Psalm 1:3 in Panjabi 3 ਉਹ ਤਾਂ ਉਸ ਦਰਖ਼ਤ ਵਰਗਾ ਹੋਵੇਗਾ, ਜਿਹੜਾ ਵਗਦੇ ਪਾਣੀਆਂ ਉੱਤੇ ਲਾਇਆ ਹੋਇਆ ਹੈ, ਜਿਹੜਾ ਰੁੱਤ ਸਿਰ ਆਪਣਾ ਫਲ ਦਿੰਦਾ ਹੈ, ਜਿਸ ਦੇ ਪੱਤੇ ਨਹੀਂ ਕੁਮਲਾਉਂਦੇ, ਅਤੇ ਜੋ ਕੁੱਝ ਉਹ ਕਰੇ ਉਹ ਸਫ਼ਲ ਹੁੰਦਾ ਹੈ ।
Other Translations King James Version (KJV) And he shall be like a tree planted by the rivers of water, that bringeth forth his fruit in his season; his leaf also shall not wither; and whatsoever he doeth shall prosper.
American Standard Version (ASV) And he shall be like a tree planted by the streams of water, That bringeth forth its fruit in its season, Whose leaf also doth not wither; And whatsoever he doeth shall prosper.
Bible in Basic English (BBE) He will be like a tree planted by the rivers of water, which gives its fruit at the right time, whose leaves will ever be green; and he will do well in all his undertakings.
Darby English Bible (DBY) And he [is] as a tree planted by brooks of water, which giveth its fruit in its season, and whose leaf fadeth not; and all that he doeth prospereth.
Webster's Bible (WBT) And he shall be like a tree planted by the rivers of water, that bringeth forth its fruit in season; its leaf also shall not wither; and whatever he doeth shall prosper.
World English Bible (WEB) He will be like a tree planted by the streams of water, That brings forth its fruit in its season, Whose leaf also does not wither. Whatever he does shall prosper.
Young's Literal Translation (YLT) And he hath been as a tree, Planted by rivulets of water, That giveth its fruit in its season, And its leaf doth not wither, And all that he doth he causeth to prosper.
Cross Reference Genesis 39:3 in Panjabi 3 ਤਦ ਉਸ ਦੇ ਸਵਾਮੀ ਨੇ ਵੇਖਿਆ ਕਿ ਯਹੋਵਾਹ ਉਸ ਦੇ ਅੰਗ-ਸੰਗ ਹੈ ਅਤੇ ਜੋ ਵੀ ਕੰਮ ਉਹ ਕਰਦਾ ਹੈ ਉਸ ਦੇ ਹੱਥੋਂ ਉਹ ਸਫ਼ਲ ਕਰਾਉਂਦਾ ਹੈ ।
Genesis 39:23 in Panjabi 23 ਕੈਦਖਾਨੇ ਦਾ ਦਰੋਗ਼ਾ ਕਿਸੇ ਗੱਲ ਦੀ ਜਿਹੜੀ ਉਸ ਦੇ ਹੱਥ ਵਿੱਚ ਸੀ, ਖ਼ਬਰ ਨਹੀਂ ਲੈਂਦਾ ਸੀ, ਕਿਉਂ ਜੋ ਯਹੋਵਾਹ ਯੂਸੁਫ਼ ਦੇ ਸੰਗ ਸੀ ਅਤੇ ਜੋ ਕੁਝ ਉਹ ਕਰਦਾ ਸੀ ਯਹੋਵਾਹ ਉਸ ਨੂੰ ਸਫ਼ਲ ਬਣਾ ਦਿੰਦਾ ਸੀ ।
Joshua 1:7 in Panjabi 7 ਤੂੰ ਤਕੜਾ ਹੋ ਅਤੇ ਵੱਡਾ ਹੌਂਸਲਾ ਰੱਖ, ਮੇਰੇ ਦਾਸ ਮੂਸਾ ਨੇ ਜੋ ਬਿਵਸਥਾ ਤੈਨੂੰ ਦਿੱਤੀ ਸਾਵਧਾਨੀ ਨਾਲ ਉਸ ਦੀ ਪਾਲਣਾ ਕਰ, ਉਸ ਤੋਂ ਸੱਜੇ ਜਾਂ ਖੱਬੇ ਨਾ ਮੁੜੀਂ ਤਾਂ ਜੋ ਜਿੱਥੇ ਤੂੰ ਜਾਵੇਂ ਤੂੰ ਸਫ਼ਲ ਹੋਵੇਂਗਾ ।
1 Chronicles 22:11 in Panjabi 11 ਹੁਣ ਹੇ ਮੇਰੇ ਪੁੱਤਰ, ਯਹੋਵਾਹ ਤੇਰੇ ਅੰਗ-ਸੰਗ ਰਹੇ ਤਾਂ ਜੋ ਤੂੰ ਸਫ਼ਲ ਹੋਵੇਂ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਭਵਨ ਨੂੰ ਬਣਾਵੇਂ, ਜਿਵੇਂ ਉਸ ਨੇ ਤੇਰੇ ਲਈ ਆਖਿਆ ਹੈ ।
2 Chronicles 31:21 in Panjabi 21 ਅਤੇ ਸਾਰੇ ਕੰਮ ਜਿਹੜੇ ਉਸ ਨੇ ਪਰਮੇਸ਼ੁਰ ਦੇ ਭਵਨ ਲਈ ਸ਼ੁਰੂ ਕੀਤੇ ਅਰਥਾਤ ਸੇਵਾ, ਬਿਵਸਥਾ ਅਤੇ ਹੁਕਮ ਅਤੇ ਪਰਮੇਸ਼ੁਰ ਦੀ ਭਾਲ ਉਸ ਨੇ ਆਪਣੇ ਸਾਰੇ ਦਿਲ ਨਾਲ ਕੀਤੇ ਅਤੇ ਸਫ਼ਲ ਹੋਇਆ ।
2 Chronicles 32:23 in Panjabi 23 ਅਤੇ ਬਹੁਤ ਲੋਕ ਯਹੋਵਾਹ ਲਈ ਯਰੂਸ਼ਲਮ ਵਿੱਚ ਚੜ੍ਹਾਵੇ ਲਿਆਏ ਅਤੇ ਯਹੂਦਾਹ ਦੇ ਪਾਤਸ਼ਾਹ ਹਿਜਕੀਯਾਹ ਦੇ ਲਈ ਬਹੁਮੁੱਲੀਆਂ ਵਸਤੂਆਂ ਲਿਆਏ ਸੋ ਉਹ ਉਸ ਸਮੇਂ ਤੋਂ ਸਾਰੀਆਂ ਕੌਮਾਂ ਦੀ ਨਿਗਾਹ ਵਿੱਚ ਉੱਚਾ ਹੋ ਗਿਆ ।
Job 14:9 in Panjabi 9 ਤਾਂ ਵੀ ਪਾਣੀ ਦੀ ਖੁਸ਼ਬੂ ਤੋਂ ਉਹ ਦੀਆਂ ਕੂੰਬਲਾਂ ਫੁੱਟ ਨਿੱਕਲਣਗੀਆਂ ਅਤੇ ਬੂਟੇ ਵਾਂਗੂੰ ਉਹ ਦੀਆਂ ਟਹਿਣੀਆਂ ਨਿੱਕਲਣਗੀਆਂ ।
Psalm 92:14 in Panjabi 14 ਓਹ ਬੁਢੇਪੇ ਵਿੱਚ ਵੀ ਫਲ ਲਿਆਉਣਗੇ, ਓਹ ਹਰੇ ਤੇ ਰਸ ਭਰੇ ਰਹਿਣਗੇ,
Psalm 128:2 in Panjabi 2 ਤੂੰ ਆਪਣੇ ਹੱਥਾਂ ਦੀ ਕਮਾਈ ਜ਼ਰੂਰ ਖਾਵੇਂਗਾ, ਤੂੰ ਧੰਨ ਹੋਵੇਂਗਾ ਅਤੇ ਤੇਰਾ ਭਲਾ ਹੋਵੇਗਾ ।
Psalm 129:8 in Panjabi 8 ਅਤੇ ਲੰਘਣ ਵਾਲੇ ਨਹੀਂ ਆਖਦੇ, “ਯਹੋਵਾਹ ਦੀ ਬਰਕਤ ਤੁਹਾਡੇ ਉੱਤੇ ਹੋਵੇ, ਅਸੀਂ ਤੁਹਾਨੂੰ ਯਹੋਵਾਹ ਦੇ ਨਾਮ ਤੋਂ ਬਰਕਤ ਦਿੰਦੇ ਹਾਂ ।”
Isaiah 3:10 in Panjabi 10 ਧਰਮੀ ਨੂੰ ਆਖੋ ਕਿ ਉਨ੍ਹਾਂ ਦਾ ਭਲਾ ਹੋਵੇਗਾ, ਕਿਉਂ ਜੋ ਉਹ ਆਪਣੇ ਕੰਮ ਦਾ ਫਲ ਖਾਣਗੇ ।
Isaiah 27:11 in Panjabi 11 ਜਦ ਉਹ ਦੇ ਟਹਿਣੇ ਸੁੱਕ ਜਾਣ ਤਾਂ ਉਹ ਤੋੜੇ ਜਾਣਗੇ, ਔਰਤਾਂ ਆ ਕੇ ਉਹਨਾਂ ਨੂੰ ਅੱਗ ਲਾਉਣਗੀਆਂ । ਉਹ ਤਾਂ ਬੁੱਧਹੀਣ ਲੋਕ ਹਨ, ਇਸ ਲਈ ਉਹਨਾਂ ਦਾ ਕਰਤਾ ਉਹਨਾਂ ਉੱਤੇ ਰਹਮ ਨਾ ਕਰੇਗਾ, ਨਾ ਉਹਨਾਂ ਦਾ ਰਚਣ ਵਾਲਾ ਉਹਨਾਂ ਉੱਤੇ ਕਿਰਪਾ ਕਰੇਗਾ ।
Isaiah 44:4 in Panjabi 4 ਉਹ ਘਾਹ ਦੇ ਵਿੱਚ ਉਪਜਣਗੇ, ਜਿਵੇਂ ਵਗਦੇ ਪਾਣੀਆਂ ਉੱਤੇ ਬੈਂਤਾ ।
Jeremiah 17:8 in Panjabi 8 ਉਹ ਉਸ ਰੁੱਖ ਵਾਂਗੂੰ ਹੈ ਜਿਹੜਾ ਪਾਣੀ ਉੱਤੇ ਲੱਗਿਆ ਹੋਇਆ ਹੈ, ਜਿਹੜਾ ਨਦੀ ਵੱਲ ਆਪਣੀਆਂ ਜੜ੍ਹਾਂ ਫੈਲਾਉਂਦਾ ਹੈ । ਜਦ ਗਰਮੀ ਆਵੇ ਤਾਂ ਉਸ ਨੂੰ ਡਰ ਨਹੀਂ, ਸਗੋਂ ਉਹ ਦੇ ਪੱਤੇ ਹਰੇ ਰਹਿੰਦੇ ਹਨ, ਔੜ ਦੇ ਸਾਲ ਉਹ ਨੂੰ ਚਿੰਤਾ ਨਾ ਹੋਵੇਗੀ, ਨਾ ਉਹ ਫਲ ਲਿਆਉਣ ਤੋਂ ਰੁਕੇਗਾ ।
Ezekiel 17:8 in Panjabi 8 ਇਹ ਚੰਗੇ ਖੇਤ ਵਿੱਚ ਬਹੁਤੇ ਪਾਣੀਆਂ ਦੇ ਕੋਲ ਲਾਇਆ ਗਿਆ ਸੀ, ਤਾਂ ਜੋ ਉਸ ਦੀਆਂ ਟਹਿਣੀਆਂ ਨਿੱਕਲਣ, ਉਹ ਦੇ ਵਿੱਚ ਫਲ ਲੱਗਣ ਅਤੇ ਇਹ ਵਧੀਆ ਅੰਗੂਰ ਹੋਵੇ ।
Ezekiel 19:10 in Panjabi 10 ਤੇਰੀ ਮਾਂ ਤੇਰੇ ਲਹੂ ਵਿੱਚ ਉਸ ਅੰਗੂਰੀ ਵੇਲ ਵਾਂਗੂੰ ਸੀ, ਜੋ ਪਾਣੀਆਂ ਉੱਤੇ ਲਾਈ ਗਈ, ਉਹ ਫਲਵੰਤ ਸੀ ਅਤੇ ਬਹੁਤੇ ਪਾਣੀਆਂ ਦੇ ਕਾਰਨ ਟਹਿਣੀਆਂ ਨਾਲ ਭਰ ਗਈ,
Ezekiel 47:12 in Panjabi 12 ਨਾਲੇ ਦੇ ਨੇੜੇ ਉਹ ਦੇ ਦੋਨਾਂ ਕੰਢਿਆਂ ਤੇ ਹਰ ਪ੍ਰਕਾਰ ਦੇ ਮੇਵੇ ਵਾਲੇ ਰੁੱਖ ਉੱਗਣਗੇ, ਜਿਹਨਾਂ ਦੇ ਪੱਤੇ ਕਦੇ ਨਾ ਸੁੱਕਣਗੇ ਅਤੇ ਜਿਹਨਾਂ ਦੇ ਮੇਵੇ ਕਦੇ ਨਾ ਮੁੱਕਣਗੇ । ਉਹਨਾਂ ਨੂੰ ਹਰ ਮਹੀਨੇ ਨਵੇਂ ਮੇਵੇ ਲੱਗਣਗੇ, ਕਿਉਂ ਜੋ ਉਹਨਾਂ ਨੂੰ ਉਹ ਪਾਣੀ ਲੱਗਦੇ ਹਨ, ਜਿਹੜੇ ਪਵਿੱਤਰ ਸਥਾਨ ਵਿੱਚੋਂ ਨਿੱਕਲਦੇ ਹਨ ਅਤੇ ਉਹਨਾਂ ਦੇ ਮੇਵੇ ਖਾਣ ਲਈ ਅਤੇ ਉਹਨਾਂ ਦੇ ਪੱਤੇ ਦਵਾਈ ਦੇ ਕੰਮ ਆਉਣਗੇ ।
Matthew 13:6 in Panjabi 6 ਪਰ ਜਦੋਂ ਸੂਰਜ ਚੜ੍ਹਿਆ ਤਾਂ ਮੁਰਝਾ ਗਿਆ ਅਤੇ ਜੜ੍ਹ ਨਾ ਫੜਨ ਦੇ ਕਾਰਨ ਸੁੱਕ ਗਿਆ ।
Matthew 21:19 in Panjabi 19 ਅਤੇ ਰਸਤੇ ਕੋਲ ਹੰਜ਼ੀਰ ਦਾ ਇੱਕ ਰੁੱਖ ਵੇਖ ਕੇ ਉਸ ਦੇ ਨੇੜੇ ਗਿਆ ਪਰ ਪੱਤਿਆਂ ਬਿਨ੍ਹਾਂ ਉਸ ਉੱਤੇ ਹੋਰ ਕੁੱਝ ਨਾ ਲੱਭਿਆ ਅਤੇ ਉਸ ਨੇ ਉਸ ਨੂੰ ਆਖਿਆ ਕਿ ਅੱਜ ਤੋਂ ਬਾਅਦ ਤੈਨੂੰ ਕਦੀ ਫਲ ਨਾ ਲੱਗੇ ਅਤੇ ਹੰਜ਼ੀਰ ਦਾ ਦਰਖ਼ੱਤ ਸੁੱਕ ਗਿਆ ।
Matthew 21:34 in Panjabi 34 ਜਦੋਂ ਫਲਾਂ ਦੀ ਰੁੱਤ ਨੇੜੇ ਆਈ ਤਾਂ ਉਹ ਨੇ ਆਪਣੇ ਨੌਕਰ ਮਾਲੀਆਂ ਦੇ ਕੋਲ ਆਪਣੇ ਫਲ ਲੈਣ ਲਈ ਭੇਜੇ ।
Matthew 21:41 in Panjabi 41 ਉਨ੍ਹਾਂ ਨੇ ਉਸ ਨੂੰ ਆਖਿਆ ਕਿ ਉਨ੍ਹਾਂ ਬੁਰਿਆਂ ਦਾ ਬੁਰੀ ਤਰ੍ਹਾਂ ਨਾਸ ਕਰੇਗਾ ਅਤੇ ਅੰਗੂਰੀ ਬਾਗ਼ ਹੋਰਨਾਂ ਮਾਲੀਆਂ ਨੂੰ ਸੌਂਪੇਗਾ ਜੋ ਰੁੱਤ ਸਿਰ ਉਸ ਨੂੰ ਫਲ ਪਹੁੰਚਾਉਣਗੇ ।
John 15:6 in Panjabi 6 ਜੇਕਰ ਕੋਈ ਮੇਰੇ ਵਿੱਚ ਨਹੀਂ ਰਹਿੰਦਾ, ਉਹ ਇੱਕ ਟਹਿਣੀ ਵਾਂਗੂੰ ਸੁੱਟਿਆ ਜਾਵੇਗਾ ਅਤੇ ਸੁੱਕ ਜਾਵੇਗਾ । ਅਜਿਹੀਆਂ ਟਹਿਣੀਆਂ ਨੂੰ ਲੋਕ ਅੱਗ ਵਿੱਚ ਸਾੜ ਦਿੰਦੇ ਹਨ ।
Jude 1:12 in Panjabi 12 ਇਹ ਉਹ ਹਨ ਜਿਹੜੇ ਤੁਹਾਡੇ ਨਾਲ ਬੇਧੜਕ ਖਾਂਦੇ-ਪੀਂਦੇ ਹੋਏ, ਤੁਹਾਡੇ ਪਿਆਰ ਭੋਜਨਾਂ ਵਿੱਚ ਡੁੱਬੇ ਹੋਏ ਟਿੱਲੇ ਹਨ ਇਹ ਆਪਣੇ ਹੀ ਢਿੱਡ ਭਰਦੇ ਹਨ । ਇਹ ਪੌਣਾਂ ਦੇ ਉਡਾਏ ਹੋਏ ਸੁੱਕੇ ਬੱਦਲ ਹਨ । ਇਹ ਪੱਤਝੜ ਦੇ ਰੁੱਤ ਦੇ ਦਰੱਖਤ ਹਨ ਜੋ ਫਲ ਨਹੀਂ ਦਿੰਦੇ, ਦੋ ਵਾਰੀ ਮਰੇ ਅਤੇ ਜੜ੍ਹੋਂ ਪੁੱਟੇ ਹੋਏ ਹਨ ।
Revelation 22:2 in Panjabi 2 ਉਸ ਨਦੀ ਦੇ ਦੋਨਾਂ ਕਿਨਾਰਿਆਂ ਉੱਤੇ ਜੀਵਨ ਦਾ ਬਿਰਛ ਹੈ, ਜਿਸ ਨੂੰ ਬਾਰਾਂ ਪਰਕਾਰ ਦੇ ਫਲ ਲੱਗਦੇ ਹਨ ਅਤੇ ਉਹ ਆਪਣਾ ਫਲ ਮਹੀਨਾ ਮਹੀਨਾ ਦਿੰਦਾ ਹੈ, ਅਤੇ ਉਸ ਬਿਰਛ ਦੇ ਪੱਤੇ ਕੌਮਾਂ ਦੇ ਇਲਾਜ ਦੇ ਲਈ ਹਨ ।