Psalm 124 in Panjabi

1 ਦਾਊਦ ਦਾ ਯਾਤਰਾ ਦਾ ਗੀਤ ਜੇ ਯਹੋਵਾਹ ਸਾਡੀ ਵੱਲ ਨਾ ਹੁੰਦਾ, ਇਸਰਾਏਲ ਇਹ ਆਖੇ,

2 ਜੇ ਯਹੋਵਾਹ ਉਸ ਵੇਲੇ ਸਾਡੇ ਵੱਲ ਨਾ ਹੁੰਦਾ, ਜਦ ਮਨੁੱਖ ਸਾਡੇ ਵਿਰੁੱਧ ਉੱਠੇ,

3 ਤਾਂ ਓਹ ਸਾਨੂੰ ਜਿਉਂਦਿਆਂ ਨੂੰ ਨਿਗਲ ਲੈਂਦੇ, ਜਦੋਂ ਉਨ੍ਹਾਂ ਦਾ ਕ੍ਰੋਧ ਸਾਡੇ ਉੱਤੇ ਭੜਕ ਉੱਠਿਆ,

4 ਤਾਂ ਸਾਨੂੰ ਪਾਣੀ ਰੋੜ੍ਹ ਲੈ ਜਾਂਦੇ, ਅਤੇ ਨਾਲਾ ਸਾਡੀ ਜਾਨ ਦੇ ਉੱਤੋਂ ਦੀ ਵਗ ਜਾਂਦਾ,

5 ਤਾਂ ਠਾਠਾਂ ਮਾਰਦਾ ਪਾਣੀ ਸਾਡੀ ਜਾਨ ਦੇ ਉੱਤੋਂ ਦੀ ਲੰਘ ਜਾਂਦਾ !

6 ਯਹੋਵਾਹ ਮੁਬਾਰਕ ਹੋਵੇ, ਜਿਸ ਨੇ ਸਾਨੂੰ ਉਨ੍ਹਾਂ ਦੇ ਦੰਦਾਂ ਦਾ ਸ਼ਿਕਾਰ ਨਾ ਹੋਣ ਦਿੱਤਾ !

7 ਸਾਡੀ ਜਾਨ ਚਿੜੀ ਵਾਂਗੂੰ ਚਿੜੀਮਾਰ ਦੀ ਫਾਹੀ ਤੋਂ ਛੁਡਾਈ ਗਈ, ਫਾਹੀ ਟੁੱਟੀ, ਸਾਡੀ ਜਾਨ ਛੁੱਟੀ ।

8 ਸਾਡੀ ਸਹਾਇਤਾ ਯਹੋਵਾਹ ਦੇ ਨਾਮ ਵਿੱਚ ਹੈ, ਜਿਹੜਾ ਅਕਾਸ਼ ਅਤੇ ਧਰਤੀ ਦਾ ਕਰਤਾ ਹੈ ।