Psalm 121 in Panjabi
1 ਯਾਤਰਾ ਦਾ ਗੀਤ ਮੈਂ ਆਪਣੀਆਂ ਅੱਖਾਂ ਪਹਾੜਾਂ ਵੱਲ ਚੁੱਕਾਂਗਾ, ਮੇਰੀ ਸਹਾਇਤਾ ਕਿੱਥੋਂ ਆਵੇਗੀ ?
2 ਮੇਰੀ ਸਹਾਇਤਾ ਯਹੋਵਾਹ ਵੱਲੋਂ ਹੈ, ਜੋ ਅਕਾਸ਼ ਤੇ ਧਰਤੀ ਦਾ ਕਰਤਾ ਹੈ ।
3 ਉਹ ਤੇਰੇ ਪੈਰ ਨੂੰ ਡੋਲਣ ਨਾ ਦੇਵੇਗਾ, ਤੇਰਾ ਰਾਖਾ ਨਾ ਉਂਘਲਾਵੇਗਾ,
4 ਵੇਖ, ਇਸਰਾਏਲ ਦਾ ਰਾਖਾ ਨਾ ਉਂਘਲਾਵੇਗਾ ਨਾ ਸੌਵੇਂਗਾ !
5 ਯਹੋਵਾਹ ਤੇਰਾ ਰਾਖਾ ਹੈ, ਯਹੋਵਾਹ ਤੇਰੇ ਸੱਜੇ ਹੱਥ ਤੇ ਤੇਰਾ ਸਾਯਾ ਹੈ ।
6 ਨਾ ਦਿਨੇ ਸੂਰਜ ਤੈਨੂੰ ਮਾਰੇਗਾ, ਨਾ ਰਾਤੀਂ ਚੰਦਰਮਾ ।
7 ਯਹੋਵਾਹ ਸਾਰੀ ਬਦੀ ਤੋਂ ਤੇਰੀ ਰੱਖਿਆ ਕਰੇਗਾ, ਉਹ ਤੇਰੀ ਜਾਨ ਦੀ ਰਾਖੀ ਕਰੇਗਾ ।
8 ਯਹੋਵਾਹ ਤੇਰੇ ਅੰਦਰ-ਬਾਹਰ ਆਉਣ ਜਾਣ ਵਿੱਚ ਹੁਣ ਤੋਂ ਲੈ ਕੇ ਸਦੀਪਕ ਕਾਲ ਤੱਕ ਰੱਖਿਆ ਕਰੇਗਾ !