Psalm 1:1 in Panjabi 1 ਧੰਨ ਹੈ ਉਹ ਮਨੁੱਖ ਜਿਹੜਾ ਦੁਸ਼ਟਾਂ ਦੀ ਸਮਝ ਉੱਤੇ ਨਹੀਂ ਚੱਲਦਾ, ਨਾ ਪਾਪੀਆਂ ਦੇ ਰਾਹ ਵਿੱਚ ਖੜ੍ਹਾ ਹੁੰਦਾ, ਅਤੇ ਨਾ ਮਖੌਲੀਆਂ ਦੀ ਮੰਡਲੀ ਵਿੱਚ ਬੈਠਦਾ ਹੈ !
Other Translations King James Version (KJV) Blessed is the man that walketh not in the counsel of the ungodly, nor standeth in the way of sinners, nor sitteth in the seat of the scornful.
American Standard Version (ASV) Blessed is the man that walketh not in the counsel of the wicked, Nor standeth in the way of sinners, Nor sitteth in the seat of scoffers:
Bible in Basic English (BBE) Happy is the man who does not go in the company of sinners, or take his place in the way of evil-doers, or in the seat of those who do not give honour to the Lord.
Darby English Bible (DBY) Blessed is the man that walketh not in the counsel of the wicked, and standeth not in the way of sinners, and sitteth not in the seat of scorners;
Webster's Bible (WBT) Blessed is the man that walketh not in the counsel of the ungodly, nor standeth in the way of sinners, nor sitteth in the seat of scoffers.
World English Bible (WEB) Blessed is the man who doesn't walk in the counsel of the wicked, Nor stand in the way of sinners, Nor sit in the seat of scoffers;
Young's Literal Translation (YLT) O the happiness of that one, who Hath not walked in the counsel of the wicked. And in the way of sinners hath not stood, And in the seat of scorners hath not sat;
Cross Reference Genesis 5:24 in Panjabi 24 ਹਨੋਕ ਪਰਮੇਸ਼ੁਰ ਦੇ ਸੰਗ-ਸੰਗ ਚਲਦਾ ਹੋਇਆ ਅਲੋਪ ਹੋ ਗਿਆ ਕਿਉਂ ਜੋ ਪਰਮੇਸ਼ੁਰ ਨੇ ਉਸ ਨੂੰ ਉਠਾ ਲਿਆ ।
Genesis 49:6 in Panjabi 6 ਹੇ ਮੇਰੇ ਮਨ, ਉਨ੍ਹਾਂ ਦੀ ਸੰਗਤ ਵਿੱਚ ਨਾ ਜਾ । ਹੇ ਮੇਰੀ ਮਹਿਮਾ, ਉਨ੍ਹਾਂ ਦੀ ਸਭਾ ਵਿੱਚ ਨਾ ਰਲ, ਕਿਉਂ ਜੋ ਉਨ੍ਹਾਂ ਨੇ ਆਪਣੇ ਕ੍ਰੋਧ ਵਿੱਚ ਮਨੁੱਖਾਂ ਨੂੰ ਵੱਢ ਛੱਡਿਆ ਅਤੇ ਆਪਣੇ ਢੀਠਪੁਣੇ ਵਿੱਚ ਬਲ਼ਦਾਂ ਦੀਆਂ ਸੜਾਂ ਵੱਢ ਦਿੱਤੀਆਂ ।
Leviticus 26:27 in Panjabi 27 ਪਰ ਜੇਕਰ ਤੁਸੀਂ ਇਸ ਸਭ ਦੇ ਬਾਅਦ ਵੀ ਮੇਰੇ ਵੱਲ ਧਿਆਨ ਨਾ ਕਰੋ ਪਰ ਮੇਰੇ ਵਿਰੁੱਧ ਹੀ ਚੱਲੋ,
Deuteronomy 28:2 in Panjabi 2 ਜੇਕਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣੋ, ਤਾਂ ਇਹ ਸਾਰੀਆਂ ਅਸੀਸਾਂ ਤੁਹਾਡੇ ਉੱਤੇ ਆਉਣਗੀਆਂ, ਸਗੋਂ ਤੁਹਾਡੇ ਪਿੱਛੇ ਪੈ ਕੇ ਤੁਹਾਨੂੰ ਮਿਲਣਗੀਆਂ ।
Deuteronomy 33:29 in Panjabi 29 ਹੇ ਇਸਰਾਏਲ, ਤੂੰ ਧੰਨ ਹੈ ! ਹੇ ਯਹੋਵਾਹ ਦੀ ਬਚਾਈ ਹੋਈ ਪਰਜਾ, ਤੇਰੇ ਵਰਗਾ ਕੌਣ ਹੈ ? ਉਹ ਤੇਰੀ ਸਹਾਇਤਾ ਦੀ ਢਾਲ, ਅਤੇ ਤੇਰੇ ਪ੍ਰਤਾਪ ਦੀ ਤਲਵਾਰ ਹੈ, ਤੇਰੇ ਵੈਰੀ ਤੈਥੋਂ ਝਿਜਕਣਗੇ, ਪਰ ਤੂੰ ਉਹਨਾਂ ਦੇ ਉੱਚੇ ਸਥਾਨਾਂ ਨੂੰ ਮਿੱਧਦਾ ਫਿਰੇਂਗਾ ।
1 Kings 16:31 in Panjabi 31 ਤਾਂ ਇਸ ਤਰ੍ਹਾਂ ਹੋਇਆ ਕਿ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਪਾਪਾਂ ਵਿੱਚ ਚੱਲਣਾ ਆਮ ਜਿਹੀ ਗੱਲ ਜਾਣ ਕੇ ਉਹ ਨੇ ਸੀਦੋਨੀਆਂ ਦੇ ਰਾਜਾ ਅਥਬਆਲ ਦੀ ਧੀ ਈਜ਼ਬਲ ਨੂੰ ਵਿਆਹ ਲਿਆ ਅਤੇ ਜਾ ਕੇ ਬਆਲ ਦੀ ਪੂਜਾ ਕੀਤੀ ਅਤੇ ਉਸ ਦੇ ਅੱਗੇ ਮੱਥਾ ਟੇਕਿਆ ।
Job 10:3 in Panjabi 3 ਕੀ ਤੈਨੂੰ ਇਹ ਚੰਗਾ ਲਗਦਾ ਹੈ ਕਿ ਤੂੰ ਧੱਕੇਸ਼ਾਹੀ ਕਰੇਂ ਅਤੇ ਆਪਣੇ ਹੱਥਾਂ ਦੇ ਕੰਮ ਨੂੰ ਤੁੱਛ ਜਾਣੇ, ਜਦ ਕਿ ਤੂੰ ਦੁਸ਼ਟਾਂ ਦੀ ਸਲਾਹ ਉੱਤੇ ਹੱਸਦਾ ਹੈਂ ?
Job 21:16 in Panjabi 16 ਵੇਖੋ, ਕੀ ਉਹਨਾਂ ਦੀ ਖੁਸ਼ਹਾਲੀ ਉਹਨਾਂ ਦੇ ਹੱਥ ਵਿੱਚ ਨਹੀਂ, ਦੁਸ਼ਟਾਂ ਦੀ ਸਲਾਹ ਮੈਥੋਂ ਦੂਰ ਹੀ ਰਹੇ ।
Job 31:5 in Panjabi 5 ਜੇ ਮੈਂ ਵਿਅਰਥ ਨਾਲ ਚੱਲਿਆ ਹੋਵਾਂ, ਅਤੇ ਮੇਰਾ ਪੈਰ ਧੋਖੇ ਵੱਲ ਦੌੜਿਆ ਹੋਵੇ, -
Psalm 1:6 in Panjabi 6 ਕਿਉਂ ਜੋ ਯਹੋਵਾਹ ਧਰਮੀਆਂ ਦਾ ਰਾਹ ਜਾਣਦਾ ਹੈ, ਪਰ ਦੁਸ਼ਟਾਂ ਦਾ ਰਾਹ ਨਾਸ ਹੋ ਜਾਵੇਗਾ ।
Psalm 2:12 in Panjabi 12 ਪੁੱਤਰ ਨੂੰ ਚੁੰਮੋ ਕਿਤੇ ਅਜਿਹਾ ਨਾ ਹੋਵੇ ਉਹ ਕ੍ਰੋਧ ਵਿੱਚ ਆਵੇ, ਅਤੇ ਤੁਸੀਂ ਰਾਹ ਦੇ ਵਿੱਚ ਹੀ ਨਾਸ਼ ਹੋ ਜਾਓ, ਕਿਉਂ ਜੋ ਉਸ ਦਾ ਕ੍ਰੋਧ ਛੇਤੀ ਭੜਕ ਉਠੇਗਾ । ਧੰਨ ਹਨ ਓਹ ਜਿਹੜੇ ਉਸ ਵਿੱਚ ਪਨਾਹ ਲੈਂਦੇ ਹਨ ।
Psalm 26:4 in Panjabi 4 ਮੈਂ ਨਿਕੰਮਿਆਂ ਦੇ ਸੰਗ ਨਹੀਂ ਬੈਠਾ, ਨਾ ਮੈਂ ਕਪਟੀਆਂ ਦੇ ਸੰਗ ਅੰਦਰ ਜਾਂਵਾਂਗਾ ।
Psalm 26:12 in Panjabi 12 ਮੇਰਾ ਪੈਰ ਪੱਧਰੇ ਥਾਂ ਉੱਤੇ ਟਿਕਿਆ ਹੋਇਆ ਹੈ, ਮੈਂ ਸਭਾਵਾਂ ਵਿੱਚ ਯਹੋਵਾਹ ਨੂੰ ਧੰਨ ਆਖਾਂਗਾ ।
Psalm 32:1 in Panjabi 1 ਦਾਊਦ ਦਾ ਭਜਨ । ਮਸ਼ਕੀਲ ਧੰਨ ਹੈ ਉਹ ਜਿਸ ਦਾ ਅਪਰਾਧ ਮਾਫ਼ ਹੋ ਗਿਆ, ਜਿਸ ਦਾ ਪਾਪ ਢੱਕਿਆ ਹੋਇਆ ਹੈ ।
Psalm 34:8 in Panjabi 8 ਚੱਖੋ ਤੇ ਵੇਖੋ ਕਿ ਯਹੋਵਾਹ ਭਲਾ ਹੈ, ਧੰਨ ਹੈ ਉਹ ਪੁਰਸ਼ ਜੋ ਉਸ ਵਿੱਚ ਪਨਾਹ ਲੈਂਦਾ ਹੈ ।
Psalm 36:4 in Panjabi 4 ਉਹ ਆਪਣੇ ਮੰਜੇ ਉੱਤੇ ਬਦੀ ਨੂੰ ਸੋਚਦਾ ਰਹਿੰਦਾ ਹੈ, ਉਹ ਭੈੜੇ ਰਾਹ ਉੱਤੇ ਲੱਗ ਤੁਰਦਾ ਹੈ, ਉਹ ਬਦੀ ਤੋਂ ਘਿਣ ਨਹੀਂ ਕਰਦਾ ।
Psalm 64:2 in Panjabi 2 ਬਦਕਾਰਾਂ ਦੇ ਗੁਪਤ ਮਤੇ ਤੋਂ ਅਤੇ ਕੁਕਰਮੀਆਂ ਦੀ ਹਲਚਲ ਤੋਂ ਮੈਨੂੰ ਲੁਕਾ,
Psalm 81:12 in Panjabi 12 ਤਾਂ ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਮਨ ਦੇ ਖਚਰਪੁਣੇ ਉੱਤੇ ਜਾਣ ਦਿੱਤਾ, ਕਿ ਓਹ ਆਪਣੇ ਹੀ ਮਤਿਆਂ ਦੇ ਅਨੁਸਾਰ ਚੱਲਣ ।
Psalm 84:12 in Panjabi 12 ਹੇ ਸੈਨਾਂ ਦੇ ਯਹੋਵਾਹ, ਧੰਨ ਹੈ ਉਹ ਆਦਮੀ ਜਿਹੜਾ ਤੇਰੇ ਉੱਤੇ ਪਤੀਜਦਾ ਹੈ ! ।
Psalm 106:3 in Panjabi 3 ਧੰਨ ਓਹ ਜਿਹੜੇ ਨਿਆਂ ਦੀ ਪਾਲਣਾ ਕਰਦੇ ਹਨ, ਅਤੇ ਉਹ ਜਿਹੜਾ ਹਰ ਵੇਲੇ ਧਰਮ ਕਮਾਉਂਦਾ ਹੈ !
Psalm 112:1 in Panjabi 1 ਹਲਲੂਯਾਹ ! ਧੰਨ ਹੈ ਉਹ ਮਨੁੱਖ ਜਿਹੜਾ ਯਹੋਵਾਹ ਦਾ ਭੈ ਮੰਨਦਾ ਹੈ, ਉਹ ਉਸ ਦੇ ਹੁਕਮਾਂ ਵਿੱਚ ਬਹੁਤ ਮਗਨ ਰਹਿੰਦਾ ਹੈ ।
Psalm 115:12 in Panjabi 12 ਯਹੋਵਾਹ ਨੇ ਸਾਨੂੰ ਚੇਤੇ ਰੱਖਿਆ ਹੈ, ਉਹ ਬਰਕਤ ਦੇਵੇਗਾ, ਉਹ ਇਸਰਾਏਲ ਦੇ ਘਰਾਣੇ ਨੂੰ ਬਰਕਤ ਦੇਵੇਗਾ, ਉਹ ਹਾਰੂਨ ਦੇ ਘਰਾਣੇ ਨੂੰ ਬਰਕਤ ਦੇਵੇਗਾ !
Psalm 119:1 in Panjabi 1 ਧੰਨ ਓਹ ਹਨ ਜਿਹੜੇ ਪਰਮ ਚਲ ਹਨ, ਜਿਹੜੇ ਯਹੋਵਾਹ ਦੀ ਬਿਵਸਥਾ ਉੱਤੇ ਚੱਲਦੇ ਹਨ !
Psalm 119:115 in Panjabi 115 ਹੇ ਬਦਕਾਰੋ, ਮੇਰੇ ਕੋਲੋਂ ਦੂਰ ਹੋਵੋ, ਕਿ ਮੈਂ ਆਪਣੇ ਪਰਮੇਸ਼ੁਰ ਦੇ ਹੁਕਮਾਂ ਨੂੰ ਮੰਨਾਂ !
Psalm 144:15 in Panjabi 15 ਤਾਂ ਧੰਨ ਓਹ ਲੋਕ ਜਿਨ੍ਹਾਂ ਦਾ ਇਹ ਹਾਲ ਹੋਵੇ ! ਧੰਨ ਓਹ ਲੋਕ ਹਨ ਜਿਨ੍ਹਾਂ ਦਾ ਪਰਮੇਸ਼ੁਰ ਯਹੋਵਾਹ ਹੈ !
Psalm 146:5 in Panjabi 5 ਧੰਨ ਉਹ ਹੈ ਜਿਹ ਦਾ ਸਹਾਇਕ ਯਾਕੂਬ ਦਾ ਪਰਮੇਸ਼ੁਰ ਹੈ, ਜਿਹ ਦੀ ਆਸਾ ਯਹੋਵਾਹ ਆਪਣੇ ਪਰਮੇਸ਼ੁਰ ਉੱਤੇ ਹੈ !
Psalm 146:9 in Panjabi 9 ਯਹੋਵਾਹ ਪਰਦੇਸੀਆਂ ਦੀ ਪਾਲਣਾ ਕਰਦਾ ਹੈ, ਯਤੀਮਾਂ ਤੇ ਵਿਧਵਾ ਨੂੰ ਸੰਭਾਲਦਾ ਹੈ, ਪਰ ਦੁਸ਼ਟਾਂ ਦਾ ਰਾਹ ਵਿੰਗਾ ਕਰ ਦਿੰਦਾ ਹੈ ।
Proverbs 1:15 in Panjabi 15 ਹੇ ਮੇਰੇ ਪੁੱਤਰ, ਤੂੰ ਉਨ੍ਹਾਂ ਦੇ ਨਾਲ ਉਸ ਰਾਹ ਵਿੱਚ ਨਾ ਤੁਰੀਂ, ਉਨ੍ਹਾਂ ਦੇ ਮਾਰਗ ਤੋਂ ਆਪਣੇ ਪੈਰ ਨੂੰ ਰੋਕ ਰੱਖੀਂ,
Proverbs 1:22 in Panjabi 22 ਹੇ ਭੋਲਿਓ, ਤੁਸੀਂ ਕਦੋਂ ਤੱਕ ਭੋਲੇਪਣ ਨਾਲ ਪ੍ਰੀਤ ਰੱਖੋਗੇ ? ਕਦੋਂ ਤੱਕ ਮਖ਼ੌਲੀਏ ਆਪਣੇ ਮਖ਼ੌਲਾਂ ਤੋਂ ਪਰਸੰਨ ਹੋਣਗੇ ਅਤੇ ਮੂਰਖ ਕਦੋਂ ਤੱਕ ਗਿਆਨ ਨਾਲ ਵੈਰ ਰੱਖਣਗੇ ?
Proverbs 2:12 in Panjabi 12 ਤਾਂ ਜੋ ਤੈਨੂੰ ਬੁਰਿਆਂ ਰਾਹਾਂ ਤੋਂ ਅਤੇ ਖੋਟੀਆਂ ਗੱਲਾਂ ਕਰਨ ਵਾਲਿਆਂ ਮਨੁੱਖਾਂ ਤੋਂ ਛੁਡਾਉਣ,
Proverbs 3:34 in Panjabi 34 ਸੱਚੀਂ ਮੁੱਚੀਂ ਠੱਠਾ ਕਰਨ ਵਾਲਿਆਂ ਉੱਤੇ ਉਹ ਠੱਠਾ ਮਾਰਦਾ ਹੈ, ਪਰ ਨੀਵਿਆਂ ਉੱਤੇ ਉਹ ਕਿਰਪਾ ਕਰਦਾ ਹੈ ।
Proverbs 4:14 in Panjabi 14 ਦੁਸ਼ਟਾਂ ਦੇ ਰਾਹ ਵਿੱਚ ਨਾ ਚੱਲ ਅਤੇ ਬੁਰਿਆਰਾਂ ਦੇ ਮਾਰਗ ਉੱਤੇ ਨਾ ਤੁਰ ।
Proverbs 4:19 in Panjabi 19 ਦੁਸ਼ਟਾਂ ਦਾ ਰਾਹ ਘੁੱਪ ਹਨੇਰ ਵਰਗਾ ਹੈ, ਉਹ ਜਾਣਦੇ ਵੀ ਨਹੀਂ ਕੀ ਉਹਨਾਂ ਨੂੰ ਕਿਸ ਤੋਂ ਠੋਕਰ ਲੱਗਦੀ ਹੈ ।
Proverbs 9:12 in Panjabi 12 ਜੇ ਤੂੰ ਬੁੱਧਵਾਨ ਹੈ ਤਾਂ ਤੂੰ ਹੀ ਉਸਦਾ ਲਾਭ ਪਾਵੇਂਗਾ, ਪਰ ਜੇ ਤੂੰ ਠੱਠਾ ਕਰਨ ਵਾਲਾ ਹੈਂ ਤਾਂ ਤੂੰ ਇਕੱਲਾ ਹੀ ਉਸਦਾ ਦੰਡ ਭੋਗੇਂਗਾ ।
Proverbs 13:15 in Panjabi 15 ਚੰਗੀ ਬੁੱਧ ਦੇ ਕਾਰਨ ਕਿਰਪਾ ਹੁੰਦੀ ਹੈ, ਪਰ ਵਿਸ਼ਵਾਸਘਾਤੀਆਂ ਦਾ ਰਾਹ ਮੁਸ਼ਕਿਲਾਂ ਨਾਲ ਭਰਿਆ ਰਹਿੰਦਾ ਹੈ ।
Proverbs 13:20 in Panjabi 20 ਬੁੱਧਵਾਨਾਂ ਦਾ ਸਾਥੀ ਬੁੱਧਵਾਨ ਬਣ ਜਾਂਦਾ ਹੈ, ਪਰ ਮੂਰਖਾਂ ਦੇ ਸਾਥੀਆਂ ਨੂੰ ਦੁੱਖ ਹੋਵੇਗਾ ।
Proverbs 19:29 in Panjabi 29 ਠੱਠਾ ਕਰਨ ਵਾਲਿਆਂ ਦੇ ਲਈ ਸਜ਼ਾ ਤਿਆਰ ਹੈ, ਤੇ ਮੂਰਖਾਂ ਦੀ ਪਿੱਠ ਲਈ ਕੋਰੜੇ ਹਨ ।
Jeremiah 15:17 in Panjabi 17 ਮੈਂ ਰੰਗ ਰਲੀਆਂ ਮਨਾਉਣ ਵਾਲਿਆਂ ਦੀ ਸੰਗਤ ਵਿੱਚ ਨਾ ਬੈਠਿਆ, ਨਾ ਮੈਂ ਚੋਹਲ ਕੀਤਾ । ਮੈਂ ਇੱਕਲਾ ਬੈਠ ਰਿਹਾ ਕਿਉਂ ਜੋ ਤੇਰਾ ਹੱਥ ਮੇਰੇ ਉੱਤੇ ਸੀ, ਤੂੰ ਆਪਣੇ ਗਜ਼ਬ ਨਾਲ ਮੈਨੂੰ ਭਰ ਦਿੱਤਾ ਸੀ ।
Jeremiah 17:7 in Panjabi 7 ਮੁਬਾਰਕ ਹੈ ਉਹ ਮਰਦ ਜਿਹ ਦਾ ਭਰੋਸਾ ਯਹੋਵਾਹ ਉੱਤੇ ਹੈ, ਜਿਹ ਦਾ ਭਰੋਸਾ ਯਹੋਵਾਹ ਹੈ !
Ezekiel 20:18 in Panjabi 18 ਮੈਂ ਉਜਾੜ ਵਿੱਚ ਉਹਨਾਂ ਦੇ ਪੁੱਤਰਾਂ ਨੂੰ ਆਖਿਆ ਕਿ ਤੁਸੀਂ ਆਪਣੇ ਪਿਉ-ਦਾਦਿਆਂ ਦੀਆਂ ਬਿਧੀਆਂ ਅਨੁਸਾਰ ਨਾ ਚੱਲੋ, ਨਾ ਉਹਨਾਂ ਦੇ ਹੁਕਮਾਂ ਦੀ ਪਾਲਣਾ ਕਰੋ ਅਤੇ ਉਹਨਾਂ ਦੀਆਂ ਮੂਰਤੀਆਂ ਨਾਲ ਆਪਣੇ ਆਪ ਨੂੰ ਭ੍ਰਿਸ਼ਟ ਨਾ ਕਰੋ ।
Matthew 7:13 in Panjabi 13 ਭੀੜੇ ਫਾਟਕ ਤੋਂ ਵੜੋ, ਕਿਉਂ ਜੋ ਉਹ ਖੁੱਲ੍ਹਾ ਹੈ ਉਹ ਫਾਟਕ ਅਤੇ ਸੁਖਾਲਾ ਹੈ ਉਹ ਰਾਹ ਜਿਹੜਾ ਨਾਸ ਨੂੰ ਜਾਂਦਾ ਹੈ ਅਤੇ ਬਹੁਤੇ ਹਨ ਜਿਹੜੇ ਉਸ ਤੋਂ ਜਾਂਦੇ ਹਨ ।
Matthew 16:17 in Panjabi 17 ਯਿਸੂ ਨੇ ਉਹ ਨੂੰ ਉੱਤਰ ਦਿੱਤਾ, ਧੰਨ ਹੈ ਤੂੰ ਸ਼ਮਊਨ, ਯੋਨਾਹ ਦੇ ਪੁੱਤਰ, ਕਿਉਂ ਜੋ ਸਰੀਰ ਅਤੇ ਲਹੂ ਨੇ ਨਹੀਂ ਸਗੋਂ ਮੇਰੇ ਪਿਤਾ ਨੇ ਜਿਹੜਾ ਸਵਰਗ ਵਿੱਚ ਹੈ, ਇਹ ਗੱਲ ਤੇਰੇ ਉੱਤੇ ਪ੍ਰਗਟ ਕੀਤੀ ।
Luke 11:28 in Panjabi 28 ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਪਰ ਧੰਨ ਹਨ ਉਹ ਲੋਕ ਜਿਹੜੇ ਪਰਮੇਸ਼ੁਰ ਦਾ ਬਚਨ ਸੁਣਦੇ ਅਤੇ ਉਸ ਨੂੰ ਮੰਨਦੇ ਹਨ ।
Luke 23:51 in Panjabi 51 ਅਤੇ ਉਨ੍ਹਾਂ ਦੀ ਮੱਤ ਅਤੇ ਕਰਮ ਵਿੱਚ ਨਹੀਂ ਰਲਿਆ ਸੀ, ਉਹ ਯਹੂਦੀਆਂ ਦੇ ਨਗਰ ਅਰਿਮਥੇਆ ਦਾ ਸੀ ਅਤੇ ਪਰਮੇਸ਼ੁਰ ਦੇ ਰਾਜ ਦੀ ਉਡੀਕ ਵਿੱਚ ਸੀ ।
John 13:17 in Panjabi 17 ਜੇਕਰ ਤੁਸੀਂ ਇਹ ਗੱਲਾਂ ਜਾਣਦੇ ਹੋ, ਤਾਂ ਜਦੋਂ ਤੁਸੀਂ ਇਹ ਕਰੋਂਗੇ ਤਾਂ ਮੁਬਾਰਕ ਹੋਵੋਂਗੇ ।
John 20:29 in Panjabi 29 ਯਿਸੂ ਨੇ ਥੋਮਾ ਨੂੰ ਕਿਹਾ, “ਤੂੰ ਜੋ ਮੈਨੂੰ ਵੇਖਿਆ ਇਸ ਕਰਕੇ ਵਿਸ਼ਵਾਸ ਕੀਤਾ ਹੈ ? ਧੰਨ ਉਹ ਜਿਨ੍ਹਾਂ ਨੇ ਨਹੀਂ ਵੀ ਵੇਖਿਆ ਫ਼ਿਰ ਵੀ ਵਿਸ਼ਵਾਸ ਕਰਦੇ ।”
Romans 5:2 in Panjabi 2 ਜਿਸ ਦੇ ਰਾਹੀਂ ਅਸੀਂ ਵੀ ਵਿਸ਼ਵਾਸ ਦੇ ਦੁਆਰਾ ਉਸ ਕਿਰਪਾ ਤੱਕ ਪਹੁੰਚੇ ਜਿਹ ਦੇ ਵਿੱਚ ਅਸੀਂ ਖੜੇ ਹਾਂ, ਤਾਂ ਜੋ ਪਰਮੇਸ਼ੁਰ ਦੀ ਮਹਿਮਾ ਦੀ ਆਸ ਉੱਤੇ ਘਮੰਡ ਕਰੀਏ ।
Ephesians 6:13 in Panjabi 13 ਇਸ ਕਾਰਨ ਤੁਸੀਂ ਪਰਮੇਸ਼ੁਰ ਦੇ ਸਾਰੇ ਸ਼ਸਤਰ ਬਸਤਰ ਲੈ ਲਵੋ, ਜੋ ਤੁਸੀਂ ਬੁਰੇ ਦਿਨ ਵਿੱਚ ਸਾਹਮਣਾ ਕਰ ਸਕੋ ਅਤੇ ਸੱਭੋ ਕੁੱਝ ਪੂਰਾ ਕਰਕੇ ਸਥਿਰ ਰਹਿ ਸਕੋ ।
1 Peter 4:3 in Panjabi 3 ਕਿਉਂ ਜੋ ਬੀਤਿਆ ਹੋਇਆ ਸਮਾਂ ਪਰਾਈਆਂ ਕੌਮਾਂ ਦੀ ਮਨਸ਼ਾ ਪੂਰੀ ਕਰਨ ਲਈ ਬਥੇਰਾ ਸੀ ਜਦੋਂ ਅਸੀਂ ਲੁੱਚਪੁਣਿਆਂ, ਕਾਮਨਾ, ਸ਼ਰਾਬ ਪੀਣ, ਨਾਚ ਰੰਗਾਂ, ਨਸ਼ੇ ਬਾਜੀਆਂ ਅਤੇ ਘਿਣਾਉਣੇ ਮੂਰਤੀ ਪੂਜਕਾਂ ਵਿੱਚ ਚੱਲਦੇ ਸੀ
Revelation 22:14 in Panjabi 14 ਧੰਨ ਉਹ ਜਿਹੜੇ ਆਪਣੇ ਬਸਤਰ ਧੋ ਲੈਂਦੇ ਹਨ ਭਈ ਉਹਨਾਂ ਨੂੰ ਜੀਵਨ ਦੇ ਬਿਰਛ ਦੇ ਉੱਤੇ ਹੱਕ ਹੋਵੇ ਅਤੇ ਉਹ ਦਰਵਾਜਿਆਂ ਰਾਹੀਂ ਉਸ ਨਗਰੀ ਦੇ ਅੰਦਰ ਜਾਣ ।