Proverbs 28:10 in Panjabi 10 ਜਿਹੜਾ ਸਚਿਆਰ ਨੂੰ ਕੁਰਾਹੇ ਪਾ ਦਿੰਦਾ ਹੈ, ਉਹ ਆਪਣੇ ਟੋਏ ਵਿੱਚ ਆਪ ਡਿੱਗ ਪਵੇਗਾ, ਪਰ ਖਰੇ ਲੋਕ ਚੰਗੀ ਮਿਰਾਸ ਪਾਉਣਗੇ ।
Other Translations King James Version (KJV) Whoso causeth the righteous to go astray in an evil way, he shall fall himself into his own pit: but the upright shall have good things in possession.
American Standard Version (ASV) Whoso causeth the upright to go astray in an evil way, He shall fall himself into his own pit; But the perfect shall inherit good.
Bible in Basic English (BBE) Anyone causing the upright to go wandering in an evil way, will himself go down into the hole he has made; but the upright will have good things for their heritage.
Darby English Bible (DBY) Whoso causeth the upright to go astray in an evil way, shall himself fall into his own pit; but the perfect shall inherit good.
World English Bible (WEB) Whoever causes the upright to go astray in an evil way, He will fall into his own trap; But the blameless will inherit good.
Young's Literal Translation (YLT) Whoso is causing the upright to err in an evil way, Into his own pit he doth fall, And the perfect do inherit good.
Cross Reference Numbers 31:15 in Panjabi 15 ਅਤੇ ਮੂਸਾ ਨੇ ਉਨ੍ਹਾਂ ਨੂੰ ਆਖਿਆ, ਕੀ ਤੁਸੀਂ ਸਾਰੀਆਂ ਇਸਤਰੀਆਂ ਨੂੰ ਜੀਉਂਦਾ ਛੱਡ ਦਿੱਤਾ ਹੈ ?
Deuteronomy 7:12 in Panjabi 12 ਅਜਿਹਾ ਹੋਵੇਗਾ ਕਿ ਇਸ ਕਾਰਨ ਕਿ ਤੁਸੀਂ ਇਹਨਾਂ ਕਨੂੰਨਾਂ ਨੂੰ ਸੁਣਦੇ ਅਤੇ ਪੂਰਾ ਕਰ ਕੇ ਉਹਨਾਂ ਦੀ ਪਾਲਣਾ ਕਰਦੇ ਹੋ, ਤਾਂ ਯਹੋਵਾਹ ਤੁਹਾਡਾ ਪਰਮੇਸ਼ੁਰ ਉਸ ਨੇਮ ਨੂੰ ਅਤੇ ਉਸ ਦਯਾ ਨੂੰ ਜਿਹੜੀ ਉਸ ਨੇ ਤੁਹਾਡੇ ਪਿਉ-ਦਾਦਿਆਂ ਨਾਲ ਸਹੁੰ ਖਾ ਕੇ ਕੀਤੀ ਸੀ, ਕਾਇਮ ਰੱਖੇਗਾ ।
1 Samuel 26:19 in Panjabi 19 ਸੋ ਹੁਣ ਹੇ ਮਹਾਰਾਜ ਰਾਜਾ,ਆਪਣੇ ਸੇਵਕ ਦੀ ਸੁਣ । ਜੇ ਕਦੀ ਯਹੋਵਾਹ ਨੇ ਮੇਰੇ ਵਿਰੁੱਧ ਤੈਨੂੰ ਉਕਸਾਇਆ ਹੋਵੇ ਤਾਂ ਉਹ ਭੇਟ ਮੰਨ ਲਵੇ ਅਤੇ ਜੇ ਕਦੀ ਮਨੁੱਖਾਂ ਨੇ ਅਜਿਹਾ ਕੀਤਾ ਹੋਵੇ ਤਾਂ ਯਹੋਵਾਹ ਦੇ ਅੱਗੋਂ ਉਨ੍ਹਾਂ ਉੱਤੇ ਸਰਾਪ ਹੋਵੇ ਕਿਉਂ ਜੋ ਅੱਜ ਉਨ੍ਹਾਂ ਨੇ ਯਹੋਵਾਹ ਦੀ ਦਿੱਤੀ ਹੋਈ ਮਿਲਖ ਵਿੱਚ ਰਹਿਣ ਤੋਂ ਮੈਨੂੰ ਧੱਕ ਦਿੱਤਾ ਅਤੇ ਮੈਨੂੰ ਆਖਦੇ ਹਨ,ਜਾ,ਹੋਰਨਾਂ ਦੇਵਤਿਆਂ ਦੀ ਪੂਜਾ ਕਰ
Psalm 7:15 in Panjabi 15 ਉਸ ਨੇ ਟੋਇਆ ਕੱਢਿਆ ਅਤੇ ਡੂੰਘਾ ਪੁੱਟਿਆ ਹੈ, ਅਤੇ ਜਿਹੜੀ ਖੱਡ ਉਸ ਨੇ ਪੁੱਟੀ ਸੀ ਉਸੇ ਵਿੱਚ ਉਹ ਆਪ ਡਿੱਗ ਪਿਆ ।
Psalm 9:15 in Panjabi 15 ਜਿਹੜਾ ਟੋਆ ਪਰਾਈਆਂ ਕੌਮਾਂ ਨੇ ਪੁੱਟਿਆ ਸੀ ਉਸ ਵਿੱਚ ਓਹ ਆਪ ਡਿੱਗ ਪਈਆਂ ਹਨ, ਜਿਹੜੀ ਫਾਹੀ ਉਹਨਾਂ ਨੇ ਛਿਪਾਈ ਸੀ ਉਸੇ ਵਿੱਚ ਉਨ੍ਹਾਂ ਦਾ ਆਪਣਾ ਪੈਰ ਫਸ ਗਿਆ ਹੈ ।
Psalm 37:11 in Panjabi 11 ਪਰ ਹਲੀਮ ਧਰਤੀ ਦੇ ਵਾਰਸ ਹੋਣਗੇ, ਅਤੇ ਬਹੁਤੇ ਸੁੱਖ ਕਰਕੇ ਆਪਣੇ ਆਪ ਨੂੰ ਨਿਹਾਲ ਕਰਨਗੇ ।
Psalm 37:25 in Panjabi 25 ਮੈਂ ਜੁਆਨ ਸੀ ਅਤੇ ਹੁਣ ਬੁੱਢਾ ਹੋ ਗਿਆ ਹਾਂ, ਪਰ ਮੈਂ ਨਾ ਧਰਮੀ ਨੂੰ ਤਿਆਗਿਆ ਹੋਇਆ, ਨਾ ਉਹ ਦੀ ਅੰਸ ਨੂੰ ਟੁਕੜੇ ਮੰਗਦਿਆਂ ਵੇਖਿਆ ਹੈ ।
Proverbs 10:3 in Panjabi 3 ਧਰਮੀ ਮਨੁੱਖ ਨੂੰ ਯਹੋਵਾਹ ਭੁੱਖਾ ਰਹਿਣ ਨਹੀਂ ਦਿੰਦਾ, ਪਰ ਦੁਸ਼ਟ ਦੀ ਲੋਚ ਉਹ ਪੂਰਾ ਹੋਣ ਨਹੀਂ ਦਿੰਦਾ ।
Proverbs 15:6 in Panjabi 6 ਧਰਮੀ ਦੇ ਘਰ ਵਿੱਚ ਵੱਡਾ ਧਨ ਹੈ, ਪਰ ਦੁਸ਼ਟ ਦੀ ਕਮਾਈ ਨਾਲ ਕਸ਼ਟ ਹੁੰਦਾ ਹੈ ।
Proverbs 21:20 in Panjabi 20 ਬੁੱਧਵਾਨ ਦੇ ਘਰ ਵਿੱਚ ਕੀਮਤੀ ਖ਼ਜ਼ਾਨਾ ਅਤੇ ਤੇਲ ਹੁੰਦਾ ਹੈ, ਪਰ ਮੂਰਖ ਆਦਮੀ ਉਹ ਨੂੰ ਉਡਾ ਦਿੰਦਾ ਹੈ ।
Proverbs 26:27 in Panjabi 27 ਜਿਹੜਾ ਟੋਆ ਪੁੱਟਦਾ ਹੈ ਉਹ ਆਪੇ ਉਸ ਵਿੱਚ ਡਿੱਗੇਗਾ, ਅਤੇ ਜਿਹੜਾ ਪੱਥਰ ਰੇੜਦਾ ਹੈ ਉਹ ਮੁੜ ਕੇ ਓਸੇ ਉੱਤੇ ਆਣ ਪਵੇਗਾ ।
Ecclesiastes 10:8 in Panjabi 8 ਜਿਹੜਾ ਟੋਆ ਪੁੱਟਦਾ ਹੈ ਉਹ ਉਸ ਦੇ ਵਿੱਚ ਡਿੱਗੇਗਾ ਅਤੇ ਜਿਹੜਾ ਕੰਧ ਢਾਉਂਦਾ ਹੈ ਉਹ ਨੂੰ ਸੱਪ ਲੜੇਗਾ ।
Matthew 6:33 in Panjabi 33 ਪਰ ਸਭ ਤੋਂ ਪਹਿਲਾਂ, ਪਰਮੇਸ਼ੁਰ ਦੇ ਰਾਜ ਅਤੇ ਉਸ ਦੀ ਧਾਰਮਿਕਤਾ ਦੀ ਖੋਜ ਕਰੋ ਫਿਰ ਇਹ ਸਾਰੀਆਂ ਵਸਤਾਂ ਵੀ ਤੁਹਾਨੂੰ ਦਿੱਤੀਆਂ ਜਾਣਗੀਆਂ ।
Acts 13:8 in Panjabi 8 ਇਲਮਾਸ ਜਾਦੂ ਟੂਣਾ ਕਰਨ ਵਾਲੇ ਨੇ ( ਕਿ ਉਹ ਦੇ ਨਾਮ ਦਾ ਇਹੋ ਅਰਥ ਹੈ ) ਰਾਜਪਾਲ ਦਾ ਵਿਰੋਧ ਕਰਕੇ ਉਸ ਨੂੰ ਵਿਸ਼ਵਾਸ ਤੋਂ ਭਟਕਾਉਣ ਦਾ ਯਤਨ ਕੀਤਾ ।
Romans 16:17 in Panjabi 17 ਹੁਣ ਹੇ ਭਰਾਵੋ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਉਹਨਾਂ ਦੀ ਤਾੜ ਰੱਖੋ ਜਿਹੜੇ ਉਸ ਸਿੱਖਿਆ ਦੇ ਵਿਰੁੱਧ ਜੋ ਤੁਹਾਨੂੰ ਮਿਲੀ ਹੈ ਫੁੱਟ ਪਾਉਂਦੇ ਅਤੇ ਠੋਕਰ ਖੁਆਉਂਦੇ ਹਨ ਅਤੇ ਉਹਨਾਂ ਤੋਂ ਦੂਰ ਰਹੋ ।
2 Corinthians 11:3 in Panjabi 3 ਪਰ ਮੈਂ ਡਰਦਾ ਹਾਂ ਕਿ ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਜਿਵੇਂ ਸੱਪ ਨੇ ਆਪਣੀ ਭਰਮਾਉਣ ਵਾਲੀ ਵਿੱਦਿਆ ਨਾਲ ਹੱਵਾਹ ਨੂੰ ਭਰਮਾਇਆ, ਤੁਹਾਡੇ ਮਨ ਵੀ ਉਸ ਸਾਦਗੀ ਅਤੇ ਪਵਿੱਤਰਤਾਈ ਤੋਂ ਜੋ ਮਸੀਹ ਦੀ ਵੱਲ ਹੈ, ਵਿਗੜ ਜਾਣ ।
2 Corinthians 11:13 in Panjabi 13 ਕਿਉਂ ਜੋ ਇਹੋ ਜਿਹੇ ਲੋਕ ਝੂਠੇ ਰਸੂਲ ਅਤੇ ਛਲ ਵਲ ਕਰਨ ਵਾਲੇ ਹਨ ਜੋ ਆਪਣੇ ਰੂਪ ਨੂੰ ਮਸੀਹ ਦੇ ਰਸੂਲਾਂ ਦੇ ਰੂਪ ਵਿੱਚ ਬਦਲਦੇ ਹਨ ।
Galatians 1:8 in Panjabi 8 ਪਰ ਜੇਕਰ ਅਸੀਂ ਵੀ ਜਾਂ ਸਵਰਗ ਤੋਂ ਕੋਈ ਦੂਤ ਉਸ ਖੁਸ਼ਖਬਰੀ ਤੋਂ ਬਿਨ੍ਹਾਂ ਜਿਹੜੀ ਅਸੀਂ ਤੁਹਾਨੂੰ ਸੁਣਾਈ ਸੀ, ਕੋਈ ਹੋਰ ਖੁਸ਼ਖਬਰੀ ਤੁਹਾਨੂੰ ਸੁਣਾਵੇ ਤਾਂ ਉਹ ਸਰਾਪਤ ਹੋਵੇ !
Galatians 2:4 in Panjabi 4 ਪਰ ਉਨ੍ਹਾਂ ਝੂਠੇ ਭਰਾਵਾਂ ਦੇ ਕਾਰਨ ਜੋ ਚੁੱਪ ਕੀਤੇ ਉਸ ਅਜ਼ਾਦੀ ਦੀ ਸੂਹ ਲੈਣ ਲਈ ਜਿਹੜੀ ਮਸੀਹ ਯਿਸੂ ਵਿੱਚ ਸਾਨੂੰ ਮਿਲੀ, ਚੋਰੀ ਵੜ ਆਏ ਕਿ ਸਾਨੂੰ ਬੰਧਨ ਵਿੱਚ ਲਿਆਉਣ ।
Galatians 3:1 in Panjabi 1 ਹੇ ਮੂਰਖ ਗਲਾਤੀਓ, ਕਿਸ ਨੇ ਤੁਹਾਨੂੰ ਭਰਮਾ ਲਿਆ ਤੁਹਾਡੇ ਤਾਂ ਮੰਨੋ ਜਿਵੇਂ ਅੱਖਾਂ ਦੇ ਸਾਹਮਣੇ ਯਿਸੂ ਮਸੀਹ ਸਲੀਬ ਉੱਤੇ ਚੜਾਇਆ ਗਿਆ ?
2 Peter 2:18 in Panjabi 18 ਕਿਉਂ ਜੋ ਉਹ ਵੱਡੀਆਂ ਫੋਕੀਆਂ ਗੱਪਾਂ ਮਾਰ ਕੇ, ਉਨ੍ਹਾਂ ਨੂੰ ਜਿਹੜੇ ਭੁੱਲਿਆਂ ਹੋਇਆਂ ਤੋਂ ਹੁਣੇ ਬਚ ਕੇ ਨਿੱਕਲਣ ਲੱਗੇ ਹਨ, ਲੁੱਚਪੁਣੇ ਨਾਲ ਸਰੀਰ ਦੀਆਂ ਕਾਮਨਾਂ ਵੱਲ ਭਰਮਾ ਲੈਂਦੇ ਹਨ ।
Revelation 2:14 in Panjabi 14 ਪਰ ਤਾਂ ਵੀ ਮੈਨੂੰ ਤੇਰੇ ਤੋਂ ਕੁੱਝ ਸ਼ਿਕਾਇਤਾਂ ਹਨ, ਕਿ ਉੱਥੇ ਤੇਰੇ ਕੋਲ ਉਹ ਹਨ ਜਿਹੜੇ ਬਿਲਾਮ ਦੀ ਸਿੱਖਿਆ ਨੂੰ ਮੰਨਦੇ ਹਨ, ਜਿਸ ਨੇ ਬਾਲਾਕ ਨੂੰ ਸਿੱਖਿਆ ਦਿੱਤੀ ਸੀ, ਜੋ ਇਸਰਾਏਲ ਦੇ ਵੰਸ਼ ਦੇ ਅੱਗੇ ਠੋਕਰ ਖਵਾਉਣ ਵਾਲੀ ਵਸਤੂ ਸੁੱਟ ਦੇਵੇ, ਕਿ ਉਹ ਮੂਰਤੀਆਂ ਦੇ ਚੜ੍ਹਾਵੇ ਖਾਣ ਅਤੇ ਹਰਾਮਕਾਰੀ ਕਰਨ ।