Psalm 116 in Panjabi

1 ਮੈਂ ਯਹੋਵਾਹ ਨਾਲ ਪ੍ਰੇਮ ਰੱਖਦਾ ਹਾਂ ਇਸ ਲਈ ਕਿ ਉਹ ਮੇਰੀ ਅਵਾਜ਼ ਤੇ ਮੇਰੀਆਂ ਅਰਜੋਈਆਂ ਨੂੰ ਸੁਣਦਾ ਹੈ ।

2 ਉਹ ਨੇ ਜੋ ਮੇਰੀ ਵੱਲ ਕੰਨ ਲਾਇਆ ਹੈ, ਮੈਂ ਜੀਵਨ ਭਰ ਉਹ ਨੂੰ ਪੁਕਾਰਾਂਗਾ ।

3 ਮੌਤ ਦੀਆਂ ਡੋਰੀਆਂ ਨੇ ਮੈਨੂੰ ਵਲ ਲਿਆ, ਪਤਾਲ ਦੇ ਦੁੱਖਾਂ ਨੇ ਮੈਨੂੰ ਆਣ ਲੱਭਿਆ, ਮੈਨੂੰ ਦੁੱਖ ਤੇ ਸੋਗ ਮਿਲਿਆ ।

4 ਤਾਂ ਮੈਂ ਯਹੋਵਾਹ ਦੇ ਨਾਮ ਨੂੰ ਪੁਕਾਰਿਆ, — ਹੇ ਯਹੋਵਾਹ, ਕਿਰਪਾ ਕਰ ਕੇ ਮੇਰੀ ਜਾਨ ਨੂੰ ਛੁਡਾ ਲਈ !

5 ਯਹੋਵਾਹ ਦਯਾਵਾਨ ਤੇ ਧਰਮੀ ਹੈ, ਸਾਡਾ ਪਰਮੇਸ਼ੁਰ ਰਹੀਮ ਹੈ ।

6 ਯਹੋਵਾਹ ਭੋਲੀਆਂ ਦੀ ਰੱਖਿਆ ਕਰਦਾ ਹੈ, ਮੈਂ ਹੀਣਾ ਪੈ ਗਿਆ ਪਰ ਉਹ ਨੇ ਮੈਨੂੰ ਬਚਾਇਆ ।

7 ਹੇ ਮੇਰੀ ਜਾਨ, ਆਪਣੇ ਟਿਕਾਣੇ ਨੂੰ ਮੁੜ ਚੱਲ, ਯਹੋਵਾਹ ਨੇ ਤੇਰੇ ਉੱਤੇ ਪਰਉਪਕਾਰ ਜੋ ਕੀਤਾ ਹੈ,

8 ਕਿਉਂ ਜੋ ਤੂੰ ਮੇਰੀ ਜਾਨ ਨੂੰ ਮੌਤ ਤੋਂ, ਮੇਰੀਆਂ ਅੱਖਾਂ ਨੂੰ ਅੰਝੂਆਂ ਤੋਂ, ਮੇਰੇ ਪੈਰਾਂ ਨੂੰ ਤਿਲਕਣ ਤੋਂ ਛੁਡਾਇਆ ਹੈ ।

9 ਮੈਂ ਯਹੋਵਾਹ ਦੇ ਅੱਗੇ-ਅੱਗੇ ਜਿਉਂਦਿਆਂ ਦੇ ਦੇਸ ਵਿੱਚ ਤੁਰਾਂਗਾ ।

10 ਮੈਂ ਨਿਹਚਾ ਕੀਤੀ ਤਾਂ ਮੈਂ ਬੋਲਾਂਗਾ, ਮੈਂ ਬਹੁਤ ਅਧੀਨ ਹੋਇਆ,

11 ਮੈਂ ਆਪਣੀ ਘਬਰਾਹਟ ਵਿੱਚ ਆਖ ਬੈਠਾ, ਕਿ ਹਰੇਕ ਆਦਮੀ ਝੂਠਾ ਹੈ ।

12 ਯਹੋਵਾਹ ਦੇ ਮੇਰੇ ਉੱਤੇ ਸਾਰੇ ਉਪਕਾਰਾਂ ਲਈ, ਮੈਂ ਉਹ ਨੂੰ ਕੀ ਮੋੜ ਕੇ ਦਿਆਂ ?

13 ਮੈਂ ਮੁਕਤੀ ਦਾ ਪਿਆਲਾ ਚੁੱਕਾਂਗਾ, ਅਤੇ ਯਹੋਵਾਹ ਦੇ ਨਾਮ ਉੱਤੇ ਪੁਕਾਰਾਂਗਾ ।

14 ਮੈਂ ਯਹੋਵਾਹ ਲਈ ਆਪਣੀਆਂ ਸੁੱਖਣਾਂ ਲਾਹਵਾਂਗਾ, ਹਾਂ, ਉਹ ਦੀ ਸਾਰੀ ਪਰਜਾ ਦੇ ਸਾਹਮਣੇ ।

15 ਯਹੋਵਾਹ ਦੀ ਨਿਗਾਹ ਵਿੱਚ ਉਹ ਦੇ ਸੰਤਾਂ ਦੀ ਮੌਤ ਬਹੁਮੁੱਲੀ ਹੈ !

16 ਹੇ ਯਹੋਵਾਹ, ਮੈਂ ਸੱਚ-ਮੁੱਚ ਤੇਰਾ ਦਾਸ ਹਾਂ, ਮੈਂ ਤੇਰਾ ਹੀ ਦਾਸ ਹਾਂ, ਤੇਰੀ ਗੋੱਲੀ ਦਾ ਪੁੱਤਰ, ਤੂੰ ਤਾਂ ਮੇਰੇ ਬੰਧਨ ਖੋਲ੍ਹੇ ਹਨ ।

17 ਮੈਂ ਤੇਰੇ ਲਈ ਧੰਨਵਾਦ ਦਾ ਬਲੀਦਾਨ ਚੜ੍ਹਾਵਾਂਗਾ, ਮੈਂ ਯਹੋਵਾਹ ਦੇ ਨਾਮ ਨੂੰ ਪੁਕਾਰਾਂਗਾ ।

18 ਮੈਂ ਯਹੋਵਾਹ ਲਈ ਆਪਣੀਆਂ ਸੁੱਖਣਾਂ ਲਾਹਵਾਂਗਾ, ਹਾਂ, ਇਹ ਦੀ ਸਾਰੀ ਪਰਜਾ ਦੇ ਸਾਹਮਣੇ,

19 ਯਹੋਵਾਹ ਦੇ ਭਵਨ ਦੀਆਂ ਦਰਗਾਹਾਂ ਵਿੱਚ, ਹੇ ਯਰੂਸ਼ਲਮ, ਤੇਰੇ ਐਨ ਵਿਚਕਾਰ । ਹਲਲੂਯਾਹ ! ।