Philippians 4:8 in Panjabi 8 ਮੁਕਦੀ ਗੱਲ, ਹੇ ਭਰਾਵੋ, ਜਿਹੜੀਆਂ ਗੱਲਾਂ ਸੱਚੀਆਂ ਹਨ, ਜਿਹੜੀਆਂ ਆਦਰਯੋਗ ਹਨ, ਜਿਹੜੀਆਂ ਜਥਾਰਥ ਹਨ, ਜਿਹੜੀਆਂ ਸ਼ੁੱਧ ਹਨ, ਜਿਹੜੀਆਂ ਸੁਹਾਉਣੀਆਂ ਹਨ, ਜਿਹੜੀਆਂ ਨੇਕਨਾਮੀ ਦੀਆਂ ਹਨ, ਜੇ ਕੁੱਝ ਗੁਣ ਹੈ ਅਤੇ ਜੇ ਕੁੱਝ ਸੋਭਾ ਹੈ ਤਾਂ ਇੰਨ੍ਹਾਂ ਗੱਲਾਂ ਦੀ ਵਿਚਾਰ ਕਰੋ ।
Other Translations King James Version (KJV) Finally, brethren, whatsoever things are true, whatsoever things are honest, whatsoever things are just, whatsoever things are pure, whatsoever things are lovely, whatsoever things are of good report; if there be any virtue, and if there be any praise, think on these things.
American Standard Version (ASV) Finally, brethren, whatsoever things are true, whatsoever things are honorable, whatsoever things are just, whatsoever things are pure, whatsoever things are lovely, whatsoever things are of good report; if there be any virtue, and if there be any praise, think on these things.
Bible in Basic English (BBE) For the rest, my brothers, whatever things are true, whatever things have honour, whatever things are upright, whatever things are holy, whatever things are beautiful, whatever things are of value, if there is any virtue and if there is any praise, give thought to these things.
Darby English Bible (DBY) For the rest, brethren, whatsoever things [are] true, whatsoever things [are] noble, whatsoever things [are] just, whatsoever things [are] pure, whatsoever things [are] amiable, whatsoever things [are] of good report; if [there be] any virtue and if any praise, think on these things.
World English Bible (WEB) Finally, brothers, whatever things are true, whatever things are honorable, whatever things are just, whatever things are pure, whatever things are lovely, whatever things are of good report; if there is any virtue, and if there is any praise, think about these things.
Young's Literal Translation (YLT) As to the rest, brethren, as many things as are true, as many as `are' grave, as many as `are' righteous, as many as `are' pure, as many as `are' lovely, as many as `are' of good report, if any worthiness, and if any praise, these things think upon;
Cross Reference 2 Samuel 23:3 in Panjabi 3 ਇਸਰਾਏਲ ਦੇ ਪਰਮੇਸ਼ੁਰ ਨੇ ਆਖਿਆ, ਇਸਰਾਏਲ ਦੀ ਚੱਟਾਨ ਨੇ ਮੇਰੇ ਨਾਲ ਗੱਲਾਂ ਕੀਤੀਆਂ, ਜਿਹੜਾ ਆਦਮੀਆਂ ਉੱਤੇ ਧਰਮ ਨਾਲ ਰਾਜ ਕਰਦਾ ਹੈ, ਜੋ ਪਰਮੇਸ਼ੁਰ ਦੇ ਭੈਅ ਨਾਲ ਰਾਜ ਕਰਦਾ ਹੈ,
Proverbs 20:7 in Panjabi 7 ਧਰਮੀ ਜਿਹੜਾ ਸਚਿਆਈ ਨਾਲ ਚੱਲਦਾ ਹੈ, ਉਹ ਦੇ ਮਗਰੋਂ ਉਹ ਦੇ ਪੁੱਤਰ ਧੰਨ ਹੁੰਦੇ ਹਨ !
Isaiah 26:7 in Panjabi 7 ਧਰਮੀ ਦਾ ਮਾਰਗ ਸਿੱਧਾ ਹੈ, ਤੂੰ ਜੋ ਆਪ ਸਿੱਧਾ ਹੈਂ ਧਰਮੀ ਦਾ ਰਾਹ ਪੱਧਰਾ ਕਰਦਾ ਹੈਂ ।
Matthew 22:16 in Panjabi 16 ਅਤੇ ਉਨ੍ਹਾਂ ਆਪਣੇ ਚੇਲਿਆਂ ਨੂੰ ਹੇਰੋਦੀਆਂ ਦੇ ਨਾਲ ਉਸ ਦੇ ਕੋਲ ਭੇਜਿਆ ਕਿ ਉਸ ਨੂੰ ਆਖਣ, ਗੁਰੂ ਜੀ, ਅਸੀਂ ਜਾਣਦੇ ਹਾਂ ਜੋ ਤੂੰ ਸੱਚਾ ਹੈਂ ਅਤੇ ਸਚਿਆਈ ਨਾਲ ਪਰਮੇਸ਼ੁਰ ਦਾ ਰਾਹ ਦੱਸਦਾ ਹੈਂ ਅਤੇ ਤੈਨੂੰ ਕਿਸੇ ਦੀ ਪਰਵਾਹ ਨਹੀਂ ਕਿਉਂ ਜੋ ਤੂੰ ਮਨੁੱਖਾਂ ਦਾ ਪੱਖਪਾਤ ਨਹੀਂ ਕਰਦਾ ।
Acts 10:22 in Panjabi 22 ਉਹ ਬੋਲੇ, ਕੁਰਨੇਲਿਯੁਸ ਸੂਬੇਦਾਰ ਜੋ ਧਰਮੀ ਮਨੁੱਖ ਅਤੇ ਪਰਮੇਸ਼ੁਰ ਦਾ ਡਰ ਰੱਖਣ ਵਾਲਾ ਅਤੇ ਯਹੂਦੀਆਂ ਦੀ ਸਾਰੀ ਕੌਮ ਵਿੱਚ ਨੇਕਨਾਮ ਹੈ ਉਹ ਨੂੰ ਇੱਕ ਪਵਿੱਤਰ ਦੂਤ ਨੇ ਹੁਕਮ ਦਿੱਤਾ ਕਿ ਤੁਹਾਨੂੰ ਆਪਣੇ ਘਰ ਬੁਲਾਵੇ ਅਤੇ ਤੁਹਾਡੇ ਕੋਲੋਂ ਬਚਨ ਸੁਣੇ ।
Acts 22:12 in Panjabi 12 ਅਤੇ ਇੱਕ ਹਨਾਨਿਯਾਹ ਨਾਮ ਦਾ ਮਨੁੱਖ ਜੋ ਬਿਵਸਥਾ ਦੇ ਅਨੁਸਾਰ ਭਗਤ ਸੀ ਅਤੇ ਸਾਰੇ ਯਹੂਦੀਆਂ ਵਿੱਚ ਜਿਹੜੇ ਉੱਥੇ ਰਹਿੰਦੇ ਸਨ ਨੇਕਨਾਮ ਸੀ ।
Romans 2:29 in Panjabi 29 ਸਗੋਂ ਯਹੂਦੀ ਉਹੋ ਹੈ ਜਿਹੜਾ ਅੰਦਰੋਂ ਹੋਵੇ ਅਤੇ ਸੁੰਨਤ ਉਹੋ ਹੈ ਜਿਹੜੀ ਮਨ ਦੀ ਹੋਵੇ ਅਰਥਾਤ ਆਤਮਾ ਵਿੱਚ, ਨਾ ਲਿਖਤ ਵਿੱਚ ਜਿਸ ਦੀ ਸ਼ੋਭਾ ਮਨੁੱਖਾਂ ਵੱਲੋਂ ਨਹੀਂ ਸਗੋਂ ਪਰਮੇਸ਼ੁਰ ਵੱਲੋਂ ਹੁੰਦੀ ਹੈ ।
Romans 12:9 in Panjabi 9 ਪਿਆਰ ਨਿਸ਼ਕਪਟ ਹੋਵੇ, ਬੁਰਿਆਈ ਤੋਂ ਨਫ਼ਰਤ ਕਰੋ, ਭਲਿਆਈ ਕਰਨ ਵਿੱਚ ਲੱਗੇ ਰਹੋ ।
Romans 13:3 in Panjabi 3 ਹਾਕਮ ਤਾਂ ਚੰਗੇ ਕੰਮ ਤੋਂ ਨਹੀਂ ਪਰ ਬੁਰੇ ਕੰਮ ਤੋਂ ਡਰਾਉਣ ਵਾਲੇ ਹੁੰਦੇ ਹਨ । ਸੋ ਜੇ ਤੂੰ ਹਾਕਮ ਤੋਂ ਨਿਡਰ ਰਹਿਣਾ ਚਾਹੁੰਦਾ ਹੈ ? ਤਾਂ ਚੰਗੇ ਕੰਮ ਕਰ ਫੇਰ ਉਸ ਦੀ ਵੱਲੋਂ ਤੇਰੀ ਸ਼ੋਭਾ ਹੋਵੇਗੀ ।
Romans 13:13 in Panjabi 13 ਜਿਵੇਂ ਦਿਨ ਵੇਲੇ ਸ਼ੋਭਾ ਦਿੰਦਾ ਹੈ, ਉਵੇਂ ਹੀ ਅਸੀਂ ਭਲਮਾਨਸੀ ਨਾਲ ਚੱਲੀਏ, ਨਾ ਨਾਚ-ਰੰਗ ਅਤੇ ਨਾ ਨਸ਼ਿਆਂ ਵਿੱਚ, ਨਾ ਹਰਾਮਕਾਰੀਆਂ ਅਤੇ ਲੁੱਚਪੁਣਿਆਂ ਵਿੱਚ, ਨਾ ਝਗੜੇ ਅਤੇ ਖਾਰ ਵਿੱਚ ।
1 Corinthians 4:5 in Panjabi 5 ਜਿੰਨਾਂ ਚਿਰ ਪ੍ਰਭੂ ਨਾ ਆਵੇ, ਤੁਸੀਂ ਸਮੇਂ ਤੋਂ ਪਹਿਲਾਂ ਕਿਸੇ ਗੱਲ ਦਾ ਨਿਆਂ ਨਾ ਕਰਿਆ ਕਰੋ, ਉਹ ਆਪ ਹਨੇਰੇ ਦੀਆਂ ਛਿਪੀਆਂ ਗੱਲਾਂ ਤੇ ਪਰਕਾਸ਼ ਕਰੇਗਾ ਅਤੇ ਮਨ ਦੀਆਂ ਦਲੀਲਾਂ ਨੂੰ ਪ੍ਰਗਟ ਕਰੇਗਾ । ਉਸ ਵੇਲੇ ਹਰ ਕਿਸੇ ਨੂੰ ਪਰਮੇਸ਼ੁਰ ਦੀ ਵੱਲੋਂ ਵਡਿਆਈ ਮਿਲੇਗੀ ।
1 Corinthians 13:1 in Panjabi 1 ਭਾਵੇਂ ਮੈਂ ਮਨੁੱਖਾਂ ਅਤੇ ਸਵਰਗੀ ਦੂਤਾਂ ਦੀਆਂ ਭਾਸ਼ਾਵਾਂ ਬੋਲਾਂ ਪਰ ਜੇ ਮੇਰੇ ਵਿੱਚ ਪਿਆਰ ਨਾ ਹੋਵੇ ਤਾਂ ਠਣ ਠਣ ਕਰਨ ਵਾਲਾ ਪਿੱਤਲ ਅਥਵਾ ਛਣ ਛਣ ਕਰਨ ਵਾਲਾ ਛੈਣਾ ਬਣਿਆ ਹਾਂ ।
2 Corinthians 6:8 in Panjabi 8 ਇੱਜ਼ਤ ਅਤੇ ਬੇਪਤੀ ਨਾਲ, ਆਦਰ ਅਤੇ ਨਿਰਾਦਰ ਨਾਲ, ਛਲ ਕਰਨ ਵਾਲੇ ਜਿਹੇ ਪਰ ਸੱਚੇ ਹਾਂ,
2 Corinthians 8:18 in Panjabi 18 ਅਤੇ ਅਸੀਂ ਉਸ ਦੇ ਨਾਲ ਉਸ ਭਰਾ ਨੂੰ ਭੇਜਿਆ ਜਿਸ ਦਾ ਮਾਣ ਖੁਸ਼ਖਬਰੀ ਦੇ ਵਿਖੇ ਸਾਰੀਆਂ ਕਲੀਸਿਯਾਵਾਂ ਵਿੱਚ ਹੁੰਦਾ ਹੈ ।
2 Corinthians 8:21 in Panjabi 21 ਕਿਉਂਕਿ ਜਿਹੜੀਆਂ ਗੱਲਾਂ ਕੇਵਲ ਪ੍ਰਭੂ ਦੇ ਸਨਮੁਖ ਹੀ ਨਹੀਂ ਸਗੋਂ ਮਨੁੱਖਾਂ ਦੇ ਸਨਮੁਖ ਵੀ ਚੰਗੀਆਂ ਹਨ ਅਸੀਂ ਉਨ੍ਹਾਂ ਦਾ ਧਿਆਨ ਰੱਖਦੇ ਹਾਂ ।
2 Corinthians 13:7 in Panjabi 7 ਅਤੇ ਅਸੀਂ ਪਰਮੇਸ਼ੁਰ ਦੇ ਅੱਗੇ ਬੇਨਤੀ ਕਰਦੇ ਹਾਂ ਕਿ ਤੁਸੀਂ ਕੁੱਝ ਬੁਰੇ ਕੰਮ ਨਾ ਕਰੋ ਇਸ ਲਈ ਨਹੀਂ ਜੋ ਅਸੀਂ ਗ੍ਰਹਿਣਯੋਗ ਮਲੂਮ ਹੋਈਏ ਪਰ ਇਸ ਲਈ ਜੋ ਤੁਸੀਂ ਭਲੇ ਕੰਮ ਕਰੋ ਭਾਵੇਂ ਅਸੀਂ ਨਿਕੰਮੇ ਵਰਗੇ ਹੋਈਏ ।
Galatians 5:22 in Panjabi 22 ਪਰ ਆਤਮਾ ਦਾ ਫਲ ਇਹ ਹੈ - ਪਿਆਰ , ਅਨੰਦ, ਸ਼ਾਂਤੀ, ਧੀਰਜ, ਦਿਆਲਗੀ, ਭਲਿਆਈ, ਵਫ਼ਾਦਾਰੀ,
Ephesians 5:9 in Panjabi 9 ਕਿਉਂ ਜੋ ਚਾਨਣ ਦਾ ਫਲ ਹਰ ਤਰ੍ਹਾਂ ਦੀ ਭਲਿਆਈ, ਧਰਮ ਅਤੇ ਸਚਿਆਈ ਹੈ ।
Ephesians 6:14 in Panjabi 14 ਸੋ ਤੁਸੀਂ ਆਪਣੀ ਕਮਰ ਸਚਿਆਈ ਨਾਲ ਕੱਸ ਕੇ ਅਤੇ ਧਰਮ ਦੀ ਸੰਜੋ ਪਹਿਨ ਕੇ ।
Philippians 3:1 in Panjabi 1 ਮੁਕਦੀ ਗੱਲ, ਹੇ ਮੇਰੇ ਭਰਾਵੋ, ਪ੍ਰਭੂ ਵਿੱਚ ਅਨੰਦ ਰਹੋ । ਇਹ ਗੱਲਾਂ ਤੁਹਾਨੂੰ ਮੁੜ ਮੁੜ ਲਿਖਣ ਤੋਂ ਮੈਂ ਤਾਂ ਨਹੀਂ ਅੱਕਦਾ ਅਤੇ ਇਹ ਤੁਹਾਡੇ ਲਈ ਬਚਾਓ ਦਾ ਕਾਰਨ ਹੈ ।
Colossians 4:5 in Panjabi 5 ਤੁਸੀਂ ਸਮੇਂ ਨੂੰ ਲਾਭਦਾਇਕ ਜਾਣ ਕੇ ਬਾਹਰਲਿਆਂ ਦੇ ਅੱਗੇ ਹੋਸ਼ ਨਾਲ ਚੱਲੋ ।
1 Thessalonians 4:12 in Panjabi 12 ਕਿ ਤੁਸੀਂ ਬਾਹਰਲਿਆਂ ਲੋਕਾਂ ਦੇ ਸਾਹਮਣੇ ਸਦਭਾਵਨਾ ਨਾਲ ਚਲੋ ਤਾਂ ਜੋ ਤੁਹਾਨੂੰ ਕਿਸੇ ਚੀਜ਼ ਦੀ ਘਾਟ ਨਾ ਹੋਵੇ ।
1 Thessalonians 5:21 in Panjabi 21 ਸਾਰੀਆਂ ਗੱਲਾਂ ਨੂੰ ਪਰਖੋ, ਖਰੀਆਂ ਨੂੰ ਫੜ੍ਹੀ ਰੱਖੋ ।
1 Timothy 2:2 in Panjabi 2 ਪਾਤਸ਼ਾਹਾਂ ਅਤੇ ਸਭਨਾਂ ਅਧਿਕਾਰੀਆਂ ਦੇ ਲਈ ਕਿ ਅਸੀਂ ਪੂਰੀ ਭਗਤੀ ਅਤੇ ਗੰਭੀਰਤਾਈ ਵਿੱਚ ਚੈਨ ਅਤੇ ਸੁੱਖ ਨਾਲ ਜੀਵਨ ਬਤੀਤ ਕਰੀਏ ।
1 Timothy 3:4 in Panjabi 4 ਆਪਣੇ ਘਰ ਦਾ ਚੰਗੀ ਤਰ੍ਹਾਂ ਪ੍ਰਬੰਧ ਕਰਨ ਵਾਲਾ, ਆਪਣੇ ਬੱਚਿਆਂ ਨੂੰ ਪੂਰੀ ਗੰਭੀਰਤਾਈ ਨਾਲ ਅਧੀਨ ਰੱਖਣ ਵਾਲਾ ਹੋਵੇ ।
1 Timothy 3:7 in Panjabi 7 ਅਤੇ ਚਾਹੀਦਾ ਹੈ ਜੋ ਬਾਹਰ ਵਾਲਿਆਂ ਦੇ ਕੋਲੋਂ ਉਹ ਦੀ ਨੇਕਨਾਮੀ ਹੋਵੇ, ਕਿ ਉਹ ਦੋਸ਼ ਹੇਠ ਨਾ ਜਾਵੇ ਅਤੇ ਸ਼ੈਤਾਨ ਦੀ ਫਾਹੀ ਵਿੱਚ ਨਾ ਫਸ ਜਾਵੇ ।
1 Timothy 3:11 in Panjabi 11 ਇਸੇ ਤਰ੍ਹਾਂ, ਔਰਤਾਂ ਨੂੰ ਚਾਹੀਦਾ ਹੈ ਜੋ ਗੰਭੀਰ ਹੋਣ, ਨਾ ਦੋਸ਼ ਲਾਉਣ ਵਾਲੀਆਂ, ਸਗੋਂ ਪਰਹੇਜ਼ਗਾਰ ਅਤੇ ਸਾਰੀਆਂ ਗੱਲਾਂ ਵਿੱਚ ਵਿਸ਼ਵਾਸਯੋਗ ਹੋਣ ।
1 Timothy 4:12 in Panjabi 12 ਕੋਈ ਤੇਰੀ ਜੁਆਨੀ ਨੂੰ ਤੁਛ ਨਾ ਜਾਣੇ ਸਗੋਂ ਤੂੰ ਵਿਸ਼ਵਾਸ ਕਰਨ ਵਾਲਿਆਂ ਲਈ ਬਚਨ, ਚਾਲ ਚਲਨ, ਪਿਆਰ , ਆਤਮਾ, ਵਿਸ਼ਵਾਸ ਅਤੇ ਪਵਿੱਤਰਤਾਈ ਵਿੱਚ ਆਦਰਸ਼ ਬਣੀ ।
1 Timothy 5:10 in Panjabi 10 ਅਤੇ ਉਹ ਭਲੇ ਕੰਮਾਂ ਕਰਕੇ ਨੇਕਨਾਮ ਹੋਵੇ ਜੋ ਉਸ ਨੇ ਬੱਚਿਆਂ ਨੂੰ ਪਾਲਿਆ ਹੋਵੇ, ਦੂਜਿਆਂ ਦੀ ਪ੍ਰਾਹੁਣਚਾਰੀ ਕੀਤੀ ਹੋਵੇ, ਸੰਤਾਂ ਦੇ ਚਰਨ ਧੋਤੇ ਹੋਣ, ਦੁੱਖੀਆਂ ਦੀ ਸਹਾਇਤਾ ਕੀਤੀ ਹੋਵੇ, ਅਤੇ ਹਰੇਕ ਚੰਗੇ ਕੰਮ ਦੇ ਮਗਰ ਲੱਗੀ ਹੋਵੇ ।
Titus 1:8 in Panjabi 8 ਸਗੋਂ ਪਰਾਹੁਣਚਾਰੀ, ਨੇਕੀ ਦਾ ਪਿਆਰ, ਸਮਝ ਵਾਲਾ, ਧਰਮੀ, ਪਵਿੱਤਰ, ਪਰਹੇਜ਼ਗਾਰ ਹੋਵੇ ।
Titus 2:2 in Panjabi 2 ਜੋ ਬਜ਼ੁਰਗ ਪਰਹੇਜ਼ਗਾਰ, ਗੰਭੀਰ, ਸੁਰਤ ਵਾਲੇ, ਵਿਸ਼ਵਾਸ, ਪਿਆਰ ਅਤੇ ਸਹਿਣਸ਼ੀਲਤਾ ਵਿੱਚ ਮਜ਼ਬੂਤ ਹੋਣ ।
Titus 2:7 in Panjabi 7 ਅਤੇ ਤੂੰ ਸਭ ਗੱਲਾਂ ਵਿੱਚ ਆਪਣੇ ਆਪ ਨੂੰ ਭਲੇ ਕੰਮਾਂ ਦਾ ਚੰਗਾ ਨਮੂਨਾ ਬਣਾ । ਤੇਰੀ ਸਿੱਖਿਆ ਗੰਭੀਰਤਾਈ ਅਤੇ ਸਚਿਆਈ ਨਾਲ ਹੋਵੇ ।
Titus 2:14 in Panjabi 14 ਜਿਸ ਨੇ ਆਪਣੇ ਆਪ ਨੂੰ ਸਾਡੇ ਲਈ ਦੇ ਦਿੱਤਾ ਕਿ ਸਾਰੇ ਕੁਧਰਮ ਤੋਂ ਸਾਡਾ ਛੁਟਕਾਰਾ ਕਰੇ ਅਤੇ ਆਪਣੇ ਲਈ ਇੱਕ ਖ਼ਾਸ ਕੌਮ ਨੂੰ ਪਵਿੱਤਰ ਕਰੇ ਜੋ ਭਲੇ ਕੰਮਾਂ ਵਿੱਚ ਲੱਗੀ ਰਹੇ ।
Titus 3:14 in Panjabi 14 ਅਤੇ ਸਾਡੇ ਲੋਕਾਂ ਨੂੰ ਵੀ ਇਹ ਸਿੱਖਣਾ ਚਾਹੀਦਾ ਹੈ ਕਿ ਜ਼ਰੂਰੀ ਲੋੜਾਂ ਪੂਰੀਆਂ ਕਰਨ ਲਈ ਚੰਗੇ ਕੰਮ ਕਰਨ ਵਿੱਚ ਮਨ ਲਾਉਣ ਤਾਂ ਜੋ ਉਹ ਬੇਫ਼ਲ ਨਾ ਰਹਿਣ ।
Hebrews 13:18 in Panjabi 18 ਸਾਡੇ ਲਈ ਪ੍ਰਾਰਥਨਾ ਕਰੋ, ਕਿਉਂ ਜੋ ਸਾਨੂੰ ਵਿਸ਼ਵਾਸ ਹੈ ਕਿ ਸਾਡਾ ਵਿਵੇਕ ਸ਼ੁੱਧ ਹੈ ਅਤੇ ਅਸੀਂ ਸਾਰੀਆਂ ਗੱਲਾਂ ਵਿੱਚ ਨੇਕੀ ਨਾਲ ਉਮਰ ਬਤੀਤ ਕਰਨੀ ਚਾਹੁੰਦੇ ਹਾਂ ।
James 1:27 in Panjabi 27 ਸਾਡੇ ਪਰਮੇਸ਼ੁਰ ਅਤੇ ਪਿਤਾ ਦੇ ਅੱਗੇ ਸ਼ੁੱਧ ਅਤੇ ਨਿਰਮਲ ਭਗਤੀ ਇਹ ਹੈ ਕਿ ਅਨਾਥਾਂ ਅਤੇ ਵਿਧਵਾਂ ਦੀ ਉਨ੍ਹਾਂ ਦੀਆਂ ਕਸ਼ਟਾਂ ਦੇ ਵੇਲੇ ਸੁੱਧ ਲੈਣੀ ਅਤੇ ਆਪਣੇ ਆਪ ਨੂੰ ਸੰਸਾਰ ਤੋਂ ਬੇਦਾਗ ਰੱਖਣਾ ।
James 3:17 in Panjabi 17 ਪਰ ਜਿਹੜੀ ਬੁੱਧ ਉੱਪਰੋਂ ਆਉਂਦੀ ਹੈ ਉਹ ਪਹਿਲਾਂ ਤਾਂ ਪਵਿੱਤਰ ਹੁੰਦੀ ਹੈ, ਫਿਰ ਮਿਲਣਸਾਰ, ਕੋਮਲ, ਹਠ ਤੋਂ ਰਹਿਤ, ਦਯਾ ਅਤੇ ਚੰਗਿਆਂ ਫਲਾਂ ਨਾਲ ਭਰਪੂਰ, ਪੱਖਪਾਤ ਤੋਂ ਰਹਿਤ ਅਤੇ ਨਿਸ਼ਕਪਟ ਹੁੰਦੀ ਹੈ ।
1 Peter 1:22 in Panjabi 22 ਤੁਸੀਂ ਜੋ ਸੱਚ ਦੇ ਅਧੀਨ ਹੋ ਕੇ ਆਪਣੀਆਂ ਜਾਨਾਂ ਨੂੰ ਭਾਈਚਾਰੇ ਦੇ ਨਿਸ਼ਕਪਟ ਪਿਆਰ ਲਈ ਪਵਿੱਤਰ ਕੀਤਾ ਹੈ, ਤਾਂ ਤਨੋਂ ਮਨੋਂ ਹੋ ਕੇ ਇੱਕ ਦੂਜੇ ਨਾਲ ਗੂੜ੍ਹਾ ਪਿਆਰ ਰੱਖੋ ।
1 Peter 2:12 in Panjabi 12 ਅਤੇ ਪਰਾਈਆਂ ਕੌਮਾਂ ਵਿੱਚ ਆਪਣੀ ਚਾਲ ਨੇਕ ਰੱਖੋ ਤਾਂ ਕਿ ਜਿਸ ਗੱਲ ਵਿੱਚ ਉਹ ਤੁਹਾਨੂੰ ਬੁਰਾ ਮੰਨ ਕੇ ਤੁਹਾਡੇ ਵਿਰੁੱਧ ਬੋਲਦੇ ਹਨ, ਉਹ ਤੁਹਾਡੇ ਚੰਗੇ ਕੰਮਾਂ ਦੇ ਕਾਰਨ ਪਰਮੇਸ਼ੁਰ ਦੀ ਵਡਿਆਈ ਕਰਨ ਜਿਸ ਦਿਨ ਉਹਨਾਂ ਉੱਤੇ ਦਯਾ ਦ੍ਰਿਸ਼ਟੀ ਹੋਵੇ l
1 Peter 4:8 in Panjabi 8 ਸਭ ਤੋਂ ਪਹਿਲਾਂ ਇਹ ਹੈ ਕਿ ਤੁਸੀਂ ਇੱਕ ਦੂਜੇ ਨਾਲ ਗੂੜ੍ਹਾ ਪਿਆਰ ਰੱਖੋ, ਕਿਉਂ ਜੋ ਪਿਆਰ ਬਹੁਤੇ ਪਾਪਾਂ ਨੂੰ ਢੱਕ ਲੈਂਦਾ ਹੈ
2 Peter 1:3 in Panjabi 3 ਉਸ ਦੀ ਰੂਹਾਨੀ ਸਮਰੱਥਾ ਨੇ ਉਹ ਸਭ ਕੁੱਝ ਜੋ ਜੀਵਨ ਅਤੇ ਭਗਤੀ ਲਈ ਚਾਹੀਦਾ ਹੈ, ਸਾਨੂੰ ਪਰਮੇਸ਼ੁਰ ਦੇ ਗਿਆਨ ਦੇ ਦੁਆਰਾ ਦਿੱਤਾ ਹੈ, ਜਿਸ ਨੇ ਆਪਣੀ ਮਹਿਮਾ ਅਤੇ ਗੁਣ ਨਾਲ ਸਾਨੂੰ ਸੱਦਿਆ ਹੈ l
1 John 3:3 in Panjabi 3 ਅਤੇ ਹਰ ਕੋਈ ਜਿਹੜਾ ਉਸ ਉੱਤੇ ਇਹ ਆਸ ਰੱਖਦਾ ਹੈ ਆਪਣੇ ਆਪ ਨੂੰ ਪਵਿੱਤਰ ਕਰਦਾ ਹੈ, ਜਿਵੇਂ ਉਹ ਪਵਿੱਤਰ ਹੈ ।
1 John 3:18 in Panjabi 18 ਹੇ ਬੱਚਿਓ, ਅਸੀਂ ਗੱਲਾਂ ਬਾਤਾਂ ਨਾਲ ਨਹੀਂ ਸਗੋਂ ਕੰਮਾਂ ਅਤੇ ਸਚਿਆਈ ਨਾਲ ਪਿਆਰ ਕਰੀਏ ।