Psalm 127 in Panjabi

1 ਸੁਲੇਮਾਨ ਦਾ ਯਾਤਰਾ ਦਾ ਗੀਤ ਜੇਕਰ ਯਹੋਵਾਹ ਹੀ ਘਰ ਨਾ ਬਣਾਵੇ, ਤਾਂ ਉਸ ਦੇ ਬਣਾਉਣ ਵਾਲੇ ਦੀ ਮਿਹਨਤ ਵਿਅਰਥ ਹੈ । ਜੇਕਰ ਯਹੋਵਾਹ ਹੀ ਸ਼ਹਿਰ ਦੀ ਰਾਖੀ ਨਾ ਕਰੇ, ਤਾਂ ਰਾਖੇ ਦਾ ਜਾਗਣਾ ਵਿਅਰਥ ਹੈ ।

2 ਤੁਹਾਡਾ ਸਵੇਰ ਦਾ ਉੱਠਣਾ ਅਤੇ ਦੇਰ ਤੱਕ ਬੈਠੇ ਰਹਿਣਾ, ਅਤੇ ਦੁੱਖਾਂ ਦੀ ਰੋਟੀ ਖਾਣੀ ਵਿਅਰਥ ਹੈ, ਉਹ ਤਾਂ ਆਪਣੇ ਪਿਆਰਿਆਂ ਨੂੰ ਨੀਂਦ ਦਿੰਦਾ ਹੈ ।

3 ਵੇਖੋ, ਬੱਚੇ ਯਹੋਵਾਹ ਵੱਲੋਂ ਮਿਰਾਸ ਹਨ, ਗਰਭ ਦਾ ਫਲ ਇੱਕ ਇਨਾਮ ਹੈ,

4 ਜਿਵੇਂ ਸੂਰਮੇ ਦੇ ਹੱਥ ਵਿੱਚ ਬਾਣ, ਤਿਵੇਂ ਜਵਾਨੀ ਦੇ ਪੁੱਤਰ ਹਨ,

5 ਧੰਨ ਹੈ ਉਹ ਮਨੁੱਖ ਜਿਸ ਦਾ ਤਰਕਸ਼ ਉਨ੍ਹਾਂ ਨਾਲ ਭਰਿਆ ਹੋਇਆ ਹੈ ! ਉਹ ਆਪਣੇ ਵੈਰੀਆਂ ਨਾਲ ਫਾਟਕ ਵਿੱਚ ਗੱਲਾਂ ਕਰਦੇ ਹੋਏ ਸ਼ਰਮਿੰਦੇ ਨਾ ਹੋਣਗੇ !