Proverbs 1:22 in Panjabi 22 ਹੇ ਭੋਲਿਓ, ਤੁਸੀਂ ਕਦੋਂ ਤੱਕ ਭੋਲੇਪਣ ਨਾਲ ਪ੍ਰੀਤ ਰੱਖੋਗੇ ? ਕਦੋਂ ਤੱਕ ਮਖ਼ੌਲੀਏ ਆਪਣੇ ਮਖ਼ੌਲਾਂ ਤੋਂ ਪਰਸੰਨ ਹੋਣਗੇ ਅਤੇ ਮੂਰਖ ਕਦੋਂ ਤੱਕ ਗਿਆਨ ਨਾਲ ਵੈਰ ਰੱਖਣਗੇ ?
Other Translations King James Version (KJV) How long, ye simple ones, will ye love simplicity? and the scorners delight in their scorning, and fools hate knowledge?
American Standard Version (ASV) How long, ye simple ones, will ye love simplicity? And scoffers delight them in scoffing, And fools hate knowledge?
Bible in Basic English (BBE) How long, you simple ones, will foolish things be dear to you? and pride a delight to the haters of authority? how long will the foolish go on hating knowledge?
Darby English Bible (DBY) How long, simple ones, will ye love simpleness, and scorners take pleasure in their scorning, and the foolish hate knowledge?
World English Bible (WEB) "How long, you simple ones, will you love simplicity? How long will mockers delight themselves in mockery, And fools hate knowledge?
Young's Literal Translation (YLT) `Till when, ye simple, do ye love simplicity? And have scorners their scorning desired? And do fools hate knowledge?
Cross Reference Exodus 10:3 in Panjabi 3 ਸੋ ਮੂਸਾ ਅਤੇ ਹਾਰੂਨ ਨੇ ਫ਼ਿਰਊਨ ਦੇ ਕੋਲ ਜਾ ਕੇ ਉਸ ਨੂੰ ਆਖਿਆ, ਯਹੋਵਾਹ ਇਬਰਾਨੀਆਂ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਕਦ ਤੱਕ ਤੂੰ ਮੇਰੇ ਅੱਗੇ ਆਪਣੇ ਆਪ ਨੂੰ ਨੀਵਾਂ ਕਰਨ ਤੋਂ ਇਨਕਾਰ ਕਰਦਾ ਰਹੇਂਗਾ ? ਮੇਰੀ ਪਰਜਾ ਨੂੰ ਜਾਣ ਦੇ ਤਾਂ ਜੋ ਉਹ ਮੇਰੀ ਉਪਾਸਨਾ ਕਰੇ ।
Exodus 16:28 in Panjabi 28 ਯਹੋਵਾਹ ਨੇ ਮੂਸਾ ਨੂੰ ਆਖਿਆ, ਤੁਸੀਂ ਕਦ ਤੱਕ ਮੇਰੇ ਹੁਕਮਾਂ ਅਤੇ ਮੇਰੀ ਬਿਵਸਥਾ ਦੇ ਮੰਨਣ ਤੋਂ ਇਨਕਾਰ ਕਰਦੇ ਰਹੋਗੇ ?
Numbers 14:27 in Panjabi 27 ਕਦੋਂ ਤੱਕ ਮੈਂ ਇਸ ਦੁਸ਼ਟ ਮੰਡਲੀ ਨੂੰ ਝੱਲਾਂ ਜਿਹੜੀ ਮੇਰੇ ਵਿਰੁੱਧ ਬੁੜਬੁੜਾਉਂਦੀ ਹੈ ? ਇਸਰਾਏਲੀਆਂ ਦੀ ਇਸ ਬੁੜ ਬੁੜਾਹਟ ਨੂੰ ਜਿਹੜੀ ਉਹ ਮੇਰੇ ਵਿਰੁੱਧ ਬੁੜ-ਬੁੜ ਕਰਦੇ ਹਨ ਮੈਂ ਸੁਣਿਆ ਹੈ ।
Job 34:7 in Panjabi 7 ਅਯੂੱਬ ਵਰਗਾ ਕਿਹੜਾ ਮਨੁੱਖ ਹੈ, ਜਿਹੜਾ ਠੱਠਿਆਂ ਨੂੰ ਪਾਣੀ ਵਾਂਗੂੰ ਪੀਂਦਾ ਹੈ,
Psalm 1:1 in Panjabi 1 ਧੰਨ ਹੈ ਉਹ ਮਨੁੱਖ ਜਿਹੜਾ ਦੁਸ਼ਟਾਂ ਦੀ ਸਮਝ ਉੱਤੇ ਨਹੀਂ ਚੱਲਦਾ, ਨਾ ਪਾਪੀਆਂ ਦੇ ਰਾਹ ਵਿੱਚ ਖੜ੍ਹਾ ਹੁੰਦਾ, ਅਤੇ ਨਾ ਮਖੌਲੀਆਂ ਦੀ ਮੰਡਲੀ ਵਿੱਚ ਬੈਠਦਾ ਹੈ !
Psalm 94:8 in Panjabi 8 ਹੇ ਪਸੂ ਵੱਤ ਲੋਕੋ, ਸਮਝੋ ! ਹੇ ਮੂਰਖੋ, ਤੁਸੀਂ ਕਦੋਂ ਬੁੱਧਵਾਨ ਬਣੋਗੇ ?
Proverbs 1:4 in Panjabi 4 ਭੋਲਿਆਂ ਨੂੰ ਸਿਆਣਪ ਅਤੇ ਜੁਆਨਾਂ ਨੂੰ ਗਿਆਨ ਅਤੇ ਮੱਤ ਦੇਣ ਲਈ,
Proverbs 1:7 in Panjabi 7 ਯਹੋਵਾਹ ਦਾ ਭੈ ਮੰਨਣਾ ਗਿਆਨ ਦਾ ਮੂਲ ਹੈ, ਮੂਰਖ ਹੀ ਬੁੱਧ ਅਤੇ ਸਿੱਖਿਆ ਨੂੰ ਤੁੱਛ ਜਾਣਦੇ ਹਨ
Proverbs 1:29 in Panjabi 29 ਕਿਉਂ ਜੋ ਉਨ੍ਹਾਂ ਨੇ ਗਿਆਨ ਨਾਲ ਵੈਰ ਰੱਖਿਆ ਅਤੇ ਯਹੋਵਾਹ ਦਾ ਭੈ ਮੰਨਣਾ ਪਸੰਦ ਨਾ ਕੀਤਾ,
Proverbs 3:34 in Panjabi 34 ਸੱਚੀਂ ਮੁੱਚੀਂ ਠੱਠਾ ਕਰਨ ਵਾਲਿਆਂ ਉੱਤੇ ਉਹ ਠੱਠਾ ਮਾਰਦਾ ਹੈ, ਪਰ ਨੀਵਿਆਂ ਉੱਤੇ ਉਹ ਕਿਰਪਾ ਕਰਦਾ ਹੈ ।
Proverbs 5:12 in Panjabi 12 ਅਤੇ ਆਖੇਂ, ਮੈਂ ਉਪਦੇਸ਼ ਨਾਲ ਕਿਵੇਂ ਵੈਰ ਰੱਖਿਆ ਅਤੇ ਮੇਰੇ ਮਨ ਨੇ ਤਾੜ ਨੂੰ ਤੁੱਛ ਜਾਣਿਆ !
Proverbs 6:9 in Panjabi 9 ਹੇ ਆਲਸੀ, ਤੂੰ ਕਦੋਂ ਤੱਕ ਪਿਆ ਰਹੇਂਗਾ ? ਤੂੰ ਕਦੋਂ ਆਪਣੀ ਨੀਂਦ ਤੋਂ ਉੱਠੇਂਗਾ ?
Proverbs 7:7 in Panjabi 7 ਤਾਂ ਮੈਂ ਭੋਲਿਆਂ ਵਿੱਚੋਂ, ਇੱਕ ਨਿਰਬੁੱਧ ਗੱਭਰੂ ਜੁਆਨ ਵੇਖਿਆ,
Proverbs 8:5 in Panjabi 5 ਹੇ ਭੋਲਿਓ, ਹੁਸ਼ਿਆਰੀ ਸਿੱਖੋ, ਅਤੇ ਹੇ ਮੂਰਖੋ, ਤੁਸੀਂ ਮਨ ਵਿੱਚ ਚਤਰ ਬਣੋ !
Proverbs 9:4 in Panjabi 4 ਜੋ ਕੋਈ ਭੋਲਾ ਹੈ ਉਹ ਉਰੇ ਜਾਵੇ ! ਅਤੇ ਜਿਹੜਾ ਨਿਰਬੁੱਧ ਹੈ ਉਸ ਨੂੰ ਉਹ ਇਹ ਆਖਦੀ ਹੈ,
Proverbs 9:16 in Panjabi 16 ਜਿਹੜਾ ਭੋਲਾ ਹੈ, ਉਹ ਐਥੇ ਆਵੇ ! ਅਤੇ ਜੋ ਨਿਰਬੁੱਧ ਹੈ ਉਸ ਨੂੰ ਆਖਦੀ ਹੈ,
Proverbs 14:6 in Panjabi 6 ਠੱਠਾ ਕਰਨ ਵਾਲਾ ਬੁੱਧ ਨੂੰ ਭਾਲਦਾ ਹੈ ਪਰ ਉਹ ਉਸ ਨੂੰ ਨਹੀਂ ਲੱਭਦੀ, ਪਰੰਤੂ ਸਮਝ ਵਾਲੇ ਨੂੰ ਗਿਆਨ ਸਹਿਜ ਨਾਲ ਹੀ ਮਿਲ ਜਾਂਦਾ ਹੈ ।
Proverbs 15:12 in Panjabi 12 ਠੱਠਾ ਕਰਨ ਵਾਲਾ ਤਾੜਨਾ ਨੂੰ ਪਸੰਦ ਨਹੀਂ ਕਰਦਾ, ਤੇ ਨਾ ਉਹ ਬੁੱਧਵਾਨਾਂ ਦੇ ਕੋਲ ਜਾਂਦਾ ਹੈ ।
Proverbs 19:29 in Panjabi 29 ਠੱਠਾ ਕਰਨ ਵਾਲਿਆਂ ਦੇ ਲਈ ਸਜ਼ਾ ਤਿਆਰ ਹੈ, ਤੇ ਮੂਰਖਾਂ ਦੀ ਪਿੱਠ ਲਈ ਕੋਰੜੇ ਹਨ ।
Proverbs 21:11 in Panjabi 11 ਜਦੋਂ ਠੱਠਾ ਕਰਨ ਵਾਲੇ ਨੂੰ ਸਜ਼ਾ ਦਿੱਤੀ ਜਾਂਦੀ ਹੈ ਤਾਂ ਭੋਲਾ ਬੁੱਧਵਾਨ ਹੋ ਜਾਂਦਾ ਹੈ ਅਤੇ ਜਦ ਬੁੱਧਵਾਨ ਨੂੰ ਉਪਦੇਸ਼ ਦਿੱਤਾ ਜਾਂਦਾ ਹੈ ਤਾਂ ਉਹ ਨੂੰ ਗਿਆਨ ਪ੍ਰਾਪਤ ਹੁੰਦਾ ਹੈ
Matthew 9:13 in Panjabi 13 ਪਰ ਤੁਸੀਂ ਜਾ ਕੇ ਇਹ ਦਾ ਅਰਥ ਸਿੱਖੋ ਕਿ ਮੈਂ ਬਲੀਦਾਨ ਨੂੰ ਨਹੀਂ ਪਰ ਦਯਾ ਨੂੰ ਚਾਹੁੰਦਾ ਹਾਂ, ਕਿਉਂ ਜੋ ਮੈਂ ਧਰਮੀਆਂ ਨੂੰ ਨਹੀਂ ਸਗੋਂ ਪਾਪੀਆਂ ਨੂੰ ਬੁਲਾਉਣ ਆਇਆ ਹਾਂ ।
Matthew 11:29 in Panjabi 29 ਮੇਰਾ ਜੂਲਾ ਆਪਣੇ ਉੱਤੇ ਲੈ ਲਵੋ ਅਤੇ ਮੇਰੇ ਕੋਲੋਂ ਸਿੱਖੋ ਕਿਉਂ ਜੋ ਮੈਂ ਕੋਮਲ ਅਤੇ ਮਨ ਦਾ ਗਰੀਬ ਹਾਂ ਅਤੇ ਤੁਸੀਂ ਆਪਣੀਆਂ ਜ਼ਿੰਦਗੀਆਂ ਵਿੱਚ ਅਰਾਮ ਪਾਓਗੇ ।
Matthew 17:17 in Panjabi 17 ਤਦ ਯਿਸੂ ਨੇ ਉੱਤਰ ਦਿੱਤਾ, ਹੇ ਅਵਿਸ਼ਵਾਸੀ ਅਤੇ ਬੁਰੀ ਪੀੜ੍ਹੀ ਕਦੋਂ ਤੱਕ ਮੈਂ ਤੁਹਾਡੇ ਨਾਲ ਰਹਾਂਗਾ ? ਕਦੋਂ ਤੱਕ ਤੁਹਾਡੀ ਸਹਾਂਗਾ ? ਉਹ ਨੂੰ ਇੱਥੇ ਮੇਰੇ ਕੋਲ ਲਿਆਓ ।
Matthew 23:37 in Panjabi 37 ਹੇ ਯਰੂਸ਼ਲਮ, ਯਰੂਸ਼ਲਮ ! ਤੂੰ ਜੋ ਨਬੀਆਂ ਨੂੰ ਕਤਲ ਕਰਦਾ ਹੈਂ ਅਤੇ ਉਨ੍ਹਾਂ ਨੂੰ ਜਿਹੜੇ ਤੇਰੇ ਕੋਲ ਭੇਜੇ ਗਏ ਪਥਰਾਉ ਕਰਦਾ ਹੈਂ, ਮੈਂ ਕਿੰਨੀ ਵਾਰੀ ਚਾਹਿਆ ਜੋ ਤੇਰੇ ਬੱਚਿਆਂ ਨੂੰ ਉਸੇ ਤਰ੍ਹਾਂ ਇਕੱਠੇ ਕਰਾਂ ਜਿਸ ਤਰ੍ਹਾਂ ਮੁਰਗੀ ਆਪਣੇ ਬੱਚਿਆਂ ਨੂੰ ਖੰਭਾਂ ਦੇ ਹੇਠ ਇਕੱਠੇ ਕਰਦੀ ਹੈ, ਪਰ ਤੁਸੀਂ ਨਾ ਚਾਹਿਆ ।
Luke 19:42 in Panjabi 42 ਅਤੇ ਆਖਿਆ, ਕਾਸ਼ ਕਿ ਤੂੰ ਅੱਜ ਸ਼ਾਂਤੀ ਦੀਆਂ ਗੱਲਾਂ ਨੂੰ ਜਾਣਦਾ, ਪਰ ਹੁਣ ਉਹ ਤੇਰੀਆਂ ਅੱਖਾਂ ਤੋਂ ਲੁੱਕੀਆਂ ਹੋਈਆਂ ਹਨ ।
John 3:20 in Panjabi 20 ਜਿਹੜਾ ਬੰਦਾ ਪਾਪ ਕਰਦਾ ਹੈ ਉਹ ਚਾਨਣ ਤੋਂ ਨਫ਼ਰਤ ਕਰਦਾ ਹੈ । ਉਹ ਚਾਨਣ ਵੱਲ ਨਹੀਂ ਆਉਂਦਾ, ਕਿਉਂਕਿ ਚਾਨਣ ਉਸ ਦੇ ਬੁਰੇ ਕੰਮਾਂ ਨੂੰ ਪ੍ਰਗਟ ਕਰ ਦੇਵੇਗਾ ।
2 Peter 3:3 in Panjabi 3 ਪਹਿਲਾਂ ਤੁਸੀਂ ਇਹ ਜਾਣਦੇ ਹੋ ਕਿ ਅੰਤ ਦੇ ਦਿਨਾਂ ਵਿੱਚ ਠੱਠਾ ਕਰਨ ਵਾਲੇ ਠੱਠਾ ਕਰਦੇ ਹੋਏ ਆਉਣਗੇ, ਜਿਹੜੇ ਆਪਣੀਆਂ ਕਾਮਨਾਂ ਦੇ ਅਨੁਸਾਰ ਚੱਲਣਗੇ ।
Revelation 22:17 in Panjabi 17 ਆਤਮਾ ਅਤੇ ਲਾੜੀ ਆਖਦੀ ਹੈ, ਆਓ ! ਜਿਹੜਾ ਸੁਣਦਾ ਹੋਵੇ ਉਹ ਆਖੇ ਆਓ ! ਅਤੇ ਜਿਹੜਾ ਤਿਹਾਇਆ ਹੋਵੇ ਉਹ ਆਵੇ । ਜਿਹੜਾ ਚਾਹੇ ਉਹ ਅੰਮ੍ਰਿਤ ਜਲ ਮੁਫ਼ਤ ਲਵੇ ।