਆਂ ਨੂੰ, ਪਰਮੇਸ਼ੁਰ ਦੀ ਆਗਿਆ ਅਤੇ ਉਨ੍ਹਾਂ ਦੀ ਸਲਾਹ ਨਾਲ ਜਿਹੜੇ ਸਾਡੇ ਪਰਮੇਸ਼ੁਰ ਦੇ ਹੁਕਮ ਤੋਂ ਕੰਬਦੇ ਹਨ, ਆਪਣੇ ਵਿੱਚੋਂ ਕੱਢ ਦੇਈਏ ਅਤੇ ਇਹ ਕੰਮ ਬਿਵਸਥਾ ਦੇ ਅਨੁਸਾਰ ਕੀਤਾ ਜਾਵੇ ।
Isaiah 66:2 in Panjabi 2 ਯਹੋਵਾਹ ਦਾ ਵਾਕ ਹੈ, ਇਹਨਾਂ ਸਭਨਾਂ ਨੂੰ ਮੇਰੇ ਹੀ ਹੱਥ ਨੇ ਬਣਾਇਆ ਹੈ, ਇਸ ਤਰ੍ਹਾਂ ਉਹ ਬਣ ਗਏ । ਮੈਂ ਅਜਿਹੇ ਜਨ ਉੱਤੇ ਨਿਗਾਹ ਰੱਖਾਂਗਾ, ਜੋ ਦੀਨ ਅਤੇ ਨਿਮਰ ਆਤਮਾ ਵਾਲਾ ਹੈ ਅਤੇ ਜੋ ਮੇਰੇ ਬਚਨ ਸੁਣ ਕੇ ਕੰਬ ਜਾਂਦਾ ਹੈ ।
Matthew 11:29 in Panjabi 29 ਮੇਰਾ ਜੂਲਾ ਆਪਣੇ ਉੱਤੇ ਲੈ ਲਵੋ ਅਤੇ ਮੇਰੇ ਕੋਲੋਂ ਸਿੱਖੋ ਕਿਉਂ ਜੋ ਮੈਂ ਕੋਮਲ ਅਤੇ ਮਨ ਦਾ ਗਰੀਬ ਹਾਂ ਅਤੇ ਤੁਸੀਂ ਆਪਣੀਆਂ ਜ਼ਿੰਦਗੀਆਂ ਵਿੱਚ ਅਰਾਮ ਪਾਓਗੇ ।
Luke 13:23 in Panjabi 23 ਤਦ ਇੱਕ ਨੇ ਉਸ ਨੂੰ ਆਖਿਆ, ਪ੍ਰਭੂ ਜੀ ਕੀ ਮੁਕਤੀ ਪਾਉਂਣ ਵਾਲੇ ਥੋੜ੍ਹੇ ਹੀ ਹਨ ?
John 6:27 in Panjabi 27 ਨਾਸ ਹੋਣ ਵਾਲਾ ਭੋਜਨ ਪ੍ਰਾਪਤ ਕਰਨ ਲਈ ਕੰਮ ਨਾ ਕਰੋ । ਪਰ ਉਸ ਭੋਜਨ ਲਈ ਕੰਮ ਕਰੋ ਜੋ ਹਮੇਸ਼ਾਂ ਲਈ ਰਹਿੰਦਾ ਅਤੇ ਜੋ ਤੁਹਾਨੂੰ ਸਦੀਪਕ ਜੀਵਨ ਦਿੰਦਾ ਹੈ । ਮਨੁੱਖ ਦਾ ਪੁੱਤਰ ਉਹ ਭੋਜਨ ਦੇਵੇਗਾ । ਪਿਤਾ ਪਰਮੇਸ਼ੁਰ ਨੇ ਆਪਣੀ ਪਰਵਾਨਗੀ ਦੀ ਮੋਹਰ ਆਦਮੀ ਦੇ ਪੁੱਤਰ ਉੱਤੇ ਲਾ ਦਿੱਤੀ ਹੈ ।”
Romans 2:7 in Panjabi 7 ਜਿਹੜੇ ਭਲੇ ਕੰਮਾਂ ਵਿੱਚ ਦ੍ਰਿੜ੍ਹ ਹੋ ਕੇ ਮਹਿਮਾ, ਆਦਰ ਅਤੇ ਅਮਰਤਾ ਦੀ ਖੋਜ ਵਿੱਚ ਹਨ, ਉਹ ਉਨ੍ਹਾਂ ਨੂੰ ਸਦੀਪਕ ਜੀਵਨ ਦੇਵੇਗਾ ।
Romans 13:11 in Panjabi 11 ਅਤੇ ਤੁਸੀਂ ਸਮੇਂ ਨੂੰ ਪਹਿਚਾਣ ਲਵੋ ਕਿਉਂਕਿ ਹੁਣ ਤੁਹਾਡੇ ਨੀਂਦ ਤੋਂ ਜਾਗਣ ਦੀ ਘੜੀ ਆ ਪਹੁੰਚੀ ਹੈ, ਕਿਉਂ ਜੋ ਜਿਸ ਵੇਲੇ ਅਸੀਂ ਵਿਸ਼ਵਾਸ ਕੀਤਾ ਸੀ, ਉਸ ਸਮੇਂ ਦੇ ਵਿਚਾਰ ਨਾਲ ਹੁਣ ਸਾਡੀ ਮੁਕਤੀ ਨੇੜੇ ਹੈ ।
1 Corinthians 9:20 in Panjabi 20 ਅਤੇ ਯਹੂਦੀਆਂ ਲਈ ਮੈਂ ਯਹੂਦੀ ਜਿਹਾ ਬਣਿਆ ਤਾਂ ਜੋ ਯਹੂਦੀ ਨੂੰ ਖਿੱਚ ਲਿਆਵਾਂ ਅਤੇ ਭਾਵੇਂ ਆਪ ਬਿਵਸਥਾ ਅਧੀਨ ਨਹੀਂ ਹਾਂ ਤਾਂ ਵੀ ਬਿਵਸਥਾ ਅਧੀਨਾਂ ਲਈ ਮੈਂ ਅਧੀਨ ਜਿਹਾ ਬਣਿਆ ਤਾਂ ਜੋ ਮੈਂ ਬਿਵਸਥਾ ਅਧੀਨਾਂ ਨੂੰ ਖਿੱਚ ਲਿਆਵਾਂ ।
1 Corinthians 15:58 in Panjabi 58 ਸੋ ਹੇ ਮੇਰੇ ਪਿਆਰੇ ਭਰਾਵੋ, ਤੁਸੀਂ ਸਥਿਰ ਅਤੇ ਅਡੋਲ ਹੋਵੋ ਅਤੇ ਪ੍ਰਭੂ ਦੇ ਕੰਮ ਵਿੱਚ ਸਦਾ ਵੱਧਦੇ ਜਾਓ ਕਿਉਂ ਜੋ ਤੁਸੀਂ ਜਾਣਦੇ ਹੋ ਜੋ ਪ੍ਰਭੂ ਵਿੱਚ ਤੁਹਾਡੀ ਮਿਹਨਤ ਵਿਅਰਥ ਨਹੀਂ ਹੈ ।
2 Corinthians 7:15 in Panjabi 15 ਅਤੇ ਉਹ ਤੁਹਾਡੇ ਸਭ ਦੀ ਆਗਿਆਕਾਰਤਾ ਨੂੰ ਚੇਤੇ ਰੱਖ ਕੇ ਜੋ ਤੁਸੀਂ ਕਿਸ ਪ੍ਰਕਾਰ ਡਰਦੇ ਅਤੇ ਕੰਬਦੇ ਹੋਏ ਕਬੂਲ ਕੀਤਾ ਸੀ ਇਸ ਕਰਕੇ ਉਸ ਦਾ ਮਨ ਤੁਹਾਡੇ ਵੱਲ ਬਹੁਤ ਲੱਗਿਆ ਹੋਇਆ ਹੈ ।
Galatians 6:7 in Panjabi 7 ਤੁਸੀਂ ਧੋਖਾ ਨਾ ਖਾਓ, ਪਰਮੇਸ਼ੁਰ ਠੱਠਿਆਂ ਵਿੱਚ ਨਹੀਂ ਉਡਾਇਆ ਜਾਂਦਾ ਕਿਉਂਕਿ ਮਨੁੱਖ ਜੋ ਕੁੱਝ ਬੀਜਦਾ ਹੈ ਉਹ ਹੀ ਵੱਢੇਗਾ ।
Ephesians 6:5 in Panjabi 5 ਹੇ ਨੌਕਰੋ, ਤੁਸੀਂ ਉਨ੍ਹਾਂ ਦੀ ਜਿਹੜੇ ਸਰੀਰ ਦੇ ਅਨੁਸਾਰ ਕਰਕੇ ਤੁਹਾਡੇ ਮਾਲਕ ਹਨ, ਆਪਣੇ ਮਨ ਦੀ ਸਫ਼ਾਈ ਨਾਲ ਡਰਦੇ ਅਤੇ ਕੰਬਦੇ ਹੋਏ ਆਗਿਆਕਾਰੀ ਕਰੋ ਜਿਵੇਂ ਮਸੀਹ ਦੀ ।
Philippians 1:5 in Panjabi 5 ਇਸ ਲਈ ਜੋ ਤੁਸੀਂ ਪਹਿਲੇ ਦਿਨ ਤੋਂ ਹੁਣ ਤੱਕ ਖੁਸ਼ਖਬਰੀ ਦੇ ਫੈਲਾਉਣ ਵਿੱਚ ਮੇਰੇ ਸਾਂਝੀ ਰਹੇ ।
Philippians 1:27 in Panjabi 27 ਸਿਰਫ਼ ਤੁਸੀਂ ਮਸੀਹ ਦੀ ਖੁਸ਼ਖਬਰੀ ਦੇ ਯੋਗ ਚਾਲ ਚੱਲੋ ਜੋ ਮੈਂ ਭਾਵੇਂ ਆਣ ਕੇ ਤੁਹਾਨੂੰ ਵੇਖਾਂ ਭਾਵੇਂ ਤੁਹਾਡੇ ਤੋਂ ਦੂਰ ਹੋਵਾਂ, ਪਰ ਤੁਹਾਡੇ ਬਾਰੇ ਇਹ ਸੁਣਾਂ ਕਿ ਤੁਸੀਂ ਇੱਕੋ ਆਤਮਾ ਵਿੱਚ ਦ੍ਰਿੜ੍ਹ ਅਤੇ ਇੱਕੋ ਮਨ ਹੋ ਕੇ ਖੁਸ਼ਖਬਰੀ ਦੇ ਵਿਸ਼ਵਾਸ ਲਈ ਮਿਹਨਤ ਕਰਦੇ ਹੋ ।
Philippians 1:29 in Panjabi 29 ਕਿਉਂ ਜੋ ਮਸੀਹ ਦੇ ਕਾਰਨ ਤੁਹਾਡੇ ਉੱਤੇ ਇਹ ਕਿਰਪਾ ਹੋਈ ਜੋ ਤੁਸੀਂ ਨਾ ਕੇਵਲ ਉਸ ਉੱਤੇ ਵਿਸ਼ਵਾਸ ਕਰੋ ਸਗੋਂ ਉਹ ਦੇ ਲਈ ਦੁੱਖ ਵੀ ਝੱਲੋ ।
Philippians 3:13 in Panjabi 13 ਹੇ ਭਰਾਵੋ ਮੈਂ ਆਪਣੇ ਲਈ ਇਹ ਨਹੀਂ ਸਮਝਦਾ ਜੋ ਮੈਂ ਅਜੇ ਹੱਥ ਪਾ ਲਿਆ ਹੈ ਪਰ ਐਨਾ ਹੈ ਜੋ ਮੈਂ ਪਿਛਲੀਆਂ ਗੱਲਾਂ ਨੂੰ ਭੁੱਲਾ ਕੇ ਅਤੇ ਉਨ੍ਹਾਂ ਗੱਲਾਂ ਲਈ ਜਿਹੜੀਆਂ ਅੱਗੇ ਹਨ ਅਗਾਹਾਂ ਵੱਧ ਕੇ,
Philippians 4:1 in Panjabi 1 ਹੇ ਮੇਰੇ ਪਿਆਰੇ ਭਰਾਵੋ, ਜਿੰਨ੍ਹਾ ਨੂੰ ਮੈਂ ਬਹੁਤ ਲੋਚਦਾ ਹਾਂ ਜੋ ਮੇਰਾ ਅਨੰਦ ਅਤੇ ਮੁਕਟ ਹੋ, ਤੁਸੀਂ ਇਸੇ ਤਰ੍ਹਾਂ ਹੇ ਪਿਆਰਿਓ, ਪ੍ਰਭੂ ਵਿੱਚ ਦ੍ਰਿੜ੍ਹ ਰਹੋ ।
Philippians 4:15 in Panjabi 15 ਹੇ ਫਿਲਿੱਪੀਓ, ਤੁਸੀਂ ਆਪ ਵੀ ਜਾਣਦੇ ਹੋ ਭਈ ਜਾਂ ਮੈਂ ਖੁਸ਼ਖਬਰੀ ਪਹਿਲਾਂ ਸੁਣਾਉਣ ਲੱਗਾ ਜਦ ਮੈਂ ਮਕਦੂਨਿਯਾ ਤੋਂ ਨਿੱਕਲ ਆਇਆ ਤਾਂ ਕਿਸੇ ਕਲੀਸਿਯਾ ਨੇ ਲੈਣ-ਦੇਣ ਦੀ ਗੱਲ ਵਿੱਚ ਮੇਰਾ ਸਾਥ ਨਾ ਦਿੱਤਾ ਪਰ ਕੇਵਲ ਤੁਸੀਂ
1 Thessalonians 1:3 in Panjabi 3 ਅਤੇ ਤੁਹਾਡੇ ਵਿਸ਼ਵਾਸ ਦੇ ਕੰਮ, ਪਿਆਰ ਦੀ ਮਿਹਨਤ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਉੱਤੇ ਤੁਹਾਡੀ ਆਸ ਦਾ ਧੀਰਜ ਆਪਣੇ ਪਿਤਾ ਪਰਮੇਸ਼ੁਰ ਦੇ ਅੱਗੇ ਹਰ ਰੋਜ਼ ਚੇਤੇ ਕਰਦੇ ਹਾਂ ।
2 Timothy 2:10 in Panjabi 10 ਇਸ ਕਾਰਨ ਮੈਂ ਚੁਣਿਆਂ ਹੋਇਆਂ ਲਈ ਸੱਭੋ ਕੁੱਝ ਸਹਿੰਦਾ ਹਾਂ ਕਿ ਉਹ ਵੀ ਉਸ ਮੁਕਤੀ ਨੂੰ ਜਿਹੜੀ ਮਸੀਹ ਯਿਸੂ ਵਿੱਚ ਹੈ, ਸਦੀਪਕ ਮਹਿਮਾ ਨਾਲ ਪ੍ਰਾਪਤ ਕਰਨ ।
Hebrews 4:1 in Panjabi 1 ਉਪਰੰਤ ਸਾਨੂੰ ਡਰਨਾ ਚਾਹੀਦਾ ਹੈ ਕਿ ਇਹ ਨਾ ਹੋਵੇ ਜੋ ਉਹ ਦੇ ਅਰਾਮ ਵਿੱਚ ਵੜਨ ਦਾ ਵਾਇਦਾ ਹੁੰਦਿਆਂ ਹੋਇਆਂ ਵੀ ਤੁਹਾਡੇ ਵਿੱਚੋਂ ਕੋਈ ਉਸ ਤੋਂ ਰਹਿ ਜਾਵੇ ।
Hebrews 4:11 in Panjabi 11 ਸੋ ਆਓ, ਅਸੀਂ ਉਸ ਅਰਾਮ ਵਿੱਚ ਵੜਨ ਦੀ ਕੋਸ਼ਿਸ਼ ਕਰੀਏ ਕਿ ਕੋਈ ਉਨ੍ਹਾਂ ਵਾਂਗੂੰ ਅਣ-ਆਗਿਆਕਾਰੀ ਦੇ ਕਾਰਨ ਡਿੱਗ ਨਾ ਪਵੇ ।
Hebrews 5:9 in Panjabi 9 ਅਤੇ ਉਹ ਸੰਪੂਰਨ ਹੋ ਕੇ ਉਹਨਾਂ ਸਭਨਾਂ ਦੇ ਲਈ ਜਿਹੜੇ ਆਗਿਆਕਾਰ ਹਨ, ਸਦਾ ਦੇ ਛੁਟਕਾਰੇ ਦਾ ਕਾਰਨ ਹੋਇਆ ।
Hebrews 6:10 in Panjabi 10 ਕਿਉਂ ਜੋ ਪਰਮੇਸ਼ੁਰ ਅਨਿਆਈਂ ਨਹੀਂ ਜੋ ਤੁਹਾਡੇ ਕੰਮ ਨੂੰ ਅਤੇ ਉਸ ਪਿਆਰ ਨੂੰ ਭੁੱਲ ਜਾਵੇ ਜਿਹੜਾ ਤੁਸੀਂ ਉਹ ਦੇ ਨਾਮ ਨਾਲ ਵਿਖਾਇਆ ਕਿ ਤੁਸੀਂ ਸੰਤਾਂ ਦੀ ਸੇਵਾ ਕੀਤੀ, ਅਤੇ ਕਰਦੇ ਵੀ ਹੋ ।
Hebrews 12:1 in Panjabi 1 ਉਪਰੰਤ ਜਦੋਂ ਗਵਾਹਾਂ ਦੇ ਐਨੇ ਵੱਡੇ ਬੱਦਲ ਨੇ ਸਾਨੂੰ ਘੇਰਿਆ ਹੋਇਆ ਹੈ ਤਾਂ ਆਓ, ਅਸੀਂ ਵੀ ਹਰੇਕ ਭਾਰ ਅਤੇ ਉਸ ਪਾਪ ਨੂੰ ਜਿਹੜਾ ਅਸਾਨੀ ਨਾਲ ਸਾਨੂੰ ਫਸਾ ਲੈਂਦਾ ਹੈ ਪਰੇ ਸੁੱਟ ਕੇ, ਉਸ ਦੌੜ ਵਿੱਚ ਜੋ ਸਾਡੇ ਸਾਹਮਣੇ ਪਈ ਹੋਈ ਹੈ ਸਬਰ ਨਾਲ ਦੌੜੀਏ ।
Hebrews 12:28 in Panjabi 28 ਸੋ ਜਦੋਂ ਸਾਨੂੰ ਇੱਕ ਰਾਜ ਮਿਲਿਆ ਜਿਹੜਾ ਹਿਲਾਇਆ ਨਹੀਂ ਜਾਂਦਾ ਤਾਂ ਆਓ, ਅਸੀਂ ਧੰਨਵਾਦ ਕਰੀਏ ਜਿਸ ਕਰਕੇ ਅਸੀਂ ਭਗਤੀ ਅਤੇ ਡਰ ਨਾਲ ਪਰਮੇਸ਼ੁਰ ਦੀ ਉਹ ਬੰਦਗੀ ਕਰੀਏ ਜੋ ਉਹ ਦੇ ਮਨ ਨੂੰ ਚੰਗੀ ਲੱਗੇ,
1 Peter 2:11 in Panjabi 11 ਹੇ ਪਿਆਰਿਓ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਪਰਦੇਸੀ ਅਤੇ ਮੁਸਾਫ਼ਰ ਹੋ ਕੇ ਸਰੀਰਕ ਕਾਮਨਾ ਤੋਂ ਦੂਰ ਰਹੋ ਜਿਹੜੀਆਂ ਜਾਨ ਨਾਲ ਲੜਦੀਆਂ ਹਨ l
2 Peter 1:5 in Panjabi 5 ਸੋ ਇਸੇ ਕਾਰਨ ਤੁਸੀਂ ਆਪਣੇ ਵੱਲੋਂ ਵੱਡਾ ਯਤਨ ਕਰ ਕੇ ਆਪਣੇ ਵਿਸ਼ਵਾਸ ਨਾਲ ਨੇਕੀ ਅਤੇ ਨੇਕੀ ਨਾਲ ਗਿਆਨ
2 Peter 3:18 in Panjabi 18 ਪਰ ਸਾਡੇ ਪ੍ਰਭੂ ਅਤੇ ਮੁਕਤੀਦਾਤੇ ਯਿਸੂ ਮਸੀਹ ਦੀ ਕਿਰਪਾ ਅਤੇ ਗਿਆਨ ਵਿੱਚ ਵਧਦੇ ਜਾਓ । ਉਹ ਦੀ ਵਡਿਆਈ ਹੁਣ ਅਤੇ ਜੁੱਗੋ-ਜੁੱਗ ਹੁੰਦੀ ਰਹੇ । ਆਮੀਨ ।