Psalm 113 in Panjabi

1 ਹਲਲੂਯਾਹ ! ਹੇ ਯਹੋਵਾਹ ਦੇ ਸੇਵਕੋ, ਉਸਤਤ ਕਰੋ, ਯਹੋਵਾਹ ਦੇ ਨਾਮ ਦੀ ਉਸਤਤ ਕਰੋ !

2 ਯਹੋਵਾਹ ਦਾ ਨਾਮ ਮੁਬਾਰਕ ਹੋਵੇ, ਹੁਣ ਤੋਂ ਲੈ ਕੇ ਸਦੀਪਕ ਕਾਲ ਤੱਕ !

3 ਸੂਰਜ ਦੇ ਚੜਨ ਤੋਂ ਉਹ ਦੇ ਲਹਿਣ ਤੱਕ ਯਹੋਵਾਹ ਦੇ ਨਾਮ ਦੀ ਉਸਤਤ ਹੋਵੇ !

4 ਯਹੋਵਾਹ ਸਭ ਕੌਮਾਂ ਉੱਤੇ ਮਹਾਨ ਹੈ, ਉਹ ਦੀ ਮਹਿਮਾ ਅਕਾਸ਼ਾਂ ਤੋਂ ਵੀ ਉੱਪਰ ਹੈ ।

5 ਕੌਣ ਸਾਡੇ ਪਰਮੇਸ਼ੁਰ ਯਹੋਵਾਹ ਦੇ ਤੁੱਲ ਹੈ ? ਜਿਹੜਾ ਉਚਿਆਈ ਤੇ ਵੱਸਦਾ ਹੈ,

6 ਜਿਹੜਾ ਆਪਣੇ ਆਪ ਨੂੰ ਨੀਵਿਆਂ ਕਰਦਾ ਹੈ, ਕਿ ਅਕਾਸ਼ ਅਤੇ ਧਰਤੀ ਉੱਤੇ ਨਿਗਾਹ ਮਾਰੇ,

7 ਜਿਹੜਾ ਗਰੀਬ ਨੂੰ ਖਾਕ ਵਿਚੋਂ ਚੁੱਕਦਾ ਹੈ, ਅਤੇ ਕੰਗਾਲ ਨੂੰ ਰੂੜੀ ਤੋਂ ਉਠਾਉਂਦਾ ਹੈ,

8 ਕਿ ਉਹ ਨੂੰ ਪਤਵੰਤਾਂ ਵਿੱਚ, ਸਗੋਂ ਉਹ ਦੇ ਆਪਣੇ ਲੋਕਾਂ ਦੇ ਪਤਵੰਤਾਂ ਵਿੱਚ ਬਿਠਾਵੇ,

9 ਉਹ ਬੇਉਲਾਦਾ ਤੀਵੀਂ ਦਾ ਘਰ ਵਸਾਉਂਦਾ, ਅਤੇ ਬੱਚਿਆਂ ਦੀ ਮਾਂ ਬਣਾ ਕੇ ਉਹ ਨੂੰ ਅਨੰਦ ਕਰਦਾ ਹੈ । ਹਲਲੂਯਾਹ ! ।