Psalm 131:1 in Panjabi 1 ਦਾਊਦ ਦਾ ਯਾਤਰਾ ਦਾ ਗੀਤ ਹੇ ਯਹੋਵਾਹ, ਮੇਰਾ ਦਿਲ ਹੰਕਾਰੀ ਨਹੀਂ, ਨਾ ਮੇਰੀਆਂ ਅੱਖਾਂ ਘਮੰਡ ਨਾਲ ਭਰੀਆਂ ਹਨ, ਅਤੇ ਜਿਹੜੀਆਂ ਗੱਲਾਂ ਮੇਰੇ ਲਈ ਵੱਡੀਆਂ ਅਤੇ ਅਚਰਜ ਸਨ, ਮੈਂ ਉਨ੍ਹਾਂ ਵਿੱਚ ਦਖ਼ਲ ਨਹੀਂ ਦਿੰਦਾ ।
Other Translations King James Version (KJV) Lord, my heart is not haughty, nor mine eyes lofty: neither do I exercise myself in great matters, or in things too high for me.
American Standard Version (ASV) Jehovah, my heart is not haughty, nor mine eyes lofty; Neither do I exercise myself in great matters, Or in things too wonderful for me.
Bible in Basic English (BBE) <A Song of the going up. Of David.> Lord, there is no pride in my heart and my eyes are not lifted up; and I have not taken part in great undertakings, or in things over-hard for me.
Darby English Bible (DBY) {A Song of degrees. Of David.} Jehovah, my heart is not haughty, nor mine eyes lofty; neither do I exercise myself in great matters, and in things too wonderful for me.
World English Bible (WEB) > Yahweh, my heart isn't haughty, nor my eyes lofty; Nor do I concern myself with great matters, Or things too wonderful for me.
Young's Literal Translation (YLT) A Song of the Ascents, by David. Jehovah, my heart hath not been haughty, Nor have mine eyes been high, Nor have I walked in great things, And in things too wonderful for me.
Cross Reference Numbers 12:3 in Panjabi 3 ਹੁਣ ਮੂਸਾ ਸਾਰਿਆਂ ਆਦਮੀਆਂ ਨਾਲੋਂ ਜਿਹੜੇ ਧਰਤੀ ਉੱਤੇ ਵੱਸਦੇ ਸਨ, ਬਹੁਤ ਹੀ ਹਲੀਮ ਸੁਭਾਵ ਦਾ ਸੀ ।
Deuteronomy 17:20 in Panjabi 20 ਤਾਂ ਜੋ ਉਹ ਮਨ ਵਿੱਚ ਘਮੰਡ ਕਰਕੇ ਆਪਣੇ ਭਰਾਵਾਂ ਨੂੰ ਆਪਣੇ ਤੋਂ ਨੀਵਾਂ ਨਾ ਸਮਝੇ, ਅਤੇ ਉਹ ਇਸ ਹੁਕਮਨਾਮੇ ਤੋਂ ਨਾ ਤਾਂ ਸੱਜੇ ਮੁੜੇ ਅਤੇ ਨਾ ਹੀ ਖੱਬੇ, ਇਸ ਲਈ ਉਹ ਅਤੇ ਉਸ ਦੇ ਪੁੱਤਰ ਇਸਰਾਏਲ ਦੇ ਵਿਚਕਾਰ ਬਹੁਤ ਦਿਨਾਂ ਤੱਕ ਰਾਜ ਕਰਨ ।
1 Samuel 16:13 in Panjabi 13 ਤਦ ਸਮੂਏਲ ਨੇ ਤੇਲ ਦਾ ਸਿੰਗ ਲੈ ਕੇ ਉਹ ਦੇ ਭਰਾਵਾਂ ਦੇ ਵਿੱਚ ਉਹ ਨੂੰ ਅਭਿਸ਼ੇਕ ਕੀਤਾ ਅਤੇ ਉਸ ਦਿਨ ਤੋਂ ਯਹੋਵਾਹ ਦਾ ਆਤਮਾ ਸਦਾ ਦਾਊਦ ਉੱਤੇ ਆਉਂਦਾ ਰਿਹਾ ਅਤੇ ਸਮੂਏਲ ਉੱਠ ਕੇ ਰਾਮਾਹ ਨੂੰ ਵਿਦਾ ਹੋਇਆ ।
1 Samuel 16:18 in Panjabi 18 ਸੋ ਉਸ ਵੇਲੇ ਉਹ ਦੇ ਸੇਵਕਾਂ ਵਿੱਚੋਂ ਇੱਕ ਨੇ ਕਿਹਾ, ਵੇਖ, ਮੈਂ ਬੈਤਲਹਮ ਦੇ ਯੱਸੀ ਦਾ ਇੱਕ ਪੁੱਤਰ ਵੇਖਿਆ ਹੈ ਜੋ ਵਜਾਉਣ ਵਿੱਚ ਕੁਸ਼ਲ ਹੈ, ਨਾਲੇ ਵੱਡਾ ਸੂਰਬੀਰ ਹੈ, ਜੋਧਾ ਹੈ, ਗੱਲਾਂ ਵਿੱਚ ਬਹੁਤ ਸਿਆਣਾ ਹੈ, ਸੋਹਣਾ ਹੈ ਅਤੇ ਯਹੋਵਾਹ ਉਹ ਦੇ ਨਾਲ ਹੈ ।
1 Samuel 16:22 in Panjabi 22 ਸ਼ਾਊਲ ਨੇ ਯੱਸੀ ਨੂੰ ਆਖ ਭੇਜਿਆ ਦਾਊਦ ਨੂੰ ਮੇਰੀ ਸੇਵਾ ਵਿੱਚ ਰਹਿਣ ਦੇ ਕਿਉਂ ਜੋ ਮੈਂ ਉਸ ਤੋਂ ਬਹੁਤ ਪ੍ਰਸੰਨ ਹਾਂ ।
1 Samuel 17:15 in Panjabi 15 ਪਰ ਦਾਊਦ ਸ਼ਾਊਲ ਕੋਲੋਂ ਵੱਖਰਾ ਹੋ ਕੇ ਆਪਣੇ ਪਿਤਾ ਦੇ ਇੱਜੜ ਨੂੰ ਬੈਤਲਹਮ ਵਿੱਚ ਚਰਾਉਣ ਗਿਆ ਸੀ ।
1 Samuel 17:28 in Panjabi 28 ਉਸੇ ਵੇਲੇ ਉਹ ਦੇ ਵੱਡੇ ਭਰਾ ਅਲੀਆਬ ਨੇ ਉਹ ਦੀਆਂ ਗੱਲਾਂ ਸੁਣੀਆਂ ਜੋ ਉਹ ਲੋਕਾਂ ਨਾਲ ਕਰ ਰਿਹਾ ਸੀ ਅਤੇ ਅਲੀਆਬ ਦਾ ਕ੍ਰੋਧ ਦਾਊਦ ਉੱਤੇ ਭੜਕਿਆ ਅਤੇ ਉਹ ਬੋਲਿਆ, ਤੂੰ ਕਿਉਂ ਇੱਥੇ ਆਇਆ ਹੈਂ ਅਤੇ ਉੱਥੇ ਉਜਾੜ ਵਿੱਚ ਉਨ੍ਹਾਂ ਥੋੜੀਆਂ ਜਿਹੀਆਂ ਭੇਡਾਂ ਨੂੰ ਤੂੰ ਕਿਸ ਦੇ ਭਰੋਸੇ ਛੱਡ ਆਇਆ ਹੈਂ ? ਮੈਂ ਤੇਰਾ ਘਮੰਡ ਅਤੇ ਤੇਰੇ ਮਨ ਦੀ ਬੁਰਿਆਈ ਨੂੰ ਜਾਣਦਾ ਹਾਂ । ਤੂੰ ਲੜਾਈ ਵੇਖਣ ਨੂੰ ਹੀ ਆਇਆ ਹੈਂ
1 Samuel 18:23 in Panjabi 23 ਤਦ ਸ਼ਾਊਲ ਦੇ ਸੇਵਕਾਂ ਨੇ ਇਹ ਗੱਲਾਂ ਦਾਊਦ ਨੂੰ ਕਹਿ ਸੁਣਾਈਆਂ ਅਤੇ ਦਾਊਦ ਬੋਲਿਆ, ਭਲਾ, ਇਹ ਤੁਹਾਨੂੰ ਕੋਈ ਛੋਟੀ ਜਿਹੀ ਗੱਲ ਦਿੱਸਦੀ ਹੈ ਜੋ ਮੈਂ ਰਾਜਾ ਦਾ ਜਵਾਈ ਬਣਾਂ ਕਿਉਂ ਜੋ ਮੈਂ ਕੰਗਾਲ ਅਤੇ ਤੁੱਛ ਮਨੁੱਖ ਹਾਂ ?
Job 42:3 in Panjabi 3 ਤੂੰ ਪੁੱਛਿਆ, ਇਹ ਕੌਣ ਹੈ ਜਿਹੜਾ ਅਗਿਆਨਤਾ ਨਾਲ ਮੇਰੀ ਯੋਜਨਾ ਨੂੰ ਢੱਕਦਾ ਹੈ ? ਮੈਂ ਤਾਂ ਉਹ ਹੀ ਬੋਲਿਆ ਜਿਸ ਨੂੰ ਮੈਂ ਨਹੀਂ ਸਮਝਦਾ, ਜੋ ਗੱਲਾਂ ਮੇਰੇ ਲਈ ਅਚਰਜ ਗੱਲਾਂ ਸਨ ਅਤੇ ਜਿਹਨਾਂ ਨੂੰ ਮੈਂ ਨਹੀਂ ਜਾਣਦਾ ਸੀ !
Psalm 78:70 in Panjabi 70 ਉਸ ਨੇ ਆਪਣੇ ਦਾਸ ਦਾਊਦ ਨੂੰ ਵੀ ਚੁਣਿਆ, ਅਤੇ ਭੇਡਾਂ ਦੇ ਵੜਿਆਂ ਵਿਚੋਂ ਉਹ ਨੂੰ ਲੈ ਲਿਆ ।
Psalm 101:5 in Panjabi 5 ਜਿਹੜਾ ਓਹਲੇ ਵਿੱਚ ਆਪਣੇ ਗੁਆਂਢੀ ਦੀ ਚੁਗਲੀ ਕਰਦਾ ਹੈ, ਮੈਂ ਉਹ ਨੂੰ ਮਿਟਾ ਦਿਆਂਗਾ, ਉੱਚੀ ਅੱਖ ਤੇ ਮਨ ਦੀ ਆਕੜ ਨੂੰ ਮੈਂ ਨਹੀਂ ਝੱਲਾਂਗਾ ।
Psalm 122:1 in Panjabi 1 ਦਾਊਦ ਦਾ ਯਾਤਰਾ ਦਾ ਗੀਤ ਮੈਂ ਖੁਸ਼ ਹੋਇਆ ਜਦ ਓਹ ਮੈਨੂੰ ਆਖਣ ਲੱਗੇ, ਆਓ ਯਹੋਵਾਹ ਦੇ ਘਰ ਨੂੰ ਚੱਲੀਏ !
Psalm 124:1 in Panjabi 1 ਦਾਊਦ ਦਾ ਯਾਤਰਾ ਦਾ ਗੀਤ ਜੇ ਯਹੋਵਾਹ ਸਾਡੀ ਵੱਲ ਨਾ ਹੁੰਦਾ, ਇਸਰਾਏਲ ਇਹ ਆਖੇ,
Psalm 133:1 in Panjabi 1 ਦਾਊਦ ਦਾ ਯਾਤਰਾ ਦਾ ਗੀਤ ਵੇਖੋ, ਕਿੰਨਾ ਚੰਗਾ ਅਤੇ ਸੋਹਣਾ ਹੈ ਕਿ ਭਰਾ ਮਿਲ-ਜੁਲ ਕੇ ਵੱਸਣ !
Psalm 139:6 in Panjabi 6 ਇਹ ਗਿਆਨ ਮੇਰੇ ਲਈ ਅਚਰਜ ਹੈ, ਉਹ ਉੱਚਾ ਹੈ, ਮੈਂ ਉਹ ਦੇ ਜੋਗ ਨਹੀਂ ! ।
Jeremiah 17:16 in Panjabi 16 ਮੈਂ ਤੇਰੇ ਪਿੱਛੇ ਆਜੜੀ ਹੋਣ ਲਈ ਸ਼ਤਾਬੀ ਨਹੀਂ ਕੀਤੀ, ਨਾ ਸੋਗ ਦੇ ਦਿਨ ਦੀ ਚਾਹ ਕੀਤੀ ਹੈ, ਤੂੰ ਇਹ ਜਾਣਦਾ ਹੈ । ਜੋ ਕੁੱਝ ਮੇਰੇ ਬੁੱਲ੍ਹਾਂ ਤੋਂ ਨਿਕਲਿਆ, ਉਹ ਤੇਰੇ ਮੂੰਹ ਦੇ ਸਨਮੁੱਖ ਸੀ ।
Jeremiah 45:5 in Panjabi 5 ਕੀ ਤੂੰ ਆਪਣੇ ਲਈ ਵੱਡੀਆਂ ਚੀਜ਼ਾਂ ਲੱਭਦਾ ਹੈਂ ? ਤੂੰ ਨਾ ਲੱਭ ਕਿਉਂ ਜੋ ਵੇਖ, ਯਹੋਵਾਹ ਦਾ ਵਾਕ ਹੈ, ਮੈਂ ਸਾਰੇ ਬਸ਼ਰ ਉੱਤੇ ਬੁਰਿਆਈ ਲਿਆ ਰਿਹਾ ਹਾਂ । ਪਰ ਤੇਰੀ ਜਾਨ ਨੂੰ ਸਾਰਿਆਂ ਸਥਾਨਾਂ ਉੱਤੇ ਜਿੱਥੇ ਤੂੰ ਜਾਵੇਂਗਾ ਤੇਰੇ ਲਈ ਲੁੱਟ ਦਾ ਮਾਲ ਠਹਿਰਾਵਾਂਗਾ ।
Amos 7:14 in Panjabi 14 ਆਮੋਸ ਨੇ ਅਮਸਯਾਹ ਨੂੰ ਉੱਤਰ ਦਿੱਤਾ, “ਨਾ ਤਾਂ ਮੈਂ ਨਬੀ ਸੀ ਅਤੇ ਨਾ ਹੀ ਨਬੀ ਦਾ ਪੁੱਤਰ, ਪਰ ਮੈਂ ਤਾਂ ਇੱਕ ਅਯਾਲੀ ਸੀ ਅਤੇ ਗੁੱਲਰਾਂ ਦੇ ਰੁੱਖਾਂ ਨੂੰ ਛਾਂਗਣ ਵਾਲਾ ਸੀ,
Matthew 11:29 in Panjabi 29 ਮੇਰਾ ਜੂਲਾ ਆਪਣੇ ਉੱਤੇ ਲੈ ਲਵੋ ਅਤੇ ਮੇਰੇ ਕੋਲੋਂ ਸਿੱਖੋ ਕਿਉਂ ਜੋ ਮੈਂ ਕੋਮਲ ਅਤੇ ਮਨ ਦਾ ਗਰੀਬ ਹਾਂ ਅਤੇ ਤੁਸੀਂ ਆਪਣੀਆਂ ਜ਼ਿੰਦਗੀਆਂ ਵਿੱਚ ਅਰਾਮ ਪਾਓਗੇ ।
Acts 20:19 in Panjabi 19 ਕਿ ਮੈਂ ਬਹੁਤ ਅਧੀਨਗੀ ਨਾਲ ਹੰਝੂ ਵਹਾ ਵਹਾ ਕੇ ਉਨ੍ਹਾਂ ਪਰਤਾਵਿਆਂ ਵਿੱਚ ਜੋ ਯਹੂਦੀਆਂ ਦੀਆਂ ਸਾਜਿਸ਼ਾਂ ਦੇ ਕਾਰਨ ਮੇਰੇ ਉੱਤੇ ਆਣ ਪਏ ਪ੍ਰਭੂ ਦੀ ਸੇਵਾ ਕਰਦਾ ਰਿਹਾ ।
Romans 11:33 in Panjabi 33 ਵਾਹ, ਪਰਮੇਸ਼ੁਰ ਦਾ ਧੰਨ ਅਤੇ ਬੁੱਧ ਅਤੇ ਗਿਆਨ ਕਿੰਨਾਂ ਡੂੰਘਾ ਹੈ ! ਉਹ ਦੇ ਨਿਆਂ ਕਿੰਨੇ ਅਣ-ਦੇਖੇ ਹਨ ਅਤੇ ਉਹ ਦੇ ਰਾਹ ਕਿੰਨੇ ਦੁਰਲੱਭ ਹਨ !
Romans 12:16 in Panjabi 16 ਆਪਸ ਵਿੱਚ ਇੱਕ ਮਨ ਹੋਵੋ, ਉੱਚੀਆਂ ਗੱਲਾਂ ਉੱਤੇ ਮਨ ਨਾ ਲਾਉ ਪਰ ਨੀਵੀਆਂ ਨਾਲ ਮਿਲੇ ਰਹੋ, ਆਪਣੀ ਜਾਚ ਵਿੱਚ ਸਿਆਣੇ ਨਾ ਬਣ ਬੈਠੋ ।
1 Thessalonians 2:6 in Panjabi 6 ਅਤੇ ਨਾ ਅਸੀਂ ਮਨੁੱਖਾਂ ਕੋਲੋਂ ਵਡਿਆਈ ਚਾਹੁੰਦੇ ਸੀ, ਨਾ ਤੁਹਾਡੇ ਕੋਲੋਂ, ਨਾ ਹੋਰਨਾਂ ਕੋਲੋਂ, ਭਾਵੇਂ ਅਸੀਂ ਮਸੀਹ ਦੇ ਰਸੂਲ ਹੋਣ ਕਰਕੇ ਤੁਹਾਡੇ ਉੱਤੇ ਭਾਰ ਪਾ ਸਕਦੇ ਸੀ ।
1 Thessalonians 2:10 in Panjabi 10 ਪਰਮੇਸ਼ੁਰ ਅਤੇ ਤੁਸੀਂ ਦੋਵੇਂ ਗਵਾਹ ਹੋ ਕਿ ਤੁਹਾਡੇ ਨਾਲ ਜੋ ਵਿਸ਼ਵਾਸੀ ਹੋ, ਸਾਡਾ ਵਰਤਾਵਾ ਕਿੰਨ੍ਹਾਂ ਪਵਿੱਤਰ, ਧਾਰਮਿਕਤਾ ਅਤੇ ਨਿਰਦੋਸ਼ਤਾ ਸਹਿਤ ਸੀ ।