Philippians 3:9 in Panjabi 9 ਅਤੇ ਮੈਂ ਉਸ ਵਿੱਚ ਪਾਇਆ ਜਾਂਵਾਂ, ਅਤੇ ਮੇਰੀ ਆਪਣੀ ਧਾਰਮਿਕਤਾ ਨਾਲ ਨਹੀਂ, ਜਿਹੜਾ ਬਿਵਸਥਾ ਤੋਂ ਹੁੰਦੀ ਹੈ, ਸਗੋਂ ਉਸ ਧਾਰਮਿਕਤਾ ਦੇ ਨਾਲ, ਜੋ ਮਸੀਹ ਉੱਤੇ ਵਿਸ਼ਵਾਸ ਕਰਨ ਤੋਂ ਪ੍ਰਾਪਤ ਹੁੰਦੀ ਹੈ, ਅਤੇ ਉਸ ਧਾਰਮਿਕਤਾ ਨਾਲ ਜੋ ਪਰਮੇਸ਼ੁਰ ਦੀ ਵੱਲੋਂ ਵਿਸ਼ਵਾਸ ਦੇ ਰਾਹੀਂ ਪ੍ਰਾਪਤ ਹੁੰਦੀ ਹੈ ।
Other Translations King James Version (KJV) And be found in him, not having mine own righteousness, which is of the law, but that which is through the faith of Christ, the righteousness which is of God by faith:
American Standard Version (ASV) and be found in him, not having a righteousness of mine own, `even' that which is of the law, but that which is through faith in Christ, the righteousness which is from God by faith:
Bible in Basic English (BBE) And be seen in him, not having my righteousness which is of the law, but that which is through faith in Christ, the righteousness which is of God by faith:
Darby English Bible (DBY) and that I may be found in him, not having my righteousness, which [would be] on the principle of law, but that which is by faith of Christ, the righteousness which [is] of God through faith,
World English Bible (WEB) and be found in him, not having a righteousness of my own, that which is of the law, but that which is through faith in Christ, the righteousness which is from God by faith;
Young's Literal Translation (YLT) not having my righteousness, which `is' of law, but that which `is' through faith of Christ -- the righteousness that is of God by the faith,
Cross Reference Genesis 7:23 in Panjabi 23 ਹਰ ਪ੍ਰਾਣੀ ਜਿਹੜਾ ਜ਼ਮੀਨ ਦੇ ਉੱਤੇ ਸੀ, ਕੀ ਆਦਮੀ, ਕੀ ਡੰਗਰ, ਕੀ ਘਿੱਸਰਨ ਵਾਲਾ ਅਤੇ ਕੀ ਅਕਾਸ਼ ਦਾ ਪੰਛੀ ਸਭ ਮਿਟ ਗਏ । ਉਹ ਧਰਤੀ ਤੋਂ ਮਿਟ ਗਏ, ਪਰ ਨੂਹ ਅਤੇ ਜਿੰਨ੍ਹੇ ਉਸ ਦੇ ਨਾਲ ਕਿਸ਼ਤੀ ਵਿੱਚ ਸਨ, ਉਹ ਬਚ ਗਏ ।
Deuteronomy 19:3 in Panjabi 3 ਤੁਸੀਂ ਆਪਣੇ ਰਾਹ ਠੀਕ ਕਰ ਲਿਓ ਅਤੇ ਆਪਣੇ ਦੇਸ਼ ਦੀਆਂ ਹੱਦਾਂ ਨੂੰ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਵਿਰਾਸਤ ਵਿੱਚ ਦਿੰਦਾ ਹੈ, ਤਿੰਨ ਹਿੱਸਿਆਂ ਵਿੱਚ ਵੰਡ ਲਿਓ ਤਾਂ ਜੋ ਹਰੇਕ ਖ਼ੂਨੀ ਉੱਥੇ ਭੱਜ ਜਾਵੇ ।
Deuteronomy 27:26 in Panjabi 26 'ਸਰਾਪੀ ਹੋਵੇ ਉਹ ਜਿਹੜਾ ਇਸ ਬਿਵਸਥਾ ਦੀਆਂ ਗੱਲਾਂ ਨੂੰ ਮੰਨ ਕੇ ਪੂਰਾ ਨਾ ਕਰੇ । ' ਤਦ ਸਾਰੀ ਪਰਜਾ ਆਖੇ, ਆਮੀਨ ।
1 Kings 8:46 in Panjabi 46 ਜੇ ਉਹ ਪਾਪ ਕਰਨ ਕਿਉਂ ਜੋ ਕੋਈ ਆਦਮੀ ਅਜਿਹਾ ਨਹੀਂ ਜੋ ਪਾਪ ਨਾ ਕਰੇ ਅਤੇ ਤੂੰ ਉਨ੍ਹਾਂ ਨਾਲ ਕ੍ਰੋਧਵਾਨ ਹੋਵੇਂ ਅਤੇ ਉਨ੍ਹਾਂ ਨੂੰ ਵੈਰੀ ਦੇ ਹੱਥ ਵਿੱਚ ਇਸ ਤਰ੍ਹਾਂ ਦੇ ਦੇਵੇਂ ਕਿ ਉਹ ਉਨ੍ਹਾਂ ਨੂੰ ਬੰਧੂਏ ਬਣਾ ਕੇ ਵੈਰੀ ਦੇ ਦੇਸ ਲੈ ਜਾਣ ਭਾਵੇਂ ਦੂਰ ਭਾਵੇਂ ਨੇੜੇ ।
2 Chronicles 32:25 in Panjabi 25 ਪਰ ਹਿਜਕੀਯਾਹ ਨੇ ਉਸ ਤਰਸ ਦੇ ਅਨੁਸਾਰ ਜੋ ਉਸ ਉੱਤੇ ਕੀਤਾ ਗਿਆ ਸੀ ਕੰਮ ਨਾ ਕੀਤਾ ਕਿਉਂ ਜੋ ਉਹ ਦੇ ਮਨ ਵਿੱਚ ਹੰਕਾਰ ਸਮਾ ਗਿਆ ਸੀ ਇਸ ਲਈ ਉਹ ਦੇ ਉੱਤੇ ਅਤੇ ਯਹੂਦਾਹ ਅਤੇ ਯਰੂਸ਼ਲਮ ਉੱਤੇ ਕਹਿਰ ਭੜਕਿਆ
2 Chronicles 32:31 in Panjabi 31 ਤਾਂ ਵੀ ਬਾਬਲ ਦੇ ਸਰਦਾਰਾਂ ਦੇ ਏਲਚੀਆਂ ਦੀ ਗੱਲ ਵਿੱਚ ਜਿਹੜੇ ਉਹ ਦੇ ਕੋਲ ਭੇਜੇ ਗਏ ਕਿ ਉਹ ਉਸ ਕਰਾਮਾਤ ਦਾ ਹਾਲ ਜਿਹੜੀ ਉਸ ਦੇਸ ਵਿੱਚ ਵਿਖਾਈ ਗਈ ਸੀ ਪਤਾ ਕਰਨ ਪਰਮੇਸ਼ੁਰ ਨੇ ਉਹ ਨੂੰ ਪਰਤਾਉਣ ਲਈ ਛੱਡ ਦਿੱਤਾ ਤਾਂ ਜੋ ਪਤਾ ਕਰੇ ਕਿ ਉਹ ਦੇ ਮਨ ਵਿੱਚ ਕੀ ਹੈ ।
Job 9:28 in Panjabi 28 ਤਾਂ ਵੀ ਮੈਂ ਆਪਣੇ ਸਾਰੇ ਦੁੱਖਾਂ ਤੋਂ ਡਰਦਾ ਹਾਂ, ਮੈਂ ਜਾਣਦਾ ਹਾਂ ਕਿ ਤੂੰ ਮੈਨੂੰ ਨਿਰਦੋਸ਼ ਨਾ ਠਹਿਰਾਵੇਂਗਾ ।
Job 10:14 in Panjabi 14 ਜੇ ਮੈਂ ਪਾਪ ਕਰਾਂ ਤਾਂ ਤੂੰ ਮੇਰਾ ਲੇਖਾ ਲਵੇਂਗਾ, ਅਤੇ ਤੂੰ ਮੇਰੀ ਬਦੀ ਤੋਂ ਮੈਨੂੰ ਬਰੀ ਨਾ ਕਰੇਂਗਾ ।
Job 15:14 in Panjabi 14 ਮਨੁੱਖ ਕੀ ਹੈ ਜੋ ਉਹ ਨਿਰਦੋਸ਼ ਠਹਿਰੇ, ਅਤੇ ਇਸਤਰੀ ਤੋਂ ਜੰਮਿਆ ਹੋਇਆ ਕੀ ਹੈ ਜੋ ਉਹ ਧਰਮੀ ਠਹਿਰੇ ?
Job 42:5 in Panjabi 5 ਮੇਰੇ ਕੰਨਾਂ ਨੇ ਤੇਰੇ ਵਿਖੇ ਗੱਲਾਂ ਸੁਣੀਆਂ ਸਨ, ਪਰ ਹੁਣ ਮੇਰੀਆਂ ਅੱਖਾਂ ਤੈਨੂੰ ਵੇਖਦੀਆਂ ਹਨ ।
Psalm 14:3 in Panjabi 3 ਉਹ ਸੱਭੇ ਕੁਰਾਹੇ ਪੈ ਗਏ, ਓਹ ਸਭ ਦੇ ਸਭ ਭਰਿਸ਼ਟ ਹੋ ਗਏ ਹਨ । ਕੋਈ ਭਲਾ ਕਰਨ ਵਾਲਾ ਨਹੀਂ, ਇੱਕ ਵੀ ਨਹੀਂ !
Psalm 19:12 in Panjabi 12 ਆਪਣੀਆਂ ਭੁੱਲਾਂ ਚੁੱਕਾਂ ਨੂੰ ਕੌਣ ਸਮਝ ਸਕਦਾ ਹੈ ? ਤੂੰ ਮੈਨੂੰ ਗੁੱਝੇ ਪਾਪਾਂ ਤੋਂ ਅਜ਼ਾਦ ਕਰ,
Psalm 71:15 in Panjabi 15 ਮੇਰਾ ਮੂੰਹ ਜੀਵਨ ਭਰ ਤੇਰੇ ਧਰਮ ਅਤੇ ਤੇਰੀ ਮੁਕਤੀ ਦਾ ਵਰਣਨ ਕਰੇਗਾ, ਜਿਨ੍ਹਾਂ ਦਾ ਲੇਖਾ ਵੀ ਮੈਂ ਨਹੀਂ ਜਾਣ ਸਕਦਾ ।
Psalm 130:3 in Panjabi 3 ਹੇ ਯਹੋਵਾਹ, ਜੇ ਤੂੰ ਬਦੀਆਂ ਦਾ ਲੇਖਾ ਕਰਦਾ, ਤਾਂ ਹੇ ਪ੍ਰਭੂ, ਕੌਣ ਖੜ੍ਹਾ ਰਹਿ ਸਕਦਾ ?
Psalm 143:2 in Panjabi 2 ਆਪਣੇ ਦਾਸ ਨੂੰ ਅਦਾਲਤ ਵਿੱਚ ਨਾ ਲਿਆ, ਕਿਉਂ ਜੋ ਤੇਰੇ ਹਜ਼ੂਰ ਕੋਈ ਧਰਮੀ ਨਹੀਂ ਠਹਿਰ ਸਕਦਾ ।
Ecclesiastes 7:20 in Panjabi 20 ਧਰਤੀ ਉੱਤੇ ਅਜਿਹਾ ਧਰਮੀ ਮਨੁੱਖ ਕੋਈ ਨਹੀਂ, ਜੋ ਭਲਿਆਈ ਹੀ ਕਰੇ ਅਤੇ ਪਾਪ ਨਾ ਕਰੇ ।
Isaiah 6:5 in Panjabi 5 ਤਦ ਮੈਂ ਆਖਿਆ, ਹਾਇ ਮੇਰੇ ਉੱਤੇ ! ਮੈਂ ਤਾਂ ਨਾਸ ਹੋ ਗਿਆ ! ਮੈਂ ਤਾਂ ਭ੍ਰਿਸ਼ਟ ਬੁੱਲ੍ਹਾਂ ਵਾਲਾ ਮਨੁੱਖ ਹਾਂ, ਅਤੇ ਭ੍ਰਿਸ਼ਟ ਬੁੱਲ੍ਹਾਂ ਵਾਲੇ ਲੋਕਾਂ ਵਿੱਚ ਵੱਸਦਾ ਹਾਂ ! ਕਿਉਂ ਜੋ ਮੇਰੀਆਂ ਅੱਖਾਂ ਨੇ ਸੈਨਾਂ ਦੇ ਯਹੋਵਾਹ ਮਹਾਰਾਜਾ ਅਧੀਰਾਜ ਨੂੰ ਵੇਖਿਆ ਹੈ !
Isaiah 45:24 in Panjabi 24 ਮੇਰੇ ਵਿਖੇ ਇਹ ਆਖਿਆ ਜਾਵੇਗਾ, ਸਿਰਫ਼ ਯਹੋਵਾਹ ਵਿੱਚ ਹੀ ਧਰਮ ਅਤੇ ਬਲ ਹੈ, ਸਭ ਜੋ ਉਸ ਨਾਲ ਗੁੱਸੇ ਹੁੰਦੇ ਸਨ ਉਸ ਦੇ ਕੋਲ ਆਉਣਗੇ ਅਤੇ ਸ਼ਰਮਿੰਦੇ ਹੋਣਗੇ ।
Isaiah 46:13 in Panjabi 13 ਮੈਂ ਆਪਣੇ ਧਰਮ ਨੂੰ ਨੇੜੇ ਲਿਆਉਂਦਾ ਹਾਂ, ਉਹ ਦੂਰ ਨਹੀਂ ਰਹੇਗਾ, ਮੇਰਾ ਬਚਾਓ ਢਿੱਲ ਨਹੀਂ ਲਾਵੇਗਾ, ਮੈਂ ਸੀਯੋਨ ਵਿੱਚ ਬਚਾਓ, ਅਤੇ ਇਸਰਾਏਲ ਲਈ ਆਪਣਾ ਤੇਜ ਬਖ਼ਸ਼ਾਂਗਾ ।
Isaiah 53:6 in Panjabi 6 ਅਸੀਂ ਸਾਰੇ ਦੇ ਸਾਰੇ ਭੇਡਾਂ ਵਾਂਗੂੰ ਭੁੱਲੇ ਫਿਰਦੇ ਸਾਂ, ਅਸੀਂ ਆਪਣੇ-ਆਪਣੇ ਰਾਹਾਂ ਨੂੰ ਮੁੜੇ, ਅਤੇ ਯਹੋਵਾਹ ਨੇ ਸਾਡੀ ਸਾਰਿਆਂ ਦੀ ਬਦੀ ਉਸ ਉੱਤੇ ਲੱਦੀ ।
Isaiah 53:11 in Panjabi 11 ਆਪਣੀ ਜਾਨ ਦਾ ਦੁੱਖ ਝੱਲਣ ਤੋਂ ਬਾਅਦ ਉਹ ਵੇਖੇਗਾ ਅਤੇ ਤ੍ਰਿਪਤ ਹੋਵੇਗਾ, ਆਪਣੇ ਗਿਆਨ ਨਾਲ ਮੇਰਾ ਧਰਮੀ ਦਾਸ ਬਹੁਤਿਆਂ ਨੂੰ ਧਰਮੀ ਠਹਿਰਾਵੇਗਾ, ਅਤੇ ਉਹਨਾਂ ਦੀਆਂ ਬਦੀਆਂ ਨੂੰ ਚੁੱਕ ਲਵੇਗਾ ।
Isaiah 64:5 in Panjabi 5 ਤੂੰ ਉਹਨਾਂ ਦੀ ਮਦਦ ਲਈ ਆਉਂਦਾ ਹੈਂ ਜੋ ਖੁਸ਼ੀ ਨਾਲ ਧਰਮ ਦੇ ਕੰਮ ਕਰਦੇ ਅਤੇ ਜੋ ਤੇਰੇ ਰਾਹਾਂ ਵਿੱਚ ਤੁਰਦੇ ਹੋਏ ਤੈਨੂੰ ਯਾਦ ਰੱਖਦੇ ਹਨ । ਵੇਖ, ਤੂੰ ਕ੍ਰੋਧਵਾਨ ਹੋਇਆ, ਕਿਉਂਕਿ ਅਸੀਂ ਤੇਰੇ ਵਿਰੁੱਧ ਪਾਪ ਕਰਦੇ ਰਹੇ - ਅਸੀਂ ਕਿਸ ਤਰ੍ਹਾਂ ਬਚਾਂਗੇ ?
Jeremiah 23:6 in Panjabi 6 ਉਹ ਦੇ ਦਿਨਾਂ ਵਿੱਚ ਯਹੂਦਾਹ ਬਚਾਇਆ ਜਾਵੇਗਾ ਅਤੇ ਇਸਰਾਏਲ ਸੁੱਖ ਨਾਲ ਵੱਸੇਗਾ ਅਤੇ ਉਹ ਦਾ ਇਹ ਨਿਯਮ ਹੋਵੇਗਾ ਜਿਹ ਦੇ ਨਾਲ ਉਹ ਪੁਕਾਰਿਆ ਜਾਵੇਗਾ, “ ਯਹੋਵਾਹ ਸਾਡਾ ਧਰਮ “ ।
Jeremiah 33:16 in Panjabi 16 ਉਹਨਾਂ ਦਿਨਾਂ ਵਿੱਚ ਯਹੂਦਾਹ ਬਚਾਇਆ ਜਾਵੇਗਾ ਅਤੇ ਯਰੂਸ਼ਲਮ ਚੈਨ ਨਾਲ ਵੱਸੇਗਾ ਅਤੇ ਉਹ ਇਸ ਨਾਮ ਤੋਂ ਪੁਕਾਰਿਆ ਜਾਵੇਗਾ, “ ਯਹੋਵਾਹ ਸਾਡਾ ਧਰਮ “ ।
Daniel 9:24 in Panjabi 24 ਸੱਤਰ ਸਾਤੇ ਤੇਰੇ ਲੋਕਾਂ ਅਤੇ ਤੇਰੇ ਪਵਿੱਤਰ ਸ਼ਹਿਰ ਦੇ ਲਈ ਠਹਿਰਾਏ ਗਏ ਹਨ ਭਈ ਉਸ ਸਮੇਂ ਵਿੱਚ ਉਹ ਉਸ ਅਪਰਾਧ ਨੂੰ ਮੁਕਾਏ ਅਤੇ ਪਾਪਾਂ ਦਾ ਅੰਤ ਕਰੇ ਅਤੇ ਬੁਰਿਆਈ ਦਾ ਪਰਾਸਚਿਤ ਕਰੇ ਅਤੇ ਸਦਾ ਦਾ ਧਰਮ ਲਿਆਵੇ ਅਤੇ ਦਰਿਸ਼ਟ ਅਤੇ ਅਗੰਮ ਵਾਕ ਉੱਤੇ ਮੋਹਰ ਲਾਵੇ ਅਤੇ ਅੱਤ ਪਵਿੱਤਰ ਨੂੰ ਮਸਹ ਕਰੇ ।
Matthew 9:13 in Panjabi 13 ਪਰ ਤੁਸੀਂ ਜਾ ਕੇ ਇਹ ਦਾ ਅਰਥ ਸਿੱਖੋ ਕਿ ਮੈਂ ਬਲੀਦਾਨ ਨੂੰ ਨਹੀਂ ਪਰ ਦਯਾ ਨੂੰ ਚਾਹੁੰਦਾ ਹਾਂ, ਕਿਉਂ ਜੋ ਮੈਂ ਧਰਮੀਆਂ ਨੂੰ ਨਹੀਂ ਸਗੋਂ ਪਾਪੀਆਂ ਨੂੰ ਬੁਲਾਉਣ ਆਇਆ ਹਾਂ ।
Luke 10:25 in Panjabi 25 ਤਾਂ ਵੇਖੋ ਇੱਕ ਉਪਦੇਸ਼ਕ ਨੇ ਉਸ ਨੂੰ ਪਰਤਾਉਣ ਲਈ ਖਲੋ ਕੇ ਕਿਹਾ, ਗੁਰੂ ਜੀ, ਮੈਂ ਕੀ ਕਰਾਂ ਜੋ ਸਦੀਪਕ ਜੀਵਨ ਦਾ ਅਧਿਕਾਰੀ ਹੋਵਾਂ ?
John 16:8 in Panjabi 8 ਜਦੋਂ ਸਹਾਇਕ ਆਵੇਗਾ, ਉਹ ਇਸ ਸੰਸਾਰ ਦੇ ਲੋਕਾਂ ਨੂੰ ਪਾਪ, ਧਾਰਮਿਕਤਾ ਅਤੇ ਨਿਆਂ ਬਾਰੇ ਕਾਇਲ ਕਰੇਗਾ ।
Romans 1:17 in Panjabi 17 ਕਿਉਂ ਜੋ ਓਸ ਵਿੱਚ ਪਰਮੇਸ਼ੁਰ ਦਾ ਉਹ ਧਰਮ ਹੈ ਜੋ ਵਿਸ਼ਵਾਸ ਤੋਂ ਵਿਸ਼ਵਾਸ ਦੇ ਲਈ ਪਰਗਟ ਹੁੰਦਾ ਹੈ ਜਿਵੇਂ ਲਿਖਿਆ ਹੋਇਆ ਹੈ ਕਿ ਧਰਮੀ ਵਿਸ਼ਵਾਸ ਹੀ ਤੋਂ ਜਿਉਂਦਾ ਰਹੇਗਾ ।
Romans 3:19 in Panjabi 19 ਹੁਣ ਅਸੀਂ ਜਾਣਦੇ ਹਾਂ ਕਿ ਬਿਵਸਥਾ ਜੋ ਕੁੱਝ ਆਖਦੀ ਹੈ ਸੋ ਬਿਵਸਥਾ ਵਾਲਿਆਂ ਨੂੰ ਆਖਦੀ ਹੈ ਤਾਂ ਜੋ ਹਰੇਕ ਦਾ ਮੂੰਹ ਬੰਦ ਹੋ ਜਾਵੇ ਅਤੇ ਸਾਰਾ ਸੰਸਾਰ ਪਰਮੇਸ਼ੁਰ ਦੇ ਨਿਆਂ ਦੇ ਹੇਠ ਆ ਜਾਵੇ ।
Romans 4:5 in Panjabi 5 ਪਰ ਜਿਹੜਾ ਕੰਮ ਨਾ ਕਰਕੇ ਉਸ ਉੱਤੇ ਵਿਸ਼ਵਾਸ ਕਰਦਾ ਹੈ ਜੋ ਕੁਧਰਮੀ ਨੂੰ ਧਰਮੀ ਠਹਿਰਾਉਂਦਾ ਹੈ, ਉਸ ਦਾ ਵਿਸ਼ਵਾਸ ਧਾਰਮਿਕਤਾ ਗਿਣਿਆ ਜਾਂਦਾ ਹੈ ।
Romans 4:13 in Panjabi 13 ਕਿਉਂ ਜੋ ਉਹ ਵਾਇਦਾ ਕਿ ਤੂੰ ਸੰਸਾਰ ਦਾ ਵਾਰਿਸ ਹੋਵੇਂਗਾ ਅਬਰਾਹਾਮ ਅਤੇ ਉਹ ਦੀ ਅੰਸ ਨਾਲ ਬਿਵਸਥਾ ਦੇ ਰਾਹੀਂ ਨਹੀਂ ਸੀ ਹੋਇਆ ਸਗੋਂ ਉਸ ਧਾਰਮਿਕਤਾ ਦੇ ਰਾਹੀਂ ਹੋਇਆ ਜਿਹੜਾ ਵਿਸ਼ਵਾਸ ਤੋਂ ਹੁੰਦਾ ਹੈ ।
Romans 5:21 in Panjabi 21 ਇਸ ਲਈ ਕਿ ਜਿਵੇਂ ਪਾਪ ਨੇ ਮੌਤ ਫੈਲਾਉਂਦੇ ਦੇ ਹੋਏ ਰਾਜ ਕੀਤਾ, ਤਿਵੇਂ ਕਿਰਪਾ ਨੇ ਵੀ ਯਿਸੂ ਮਸੀਹ ਸਾਡੇ ਪ੍ਰਭੂ ਦੇ ਵਸੀਲੇ ਨਾਲ ਸਦੀਪਕ ਜੀਵਨ ਦੇ ਲਈ ਧਾਰਮਿਕਤਾ ਦੇ ਰਾਹੀਂ ਰਾਜ ਕੀਤਾ ।
Romans 7:5 in Panjabi 5 ਜਦ ਅਸੀਂ ਸਰੀਰਕ ਸੀ, ਤਦ ਪਾਪਾਂ ਦੀਆਂ ਕਾਮਨਾਵਾਂ ਜੋ ਬਿਵਸਥਾ ਦੇ ਕਾਰਨ ਸਨ ਸਾਡੇ ਅੰਗਾਂ ਵਿੱਚ ਪ੍ਰੇਰਨਾ ਕਰਦੀਆਂ ਸੀ ਕਿ ਮੌਤ ਦੇ ਲਈ ਫਲ ਦੇਣ ।
Romans 8:1 in Panjabi 1 ਸੋ ਹੁਣ ਜੋ ਮਸੀਹ ਯਿਸੂ ਵਿੱਚ ਹਨ, ਉਨ੍ਹਾਂ ਉੱਤੇ ਸਜ਼ਾ ਦਾ ਹੁਕਮ ਨਹੀਂ ਹੈ ।
Romans 8:3 in Panjabi 3 ਜੋ ਬਿਵਸਥਾ ਤੋਂ ਨਾ ਹੋ ਸਕਿਆ ਇਸ ਕਰਕੇ ਜੋ ਉਹ ਸਰੀਰ ਦੇ ਕਾਰਨ ਕਮਜ਼ੋਰ ਸੀ, ਪਰਮੇਸ਼ੁਰ ਨੇ ਆਪਣਾ ਪੁੱਤਰ ਪਾਪ ਦੇ ਲਈ ਪਾਪੀ ਸਰੀਰ ਦੇ ਰੂਪ ਵਿੱਚ ਭੇਜ ਕੇ ਸਰੀਰ ਵਿੱਚ ਹੀ ਪਾਪ ਉੱਤੇ ਸਜ਼ਾ ਦਾ ਹੁਕਮ ਦਿੱਤਾ ।
Romans 9:30 in Panjabi 30 ਫੇਰ ਅਸੀਂ ਕੀ ਆਖੀਏ ? ਕਿ ਪਰਾਈਆਂ ਕੌਮਾਂ ਜਿਹੜੀਆਂ ਧਾਰਮਿਕਤਾ ਦਾ ਪਿੱਛਾ ਨਹੀਂ ਕਰਦੀਆਂ ਸਨ, ਉਹਨਾਂ ਨੇ ਧਾਰਮਿਕਤਾ ਨੂੰ ਪ੍ਰਾਪਤ ਕੀਤਾ ਸਗੋਂ ਉਸ ਧਾਰਮਿਕਤਾ ਨੂੰ ਜਿਹੜਾ ਵਿਸ਼ਵਾਸ ਤੋਂ ਹੁੰਦਾ ਹੈ ।
Romans 10:1 in Panjabi 1 ਹੇ ਭਰਾਵੋ, ਮੇਰੇ ਮਨ ਦੀ ਇੱਛਾ ਅਤੇ ਮੇਰੀ ਬੇਨਤੀ ਪਰਮੇਸ਼ੁਰ ਦੇ ਅੱਗੇ ਉਹਨਾਂ ਦੀ ਮੁਕਤੀ ਲਈ ਹੈ ।
Romans 10:10 in Panjabi 10 ਧਾਰਮਿਕਤਾ ਦੇ ਲਈ ਤਾਂ ਦਿਲ ਨਾਲ ਵਿਸ਼ਵਾਸ ਕੀਤਾ ਜਾਂਦਾ ਅਤੇ ਮੁਕਤੀ ਲਈ ਮੂੰਹ ਨਾਲ ਇਕਰਾਰ ਕੀਤਾ ਜਾਂਦਾ ਹੈ ।
Romans 16:7 in Panjabi 7 ਅੰਦਰੁਨਿਕੁਸ ਅਤੇ ਯੂਨਿਆਸ ਮੇਰੇ ਰਿਸ਼ਤੇਦਾਰਾਂ ਨੂੰ ਸੁੱਖ-ਸਾਂਦ ਆਖੋ, ਜਿਹੜੇ ਕੈਦ ਵਿੱਚ ਮੇਰੇ ਸਾਥੀ ਸਨ ਅਤੇ ਰਸੂਲਾਂ ਵਿੱਚ ਪ੍ਰਸਿੱਧ ਹਨ ਅਤੇ ਮੇਰੇ ਤੋਂ ਪਹਿਲਾਂ ਮਸੀਹ ਵਿੱਚ ਹੋਏ l
1 Corinthians 1:30 in Panjabi 30 ਪਰ ਉਸ ਤੋਂ ਤੁਸੀਂ ਮਸੀਹ ਯਿਸੂ ਵਿੱਚ ਹੋ ਜਿਹੜਾ ਪਰਮੇਸ਼ੁਰ ਦੀ ਵੱਲੋਂ ਸਾਡੇ ਲਈ ਗਿਆਨ, ਧਾਰਮਿਕਤਾ, ਪਵਿੱਤਰਤਾਈ ਅਤੇ ਛੁਟਕਾਰਾ ਬਣਾਇਆ ਗਿਆ ਸੀ ।
2 Corinthians 5:17 in Panjabi 17 ਸੋ ਜੋ ਕੋਈ ਮਸੀਹ ਵਿੱਚ ਹੈ ਤਾਂ ਉਹ ਨਵੀਂ ਸਰਿਸ਼ਟੀ ਹੈ । ਪੁਰਾਣੀਆਂ ਗੱਲਾਂ ਬੀਤ ਗਈਆਂ, ਵੇਖੋ, ਉਹ ਨਵੀਆਂ ਹੋ ਗਈਆਂ ਹਨ ।
2 Corinthians 5:21 in Panjabi 21 ਪਰਮੇਸ਼ੁਰ ਨੇ ਯਿਸੂ ਨੂੰ ਜਿਹੜਾ ਪਾਪ ਨੂੰ ਜਾਣਦਾ ਤੱਕ ਨਹੀਂ ਸੀ ਸਾਡੀ ਖ਼ਾਤਰ ਪਾਪ ਠਹਿਰਾਇਆ ਤਾਂ ਜੋ ਅਸੀਂ ਉਸ ਵਿੱਚ ਹੋ ਕੇ ਪਰਮੇਸ਼ੁਰ ਦੀ ਧਾਰਮਿਕਤਾ ਬਣੀਏ ।
Galatians 2:16 in Panjabi 16 ਤਾਂ ਵੀ ਇਹ ਜਾਣ ਕੇ ਕਿ ਮਨੁੱਖ ਬਿਵਸਥਾ ਦੇ ਕੰਮਾਂ ਤੋਂ ਨਹੀਂ ਸਗੋਂ ਕੇਵਲ ਯਿਸੂ ਮਸੀਹ ਉੱਤੇ ਵਿਸ਼ਵਾਸ ਕਰਨ ਤੋਂ ਧਰਮੀ ਠਹਿਰਾਇਆ ਜਾਂਦਾ ਹੈ, ਅਸੀਂ ਆਪ ਵੀ ਮਸੀਹ ਯਿਸੂ ਉੱਤੇ ਵਿਸ਼ਵਾਸ ਕੀਤਾ ਤਾਂ ਕਿ ਅਸੀਂ ਬਿਵਸਥਾ ਦੇ ਕੰਮਾਂ ਤੋਂ ਨਹੀਂ ਪਰ ਮਸੀਹ ਯਿਸੂ ਉੱਤੇ ਵਿਸ਼ਵਾਸ ਕਰਨ ਦੇ ਕਾਰਨ ਧਰਮੀ ਠਹਿਰਾਏ ਜਾਈਏ ਕਿਉਂਕਿ ਕੋਈ ਵੀ ਬਿਵਸਥਾ ਦੇ ਕੰਮਾਂ ਤੋਂ ਧਰਮੀ ਨਹੀਂ ਠਹਿਰਾਇਆ ਜਾਵੇਗਾ ।
Galatians 3:10 in Panjabi 10 ਸੋ ਜਿੰਨੇ ਲੋਕ ਬਿਵਸਥਾ ਦੇ ਕੰਮਾਂ ਉੱਤੇ ਭਰੋਸਾ ਰੱਖਦੇ ਹਨ ਉਹ ਸਰਾਪ ਦੇ ਹੇਠਾਂ ਹਨ ਕਿਉਂ ਜੋ ਇਹ ਲਿਖਿਆ ਹੋਇਆ ਹੈ ਕਿ ਸਰਾਪਤ ਹੋਵੇ ਹਰੇਕ ਜਿਹੜਾ ਉਨ੍ਹਾਂ ਸਭਨਾਂ ਗੱਲਾਂ ਨੂੰ ਜਿਹੜੀਆਂ ਬਿਵਸਥਾ ਦੀ ਪੁਸਤਕ ਵਿੱਚ ਲਿਖੀਆਂ ਹੋਈਆਂ ਹਨ, ਪਾਲਣਾ ਨਹੀਂ ਕਰਦਾ ।
Galatians 3:21 in Panjabi 21 ਫੇਰ ਭਲਾ, ਬਿਵਸਥਾ ਪਰਮੇਸ਼ੁਰ ਦੇ ਵਾਇਦਿਆਂ ਦੇ ਵਿਰੁੱਧ ਹੈ ? ਕਦੇ ਨਹੀਂ ਜੇਕਰ ਅਜਿਹੀ ਬਿਵਸਥਾ ਦਿੱਤੀ ਹੋਈ ਹੁੰਦੀ ਜਿਹੜੀ ਜੀਵਨ ਦੇ ਸਕਦੀ ਤਾਂ ਧਾਰਮਿਕਤਾ ਸੱਚੀ ਮੁੱਚੀ ਬਿਵਸਥਾ ਤੋਂ ਪ੍ਰਾਪਤ ਹੁੰਦਾ ।
Philippians 3:6 in Panjabi 6 ਅਣਖ ਦੀ ਪੁੱਛੋਂ ਤਾਂ ਕਲੀਸਿਯਾ ਦਾ ਸਤਾਉਣ ਵਾਲਾ । ਬਿਵਸਥਾ ਦੀ ਧਾਰਮਿਕਤਾ ਦੀ ਪੁੱਛੋ ਤਾਂ ਨਿਰਦੋਸ਼ ।
2 Timothy 1:9 in Panjabi 9 ਜਿਸ ਨੇ ਸਾਨੂੰ ਬਚਾਇਆ ਅਤੇ ਪਵਿੱਤਰ ਸੱਦੇ ਨਾਲ ਸੱਦਿਆ, ਸਾਡਿਆਂ ਕੰਮਾਂ ਦੇ ਅਨੁਸਾਰ ਨਹੀਂ ਸਗੋਂ ਆਪਣੀ ਮਰਜ਼ੀ ਅਤੇ ਉਸ ਕਿਰਪਾ ਦੇ ਅਨੁਸਾਰ ਜਿਹੜੀ ਮਸੀਹ ਯਿਸੂ ਵਿੱਚ ਸਦੀਪਕ ਸਮਿਆਂ ਤੋਂ ਸਾਡੇ ਉੱਤੇ ਕੀਤੀ ਗਈ ।
Titus 3:5 in Panjabi 5 ਤਾਂ ਉਸ ਨੇ ਧਾਰਮਿਕਤਾ ਦੇ ਕੰਮਾਂ ਕਰਕੇ ਨਹੀਂ ਜੋ ਅਸੀਂ ਕੀਤੇ ਸਗੋਂ ਆਪਣੀ ਦਯਾ ਦੇ ਅਨੁਸਾਰ ਨਵੇਂ ਜਨਮ ਦੇ ਇਸ਼ਨਾਨ ਅਤੇ ਪਵਿੱਤਰ ਆਤਮਾ ਵਿੱਚ ਨਵੀਨੀਕਰਨ ਦੁਆਰਾ ਨਵੇਂ ਜਨਮ ਦੇ ਰਾਹੀਂ ਸਾਨੂੰ ਬਚਾਇਆ ।
Hebrews 6:18 in Panjabi 18 ਭਈ ਦੋ ਪੱਕੀਆਂ ਗੱਲਾਂ ਦੇ ਦੁਆਰਾ ਜਿਨ੍ਹਾਂ ਵਿੱਚ ਪਰਮੇਸ਼ੁਰ ਦਾ ਝੂਠ ਬੋਲਣਾ ਅਣਹੋਣਾ ਹੈ, ਸਾਨੂੰ ਪੱਕਾ ਦਿਲਾਸਾ ਮਿਲੇ ਜਿਹੜੇ ਆਪਣੇ ਸਾਹਮਣੇ ਰੱਖੀ ਹੋਈ ਆਸ ਨੂੰ ਫੜ ਲੈਣ ਲਈ ਭੱਜ ਕੇ ਪਨਾਹ ਲੈਂਦੇ ਹਨ ।
James 2:9 in Panjabi 9 ਪਰ ਜੇ ਤੁਸੀਂ ਪੱਖਪਾਤ ਕਰਦੇ ਹੋ ਤਾਂ ਪਾਪ ਕਰਦੇ ਹੋ ਅਤੇ ਅਪਰਾਧੀ ਬਣ ਕੇ ਬਿਵਸਥਾ ਤੋਂ ਦੋਸ਼ੀ ਠਹਿਰਾਏ ਜਾਂਦੇ ਹੋ ।
James 3:2 in Panjabi 2 ਇਸ ਲਈ ਕਿ ਅਸੀਂ ਸਾਰੇ ਬਹੁਤ ਭੁੱਲਣਹਾਰ ਹਾਂ । ਜੇ ਕੋਈ ਬਚਨ ਵਿੱਚ ਨਾ ਭੁੱਲੇ ਤਾਂ ਉਹ ਸਿੱਧ ਇਨਸਾਨ ਹੈ ਅਤੇ ਸਾਰੇ ਸਰੀਰ ਨੂੰ ਵੀ ਲਗਾਮ ਦੇ ਸਕਦਾ ਹੈ ।
1 Peter 3:19 in Panjabi 19 ਜਿਸ ਦੇ ਵਿੱਚ ਹੋ ਕੇ ਉਹ ਨੇ ਉਹਨਾਂ ਆਤਮਿਆਂ ਦੇ ਕੋਲ ਜਿਹੜੇ ਕੈਦ ਵਿੱਚ ਸਨ ਜਾ ਕੇ ਪ੍ਰਚਾਰ ਕੀਤਾ
2 Peter 1:1 in Panjabi 1 ਸ਼ਮਊਨ ਪਤਰਸ, ਜਿਹੜਾ ਯਿਸੂ ਮਸੀਹ ਦਾ ਦਾਸ ਅਤੇ ਰਸੂਲ ਹਾਂ । ਅੱਗੇ ਯੋਗ ਜਿਨ੍ਹਾਂ ਨੂੰ ਸਾਡੇ ਪਰਮੇਸ਼ੁਰ ਅਤੇ ਮੁਕਤੀਦਾਤੇ ਯਿਸੂ ਮਸੀਹ ਦੀ ਧਾਰਮਿਕਤਾ ਦੇ ਰਾਹੀਂ ਸਾਡੇ ਵਾਂਗੂੰ ਵਡਮੁੱਲਾ ਵਿਸ਼ਵਾਸ ਪ੍ਰਾਪਤ ਹੋਇਆ ਹੈ l
1 John 1:8 in Panjabi 8 ਜੇ ਅਸੀਂ ਆਖੀਏ ਕਿ ਅਸੀਂ ਪਾਪੀ ਨਹੀਂ ਹਾਂ ਤਾਂ ਆਪਣੇ ਆਪ ਨੂੰ ਧੋਖਾ ਦਿੰਦੇ ਹਾਂ ਅਤੇ ਸਚਿਆਈ ਸਾਡੇ ਵਿੱਚ ਨਹੀਂ ਹੈ ।
1 John 3:4 in Panjabi 4 ਹਰ ਕੋਈ ਜਿਹੜਾ ਪਾਪ ਕਰਦਾ ਹੈ, ਪਰਮੇਸ਼ੁਰ ਦੀ ਬਿਵਸਥਾ ਨੂੰ ਤੋੜਦਾ ਹੈ ਅਤੇ ਬਿਵਸਥਾ ਨੂੰ ਤੋੜਨਾ ਹੀ ਪਾਪ ਹੈ l