Psalm 101 in Panjabi

1 ਦਾਊਦ ਦਾ ਭਜਨ ਮੈਂ ਦਯਾ ਅਤੇ ਨਿਆਂ ਗਾਵਾਂਗਾ, ਹੇ ਯਹੋਵਾਹ, ਮੈਂ ਤੇਰੇ ਲਈ ਭਜਨ ਗਾਵਾਂਗਾ ।

2 ਮੈਂ ਪੂਰੇ ਰਾਹ ਵਿੱਚ ਸਿਆਣਾ ਬਣ ਕੇ ਚੱਲਾਂਗਾ, ਤੂੰ ਮੇਰੇ ਕੋਲ ਕਦੋਂ ਆਵੇਂਗਾ ? ਮੈਂ ਆਪਣੇ ਘਰ ਵਿੱਚ ਪੂਰੇ ਮਨ ਨਾਲ ਫਿਰਾਂਗਾ ।

3 ਮੈਂ ਵਿਰਥੀ ਗੱਲ ਨੂੰ ਆਪਣੀਆਂ ਅੱਖਾਂ ਦੇ ਸਾਹਮਣੇ ਨਾ ਰੱਖਾਂਗਾ, ਫਿਰਤੂਆਂ ਦੀ ਕਰਤੂਤ ਤੋਂ ਮੈਨੂੰ ਘਿਣ ਹੈ, ਉਹ ਮੈਨੂੰ ਨਾ ਚੰਬੜੇਗੀ

4 ਮਨ ਦਾ ਕੁੱਬਾਪੁਣਾ ਮੈਥੋਂ ਦੂਰ ਰਹੇਗਾ, ਮੈਂ ਬੁਰਿਆਈ ਨੂੰ ਨਾ ਜਾਣਾਂਗਾ ।

5 ਜਿਹੜਾ ਓਹਲੇ ਵਿੱਚ ਆਪਣੇ ਗੁਆਂਢੀ ਦੀ ਚੁਗਲੀ ਕਰਦਾ ਹੈ, ਮੈਂ ਉਹ ਨੂੰ ਮਿਟਾ ਦਿਆਂਗਾ, ਉੱਚੀ ਅੱਖ ਤੇ ਮਨ ਦੀ ਆਕੜ ਨੂੰ ਮੈਂ ਨਹੀਂ ਝੱਲਾਂਗਾ ।

6 ਮੇਰੀ ਨਿਗਾਹ ਦੇਸ ਦੇ ਸਚਿਆਰਾਂ ਉੱਤੇ ਰਹੇਗੀ ਕਿ ਓਹ ਮੇਰੇ ਨਾਲ ਵੱਸਣ, ਜਿਹੜਾ ਪੂਰੇ ਰਾਹ ਵਿੱਚ ਚੱਲਦਾ ਹੈ ਉਹ ਮੇਰੀ ਸੇਵਾ ਕਰੇਗਾ ।

7 ਛਲੀਆ ਮੇਰੇ ਘਰ ਵਿੱਚ ਨਾ ਵੱਸੇਗਾ, ਝੂਠਾ ਮੇਰੀਆਂ ਅੱਖਾਂ ਦੇ ਅੱਗੇ ਕਾਇਮ ਨਾ ਰਹੇਗਾ ।

8 ਹਰ ਸਵੇਰ ਨੂੰ ਮੈਂ ਦੇਸ ਦਿਆਂ ਸਾਰਿਆਂ ਦੁਸ਼ਟਾਂ ਨੂੰ ਮਿਟਾਇਆ ਕਰਾਂਗਾ, ਤਾਂ ਜੋ ਯਹੋਵਾਹ ਦੇ ਸ਼ਹਿਰ ਵਿਚੋਂ ਸਾਰੇ ਕੁਕਰਮੀਆਂ ਦਾ ਨਾਸ ਕਰ ਦੇਵਾਂ ।