Philippians 3:12 in Panjabi 12 ਇਹ ਨਹੀਂ ਕੀ ਮੈਂ ਪਾ ਚੁੱਕਿਆ ਹਾਂ ਜਾਂ ਸਿੱਧ ਹੋ ਚੁੱਕਿਆ ਹਾਂ ਪਰ ਮੈਂ ਓਸ ਨਿਸ਼ਾਨੇ ਪਿੱਛੇ ਚੱਲਿਆ ਜਾਂਦਾ ਹਾਂ ਭਈ ਮੈਂ ਕਿਵੇਂ ਉਸ ਗੱਲ ਨੂੰ ਹੱਥ ਪਾ ਲਵਾਂ, ਜਿਹ ਦੇ ਲਈ ਮਸੀਹ ਯਿਸੂ ਨੇ ਮੈਨੂੰ ਵੀ ਹੱਥ ਪਾਇਆ ਸੀ ।
Other Translations King James Version (KJV) Not as though I had already attained, either were already perfect: but I follow after, if that I may apprehend that for which also I am apprehended of Christ Jesus.
American Standard Version (ASV) Not that I have already obtained, or am already made perfect: but I press on, if so be that I may lay hold on that for which also I was laid hold on by Christ Jesus.
Bible in Basic English (BBE) Not as if I had even now got the reward or been made complete: but I go on in the hope that I may come to the knowledge of that for which I was made the servant of Christ Jesus.
Darby English Bible (DBY) Not that I have already obtained [the prize], or am already perfected; but I pursue, if also I may get possession [of it], seeing that also I have been taken possession of by Christ [Jesus].
World English Bible (WEB) Not that I have already obtained, or am already made perfect; but I press on, if it is so that I may take hold of that for which also I was taken hold of by Christ Jesus.
Young's Literal Translation (YLT) Not that I did already obtain, or have been already perfected; but I pursue, if also I may lay hold of that for which also I was laid hold of by the Christ Jesus;
Cross Reference Job 17:9 in Panjabi 9 ਪਰ ਧਰਮੀ ਆਪਣੇ ਰਾਹ ਤੇ ਲੱਗਾ ਰਹੇਗਾ, ਅਤੇ ਸਾਫ਼ ਹੱਥ ਵਾਲਾ ਹੋਰ ਵੀ ਤਕੜਾ ਹੁੰਦਾ ਜਾਵੇਗਾ ।
Psalm 42:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਕੋਰਹ ਵੰਸੀਆਂ ਦਾ ਮਸ਼ਕੀਲ ਜਿਵੇਂ ਹਰਨੀ ਪਾਣੀ ਦੀਆਂ ਨਦੀਆਂ ਦੇ ਲਈ ਤਰਸਦੀ ਹੈ, ਤਿਵੇਂ ਹੀ ਮੇਰਾ ਜੀਅ, ਹੇ ਪਰਮੇਸ਼ੁਰ ਤੇਰੇ ਲਈ ਤਰਸਦਾ ਹੈ ।
Psalm 63:1 in Panjabi 1 ਦਾਊਦ ਦਾ ਭਜਨ, ਜਦੋਂ ਉਹ ਯਹੂਦਾਹ ਦੇ ਜੰਗਲ ਵਿੱਚ ਸੀ ਹੇ ਪਰਮੇਸ਼ੁਰ, ਤੂੰ ਮੇਰਾ ਪਰਮੇਸ਼ੁਰ ਹੈਂ, ਮੈਂ ਦਿਲ ਤੋਂ ਤੈਨੂੰ ਭਾਲਦਾ ਹਾਂ, ਮੇਰੀ ਜਾਨ ਤੇਰੀ ਤਿਹਾਈ ਹੈ, ਮੇਰਾ ਸਰੀਰ ਤੇਰੇ ਲਈ ਤਰਸਦਾ ਹੈ, ਸੁੱਕੀ ਅਤੇ ਬੰਜਰ ਧਰਤੀ ਵਿੱਚ ਜਿੱਥੇ ਪਾਣੀ ਨਹੀਂ ਹੈ ।
Psalm 63:8 in Panjabi 8 ਮੇਰਾ ਜੀਅ ਤੇਰੇ ਪਿੱਛੇ-ਪਿੱਛੇ ਲੱਗਿਆ ਹੋਇਆ ਹੈ, ਤੇਰਾ ਸੱਜਾ ਹੱਥ ਮੈਨੂੰ ਸੰਭਾਲਦਾ ਹੈ ।
Psalm 84:2 in Panjabi 2 ਮੇਰਾ ਜੀਅ ਯਹੋਵਾਹ ਦੀਆਂ ਦਰਗਾਹਾਂ ਲਈ ਤਰਸਦਾ ਸਗੋਂ ਖੁੱਸਦਾ ਜਾਂਦਾ ਹੈ, ਮੇਰਾ ਤਨ-ਮਨ ਜਿਉਂਦੇ ਪਰਮੇਸ਼ੁਰ ਲਈ ਜੈਕਾਰਾ ਗਜਾਉਂਦਾ ਹੈ !
Psalm 94:15 in Panjabi 15 ਜਾਂ ਨਿਆਂ ਧਰਮ ਵੱਲ ਮੁੜ ਆਵੇਗਾ, ਤਾਂ ਸਾਰੇ ਸੁੱਧ ਮਨ ਵਾਲੇ ਉਹ ਦੇ ਮਗਰ ਲੱਗਣਗੇ ।
Psalm 110:2 in Panjabi 2 ਯਹੋਵਾਹ ਤੇਰੇ ਬਲ ਦੀ ਆਸਾ ਸੀਯੋਨ ਵਿਚੋਂ ਘੱਲੇਗਾ, ਤੂੰ ਆਪਣੇ ਵੈਰੀਆਂ ਦੇ ਵਿਚਕਾਰ ਰਾਜ ਕਰ ।
Psalm 119:5 in Panjabi 5 ਕਾਸ਼ ਕਿ ਮੇਰੀ ਚਾਲ ਤੇਰੀਆਂ ਬਿਧੀਆਂ ਦੀ ਪਾਲਣਾ ਕਰਨ ਲਈ ਪੱਕੀ ਹੋਵੇ !
Psalm 119:173 in Panjabi 173 ਤੇਰਾ ਹੱਥ ਮੇਰੀ ਸਹਾਇਤਾ ਲਈ ਤਿਆਰ ਹੋਵੇ, ਕਿਉਂ ਜੋ ਮੈਂ ਤੇਰੇ ਫਰਮਾਨ ਚੁਣ ਲਏ ਹਨ ।
Psalm 138:8 in Panjabi 8 ਯਹੋਵਾਹ ਮੇਰਾ ਕੰਮ ਪੂਰਾ ਕਰੇਗਾ, ਹੇ ਯਹੋਵਾਹ, ਤੇਰੀ ਦਯਾ ਸਦੀਪਕ ਹੈ, ਆਪਣੇ ਹੱਥਾਂ ਦੇ ਕੰਮਾਂ ਨੂੰ ਨਾ ਤਿਆਗ !
Proverbs 4:18 in Panjabi 18 ਪਰ ਧਰਮੀਆ ਦਾ ਰਾਹ ਫ਼ਜ਼ਰ ਦੇ ਚਾਨਣ ਵਰਗਾ ਹੈ, ਜਿਸ ਦਾ ਚਾਨਣ ਦੁਪਹਿਰ ਤੱਕ ਵੱਧਦਾ ਹੀ ਜਾਂਦਾ ਹੈ ।
Isaiah 51:1 in Panjabi 1 ਹੇ ਧਰਮ ਉੱਤੇ ਚੱਲਣ ਵਾਲਿਓ, ਹੇ ਯਹੋਵਾਹ ਨੂੰ ਭਾਲਣ ਵਾਲਿਓ, ਮੇਰੀ ਸੁਣੋ ! ਉਸ ਚੱਟਾਨ ਵੱਲ ਜਿੱਥੋਂ ਤੁਸੀਂ ਕੱਢੇ ਗਏ, ਅਤੇ ਉਸ ਖਦਾਨ ਦੇ ਵੱਲ ਜਿੱਥੋਂ ਤੁਸੀਂ ਪੁੱਟੇ ਗਏ, ਧਿਆਨ ਕਰੋ !
Hosea 6:3 in Panjabi 3 ਅਸੀਂ ਜਾਣੀਏ, ਅਸੀਂ ਯਹੋਵਾਹ ਨੂੰ ਜਾਣਨ ਲਈ ਪਿੱਛੇ ਲੱਗੀਏ, ਉਹ ਦਾ ਨਿੱਕਲਣਾ ਸਵੇਰ ਦੇ ਚਾਨਣ ਵਾਂਗੂੰ ਪੱਕਾ ਹੈ, ਉਹ ਸਾਡੇ ਕੋਲ ਵਰਖਾ ਵਾਂਗੂੰ ਆਵੇਗਾ, ਆਖਰੀ ਵਰਖਾ ਵਾਂਗੂੰ ਜਿਹੜੀ ਭੂਮੀ ਨੂੰ ਸਿੰਜਦੀ ਹੈ ।
Acts 9:3 in Panjabi 3 ਜਦੋਂ ਉਹ ਚੱਲਿਆ ਜਾਂਦਾ ਸੀ, ਤਦ ਇਸ ਤਰ੍ਹਾਂ ਹੋਇਆ ਜੋ ਉਹ ਦੰਮਿਸਕ ਦੇ ਨੇੜੇ ਆਇਆ ਅਤੇ ਅਚਾਨਕ ਅਕਾਸ਼ ਵਿੱਚੋਂ ਇੱਕ ਜੋਤੀ ਉਹ ਦੇ ਆਲੇ-ਦੁਆਲੇ ਚਮਕੀ,
Acts 9:15 in Panjabi 15 ਪਰ ਪ੍ਰਭੂ ਨੇ ਉਹ ਨੂੰ ਆਖਿਆ, ਤੂੰ ਚੱਲਿਆ ਜਾ ਕਿਉਂ ਜੋ ਉਹ ਮੇਰੇ ਲਈ ਇੱਕ ਚੁਣਿਆ ਹੋਇਆ ਵਸੀਲਾ ਹੈ, ਜੋ ਪਰਾਈਆਂ ਕੌਮਾਂ ਅਤੇ ਰਾਜਿਆਂ ਅਤੇ ਇਸਰਾਏਲ ਦੀ ਪਰਜਾ ਅੱਗੇ ਮੇਰੇ ਨਾਮ ਦੀ ਚਰਚਾ ਕਰੇ ।
Romans 7:19 in Panjabi 19 ਜਿਹੜੀ ਭਲਿਆਈ ਮੈਂ ਕਰਨਾ ਚਾਹੁੰਦਾ ਹਾਂ, ਉਹ ਮੈਂ ਨਹੀਂ ਕਰਦਾ ਸਗੋਂ ਜਿਹੜੀ ਬੁਰਿਆਈ ਮੈਂ ਨਹੀਂ ਕਰਨਾ ਚਾਹੁੰਦਾ ਉਹ ਹੀ ਕਰਦਾ ਹਾਂ ।
1 Corinthians 13:10 in Panjabi 10 ਪਰ ਜਦ ਸੰਪੂਰਨ ਆਵੇ ਤਦ ਅਧੂਰਾ ਮੁੱਕ ਜਾਵੇਗਾ ।
2 Corinthians 7:1 in Panjabi 1 ਸੋ ਹੇ ਪਿਆਰਿਓ, ਜਦੋਂ ਇਹ ਬਚਨ ਸਾਨੂੰ ਦਿੱਤੇ ਹੋਏ ਹਨ ਤਾਂ ਆਓ, ਅਸੀਂ ਆਪਣੇ ਆਪ ਨੂੰ ਸਰੀਰ ਅਤੇ ਆਤਮਾ ਦੀ ਸਾਰੀ ਅਸ਼ੁੱਧਤਾ ਤੋਂ ਸ਼ੁੱਧ ਕਰ ਕੇ ਪਰਮੇਸ਼ੁਰ ਦੇ ਡਰ ਨਾਲ ਪਵਿੱਤਰਤਾਈ ਨੂੰ ਸੰਪੂਰਨ ਕਰੀਏ ।
2 Corinthians 13:9 in Panjabi 9 ਜਦ ਅਸੀਂ ਨਿਰਬਲ ਹਾਂ ਅਤੇ ਤੁਸੀਂ ਬਲਵੰਤ ਹੋ ਤਾਂ ਅਸੀਂ ਖੁਸ਼ ਹੁੰਦੇ ਹਾਂ ਅਤੇ ਇਹ ਬੇਨਤੀ ਵੀ ਕਰਦੇ ਹਾਂ ਜੋ ਤੁਸੀਂ ਸਿੱਧ ਹੋ ਜਾਓ ।
Galatians 5:17 in Panjabi 17 ਕਿਉਂ ਜੋ ਸਰੀਰ ਆਤਮਾ ਦੇ ਵਿਰੁੱਧ, ਅਤੇ ਆਤਮਾ ਸਰੀਰ ਦੇ ਵਿਰੁੱਧ ਹੈ ਕਿਉਂ ਜੋ ਇਹ ਇੱਕ ਦੂਜੇ ਦੇ ਵਿਰੁੱਧ ਹਨ ਤਾਂ ਜੋ ਤੁਸੀਂ ਜੋ ਚਾਹੁੰਦੇ ਹੋ ਨਾ ਕਰ ਸਕੋ ।
Ephesians 1:4 in Panjabi 4 ਜਿਵੇਂ ਉਸ ਨੇ ਸਾਨੂੰ ਜਗਤ ਦੀ ਨੀਂਹ ਰੱਖਣ ਤੋਂ ਪਹਿਲਾਂ ਹੀ ਉਸ ਵਿੱਚ ਚੁਣ ਲਿਆ ਕਿ ਅਸੀਂ ਉਹ ਦੇ ਸਨਮੁਖ ਪਿਆਰ ਵਿੱਚ ਪਵਿੱਤਰ ਅਤੇ ਨਿਰਮਲ ਹੋਈਏ !
Ephesians 4:12 in Panjabi 12 ਤਾਂ ਜੋ ਸੇਵਕਾਈ ਦੇ ਕੰਮ ਲਈ ਸੰਤ ਸਿੱਧ ਹੋਣ ਅਤੇ ਮਸੀਹ ਦੀ ਦੇਹੀ ਦੀ ਉਨਤੀ ਹੋਵੇ !
Philippians 3:13 in Panjabi 13 ਹੇ ਭਰਾਵੋ ਮੈਂ ਆਪਣੇ ਲਈ ਇਹ ਨਹੀਂ ਸਮਝਦਾ ਜੋ ਮੈਂ ਅਜੇ ਹੱਥ ਪਾ ਲਿਆ ਹੈ ਪਰ ਐਨਾ ਹੈ ਜੋ ਮੈਂ ਪਿਛਲੀਆਂ ਗੱਲਾਂ ਨੂੰ ਭੁੱਲਾ ਕੇ ਅਤੇ ਉਨ੍ਹਾਂ ਗੱਲਾਂ ਲਈ ਜਿਹੜੀਆਂ ਅੱਗੇ ਹਨ ਅਗਾਹਾਂ ਵੱਧ ਕੇ,
Philippians 3:16 in Panjabi 16 ਪਰ ਜਿੱਥੋਂ ਤੱਕ ਅਸੀਂ ਪਹੁੰਚੇ ਹਾਂ ਉਸੇ ਦੇ ਅਨੁਸਾਰ ਚੱਲੀਏ ।
1 Thessalonians 5:15 in Panjabi 15 ਵੇਖਣਾ ਕਿ ਕੋਈ ਕਿਸੇ ਨਾਲ ਬੁਰੇ ਦੇ ਬਦਲੇ ਬੁਰਾ ਨਾ ਕਰੇ ਸਗੋਂ ਇੱਕ ਦੂਜੇ ਲਈ ਅਤੇ ਸਾਰਿਆਂ ਲਈ ਸਦਾ ਭਲਿਆਈ ਦੇ ਮਗਰ ਲੱਗੇ ਰਹੋ ।
2 Thessalonians 2:13 in Panjabi 13 ਪਰ ਹੇ ਭਰਾਵੋ, ਪ੍ਰਭੂ ਦੇ ਪਿਆਰਿਓ, ਸਾਨੂੰ ਚਾਹੀਦਾ ਹੈ ਜੋ ਤੁਹਾਡੇ ਲਈ ਸਦਾ ਪਰਮੇਸ਼ੁਰ ਦਾ ਧੰਨਵਾਦ ਕਰਦੇ ਰਹੀਏ ਕਿਉਂਕਿ ਪਰਮੇਸ਼ੁਰ ਨੇ ਆਦ ਤੋਂ ਹੀ ਤੁਹਾਨੂੰ ਚੁਣ ਲਿਆ ਜੋ ਆਤਮਾ ਤੋਂ ਪਵਿੱਤਰ ਹੋ ਕੇ ਅਤੇ ਸਚਿਆਈ ਤੇ ਵਿਸ਼ਵਾਸ ਕਰਕੇ ਮੁਕਤੀ ਪਾਓ ।
1 Timothy 5:10 in Panjabi 10 ਅਤੇ ਉਹ ਭਲੇ ਕੰਮਾਂ ਕਰਕੇ ਨੇਕਨਾਮ ਹੋਵੇ ਜੋ ਉਸ ਨੇ ਬੱਚਿਆਂ ਨੂੰ ਪਾਲਿਆ ਹੋਵੇ, ਦੂਜਿਆਂ ਦੀ ਪ੍ਰਾਹੁਣਚਾਰੀ ਕੀਤੀ ਹੋਵੇ, ਸੰਤਾਂ ਦੇ ਚਰਨ ਧੋਤੇ ਹੋਣ, ਦੁੱਖੀਆਂ ਦੀ ਸਹਾਇਤਾ ਕੀਤੀ ਹੋਵੇ, ਅਤੇ ਹਰੇਕ ਚੰਗੇ ਕੰਮ ਦੇ ਮਗਰ ਲੱਗੀ ਹੋਵੇ ।
1 Timothy 6:11 in Panjabi 11 ਪਰ ਤੂੰ ਹੇ ਪਰਮੇਸ਼ੁਰ ਦੇ ਬੰਦੇ, ਇੰਨ੍ਹਾਂ ਗੱਲਾਂ ਤੋਂ ਦੂਰ ਰਹਿ ਅਤੇ ਧਰਮ, ਭਗਤੀ, ਵਿਸ਼ਵਾਸ, ਪਿਆਰ , ਧੀਰਜ ਅਤੇ ਨਰਮਾਈ ਦੇ ਭਾਲ ਵਿੱਚ ਲੱਗਾ ਰਹਿ ।
1 Timothy 6:19 in Panjabi 19 ਅਤੇ ਅਗਾਹਾਂ ਲਈ ਇੱਕ ਚੰਗੀ ਨੀਂਹ ਧਰਨ ਤਾਂ ਜੋ ਉਹ ਉਸ ਜੀਵਨ ਨੂੰ ਫੜ ਲੈਣ ਜਿਹੜਾ ਅਸਲ ਜੀਵਨ ਹੈ ।
Hebrews 12:14 in Panjabi 14 ਸਭਨਾਂ ਨਾਲ ਮੇਲ-ਮਿਲਾਪ ਰੱਖੋ ਅਤੇ ਪਵਿੱਤਰਤਾਈ ਦੀ ਭਾਲ ਕਰੋ ਜਿਹ ਦੇ ਬਿਨ੍ਹਾਂ ਕੋਈ ਪ੍ਰਭੂ ਨੂੰ ਨਾ ਵੇਖੇਗਾ ।
Hebrews 12:23 in Panjabi 23 ਅਤੇ ਪਲੋਠਿਆਂ ਦੀ ਕਲੀਸਿਯਾ ਕੋਲ ਜਿਨ੍ਹਾਂ ਦੇ ਨਾਮ ਸਵਰਗ ਵਿੱਚ ਲਿਖੇ ਹੋਏ ਹਨ ਅਤੇ ਪਰਮੇਸ਼ੁਰ ਕੋਲ ਜਿਹੜਾ ਸਾਰਿਆਂ ਦਾ ਨਿਆਂ ਕਰਨ ਵਾਲਾ ਹੈ ਅਤੇ ਸਿੱਧ ਕੀਤਿਆਂ ਹੋਇਆ ਧਰਮੀਆਂ ਦੇ ਆਤਮਿਆਂ ਕੋਲ ।
Hebrews 13:21 in Panjabi 21 ਤੁਹਾਨੂੰ ਹਰੇਕ ਭਲੇ ਕੰਮ ਵਿੱਚ ਸੰਪੂਰਨ ਕਰੇ ਤਾਂ ਕਿ ਤੁਸੀਂ ਉਹ ਦੀ ਮਰਜ਼ੀ ਨੂੰ ਪੂਰਾ ਕਰੋ ਅਤੇ ਜੋ ਕੁੱਝ ਉਹ ਨੂੰ ਚੰਗਾ ਲੱਗਦਾ ਹੈ, ਉਹੋ ਸਾਡੇ ਵਿੱਚ ਯਿਸੂ ਮਸੀਹ ਦੇ ਦੁਆਰਾ ਕਰੇ, ਜਿਹ ਦੀ ਵਡਿਆਈ ਜੁੱਗੋ-ਜੁੱਗ ਹੋਵੇ ! । ਆਮੀਨ ।
James 3:2 in Panjabi 2 ਇਸ ਲਈ ਕਿ ਅਸੀਂ ਸਾਰੇ ਬਹੁਤ ਭੁੱਲਣਹਾਰ ਹਾਂ । ਜੇ ਕੋਈ ਬਚਨ ਵਿੱਚ ਨਾ ਭੁੱਲੇ ਤਾਂ ਉਹ ਸਿੱਧ ਇਨਸਾਨ ਹੈ ਅਤੇ ਸਾਰੇ ਸਰੀਰ ਨੂੰ ਵੀ ਲਗਾਮ ਦੇ ਸਕਦਾ ਹੈ ।
1 Peter 3:11 in Panjabi 11 ਉਹ ਬਦੀ ਤੋਂ ਹੱਟ ਜਾਵੇ ਅਤੇ ਨੇਕੀ ਕਰੇ, ਮਿਲਾਪ ਲੱਭੇ ਅਤੇ ਉਸਦਾ ਪਿੱਛਾ ਕਰੇ
1 Peter 5:10 in Panjabi 10 ਅਤੇ ਪਰਮ ਕਿਰਪਾਲੂ ਪਰਮੇਸ਼ੁਰ ਜਿਸ ਨੇ ਤੁਹਾਨੂੰ ਆਪਣੇ ਸਦੀਪਕ ਤੇਜ ਦੇ ਲਈ ਮਸੀਹ ਵਿੱਚ ਸੱਦਿਆ, ਜਦ ਤੁਸੀਂ ਥੋੜ੍ਹਾ ਚਿਰ ਦੁੱਖ ਭੋਗ ਲਿਆ ਤਾਂ ਆਪੇ ਤੁਹਾਨੂੰ ਕਾਮਿਲ, ਕਾਇਮ ਅਤੇ ਮਜ਼ਬੂਤ ਕਰੇਗਾ
2 Peter 1:5 in Panjabi 5 ਸੋ ਇਸੇ ਕਾਰਨ ਤੁਸੀਂ ਆਪਣੇ ਵੱਲੋਂ ਵੱਡਾ ਯਤਨ ਕਰ ਕੇ ਆਪਣੇ ਵਿਸ਼ਵਾਸ ਨਾਲ ਨੇਕੀ ਅਤੇ ਨੇਕੀ ਨਾਲ ਗਿਆਨ
2 Peter 3:18 in Panjabi 18 ਪਰ ਸਾਡੇ ਪ੍ਰਭੂ ਅਤੇ ਮੁਕਤੀਦਾਤੇ ਯਿਸੂ ਮਸੀਹ ਦੀ ਕਿਰਪਾ ਅਤੇ ਗਿਆਨ ਵਿੱਚ ਵਧਦੇ ਜਾਓ । ਉਹ ਦੀ ਵਡਿਆਈ ਹੁਣ ਅਤੇ ਜੁੱਗੋ-ਜੁੱਗ ਹੁੰਦੀ ਰਹੇ । ਆਮੀਨ ।