Psalm 129 in Panjabi

1 ਯਾਤਰਾ ਦਾ ਗੀਤ ਉਨ੍ਹਾਂ ਨੇ ਮੈਨੂੰ ਮੇਰੀ ਜਵਾਨੀ ਤੋਂ ਬਹੁਤਾ ਦੁੱਖ ਦਿੱਤਾ, ਇਸਰਾਏਲ ਇਹ ਆਖੇ,

2 ਉਨ੍ਹਾਂ ਨੇ ਮੈਨੂੰ ਮੇਰੀ ਜਵਾਨੀ ਤੋਂ ਬਹੁਤਾ ਦੁੱਖ ਦਿੱਤਾ, ਪਰ ਉਹ ਮੇਰੇ ਉੱਤੇ ਪਰਬਲ ਨਾ ਹੋ ਸਕੇ !

3 ਹਾਲੀ ਨੇ ਮੇਰੀ ਪਿੱਠ ਉੱਤੇ ਹਲ ਵਾਹਿਆ, ਉਨ੍ਹਾਂ ਨੇ ਲੰਮੇ-ਲੰਮੇ ਸਿਆੜ ਕੱਢੇ !

4 ਯਹੋਵਾਹ ਧਰਮੀ ਹੈ, ਉਹ ਨੇ ਦੁਸ਼ਟਾਂ ਦਿਆਂ ਰੱਸਿਆਂ ਨੂੰ ਕੱਟ ਸੁੱਟਿਆ ।

5 ਜਿੰਨੇ ਸੀਯੋਨ ਨਾਲ ਵੈਰ ਰੱਖਦੇ ਹਨ, ਉਹ ਸ਼ਰਮਿੰਦੇ ਹੋ ਕੇ ਪਛਾੜੇ ਜਾਣ !

6 ਉਹ ਛੱਤਾਂ ਦੇ ਘਾਹ ਵਰਗੇ ਹੋਣ, ਜਿਹੜਾ ਵਧਣ ਤੋਂ ਪਹਿਲਾਂ ਹੀ ਸੁੱਕ ਜਾਂਦਾ ਹੈ,

7 ਜਿਸ ਦੇ ਨਾਲ ਵਾਢਾ ਆਪਣੀ ਮੁੱਠ ਨਹੀਂ ਭਰਦਾ, ਨਾ ਪੂਲੇ ਬੰਨ੍ਹਣ ਵਾਲਾ ਆਪਣਾ ਪੱਲਾ,

8 ਅਤੇ ਲੰਘਣ ਵਾਲੇ ਨਹੀਂ ਆਖਦੇ, “ਯਹੋਵਾਹ ਦੀ ਬਰਕਤ ਤੁਹਾਡੇ ਉੱਤੇ ਹੋਵੇ, ਅਸੀਂ ਤੁਹਾਨੂੰ ਯਹੋਵਾਹ ਦੇ ਨਾਮ ਤੋਂ ਬਰਕਤ ਦਿੰਦੇ ਹਾਂ ।”