Psalm 122 in Panjabi

1 ਦਾਊਦ ਦਾ ਯਾਤਰਾ ਦਾ ਗੀਤ ਮੈਂ ਖੁਸ਼ ਹੋਇਆ ਜਦ ਓਹ ਮੈਨੂੰ ਆਖਣ ਲੱਗੇ, ਆਓ ਯਹੋਵਾਹ ਦੇ ਘਰ ਨੂੰ ਚੱਲੀਏ !

2 ਹੇ ਯਰੂਸ਼ਲਮ, ਸਾਡੇ ਪੈਰ ਤੇਰੇ ਫਾਟਕਾਂ ਦੇ ਅੰਦਰ ਖੜ੍ਹੇ ਹਨ ।

3 ਹੇ ਯਰੂਸ਼ਲਮ ਤੂੰ ਅਜਿਹੇ ਸ਼ਹਿਰ ਵਰਗਾ ਹੈ ਜਿਸ ਦੇ ਘਰ ਇੱਕ ਦੂਜੇ ਨਾਲ ਮਿਲੇ ਹੋਏ ਹਨ,

4 ਜਿੱਥੇ ਗੋਤ, ਹਾਂ, ਯਹੋਵਾਹ ਦੇ ਗੋਤ ਇਸਰਾਏਲ ਦੀ ਸਾਖੀ ਦੇਣ ਲਈ ਚੜ੍ਹ ਜਾਂਦੇ ਹਨ, ਤਾਂ ਜੋ ਓਹ ਯਹੋਵਾਹ ਦੇ ਨਾਮ ਦਾ ਧੰਨਵਾਦ ਕਰਨ ।

5 ਉੱਥੇ ਤਾਂ ਨਿਆਂ ਲਈ ਸਿੰਘਾਸਣ, ਦਾਊਦ ਦੇ ਘਰਾਣੇ ਦੇ ਸਿੰਘਾਸਣ ਰੱਖੇ ਹੋਏ ਹਨ ।

6 ਯਰੂਸ਼ਲਮ ਦੀ ਸਲਾਮਤੀ ਮੰਗੋ, ਤੇਰੇ ਪ੍ਰੇਮੀ ਨਿਹਾਲ ਹੋਣਗੇ ।

7 ਤੇਰੀ ਸ਼ਹਿਰਪਨਾਹ ਦੇ ਅੰਦਰ ਸਲਾਮਤੀ ਹੋਵੇ, ਤੇਰੇ ਮਹਿਲਾਂ ਵਿੱਚ ਖੁਸ਼ਹਾਲੀ ਨਿਹਾਲਤਾ !

8 ਮੈਂ ਆਪਣੇ ਭਰਾਵਾਂ ਤੇ ਗੁਆਂਢੀਆਂ ਦੇ ਕਾਰਨ ਆਖਾਂਗਾ, ਤੇਰੀ ਸਲਾਮਤੀ ਹੋਵੇ !

9 ਸਾਡੇ ਪਰਮੇਸ਼ੁਰ ਯਹੋਵਾਹ ਦੇ ਘਰ ਦੇ ਕਾਰਨ, ਮੈਂ ਤੇਰੀ ਭਲਿਆਈ ਦਾ ਖੋਜੀ ਹੋਵਾਂਗਾ ।