Psalm 110:3 in Panjabi 3 ਤੇਰੇ ਲੋਕ ਤੇਰੀ ਭਰਤੀ ਦੇ ਵੇਲੇ ਆਪਣੇ ਆਪ ਨੂੰ ਖੁਸ਼ੀ ਨਾਲ ਪੇਸ਼ ਕਰਦੇ ਹਨ, ਪਵਿੱਤਰ ਸਜਾਵਟ ਨਾਲ ਤੜਕੇ ਦੀ ਕੁੱਖੋਂ, ਤੇਰੇ ਜੁਆਨ ਤੇਰੇ ਲਈ ਤ੍ਰੇਲ ਵਰਗੇ ਹਨ ।
Other Translations King James Version (KJV) Thy people shall be willing in the day of thy power, in the beauties of holiness from the womb of the morning: thou hast the dew of thy youth.
American Standard Version (ASV) Thy people offer themselves willingly In the day of thy power, in holy array: Out of the womb of the morning Thou hast the dew of thy youth.
Bible in Basic English (BBE) Your people give themselves gladly in the day of your power; like the dew of the morning on the holy mountains is the army of your young men.
Darby English Bible (DBY) Thy people shall be willing in the day of thy power, in holy splendour: from the womb of the morning [shall come] to thee the dew of thy youth.
World English Bible (WEB) Your people offer themselves willingly in the day of your power, in holy array. Out of the womb of the morning, you have the dew of your youth.
Young's Literal Translation (YLT) Thy people `are' free-will gifts in the day of Thy strength, in the honours of holiness, From the womb, from the morning, Thou hast the dew of thy youth.
Cross Reference Judges 5:2 in Panjabi 2 ਇਸਰਾਏਲ ਦੇ ਆਗੂਆਂ ਦੀ ਅਗਵਾਈ ਲਈ, ਅਤੇ ਲੋਕਾਂ ਵੱਲੋਂ ਆਪਣੀ ਮਰਜ਼ੀ ਨਾਲ ਯੁੱਧ ਲਈ ਭਰਤੀ ਹੋਣ ਲਈ, ਆਓ ਯਹੋਵਾਹ ਨੂੰ ਧੰਨ ਆਖੋ !
1 Chronicles 16:29 in Panjabi 29 ਪਰਤਾਪ ਯਹੋਵਾਹ ਦੇ ਨਾਮ ਦਾ ਮੰਨੋ, ਭੇਟਾਂ ਲੈ ਕੇ ਉਸ ਦੇ ਦਰਬਾਰ ਵਿੱਚ ਆਓ, ਪਵਿੱਤਰਤਾਈ ਦੀ ਸਜਾਵਟ ਨਾਲ ਯਹੋਵਾਹ ਨੂੰ ਮੱਥਾ ਟੇਕੋ ।
Nehemiah 11:2 in Panjabi 2 ਪਰਜਾ ਨੇ ਉਨ੍ਹਾਂ ਸਾਰੇ ਮਨੁੱਖਾਂ ਨੂੰ ਅਸੀਸ ਦਿੱਤੀ, ਜਿਨ੍ਹਾਂ ਨੇ ਖੁਸ਼ੀ ਨਾਲ ਯਰੂਸ਼ਲਮ ਵਿੱਚ ਵੱਸਣ ਲਈ ਆਪਣੇ ਆਪ ਨੂੰ ਪੇਸ਼ ਕੀਤਾ ।
Psalm 22:27 in Panjabi 27 ਧਰਤੀ ਦੀਆਂ ਸਾਰੀਆਂ ਕੌਮਾਂ ਚੇਤੇ ਕਰ ਕੇ ਯਹੋਵਾਹ ਵੱਲ ਫਿਰਨਗੀਆਂ, ਅਤੇ ਕੌਮਾਂ ਦੇ ਸਾਰੇ ਘਰਾਣੇ ਤੇਰੇ ਅੱਗੇ ਮੱਥਾ ਟੇਕਣਗੇ,
Psalm 96:9 in Panjabi 9 ਯਹੋਵਾਹ ਨੂੰ ਪਵਿੱਤਰ ਬਸਤਰ ਵਿੱਚ ਮੱਥਾ ਤੇਜੋ । ਹੇ ਸਾਰੀ ਸਰਿਸ਼ਟੀ, ਉਹ ਦੇ ਸਨਮੁੱਖ ਥਰ-ਥਰ ਕਰੋ !
Ezekiel 43:12 in Panjabi 12 ਇਸ ਭਵਨ ਦੀ ਬਿਵਸਥਾ ਇਹ ਹੈ ਕਿ ਇਹ ਦੀਆਂ ਸਾਰੀਆਂ ਹੱਦਾਂ ਪਹਾੜ ਦੀ ਚੋਟੀ ਉੱਤੇ ਅਤੇ ਉਹ ਦੇ ਚੁਫੇਰੇ ਅੱਤ ਪਵਿੱਤਰ ਹੋਣਗੀਆਂ ! ਵੇਖ ! ਇਹੀ ਇਸ ਭਵਨ ਦੀ ਬਿਵਸਥਾ ਹੈ ।
Acts 1:8 in Panjabi 8 ਪਰ ਜਦੋਂ ਪਵਿੱਤਰ ਆਤਮਾ ਤੁਹਾਡੇ ਉੱਤੇ ਆਵੇਗਾ ਤਾਂ ਤੁਸੀਂ ਸ਼ਕਤੀ ਪਾਓਗੇ ਅਤੇ ਯਰੂਸ਼ਲਮ, ਯਹੂਦਿਯਾ ਅਤੇ ਸਾਮਰਿਯਾ ਵਿੱਚ ਸਗੋਂ ਧਰਤੀ ਦੇ ਆਖਰੀ ਕਿਨਾਰੇ ਤੱਕ ਮੇਰੇ ਗਵਾਹ ਹੋਵੋਗੇ ।
Acts 2:33 in Panjabi 33 ਉਹ ਪਰਮੇਸ਼ੁਰ ਦੇ ਸੱਜੇ ਹੱਥ ਅੱਤ ਉੱਚਾ ਹੋ ਕੇ, ਪਿਤਾ ਤੋਂ ਪਵਿੱਤਰ ਆਤਮਾ ਦਾ ਵਾਇਦਾ ਪਾ ਕੇ ਉਸ ਨੇ ਇਹ ਜੋ ਤੁਸੀਂ ਵੇਖਦੇ ਅਤੇ ਸੁਣਦੇ ਹੋ, ਤੁਹਾਡੇ ਉੱਤੇ, ਵਹਾ ਦਿੱਤਾ ।
Acts 2:41 in Panjabi 41 ਜਿਨ੍ਹਾਂ ਲੋਕਾਂ ਨੇ ਉਹ ਦਾ ਬਚਨ ਖੁਸ਼ੀ ਨਾਲ ਮੰਨ ਲਿਆ, ਉਹਨਾਂ ਨੇ ਬਪਤਿਸਮਾ ਲਿਆ ਅਤੇ ਉਸੇ ਦਿਨ ਲੱਗਭਗ ਤਿੰਨ ਹਜ਼ਾਰ ਲੋਕ ਉਨ੍ਹਾਂ ਵਿੱਚ ਮਿਲ ਗਏ ।
Acts 4:4 in Panjabi 4 ਫਿਰ ਵੀ ਉਹਨਾਂ ਵਿੱਚੋਂ ਜਿਹਨਾਂ ਨੇ ਬਚਨ ਸੁਣਿਆ, ਬਹੁਤਿਆਂ ਨੇ ਵਿਸ਼ਵਾਸ ਕੀਤਾ ਅਤੇ ਉਨ੍ਹਾਂ ਮਨੁੱਖਾਂ ਦੀ ਗਿਣਤੀ ਲੱਗਭਗ ਪੰਜ ਹਜ਼ਾਰ ਹੋ ਗਈ ।
Acts 4:30 in Panjabi 30 ਜਦੋਂ ਤੁਸੀਂ ਆਪਣਾ ਹੱਥ ਚੰਗਾ ਕਰਨ ਲਈ ਵਧਾਓ, ਤਾਂ ਤੇਰੇ ਪਵਿੱਤਰ ਸੇਵਕ ਯਿਸੂ ਦੇ ਨਾਮ ਵਿੱਚ ਨਿਸ਼ਾਨ ਅਤੇ ਅਚਰਜ ਕੰਮ ਹੋਣ ।
Acts 19:20 in Panjabi 20 ਇਸੇ ਤਰ੍ਹਾਂ ਪ੍ਰਭੂ ਦਾ ਬਚਨ ਸਮਰੱਥ ਨਾਲ ਵਧਿਆ ਅਤੇ ਪਰਬਲ ਹੋਇਆ ।
Acts 21:20 in Panjabi 20 ਸੋ ਉਨ੍ਹਾਂ ਨੇ ਸੁਣ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਅਤੇ ਉਸ ਨੂੰ ਕਿਹਾ, ਭਾਈ, ਤੂੰ ਵੇਖਦਾ ਹੈਂ ਜੋ ਯਹੂਦੀਆਂ ਵਿੱਚ ਕਈ ਹਜ਼ਾਰ ਵਿਸ਼ਵਾਸੀ ਹਨ ਅਤੇ ਸਭ ਬਿਵਸਥਾ ਦੇ ਲਈ ਗੈਰਤ ਵਾਲੇ ਹਨ ।
Romans 11:2 in Panjabi 2 ਪਰਮੇਸ਼ੁਰ ਨੇ ਆਪਣੀ ਉਸ ਪਰਜਾ ਨੂੰ ਨਹੀਂ ਛੱਡਿਆ ਜਿਹ ਨੂੰ ਉਸ ਨੇ ਪਹਿਲਾਂ ਹੀ ਜਾਣਿਆ ਸੀ । ਭਲਾ, ਤੁਸੀਂ ਇਹ ਨਹੀਂ ਜਾਣਦੇ ਕਿ ਪਵਿੱਤਰ ਗ੍ਰੰਥ ਏਲੀਯਾਹ ਦੀ ਕਥਾ ਵਿੱਚ ਕੀ ਕਹਿੰਦਾ ਹੈ, ਕਿ ਉਹ ਪਰਮੇਸ਼ੁਰ ਦੇ ਅੱਗੇ ਇਸਰਾਏਲ ਦੇ ਵਿਰੁੱਧ ਕਿਸ ਤਰ੍ਹਾਂ ਫ਼ਰਿਆਦ ਕਰਦਾ ਹੈ ?
2 Corinthians 8:1 in Panjabi 1 ਹੇ ਭਰਾਵੋ, ਅਸੀਂ ਤੁਹਾਨੂੰ ਪਰਮੇਸ਼ੁਰ ਦੀ ਉਸ ਕਿਰਪਾ ਦੀ ਖ਼ਬਰ ਲਿਖਦੇ ਹਾਂ ਜਿਹੜੀ ਮਕਦੂਨਿਯਾ ਦੀਆਂ ਕਲੀਸਿਯਾਵਾਂ ਉੱਤੇ ਕੀਤੀ ਹੋਈ ਹੈ ।
2 Corinthians 8:12 in Panjabi 12 ਜੇ ਮਨ ਦੀ ਤਿਆਰੀ ਪਹਿਲਾਂ ਹੋਵੇ ਤਾਂ ਉਹ ਉਸ ਦੇ ਅਨੁਸਾਰ ਜੋ ਕਿਸੇ ਕੋਲ ਹੈ, ਪਰਵਾਨ ਹੁੰਦੀ ਹੈ ਨਾ ਉਸ ਦੇ ਅਨੁਸਾਰ ਜੋ ਉਸ ਦੇ ਕੋਲ ਨਹੀਂ ਹੈ ।
2 Corinthians 8:16 in Panjabi 16 ਪਰ ਧੰਨਵਾਦ ਹੈ ਪਰਮੇਸ਼ੁਰ ਦਾ ਜਿਹੜਾ ਤੀਤੁਸ ਦੇ ਦਿਲ ਵਿੱਚ ਤੁਹਾਡੇ ਲਈ ਉਹੋ ਜੋਸ਼ ਪਾਉਂਦਾ ਹੈ ।
2 Corinthians 13:4 in Panjabi 4 ਉਹ ਤਾਂ ਕਮਜ਼ੋਰੀ ਕਰਕੇ ਸਲੀਬ ਉੱਤੇ ਚੜ੍ਹਾਇਆ ਗਿਆ ਤਾਂ ਵੀ ਪਰਮੇਸ਼ੁਰ ਦੀ ਸਮਰੱਥ ਕਰਕੇ ਉਹ ਜਿਉਂਦਾ ਕੀਤਾ ਗਿਆ । ਕਿਉਂ ਜੋ ਅਸੀਂ ਵੀ ਉਸ ਵਿੱਚ ਕਮਜ਼ੋਰ ਹਾਂ ਪਰ ਉਸ ਦੇ ਸੰਗ ਪਰਮੇਸ਼ੁਰ ਦੀ ਸਮਰੱਥਾ ਕਰਕੇ ਜੀਵਾਂਗੇ ਜਿਹੜੀ ਸਾਰਿਆਂ ਲਈ ਹੈ ।
Galatians 1:15 in Panjabi 15 ਪਰ ਜਿਸ ਪਰਮੇਸ਼ੁਰ ਨੇ ਮੈਨੂੰ ਮੇਰੀ ਮਾਤਾ ਦੀ ਕੁੱਖੋਂ ਹੀ ਵੱਖਰਾ ਕੀਤਾ, ਅਤੇ ਜਦੋਂ ਉਹ ਦੀ ਮਰਜ਼ੀ ਪੂਰੀ ਹੋਈ ਉਸ ਨੇ ਮੈਨੂੰ ਆਪਣੀ ਵੱਡੀ ਕਿਰਪਾ ਨਾਲ ਸੱਦਿਆ ।
Ephesians 1:4 in Panjabi 4 ਜਿਵੇਂ ਉਸ ਨੇ ਸਾਨੂੰ ਜਗਤ ਦੀ ਨੀਂਹ ਰੱਖਣ ਤੋਂ ਪਹਿਲਾਂ ਹੀ ਉਸ ਵਿੱਚ ਚੁਣ ਲਿਆ ਕਿ ਅਸੀਂ ਉਹ ਦੇ ਸਨਮੁਖ ਪਿਆਰ ਵਿੱਚ ਪਵਿੱਤਰ ਅਤੇ ਨਿਰਮਲ ਹੋਈਏ !
Philippians 2:13 in Panjabi 13 ਕਿਉਂ ਜੋ ਪਰਮੇਸ਼ੁਰ ਹੀ ਹੈ ਜਿਹੜਾ ਤੁਹਾਡੇ ਵਿੱਚ ਮਨਸ਼ਾ ਤੇ ਅਮਲ ਦੋਹਾਂ ਨੂੰ ਆਪਣੇ ਨੇਕ ਇਰਾਦੇ ਨੂੰ ਪੂਰਾ ਕਰਨ ਲਈ ਪੈਦਾ ਕਰਦਾ ਹੈ ।
1 Thessalonians 4:7 in Panjabi 7 ਕਿਉਂ ਜੋ ਪਰਮੇਸ਼ੁਰ ਨੇ ਸਾਨੂੰ ਅਸ਼ੁੱਧਤਾ ਲਈ ਨਹੀਂ ਸਗੋਂ ਪਵਿੱਤਰਤਾਈ ਵਿੱਚ ਸੱਦਿਆ ।
Titus 2:14 in Panjabi 14 ਜਿਸ ਨੇ ਆਪਣੇ ਆਪ ਨੂੰ ਸਾਡੇ ਲਈ ਦੇ ਦਿੱਤਾ ਕਿ ਸਾਰੇ ਕੁਧਰਮ ਤੋਂ ਸਾਡਾ ਛੁਟਕਾਰਾ ਕਰੇ ਅਤੇ ਆਪਣੇ ਲਈ ਇੱਕ ਖ਼ਾਸ ਕੌਮ ਨੂੰ ਪਵਿੱਤਰ ਕਰੇ ਜੋ ਭਲੇ ਕੰਮਾਂ ਵਿੱਚ ਲੱਗੀ ਰਹੇ ।
Hebrews 13:21 in Panjabi 21 ਤੁਹਾਨੂੰ ਹਰੇਕ ਭਲੇ ਕੰਮ ਵਿੱਚ ਸੰਪੂਰਨ ਕਰੇ ਤਾਂ ਕਿ ਤੁਸੀਂ ਉਹ ਦੀ ਮਰਜ਼ੀ ਨੂੰ ਪੂਰਾ ਕਰੋ ਅਤੇ ਜੋ ਕੁੱਝ ਉਹ ਨੂੰ ਚੰਗਾ ਲੱਗਦਾ ਹੈ, ਉਹੋ ਸਾਡੇ ਵਿੱਚ ਯਿਸੂ ਮਸੀਹ ਦੇ ਦੁਆਰਾ ਕਰੇ, ਜਿਹ ਦੀ ਵਡਿਆਈ ਜੁੱਗੋ-ਜੁੱਗ ਹੋਵੇ ! । ਆਮੀਨ ।
Revelation 7:9 in Panjabi 9 ਇਸ ਤੋਂ ਬਾਅਦ ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਕਿ ਹਰੇਕ ਕੌਮ ਵਿੱਚੋਂ ਅਤੇ ਸਭਨਾਂ ਗੋਤਾਂ, ਉੱਮਤਾਂ ਅਤੇ ਭਾਸ਼ਾ ਵਿੱਚੋਂ ਇੱਕ ਵੱਡੀ ਭੀੜ ਜਿਹ ਦੀ ਗਿਣਤੀ ਕਿਸੇ ਕੋਲੋਂ ਨਹੀਂ ਹੁੰਦੀ ਚਿੱਟੇ ਬਸਤਰ ਪਹਿਨੇ ਅਤੇ ਖਜ਼ੂਰ ਦੀਆਂ ਟਹਿਣੀਆਂ ਹੱਥਾਂ ਵਿੱਚ ਲੈ ਕੇ ਸਿੰਘਾਸਣ ਦੇ ਸਾਹਮਣੇ ਅਤੇ ਲੇਲੇ ਦੇ ਸਾਹਮਣੇ ਖੜ੍ਹੀ ਹੈ ।