Psalm 120 in Panjabi

1 ਯਾਤਰਾ ਦਾ ਗੀਤ ਆਪਣੀ ਬਿਪਤਾ ਦੇ ਦਿਨ ਮੈਂ ਯਹੋਵਾਹ ਨੂੰ ਪੁਕਾਰਿਆ, ਅਤੇ ਉਸਨੇ ਮੈਨੂੰ ਉੱਤਰ ਦਿੱਤਾ ।

2 ਹੇ ਯਹੋਵਾਹ, ਮੇਰੀ ਜਾਨ ਨੂੰ ਝੂਠੇ ਬੁੱਲ੍ਹਾਂ ਤੋਂ, ਅਤੇ ਛਲੇਡੀ ਜੀਭ ਤੋਂ ਛੁਡਾ ਲੈ !

3 ਹੇ ਛਲੇਡੀਏ ਜੀਭੇ, ਤੈਨੂੰ ਕੀ ਦਿੱਤਾ ਜਾਵੇ, ਅਤੇ ਹੋਰ ਤੇਰੇ ਲਈ ਕੀ ਕੀਤਾ ਜਾਵੇ ?

4 ਸੂਰਮੇ ਦੇ ਤਿੱਖੇ ਬਾਣ, ਝਾੜੀ ਦੇ ਅੰਗਿਆਰੇ ਨਾਲ !

5 ਹਾਏ ਮੈਨੂੰ ਜੋ ਮੈਂ ਮਸ਼ਕ ਵਿੱਚ ਰਹਿੰਦਾ, ਕਿ ਮੈਂ ਕੇਦਾਰ ਦੇ ਡੇਰਿਆਂ ਵਿੱਚ ਵੱਸਦਾ ਹਾਂ !

6 ਮੇਰੀ ਜਾਨ ਨੂੰ ਮੇਲ ਦੇ ਵੈਰੀ ਨਾਲ ਬਹੁਤ ਸਮੇਂ ਤੱਕ ਵੱਸਣਾ ਪਿਆ ।

7 ਮੈਂ ਮੇਲ ਚਾਹੁੰਦਾ ਹਾਂ, ਪਰ ਜਦ ਮੈਂ ਬੋਲਦਾ ਹਾਂ, ਉਹ ਲੜਾਈ ਚਾਹੁੰਦੇ ਹਨ !