Psalm 130 in Panjabi

1 ਯਾਤਰਾ ਦਾ ਗੀਤ ਹੇ ਯਹੋਵਾਹ, ਡੂੰਘਿਆਈ ਵਿੱਚੋਂ ਮੈਂ ਤੈਨੂੰ ਪੁਕਾਰਿਆ ਹੈ,

2 ਹੇ ਪ੍ਰਭੂ ਮੇਰੀ ਅਵਾਜ਼ ਨੂੰ ਸੁਣ, ਤੇਰੇ ਕੰਨ ਮੇਰੀਆਂ ਬੇਨਤੀਆਂ ਦੀ ਅਵਾਜ਼ ਉੱਤੇ ਲੱਗੇ ਰਹਿਣ !

3 ਹੇ ਯਹੋਵਾਹ, ਜੇ ਤੂੰ ਬਦੀਆਂ ਦਾ ਲੇਖਾ ਕਰਦਾ, ਤਾਂ ਹੇ ਪ੍ਰਭੂ, ਕੌਣ ਖੜ੍ਹਾ ਰਹਿ ਸਕਦਾ ?

4 ਪਰ ਤੂੰ ਮਾਫ਼ ਕਰਨ ਵਾਲਾ ਹੈਂ, ਤਾਂ ਜੋ ਤੇਰਾ ਭੈ ਮੰਨਿਆ ਜਾਵੇ ।

5 ਮੈਂ ਯਹੋਵਾਹ ਨੂੰ ਉਡੀਕਦਾ ਹਾਂ, ਮੇਰੀ ਜਾਨ ਵੀ ਉਡੀਕਦੀ ਹੈ, ਅਤੇ ਉਹ ਦੇ ਬਚਨ ਉੱਤੇ ਮੇਰੀ ਆਸ ਹੈ ।

6 ਜਿੰਨਾ ਪਹਿਰੇਦਾਰ ਸਵੇਰ ਨੂੰ, ਹਾਂ, ਜਿੰਨਾ ਪਹਿਰੇਦਾਰ ਸਵੇਰ ਨੂੰ ਉਡੀਕਦੇ ਹਨ, ਉਨ੍ਹਾਂ ਤੋਂ ਵੱਧ ਮੇਰੀ ਜਾਨ ਪ੍ਰਭੂ ਨੂੰ ਉਡੀਕਦੀ ਹੈ ।

7 ਹੇ ਇਸਰਾਏਲ, ਯਹੋਵਾਹ ਦੀ ਆਸ ਰੱਖ, ਕਿਉਂ ਜੋ ਯਹੋਵਾਹ ਕੋਲ ਦਯਾ ਹੈ, ਅਤੇ ਉਹ ਦੇ ਕੋਲ ਛੁਟਕਾਰਾ ਕਾਫ਼ੀ ਹੈ,

8 ਅਤੇ ਉਹ ਇਸਰਾਏਲ ਨੂੰ ਉਸ ਦੀਆਂ ਸਾਰੀਆਂ ਬਦੀਆਂ ਤੋਂ ਛੁਟਕਾਰਾ ਦੇਵੇਗਾ ।