Psalm 128 in Panjabi

1 ਯਾਤਰਾ ਦਾ ਗੀਤ ਧੰਨ ਹੈ ਹਰੇਕ ਜੋ ਯਹੋਵਾਹ ਦਾ ਭੈ ਮੰਨਦਾ ਹੈ, ਅਤੇ ਉਸ ਦੇ ਰਾਹਾਂ ਉੱਤੇ ਚੱਲਦਾ ਹੈ !

2 ਤੂੰ ਆਪਣੇ ਹੱਥਾਂ ਦੀ ਕਮਾਈ ਜ਼ਰੂਰ ਖਾਵੇਂਗਾ, ਤੂੰ ਧੰਨ ਹੋਵੇਂਗਾ ਅਤੇ ਤੇਰਾ ਭਲਾ ਹੋਵੇਗਾ ।

3 ਤੇਰੀ ਵਹੁਟੀ ਫਲਦਾਰ ਦਾਖ ਵਾਂਗੂੰ ਤੇਰੇ ਘਰ ਦੇ ਅੰਦਰ ਹੋਵੇਗੀ, ਤੇਰੇ ਬੱਚੇ ਜੈਤੂਨ ਦੇ ਬੂਟਿਆਂ ਵਾਂਗੂੰ ਤੇਰੀ ਮੇਜ਼ ਦੇ ਆਲੇ-ਦੁਆਲੇ ਹੋਣਗੇ ।

4 ਵੇਖੋ, ਉਹ ਮਨੁੱਖ ਮੁਬਾਰਕ ਹੋਵੇਗਾ, ਜਿਹੜਾ ਯਹੋਵਾਹ ਦਾ ਭੈ ਮੰਨਦਾ ਹੈ ।

5 ਯਹੋਵਾਹ ਸੀਯੋਨ ਤੋਂ ਤੈਨੂੰ ਬਰਕਤ ਦੇਵੇ, ਅਤੇ ਤੂੰ ਜੀਵਨ ਭਰ ਯਰੂਸ਼ਲਮ ਦੀ ਭਲਿਆਈ ਵੇਖੇਂ,

6 ਸਗੋਂ ਤੂੰ ਆਪਣੇ ਦੋਹਤ੍ਰੇ-ਪੋਤ੍ਰੇ ਵੇਖੇਂ ! ਇਸਰਾਏਲ ਉੱਤੇ ਸਲਾਮਤੀ ਹੋਵੇ ।