Psalm 102:1 in Panjabi 1 ਦੀਨ ਜਨ ਦੀ ਉਸ ਸਮੇਂ ਦੀ ਪ੍ਰਾਰਥਨਾ ਜਦੋਂ ਉਹ ਦੁੱਖ ਦਾ ਮਾਰਿਆ ਆਪਣੇ ਸੋਗ ਦੀਆਂ ਸਾਰੀਆਂ ਗੱਲਾਂ ਯਹੋਵਾਹ ਦੇ ਅੱਗੇ ਖੋਲ੍ਹ ਕੇ ਕਹਿੰਦਾ ਹੈ ਹੇ ਯਹੋਵਾਹ, ਮੇਰੀ ਪ੍ਰਾਰਥਨਾ ਸੁਣ, ਅਤੇ ਮੇਰੀ ਦੁਹਾਈ ਤੇਰੇ ਤੱਕ ਪਹੁੰਚੇ !
Other Translations King James Version (KJV) Hear my prayer, O LORD, and let my cry come unto thee.
American Standard Version (ASV) Hear my prayer, O Jehovah, And let my cry come unto thee.
Bible in Basic English (BBE) <A Prayer of the man who is in trouble, when he is overcome, and puts his grief before the Lord.> Give ear to my prayer, O Lord, and let my cry come to you.
Darby English Bible (DBY) {A Prayer of the afflicted, when he is overwhelmed, and poureth out his complaint before Jehovah.} Jehovah, hear my prayer, and let my cry come unto thee.
World English Bible (WEB) > Hear my prayer, Yahweh! Let my cry come to you.
Young's Literal Translation (YLT) A Prayer of the afflicted when he is feeble, and before Jehovah poureth out his plaint. O Jehovah, hear my prayer, yea, my cry to Thee cometh.
Cross Reference Exodus 2:23 in Panjabi 23 ਅਜਿਹਾ ਹੋਇਆ ਕਿ ਬਹੁਤ ਦਿਨਾਂ ਬਾਅਦ ਮਿਸਰ ਦਾ ਰਾਜਾ ਮਰ ਗਿਆ, ਇਸਰਾਏਲੀਆਂ ਨੇ ਗ਼ੁਲਾਮੀ ਦੇ ਕਾਰਨ ਹਾਉਂਕੇ ਲਏ ਅਤੇ ਧਾਹਾਂ ਮਾਰ-ਮਾਰ ਕੇ ਰੋਏ ਅਤੇ ਇਨ੍ਹਾਂ ਦੀ ਦੁਹਾਈ ਜੋ ਗ਼ੁਲਾਮੀ ਦੇ ਕਾਰਨ ਸੀ, ਪਰਮੇਸ਼ੁਰ ਤੱਕ ਪਹੁੰਚੀ ।
Judges 10:16 in Panjabi 16 ਤਦ ਉਨ੍ਹਾਂ ਨੇ ਪਰਾਏ ਦੇਵਤਿਆਂ ਨੂੰ ਆਪਣੇ ਵਿੱਚੋਂ ਕੱਢ ਦਿੱਤਾ ਅਤੇ ਯਹੋਵਾਹ ਦੀ ਉਸਤਤ ਕਰਨ ਲੱਗੇ ਤਾਂ ਉਸ ਦਾ ਮਨ ਇਸਰਾਏਲ ਦੇ ਦੁੱਖ ਨਾਲ ਦੁਖੀ ਹੋਇਆ ।
1 Samuel 1:15 in Panjabi 15 ਤਦ ਹੰਨਾਹ ਨੇ ਉੱਤਰ ਦਿੱਤਾ ਅਤੇ ਆਖਿਆ, ਨਹੀਂ ਮੇਰੇ ਪ੍ਰਭੂ ਜੀ, ਮੈਂ ਤਾਂ ਉਦਾਸ ਮਨ ਦੀ ਔਰਤ ਹਾਂ । ਮੈਂ ਕਿਸੇ ਤਰ੍ਹਾਂ ਦੀ ਮੈ ਜਾਂ ਕੋਈ ਹੋਰ ਨਸ਼ਾ ਨਹੀਂ ਪੀਤਾ ਪਰ ਯਹੋਵਾਹ ਦੇ ਅੱਗੇ ਆਪਣੇ ਮਨ ਨੂੰ ਡੋਲ੍ਹਿਆ ਹੈ ।
1 Samuel 9:16 in Panjabi 16 ਜੋ ਇਸੇ ਸਮੇਂ ਇੱਕ ਮਨੁੱਖ ਨੂੰ ਬਿਨਯਾਮੀਨ ਦੇ ਦੇਸ ਤੋਂ ਹੈ ਮੈਂ ਤੇਰੇ ਕੋਲ ਘੱਲਾਂਗਾ, ਸੋ ਤੂੰ ਉਹ ਨੂੰ ਅਭਿਸ਼ੇਕ ਕਰੀਂ ਜੋ ਉਹ ਮੇਰੀ ਪਰਜਾ ਇਸਰਾਏਲ ਦਾ ਪ੍ਰਧਾਨ ਬਣੇ ਅਤੇ ਮੇਰੀ ਪਰਜਾ ਨੂੰ ਫ਼ਲਿਸਤੀਆਂ ਦੇ ਹੱਥੋਂ ਛੁਡਾਵੇ ਕਿਉਂ ਜੋ ਮੈਂ ਆਪਣੀ ਪਰਜਾ ਵੱਲ ਧਿਆਨ ਕੀਤਾ ਹੈ ਇਸ ਲਈ ਜੋ ਉਨ੍ਹਾਂ ਦੀ ਦੁਹਾਈ ਮੇਰੇ ਤੱਕ ਪਹੁੰਚ ਗਈ ਹੈ ।
2 Chronicles 30:27 in Panjabi 27 ਤਾਂ ਜਾਜਕਾਂ ਅਤੇ ਲੇਵੀਆਂ ਨੇ ਉੱਠ ਕੇ ਲੋਕਾਂ ਨੂੰ ਅਸੀਸਾਂ ਦਿੱਤੀਆਂ ਅਤੇ ਉਨ੍ਹਾਂ ਦੀ ਅਵਾਜ਼ ਸੁਣੀ ਗਈ ਅਤੇ ਉਨ੍ਹਾਂ ਦੀ ਪ੍ਰਾਰਥਨਾ ਉਸ ਦੇ ਪਵਿੱਤਰ ਧਾਮ ਅਰਥਾਤ ਅਕਾਸ਼ ਤੱਕ ਪਹੁੰਚੀ ।
Psalm 5:2 in Panjabi 2 ਹੇ ਮੇਰੇ ਪਾਤਸ਼ਾਹ, ਹੇ ਮੇਰੇ ਪਰਮੇਸ਼ੁਰ ਮੇਰੀ ਦੁਹਾਈ ਦੀ ਅਵਾਜ਼ ਸੁਣ, ਕਿਉਂ ਜੋ ਮੈਂ ਤੇਰੇ ਅੱਗੇ ਪ੍ਰਾਰਥਨਾ ਕਰਦਾ ਹਾਂ ।
Psalm 12:5 in Panjabi 5 ਮਸਕੀਨਾਂ ਦੇ ਅਨ੍ਹੇਰੇ ਅਤੇ ਕੰਗਾਲਾਂ ਦੀ ਠੰਡੀ ਆਹ ਦੇ ਕਾਰਨ, ਹੁਣ ਮੈਂ ਉੱਠਾਂਗਾ, ਯਹੋਵਾਹ ਆਖਦਾ ਹੈ, ਮੈਂ ਉਸ ਨੂੰ ਉਸ ਬਚਾਓ ਵਿੱਚ ਰੱਖਾਂਗਾ ਜਿਹ ਦੇ ਲਈ ਉਹ ਹੌਂਕਦਾ ਹੈ ।
Psalm 18:6 in Panjabi 6 ਆਪਣੀ ਔਖ ਦੇ ਵੇਲੇ ਮੈਂ ਯਹੋਵਾਹ ਨੂੰ ਪੁਕਾਰਿਆ, ਅਤੇ ਆਪਣੇ ਪਰਮੇਸ਼ੁਰ ਦੀ ਦੁਹਾਈ ਦਿੱਤੀ । ਉਸ ਨੇ ਆਪਣੀ ਹੈਕਲ ਵਿੱਚੋਂ ਮੇਰੀ ਅਵਾਜ਼ ਸੁਣੀ, ਅਤੇ ਮੇਰੀ ਦੁਹਾਈ ਉਸ ਦੇ ਅੱਗੇ, ਸਗੋਂ ਉਸ ਦੇ ਕੰਨਾਂ ਤੱਕ ਪਹੁੰਚੀ ।
Psalm 39:12 in Panjabi 12 ਹੇ ਯਹੋਵਾਹ ਮੇਰੀ ਪ੍ਰਾਰਥਨਾਂ ਸੁਣ ਅਤੇ ਮੇਰੀ ਦੁਹਾਈ ਵੱਲ ਕੰਨ ਲਾ, ਮੇਰਿਆਂ ਹੰਝੂਆਂ ਨੂੰ ਵੇਖ ਕੇ ਚੁੱਪ ਨਾ ਕਰ, ਕਿਉਂ ਜੋ ਮੈਂ ਪਰਦੇਸੀ ਹਾਂ, ਅਤੇ ਆਪਣਿਆਂ ਸਾਰੇ ਪਿਉ-ਦਾਦਿਆਂ ਵਰਗਾ ਮੁਸਾਫਰ ਹਾਂ ।
Psalm 41:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ ਧੰਨ ਹੈ ਉਹ ਜਿਹੜਾ ਗਰੀਬ ਦੀ ਸੁੱਧ ਲੈਂਦਾ ਹੈ, ਯਹੋਵਾਹ ਉਹ ਨੂੰ ਬੁਰਿਆਈ ਦੇ ਵੇਲੇ ਛੁਡਾਵੇਗਾ ।
Psalm 42:4 in Panjabi 4 ਇਹ ਗੱਲਾਂ ਮੈਂ ਚੇਤੇ ਕਰਦਾ ਹਾਂ ਤਾਂ ਮੇਰਾ ਮਨ ਭਰ ਆਉਂਦਾ ਹੈ, ਕਿ ਮੈਂ ਕਿਸ ਤਰਾਂ ਭੀੜ ਦੇ ਨਾਲ ਲੰਘਦਾ ਹੁੰਦਾ ਸੀ, ਅਤੇ ਬਹੁਤ ਸਾਰੀ ਭੀੜ ਨਾਲ ਪਰਮੇਸ਼ੁਰ ਦੇ ਘਰ ਵਿੱਚ, ਜੈ-ਜੈ ਕਾਰ ਤੇ ਧੰਨਵਾਦ ਦੇ ਸ਼ਬਦ ਨਾਲ ਲੈ ਜਾਂਦਾ ਹੁੰਦਾ ਸੀ ।
Psalm 55:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਤਾਰ ਵਾਲੇ ਵਾਜਿਆਂ ਨਾਲ ਦਾਊਦ ਦਾ ਮਸ਼ਕੀਲ ਹੇ ਪਰਮੇਸ਼ੁਰ, ਮੇਰੀ ਪ੍ਰਾਰਥਨਾ ਉੱਤੇ ਕੰਨ ਲਗਾ, ਮੇਰੀ ਬੇਨਤੀ ਤੋਂ ਆਪਣੇ ਆਪ ਨੂੰ ਨਾ ਲੁਕਾ,
Psalm 57:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਅਲ-ਤਸ਼ਹੇਤ ਰਾਗ ਵਿੱਚ ਦਾਊਦ ਦਾ ਮਿਕਤਾਮ; ਜਦੋਂ ਉਹ ਸ਼ਾਊਲ ਤੋਂ ਭੱਜ ਕੇ ਗੁਫ਼ਾ ਵਿੱਚ ਲੁਕ ਗਿਆ ਸੀ ਮੇਰੇ ਉੱਤੇ ਦਯਾ ਕਰ, ਹੇ ਪਰਮੇਸ਼ੁਰ,ਮੇਰੇ ਉੱਤੇ ਦਯਾ ਕਰ ! ਕਿਉਂ ਜੋ ਮੇਰੀ ਜਾਨ ਨੇ ਤੇਰੀ ਸ਼ਰਨ ਲਈ ਹੋਈ ਹੈ,ਅਤੇ ਮੈ ਤੇਰੇ ਖੰਭਾਂ ਦੀ ਛਾਇਆ ਹੇਠ ਸ਼ਰਨ ਲਵਾਂਗਾ,ਜਿਨ੍ਹਾਂ ਚਿਰ ਏਹ ਆਫ਼ਤਾਂ ਨਾ ਲੰਘ ਜਾਣ ।
Psalm 61:2 in Panjabi 2 ਮੈਂ ਆਪਣੇ ਮਨ ਦੇ ਨਢਾਲ ਹੋਣ ਤੇ ਧਰਤੀ ਦੇ ਬੰਨੇ ਤੋਂ ਤੈਨੂੰ ਪੁਕਾਰਾਂਗਾ, ਤੂੰ ਉਸ ਚੱਟਾਨ ਉੱਤੇ ਜੋ ਮੇਰੇ ਲਈ ਉੱਚੀ ਹੈ ਮੈਨੂੰ ਪਹੁੰਚਾ,
Psalm 62:8 in Panjabi 8 ਹੇ ਪਰਜਾ, ਹਰ ਵੇਲੇ ਉਸ ਉੱਤੇ ਭਰੋਸਾ ਰੱਖੋ, ਆਪਣਾ ਮਨ ਉਹ ਦੇ ਅੱਗੇ ਖੋਲ੍ਹ ਦਿਓ, ਪਰਮੇਸ਼ੁਰ ਸਾਡੀ ਪਨਾਹ ਹੈ । ਸਲਹ ।
Psalm 69:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਸ਼ੇਸ਼ਤ੍ਰੀਮ ਰਾਗ ਵਿੱਚ ਦਾਊਦ ਦਾ ਗੀਤ ਹੇ ਪਰਮੇਸ਼ੁਰ ਮੈਨੂੰ ਬਚਾ ਲੈ, ਪਾਣੀ ਮੇਰੀ ਜਾਨ ਤੱਕ ਜੋ ਆਏ ਹਨ !
Psalm 77:3 in Panjabi 3 ਮੈਂ ਪਰਮੇਸ਼ੁਰ ਨੂੰ ਚੇਤੇ ਕਰਦਾ ਹਾਂ ਅਤੇ ਮੈਂ ਵਿਆਕੁਲ ਹੋ ਜਾਂਦਾ ਹਾਂ, ਮੈਂ ਧਿਆਨ ਦਿੰਦਾ ਹਾਂ ਅਤੇ ਮੇਰਾ ਆਤਮਾ ਹੁੱਸ ਜਾਂਦਾ ਹੈ । ਸਲਹ ।
Psalm 130:1 in Panjabi 1 ਯਾਤਰਾ ਦਾ ਗੀਤ ਹੇ ਯਹੋਵਾਹ, ਡੂੰਘਿਆਈ ਵਿੱਚੋਂ ਮੈਂ ਤੈਨੂੰ ਪੁਕਾਰਿਆ ਹੈ,
Psalm 142:2 in Panjabi 2 ਮੈਂ ਆਪਣੀ ਫਰਿਆਦ ਉਹ ਦੇ ਅੱਗੇ ਰੱਖਦਾ ਹਾਂ, ਮੈਂ ਆਪਣਾ ਦੁੱਖ ਉਹ ਦੇ ਅੱਗੇ ਖੋਲ੍ਹ ਕੇ ਦੱਸਦਾ ਹਾਂ ।
Psalm 143:4 in Panjabi 4 ਤਦੇ ਮੇਰਾ ਆਤਮਾ ਮੇਰੇ ਅੰਦਰ ਨਢਾਲ ਹੈ, ਮੇਰਾ ਦਿਲ ਮੇਰੇ ਅੰਦਰ ਵਿਆਕੁਲ ਹੈ ।
Psalm 143:7 in Panjabi 7 ਛੇਤੀ ਕਰ, ਹੇ ਯਹੋਵਾਹ, ਮੈਨੂੰ ਉੱਤਰ ਦੇ, ਮੇਰਾ ਆਤਮਾ ਬੱਸ ਹੋ ਚੱਲਿਆ, ਆਪਣਾ ਮੂੰਹ ਮੇਰੇ ਕੋਲੋਂ ਨਾ ਲੁਕਾ, ਕਿਤੇ ਮੈਂ ਕਬਰ ਵਿੱਚ ਉੱਤਰਨ ਵਾਲਿਆਂ ਵਰਗਾ ਨਾ ਹੋ ਜਾਂਵਾਂ !
Psalm 145:19 in Panjabi 19 ਉਹ ਆਪਣਾ ਭੈ ਮੰਨ ਵਾਲਿਆਂ ਦੀ ਇੱਛਿਆ ਪੂਰੀ ਕਰੇਗਾ, ਅਤੇ ਉਨ੍ਹਾਂ ਦੀ ਦੁਹਾਈ ਸੁਣੇਗਾ ਤੇ ਉਨ੍ਹਾਂ ਨੂੰ ਬਚਾਵੇਗਾ ।
Lamentations 3:8 in Panjabi 8 ਹਾਂ, ਜਦ ਮੈਂ ਦੁਹਾਈ ਦਿੰਦਾ ਅਤੇ ਚਿੱਲਾਉਂਦਾ ਹਾਂ, ਉਹ ਮੇਰੀ ਪ੍ਰਾਰਥਨਾ ਨਹੀਂ ਸੁਣਦਾ ।
Lamentations 3:18 in Panjabi 18 ਇਸ ਲਈ ਮੈਂ ਆਖਿਆ, ਮੇਰਾ ਬਲ ਨਾਸ ਹੋ ਗਿਆ, ਅਤੇ ਯਹੋਵਾਹ ਵੱਲੋਂ ਮੇਰੀ ਆਸ ਵੀ ਟੁੱਟ ਗਈ ।
Lamentations 3:44 in Panjabi 44 ਤੂੰ ਆਪਣੇ ਆਪ ਨੂੰ ਬੱਦਲ ਨਾਲ ਢੱਕ ਲਿਆ, ਤਾਂ ਜੋ ਕੋਈ ਪ੍ਰਾਰਥਨਾ ਤੇਰੇ ਕੋਲ ਨਾ ਪਹੁੰਚੇ ।
Mark 14:33 in Panjabi 33 ਉਸ ਨੇ ਪਤਰਸ, ਯਾਕੂਬ ਅਤੇ ਯੂਹੰਨਾ ਨੂੰ ਆਪਣੇ ਨਾਲ ਲਿਆ ਅਤੇ ਪਰੇਸ਼ਾਨ ਅਤੇ ਬਹੁਤ ਦੁੱਖੀ ਹੋਣ ਲੱਗਾ ।
Luke 22:44 in Panjabi 44 ਅਤੇ ਉਹ ਮਹਾਂ ਕਸ਼ਟ ਵਿੱਚ ਪੈ ਕੇ ਤਨ-ਮਨ ਨਾਲ ਪ੍ਰਾਰਥਨਾ ਕਰਨ ਲੱਗਾ ਅਤੇ ਉਸ ਦਾ ਪਸੀਨਾ ਲਹੂ ਦੀਆਂ ਬੂੰਦਾਂ ਵਾਂਗੂੰ ਹੇਠਾਂ ਡਿੱਗਦਾ ਸੀ ।
Hebrews 5:7 in Panjabi 7 ਉਹ ਨੇ ਉਨ੍ਹੀਂ ਦਿਨੀਂ ਜਦੋਂ ਉਹ ਸਰੀਰ ਵਿੱਚ ਸੀ, ਬਹੁਤ ਧਾਂਹਾਂ ਮਾਰ-ਮਾਰ ਕੇ ਅਤੇ ਹੰਝੂਆਂ ਨਾਲ ਬੇਨਤੀਆਂ ਅਤੇ ਮਿੰਨਤਾਂ ਕੀਤੀਆਂ, ਉਸ ਦੇ ਅੱਗੇ ਜਿਹੜਾ ਉਹ ਨੂੰ ਮੌਤ ਤੋਂ ਬਚਾ ਸਕਦਾ ਸੀ ਅਤੇ ਪਰਮੇਸ਼ੁਰ ਦੇ ਡਰ ਵਿੱਚ ਬਣੇ ਰਹਿਣ ਦੇ ਕਾਰਨ ਉਹ ਦੀ ਸੁਣੀ ਗਈ ।