Psalm 110 in Panjabi

1 ਦਾਊਦ ਦਾ ਭਜਨ ਯਹੋਵਾਹ ਦਾ ਮੇਰੇ ਪ੍ਰਭੂ ਲਈ ਇਹ ਵਾਕ ਹੈ ਕਿ ਤੂੰ ਮੇਰੇ ਸੱਜੇ ਪਾਸੇ ਬੈਠ ਜਦ ਤੱਕ ਮੈਂ ਤੇਰੇ ਵਿਰੋਧੀਆਂ ਨੂੰ ਤੇਰੇ ਪੈਰ ਰੱਖਣ ਦੀ ਚੌਂਕੀ ਨਾ ਕਰ ਦਿਆਂ ।

2 ਯਹੋਵਾਹ ਤੇਰੇ ਬਲ ਦੀ ਆਸਾ ਸੀਯੋਨ ਵਿਚੋਂ ਘੱਲੇਗਾ, ਤੂੰ ਆਪਣੇ ਵੈਰੀਆਂ ਦੇ ਵਿਚਕਾਰ ਰਾਜ ਕਰ ।

3 ਤੇਰੇ ਲੋਕ ਤੇਰੀ ਭਰਤੀ ਦੇ ਵੇਲੇ ਆਪਣੇ ਆਪ ਨੂੰ ਖੁਸ਼ੀ ਨਾਲ ਪੇਸ਼ ਕਰਦੇ ਹਨ, ਪਵਿੱਤਰ ਸਜਾਵਟ ਨਾਲ ਤੜਕੇ ਦੀ ਕੁੱਖੋਂ, ਤੇਰੇ ਜੁਆਨ ਤੇਰੇ ਲਈ ਤ੍ਰੇਲ ਵਰਗੇ ਹਨ ।

4 ਯਹੋਵਾਹ ਨੇ ਸਹੁੰ ਖਾਧੀ ਅਤੇ ਉਹ ਨਹੀਂ ਮੁਕਰੇਗਾ, ਤੂੰ ਮਲਕਿਸਿਦਕ ਦੀ ਪਦਵੀ ਦੇ ਅਨੁਸਾਰ ਸਦਾ ਤੱਕ ਦਾ ਜਾਜਕ ਹੈਂ ।

5 ਪ੍ਰਭੂ ਤੇਰੇ ਸੱਜੇ ਹੱਥ ਤੇ ਹੈ, ਉਹ ਆਪਣੇ ਕ੍ਰੋਧ ਦੇ ਦਿਨ ਰਾਜਿਆਂ ਨੂੰ ਵਿੰਨ੍ਹ ਸੁੱਟੇਗਾ,

6 ਉਹ ਕੌਮਾਂ ਵਿੱਚ ਨਿਆਂ ਕਰੇਗਾ, ਉਹ ਉਨ੍ਹਾਂ ਨੂੰ ਲੋਥਾਂ ਨਾਲ ਭਰ ਦੇਵੇਗਾ, ਉਹ ਖੋਪੜੀਆਂ ਨੂੰ ਬਹੁਤਿਆਂ ਦੇਸਾਂ ਵਿੱਚ ਵਿੰਨ੍ਹ ਸੁੱਟੇਗਾ ।

7 ਉਹ ਰਾਹ ਵਿੱਚ ਨਦੀ ਦੇ ਪਾਣੀ ਨੂੰ ਪੀਵੇਗਾ, ਤਾਂ ਹੀ ਉਹ ਸਿਰ ਉੱਚਾ ਕਰੇਗਾ ।