Philippians 2:15 in Panjabi 15 ਤਾਂ ਜੋ ਤੁਸੀਂ ਨਿਰਦੋਸ਼ ਅਤੇ ਸਿੱਧੇ ਸਾਧੇ ਹੋ ਕੇ ਵਿੰਗੀ ਟੇਢੀ ਪੀੜ੍ਹੀ ਵਿੱਚ ਪਰਮੇਸ਼ੁਰ ਦੇ ਨਿਰਮਲ ਬਾਲਕ ਬਣੇ ਰਹੋ ਜਿੰਨ੍ਹਾ ਦੇ ਵਿੱਚ ਤੁਸੀਂ ਜੀਵਨ ਦਾ ਬਚਨ ਲੈ ਕੇ ਸੰਸਾਰ ਉੱਤੇ ਜੋਤਾਂ ਵਾਂਗੂੰ ਦਿਸਦੇ ਹੋ,
Other Translations King James Version (KJV) That ye may be blameless and harmless, the sons of God, without rebuke, in the midst of a crooked and perverse nation, among whom ye shine as lights in the world;
American Standard Version (ASV) that ye may become blameless and harmless, children of God without blemish in the midst of a crooked and perverse generation, among whom ye are seen as lights in the world,
Bible in Basic English (BBE) So that you may be holy and gentle, children of God without sin in a twisted and foolish generation, among whom you are seen as lights in the world,
Darby English Bible (DBY) that ye may be harmless and simple, irreproachable children of God in the midst of a crooked and perverted generation; among whom ye appear as lights in [the] world,
World English Bible (WEB) that you may become blameless and harmless, children of God without blemish in the midst of a crooked and perverse generation, among whom you are seen as lights in the world,
Young's Literal Translation (YLT) that ye may become blameless and harmless, children of God, unblemished in the midst of a generation crooked and perverse, among whom ye do appear as luminaries in the world,
Cross Reference Deuteronomy 32:5 in Panjabi 5 ਉਹ ਵਿਗੜ ਗਏ ਹਨ, ਉਹ ਉਸ ਦੇ ਪੁੱਤਰ ਨਹੀਂ ਸਗੋਂ ਕਲੰਕੀ ਹਨ, ਇਹ ਪੀੜ੍ਹੀ ਟੇਢੀ ਅਤੇ ਦੁਸ਼ਟ ਹੈ ।
Psalm 122:5 in Panjabi 5 ਉੱਥੇ ਤਾਂ ਨਿਆਂ ਲਈ ਸਿੰਘਾਸਣ, ਦਾਊਦ ਦੇ ਘਰਾਣੇ ਦੇ ਸਿੰਘਾਸਣ ਰੱਖੇ ਹੋਏ ਹਨ ।
Isaiah 60:1 in Panjabi 1 ਉੱਠ, ਚਮਕ, ਕਿਉਂ ਜੋ ਤੇਰਾ ਚਾਨਣ ਆ ਗਿਆ ਹੈ, ਅਤੇ ਯਹੋਵਾਹ ਦਾ ਪਰਤਾਪ ਤੇਰੇ ਉੱਤੇ ਚਮਕਿਆ ਹੈ ।
Matthew 5:14 in Panjabi 14 ਤੁਸੀਂ ਸੰਸਾਰ ਦੇ ਚਾਨਣ ਹੋ । ਜਿਹੜਾ ਨਗਰ ਪਹਾੜ ਉੱਤੇ ਵੱਸਦਾ ਹੈ ਉਹ ਲੁਕਿਆ ਨਹੀਂ ਰਹਿ ਸਕਦਾ ।
Matthew 5:45 in Panjabi 45 ਤਾਂ ਜੋ ਤੁਸੀਂ ਆਪਣੇ ਸਵਰਗੀ ਪਿਤਾ ਦੀ ਸੰਤਾਨ ਹੋਵੋ ਕਿਉਂ ਜੋ ਉਹ ਆਪਣਾ ਸੂਰਜ, ਬੁਰਿਆਂ ਅਤੇ ਭਲਿਆਂ ਲਈ ਚੜ੍ਹਾਉਂਦਾ ਹੈ ! ਧਰਮੀਆਂ ਅਤੇ ਕੁਧਰਮੀਆਂ ਉੱਤੇ ਮੀਂਹ ਵਰਸਾਉਂਦਾ ਹੈ ।
Matthew 5:48 in Panjabi 48 ਸੋ ਜਿਵੇਂ ਤੁਹਾਡਾ ਸਵਰਗੀ ਪਿਤਾ ਸੰਪੂਰਨ ਹੈ, ਤਿਵੇਂ ਤੁਸੀਂ ਵੀ ਸੰਪੂਰਨ ਹੋਵੋ ।
Matthew 10:16 in Panjabi 16 ਵੇਖੋ ਮੈਂ ਤੁਹਾਨੂੰ ਭੇਡਾਂ ਵਾਂਗੂੰ ਬਘਿਆੜਾਂ ਵਿੱਚ ਭੇਜਦਾ ਹਾਂ, ਇਸ ਲਈ ਤੁਸੀਂ ਸੱਪਾਂ ਵਰਗੇ ਹੁਸ਼ਿਆਰ ਅਤੇ ਕਬੂਤਰਾਂ ਵਰਗੇ ਭੋਲੇ ਹੋਵੋ ।
Matthew 17:17 in Panjabi 17 ਤਦ ਯਿਸੂ ਨੇ ਉੱਤਰ ਦਿੱਤਾ, ਹੇ ਅਵਿਸ਼ਵਾਸੀ ਅਤੇ ਬੁਰੀ ਪੀੜ੍ਹੀ ਕਦੋਂ ਤੱਕ ਮੈਂ ਤੁਹਾਡੇ ਨਾਲ ਰਹਾਂਗਾ ? ਕਦੋਂ ਤੱਕ ਤੁਹਾਡੀ ਸਹਾਂਗਾ ? ਉਹ ਨੂੰ ਇੱਥੇ ਮੇਰੇ ਕੋਲ ਲਿਆਓ ।
Luke 1:6 in Panjabi 6 ਉਹ ਦੋਵੇਂ ਪਰਮੇਸ਼ੁਰ ਦੇ ਅੱਗੇ ਧਰਮੀ ਅਤੇ ਉਸ ਦੇ ਸਾਰੇ ਹੁਕਮਾਂ ਅਤੇ ਬਿਧੀਆਂ ਤੇ ਨਿਰਦੋਸ਼ ਚੱਲਦੇ ਸਨ ।
Luke 6:35 in Panjabi 35 ਪਰ ਤੁਸੀਂ ਆਪਣੇ ਵੈਰੀਆਂ ਨਾਲ ਪਿਆਰ ਕਰੋ ਅਤੇ ਉਨ੍ਹਾਂ ਦਾ ਭਲਾ ਕਰੋ । ਨਿਰਾਸ਼ ਨਾ ਹੋ ਕੇ ਉਧਾਰ ਦੇਵੋ ਤਾਂ ਤੁਹਾਡਾ ਫਲ ਬਹੁਤ ਹੋਵੇਗਾ ਅਤੇ ਤੁਸੀਂ ਅੱਤ ਮਹਾਨ ਪਰਮੇਸ਼ੁਰ ਦੇ ਪੁੱਤਰ ਹੋਵੋਗੇ ਕਿ ਉਹ ਨਾਸ਼ੁਕਰਿਆਂ ਅਤੇ ਦੁਸ਼ਟਾਂ ਉੱਤੇ ਕਿਰਪਾਲੂ ਹੈ ।
John 5:35 in Panjabi 35 ਯੂਹੰਨਾ ਇੱਕ ਦੀਵੇ ਵਾਂਗੂੰ ਜਗਦਾ ਸੀ ਤੇ ਜਿਸ ਨੇ ਚਾਨਣ ਦਿੱਤਾ ਅਤੇ ਤੁਸੀਂ ਕੁੱਝ ਸਮੇਂ ਲਈ ਉਸ ਚਾਨਣ ਦਾ ਅਨੰਦ ਲਿਆ ।
Acts 2:40 in Panjabi 40 ਅਤੇ ਹੋਰ ਵੀ ਬਹੁਤੀਆਂ ਗੱਲਾਂ ਨਾਲ ਉਹ ਨੇ ਗਵਾਹੀ ਦਿੱਤੀ ਅਤੇ ਉਪਦੇਸ਼ ਕੀਤਾ ਕਿ ਆਪਣੇ ਆਪ ਨੂੰ ਇਸ ਕੱਬੀ ਪੀੜੀ ਤੋਂ ਬਚਾਓ ।
Acts 20:30 in Panjabi 30 ਅਤੇ ਤੁਹਾਡੇ ਆਪਣੇ ਹੀ ਵਿੱਚੋਂ ਕਈ ਪੁਰਸ਼ ਖੜੇ ਹੋਣਗੇ ਜਿਹੜੇ ਉਲਟੀਆਂ ਗੱਲਾਂ ਕਰਨਗੇ ਅਤੇ ਚੇਲਿਆਂ ਨੂੰ ਆਪਣੇ ਵੱਲ ਖਿੱਚ ਲੈਣਗੇ ।
Romans 16:19 in Panjabi 19 ਤੁਹਾਡੀ ਆਗਿਆਕਾਰੀ ਦੀ ਚਰਚਾ ਤਾਂ ਸਭ ਤੱਕ ਪਹੁੰਚ ਗਈ ਹੈ, ਇਸ ਕਰਕੇ ਮੈਂ ਤੁਹਾਡੇ ਉੱਤੇ ਪਰਸੰਨ ਹਾਂ ਪਰ ਇਹ ਚਾਹੁੰਦਾ ਹਾਂ ਜੋ ਤੁਸੀਂ ਨੇਕੀ ਵਿੱਚ ਸਿਆਣੇ ਅਤੇ ਬਦੀ ਵਿੱਚ ਨਿਆਣੇ ਬਣੇ ਰਹੋ ।
1 Corinthians 1:8 in Panjabi 8 ਉਹ ਤੁਹਾਨੂੰ ਅੰਤ ਤੱਕ ਕਾਇਮ ਵੀ ਰੱਖੇਗਾ ਜੋ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਦਿਨ ਨਿਰਦੋਸ਼ ਹੋਵੋ ।
2 Corinthians 6:17 in Panjabi 17 ਇਸ ਲਈ ਉਨ੍ਹਾਂ ਵਿੱਚੋਂ ਨਿੱਕਲ ਆਓ ਅਤੇ ਵੱਖਰੇ ਹੋਵੋ, ਪ੍ਰਭੂ ਆਖਦਾ ਹੈ ਕਿਸੇ ਭ੍ਰਿਸ਼ਟ ਵਸਤੂ ਨੂੰ ਹੱਥ ਨਾ ਲਾਓ, ਮੈਂ ਤੁਹਾਨੂੰ ਕਬੂਲ ਕਰ ਲਵਾਂਗਾ,
Ephesians 5:1 in Panjabi 1 ਸੋ ਤੁਸੀਂ ਪਿਆਰਿਆਂ ਬਾਲਕਾਂ ਵਾਂਗੂੰ ਪਰਮੇਸ਼ੁਰ ਦੀ ਰੀਸ ਕਰੋ ।
Ephesians 5:7 in Panjabi 7 ਸੋ ਤੁਸੀਂ ਉਹਨਾਂ ਦੇ ਸਾਂਝੀ ਨਾ ਹੋਵੋ ।
Ephesians 5:27 in Panjabi 27 ਅਤੇ ਉਹ ਉਸ ਨੂੰ ਆਪਣੇ ਲਈ ਇਹੋ ਜਿਹੀ ਪਰਤਾਪਵਾਨ ਕਲੀਸਿਯਾ ਤਿਆਰ ਕਰੇ ਜਿਹ ਦੇ ਵਿੱਚ ਕਲੰਕ ਜਾਂ ਬੱਜ ਜਾਂ ਕੋਈ ਹੋਰ ਅਜਿਹਾ ਔਗੁਣ ਨਾ ਹੋਵੇ ਸਗੋਂ ਉਹ ਪਵਿੱਤਰ ਅਤੇ ਨਿਰਮਲ ਹੋਵੇ ।
Philippians 1:10 in Panjabi 10 ਤੁਸੀਂ ਚੰਗੀ ਚੰਗੇਰੀਆਂ ਗੱਲਾਂ ਨੂੰ ਪਸੰਦ ਕਰੋ ਤਾਂ ਜੋ ਮਸੀਹ ਦੇ ਦਿਨ ਤੱਕ ਨਿਸ਼ਕਪਟ ਅਤੇ ਨਿਰਦੋਸ਼ ਰਹੋ ।
1 Thessalonians 5:23 in Panjabi 23 ਅਤੇ ਸ਼ਾਂਤੀ ਦਾਤਾ ਪਰਮੇਸ਼ੁਰ ਆਪ ਹੀ ਤੁਹਾਨੂੰ ਪੂਰੀ ਤਰ੍ਹਾਂ ਪਵਿੱਤਰ ਕਰੇ ਅਤੇ ਤੁਹਾਡਾ ਆਤਮਾ ਅਤੇ ਜੀਵ ਅਤੇ ਸਰੀਰ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਦੇ ਵੇਲੇ ਦੋਸ਼ ਰਹਿਤ, ਸੰਪੂਰਨ ਬਚਿਆ ਰਹੇ ।
1 Timothy 3:2 in Panjabi 2 ਇਸ ਲਈ ਚਾਹੀਦਾ ਹੈ ਜੋ ਨਿਗਾਹਬਾਨ ਨਿਰਦੋਸ਼, ਇੱਕੋ ਹੀ ਪਤਨੀ ਦਾ ਪਤੀ, ਪਰਹੇਜ਼ਗਾਰ, ਸੁਰਤ ਵਾਲਾ, ਨੇਕ ਚਲਣ, ਪਰਾਹੁਣਚਾਰ ਅਤੇ ਸਿੱਖਿਆ ਦੇਣ ਯੋਗ ਹੋਵੇ,
1 Timothy 3:10 in Panjabi 10 ਅਤੇ ਇਹ ਵੀ ਪਹਿਲਾਂ ਪਰਖੇ ਜਾਣ, ਜੇ ਨਿਰਦੋਸ਼ ਨਿੱਕਲਣ ਤਾਂ ਫੇਰ ਸੇਵਕਾਈ ਕਰਨ ।
1 Timothy 5:7 in Panjabi 7 ਤੂੰ ਇੰਨ੍ਹਾਂ ਗੱਲਾਂ ਦੀ ਵੀ ਆਗਿਆ ਦੇ ਤਾਂ ਕਿ ਉਹ ਨਿਰਦੋਸ਼ ਹੋਣ ।
1 Timothy 5:14 in Panjabi 14 ਇਸ ਲਈ ਮੈਂ ਇਹ ਚਾਹੁੰਦਾ ਹਾਂ ਜੋ ਮੁਟਿਆਰ ਵਿਧਵਾਵਾਂ ਵਿਆਹ ਕਰ ਲੈਣ, ਧੀਆਂ ਪੁੱਤਰ ਜਣਨ, ਘਰੇਲੂ ਕੰਮ ਕਰਨ ਅਤੇ ਵਿਰੋਧੀ ਨੂੰ ਨਿੰਦਿਆ ਕਰਨ ਦਾ ਮੌਕਾ ਨਾ ਦੇਣ ।
1 Timothy 5:20 in Panjabi 20 ਜਿਹੜੇ ਪਾਪ ਕਰਦੇ ਹਨ, ਉਹਨਾਂ ਨੂੰ ਸਭਨਾਂ ਦੇ ਸਾਹਮਣੇ ਝਿੜਕ ਦੇ ਤਾਂ ਕਿ ਦੂਜਿਆਂ ਨੂੰ ਵੀ ਡਰ ਰਹੇ ।
Titus 1:6 in Panjabi 6 ਜੋ ਨਿਰਦੋਸ਼ ਅਤੇ ਇੱਕੋ ਪਤਨੀ ਦਾ ਪਤੀ ਹੋਵੇ, ਜਿਸ ਦੇ ਬੱਚੇ ਵਿਸ਼ਵਾਸੀ ਹੋਣ ਅਤੇ ਉਨ੍ਹਾਂ ਦੇ ਉੱਪਰ ਬਦਚਲਣੀ ਦਾ ਕੋਈ ਦੋਸ਼ ਨਾ ਹੋਵੇ ਅਤੇ ਨਾ ਉਹ ਢੀਠ ਹੋਣ ।
Titus 2:10 in Panjabi 10 ਚੋਰੀ ਚਲਾਕੀ ਨਾ ਕਰਨ ਸਗੋਂ ਪੂਰੀ ਜਿੰਮੇਵਾਰੀ ਵਿਖਾਉਣ ਜੋ ਸਾਰੀਆਂ ਗੱਲਾਂ ਵਿੱਚ ਸਾਡੇ ਮੁਕਤੀਦਾਤਾ ਪਰਮੇਸ਼ੁਰ ਦੀ ਸਿੱਖਿਆ ਨੂੰ ਸ਼ੋਭਾ ਮਿਲੇ ।
Titus 2:15 in Panjabi 15 ਇਹਨਾਂ ਬਚਨਾਂ ਅਤੇ ਪੂਰੇ ਅਧਿਕਾਰ ਨਾਲ ਆਗਿਆ ਦੇ ਅਤੇ ਸਿਖਾਉਂਦਾ ਰਹਿ l ਕੋਈ ਤੈਨੂੰ ਤੁਛ ਨਾ ਜਾਣੇ ।
Hebrews 7:26 in Panjabi 26 ਇਹੋ ਜਿਹਾ ਪ੍ਰਧਾਨ ਜਾਜਕ ਸਾਡੇ ਲਈ ਫੱਬਦਾ ਸੀ ਜਿਹੜਾ ਪਵਿੱਤਰ, ਨਿਰਦੋਸ਼, ਨਿਰਮਲ, ਪਾਪੀਆਂ ਤੋਂ ਨਿਆਰਾ ਅਤੇ ਅਕਾਸ਼ਾਂ ਤੋਂ ਉੱਚਾ ਕੀਤਾ ਹੋਇਆ ਹੋਵੇ ।
1 Peter 1:14 in Panjabi 14 ਅਤੇ ਆਗਿਆਕਾਰ ਬੱਚਿਆਂ ਵਾਂਗੂੰ ਆਪਣੀ ਅਗਿਆਨਤਾ ਦੇ ਪਹਿਲੇ ਸਮੇਂ ਦੀਆਂ ਕਾਮਨਾਂ ਦੇ ਸਰੂਪ ਜਿਹੇ ਨਾ ਬਣੋ ।
1 Peter 2:9 in Panjabi 9 ਪਰ ਤੁਸੀਂ ਪਰਮੇਸ਼ੁਰ ਦਾ ਚੁਣਿਆ ਹੋਇਆ ਵੰਸ਼, ਜਾਜਕਾਂ ਦੀ ਸ਼ਾਹੀ ਮੰਡਲੀ, ਪਵਿੱਤਰ ਕੌਮ, ਪਰਮੇਸ਼ੁਰ ਦੀ ਖ਼ਾਸ ਪਰਜਾ ਹੋ ਤਾਂ ਕਿ ਤੁਸੀਂ ਉਹ ਦੇ ਗੁਣਾ ਦਾ ਪ੍ਰਚਾਰ ਕਰੋ ਜਿਸ ਨੇ ਤੁਹਾਨੂੰ ਹਨੇਰੇ ਤੋਂ ਆਪਣੇ ਅਚਰਜ ਚਾਨਣ ਵਿੱਚ ਸੱਦ ਲਿਆ
1 Peter 2:12 in Panjabi 12 ਅਤੇ ਪਰਾਈਆਂ ਕੌਮਾਂ ਵਿੱਚ ਆਪਣੀ ਚਾਲ ਨੇਕ ਰੱਖੋ ਤਾਂ ਕਿ ਜਿਸ ਗੱਲ ਵਿੱਚ ਉਹ ਤੁਹਾਨੂੰ ਬੁਰਾ ਮੰਨ ਕੇ ਤੁਹਾਡੇ ਵਿਰੁੱਧ ਬੋਲਦੇ ਹਨ, ਉਹ ਤੁਹਾਡੇ ਚੰਗੇ ਕੰਮਾਂ ਦੇ ਕਾਰਨ ਪਰਮੇਸ਼ੁਰ ਦੀ ਵਡਿਆਈ ਕਰਨ ਜਿਸ ਦਿਨ ਉਹਨਾਂ ਉੱਤੇ ਦਯਾ ਦ੍ਰਿਸ਼ਟੀ ਹੋਵੇ l
2 Peter 3:14 in Panjabi 14 ਇਸ ਲਈ ਹੇ ਪਿਆਰਿਓ, ਜਦੋਂ ਤੁਸੀਂ ਇਨ੍ਹਾਂ ਗੱਲਾਂ ਦੀ ਉਡੀਕ ਕਰਦੇ ਹੋ ਤਾਂ ਕੋਸ਼ਿਸ਼ ਕਰੋ ਕਿ ਤੁਸੀਂ ਸ਼ਾਂਤੀ ਨਾਲ ਉਹ ਦੇ ਅੱਗੇ ਨਿਰਮਲ ਅਤੇ ਨਿਰਦੋਸ਼ ਠਹਿਰੋ ।
1 John 3:1 in Panjabi 1 ਵੇਖੋ, ਪਿਤਾ ਨੇ ਕਿਹੋ ਜਿਹਾ ਪਿਆਰ ਕੀਤਾ ਹੈ ਜੋ ਅਸੀਂ ਪਰਮੇਸ਼ੁਰ ਦੇ ਬਾਲਕ ਸੱਦੇ ਜਾਈਏ ! ਇਹੋ ਅਸੀਂ ਹਾਂ ਵੀ । ਸੰਸਾਰ ਸਾਨੂੰ ਨਹੀਂ ਜਾਣਦਾ ਕਿਉਂਕਿ ਉਸ ਨੇ ਉਹ ਨੂੰ ਵੀ ਨਹੀਂ ਜਾਣਿਆ ।
Revelation 3:9 in Panjabi 9 ਵੇਖ, ਮੈਂ ਸ਼ੈਤਾਨ ਦੀ ਮੰਡਲੀ ਵਿੱਚੋਂ ਅਰਥਾਤ ਉਹਨਾਂ ਵਿੱਚੋਂ ਜਿਹੜੇ ਆਪਣੇ ਆਪ ਨੂੰ ਯਹੂਦੀ ਦੱਸਦੇ ਹਨ ਪਰ ਉਹ ਯਹੂਦੀ ਨਹੀਂ ਹਨ ਸਗੋਂ ਝੂਠ ਬੋਲਦੇ ਹਨ, ਕਈਆਂ ਨਾਲ ਅਜਿਹਾ ਕਰਾਂਗਾ ਜੋ ਉਹ ਤੇਰੇ ਪੈਰਾਂ ਦੇ ਅੱਗੇ ਮੱਥਾ ਟੇਕਣ ਅਤੇ ਜਾਣ ਲੈਣ ਜੋ ਮੈਂ ਤੇਰੇ ਨਾਲ ਪਿਆਰ ਕੀਤਾ ।