Psalm 138:7 in Panjabi 7 ਭਾਵੇਂ ਮੈਂ ਦੁੱਖਾਂ ਵਿੱਚ ਚੱਲਾਂ, ਤੂੰ ਮੈਨੂੰ ਜਿਉਂਦਾ ਰੱਖੇਂਗਾ, ਮੇਰੇ ਵੈਰੀਆਂ ਦੇ ਕ੍ਰੋਧ ਉੱਤੇ ਤੂੰ ਆਪਣਾ ਹੱਥ ਵਧਾਵੇਂਗਾ, ਅਤੇ ਤੇਰਾ ਸੱਜਾ ਹੱਥ ਮੈਨੂੰ ਬਚਾਵੇਗਾ ।
Other Translations King James Version (KJV) Though I walk in the midst of trouble, thou wilt revive me: thou shalt stretch forth thine hand against the wrath of mine enemies, and thy right hand shall save me.
American Standard Version (ASV) Though I walk in the midst of trouble, thou wilt revive me; Thou wilt stretch forth thy hand against the wrath of mine enemies, And thy right hand will save me.
Bible in Basic English (BBE) Even when trouble is round me, you will give me life; your hand will be stretched out against the wrath of my haters, and your right hand will be my salvation.
Darby English Bible (DBY) Though I walk in the midst of trouble, thou wilt revive me: thou wilt stretch forth thy hand against the anger of mine enemies, and thy right hand shall save me.
World English Bible (WEB) Though I walk in the midst of trouble, you will revive me. You will stretch forth your hand against the wrath of my enemies. Your right hand will save me.
Young's Literal Translation (YLT) If I walk in the midst of distress Thou quickenest me, Against the anger of mine enemies Thou sendest forth Thy hand, And Thy right hand doth save me.
Cross Reference Job 13:15 in Panjabi 15 ਵੇਖੋ, ਉਹ ਮੈਨੂੰ ਵੱਢ ਸੁੱਟੇਗਾ, ਮੈਨੂੰ ਕੋਈ ਆਸ ਨਹੀਂ, ਤਾਂ ਵੀ ਮੈਂ ਆਪਣੇ ਚਾਲ-ਚਲਣ ਲਈ ਉਹ ਦੇ ਨਾਲ ਵਾਦ-ਵਿਵਾਦ ਕਰਾਂਗਾ ।
Job 19:25 in Panjabi 25 ਮੈਂ ਤਾਂ ਜਾਣਦਾ ਹਾਂ ਕਿ ਮੇਰਾ ਛੁਟਕਾਰਾ ਦੇਣ ਵਾਲਾ ਜੀਉਂਦਾ ਹੈ, ਅਤੇ ਅੰਤ ਵਿੱਚ ਉਹ ਧਰਤੀ ਉੱਤੇ ਖੜ੍ਹਾ ਹੋਵੇਗਾ,
Psalm 17:7 in Panjabi 7 ਆਪਣੀ ਅਚਰਜ ਦਯਾ ਵਿਖਾ, ਤੂੰ ਜੋ ਆਪਣੇ ਸੱਜੇ ਹੱਥ ਨਾਲ ਉਨ੍ਹਾਂ ਨੂੰ ਜਿਹੜੇ ਤੇਰੀ ਪਨਾਹ ਲੈਂਦੇ ਹਨ ਉਨ੍ਹਾਂ ਦੇ ਵਿਰੋਧੀਆਂ ਤੋਂ ਬਚਾਉਂਦਾ ਹੈਂ ।
Psalm 18:35 in Panjabi 35 ਤੂੰ ਆਪਣੇ ਬਚਾਓ ਦੀ ਢਾਲ ਮੈਨੂੰ ਦਿੱਤੀ ਹੈ, ਅਤੇ ਤੇਰੇ ਸੱਜੇ ਹੱਥ ਨੇ ਮੈਨੂੰ ਸੰਭਾਲਿਆ ਹੈ, ਅਤੇ ਤੇਰੀ ਨਰਮਾਈ ਨੇ ਮੈਨੂੰ ਵਡਿਆਇਆ ਹੈ ।
Psalm 20:6 in Panjabi 6 ਹੁਣ ਮੈਂ ਜਾਣਿਆ ਕਿ ਯਹੋਵਾਹ ਆਪਣੇ ਮਸਹ ਕੀਤੇ ਹੋਏ ਨੂੰ ਬਚਾਉਂਦਾ ਹੈ, ਉਹ ਆਪਣੇ ਪਵਿੱਤਰ ਸਵਰਗ ਤੋਂ ਉਹ ਨੂੰ ਉੱਤਰ ਦੇਵੇਗਾ, ਆਪਣੇ ਸੱਜੇ ਹੱਥ ਦੀ ਬਚਾਉਣ ਵਾਲੀ ਸਮਰੱਥਾ ਨਾਲ ।
Psalm 23:3 in Panjabi 3 ਉਹ ਮੇਰੀ ਜਾਨ ਵਿੱਚ ਜਾਨ ਪਾਉਂਦਾ ਹੈ, ਧਰਮ ਦੇ ਮਾਰਗਾਂ ਵਿੱਚ ਉਹ ਆਪਣੇ ਨਾਮ ਦੇ ਨਮਿਤ ਮੇਰੀ ਅਗਵਾਈ ਕਰਦਾ ਹੈ ।
Psalm 35:1 in Panjabi 1 ਦਾਊਦ ਦਾ ਭਜਨ ਹੇ ਯਹੋਵਾਹ, ਜਿਹੜੇ ਮੇਰੇ ਨਾਲ ਮੁਕੱਦਮਾ ਕਰਦੇ ਹਨ, ਉਨ੍ਹਾਂ ਨਾਲ ਤੂੰ ਮੁਕੱਦਮਾ ਕਰ, ਜਿਹੜੇ ਮੇਰੇ ਨਾਲ ਲੜਦੇ ਹਨ ਉਹਨਾਂ ਨਾਲ ਲੜ ।
Psalm 41:7 in Panjabi 7 ਮੇਰੇ ਸਭ ਵੈਰ ਰੱਖਨ ਵਾਲੇ ਮਿਲ ਕੇ ਮੇਰੇ ਵਿਰੁੱਧ ਚੁਗਲੀ ਕਰਦੇ ਹਨ,ਮੇਰੇ ਵਿਰੁੱਧ ਉਹ ਮੇਰੇ ਮਰਜ ਦਾ ਉਪਾਓ ਲੱਭਦੇ ਹਨ ।
Psalm 44:3 in Panjabi 3 ਉਨ੍ਹਾਂ ਨੇ ਆਪਣੀ ਤਲਵਾਰ ਨਾਲ ਉਸ ਧਰਤੀ ਨੂੰ ਵਿਰਾਸਤ ਵਿੱਚ ਨਹੀਂ ਲਿਆ, ਨਾ ਉਨ੍ਹਾਂ ਦੀ ਬਾਂਹ ਨੇ ਉਨ੍ਹਾਂ ਨੂੰ ਬਚਾਇਆ, ਸਗੋਂ ਤੇਰੇ ਸੱਜੇ ਹੱਥ ਅਤੇ ਤੇਰੀ ਬਾਂਹ ਅਤੇ ਤੇਰੇ ਮੁਖ ਦੇ ਚਾਨਣ ਨੇ ਇਹ ਕੀਤਾ, ਕਿਉਂ ਜੋ ਤੂੰ ਉਨ੍ਹਾਂ ਦਾ ਪੱਖ ਕੀਤਾ ।
Psalm 44:5 in Panjabi 5 ਤੇਰੇ ਰਾਹੀਂ ਅਸੀਂ ਆਪਣੇ ਵਿਰੋਧੀਆਂ ਨੂੰ ਹੇਠਾਂ ਧੱਕਾਂਗੇ, ਤੇਰੇ ਨਾਮ ਤੋਂ ਅਸੀਂ ਆਪਣਿਆਂ ਦੁਸ਼ਮਣਾਂ ਨੂੰ ਮਿੱਧਾਂਗੇ,
Psalm 56:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ । ਯੋਂਤੇਲੇਖੋਕੀਮ ਰਾਗ ਵਿੱਚ ਦਾਊਦ ਦਾ ਮਿਕਤਾਮ ਜਦੋਂ ਫ਼ਲਿਸਤੀਆਂ ਨੇ ਉਸ ਨੂੰ ਗਥ ਨਗਰ ਵਿੱਚ ਫੜਿਆ ਸੀ ਹੇ ਪਰਮੇਸ਼ੁਰ, ਮੇਰੇ ਉੱਤੇ ਦਯਾ ਕਰ, ਕਿਉਂ ਜੋ ਆਦਮੀ ਮੈਨੂੰ ਮਿੱਧਦੇ ਹਨ, ਓਹ ਸਾਰਾ ਦਿਨ ਲੜਦੇ ਹੋਏ ਮੈਨੂੰ ਦਬਾਈ ਜਾਂਦੇ ਹਨ !
Psalm 56:9 in Panjabi 9 ਜਿਸ ਦਿਨ ਮੈਂ ਪੁਕਾਰਾਂ ਤਦ ਮੇਰੇ ਵੈਰੀ ਪਿਛਾਂਹ ਮੁੜ ਜਾਣਗੇ, ਮੈਂ ਇਹ ਜਾਣਦਾ ਹਾਂ ਕਿ ਪਰਮੇਸ਼ੁਰ ਮੇਰੀ ਵੱਲ ਹੈ ।
Psalm 60:5 in Panjabi 5 ਇਸ ਲਈ ਜੋ ਤੇਰੇ ਪਿਆਰੇ ਛੁਡਾਏ ਜਾਣ, ਤੂੰ ਆਪਣੇ ਸੱਜੇ ਹੱਥ ਨਾਲ ਬਚਾ ਲਈ ਤੇ ਸਾਨੂੰ ਉੱਤਰ ਦੇ ! ।
Psalm 64:7 in Panjabi 7 ਪਰ ਪਰਮੇਸ਼ੁਰ ਉਨ੍ਹਾਂ ਉੱਤੇ ਅਚਾਨਕ ਤੀਰ ਚਲਾਵੇਗਾ, ਓਹ ਫੱਟੜ ਹੋ ਜਾਣਗੇ,
Psalm 66:10 in Panjabi 10 ਹੇ ਪਰਮੇਸ਼ੁਰ, ਤੂੰ ਤਾਂ ਸਾਨੂੰ ਪਰਖਿਆ ਹੈ, ਤੂੰ ਚਾਂਦੀ ਦੇ ਤਾਉਣ ਵਾਂਗੂੰ ਸਾਨੂੰ ਤਾਇਆ ਹੈ ।
Psalm 71:20 in Panjabi 20 ਤੂੰ ਜਿਸ ਨੇ ਮੈਨੂੰ ਬਹੁਤ ਅਤੇ ਬੁਰੀਆਂ ਬਿਪਤਾਂ ਵਿਖਾਈਆਂ ਹਨ, ਮੁੜ ਕੇ ਮੈਨੂੰ ਜਿਵਾਏਂਗਾ, ਅਤੇ ਧਰਤੀ ਦੀਆਂ ਡੂੰਘਿਆਈਆਂ ਵਿੱਚੋਂ ਫੇਰ ਮੈਨੂੰ ਉਠਾਵੇਂਗਾ ।
Psalm 77:10 in Panjabi 10 ਤਾਂ ਮੈਂ ਆਖਿਆ, ਏਹ ਮੇਰੀ ਕਮਜ਼ੋਰੀ ਹੈ, — ਅੱਤ ਮਹਾਨ ਦਾ ਸੱਜਾ ਹੱਥ ਬਦਲ ਗਿਆ ਹੈ !
Psalm 85:6 in Panjabi 6 ਕੀ ਤੂੰ ਫੇਰ ਸਾਨੂੰ ਨਾ ਜਵਾਲੇਂਗਾ, ਕਿ ਤੇਰੀ ਪਰਜਾ ਤੇਰੇ ਵਿੱਚ ਅਨੰਦ ਹੋਵੇ ?
Psalm 119:49 in Panjabi 49 ਆਪਣੇ ਸੇਵਕ ਲਈ ਉਹ ਬਚਨ ਚੇਤੇ ਕਰ,ਜਿਹ ਦੇ ਉੱਤੇ ਤੂੰ ਮੈਨੂੰ ਆਸ ਦੁਆਈ ਹੈ !
Psalm 144:1 in Panjabi 1 ਦਾਊਦ ਦਾ ਭਜਨ ਯਹੋਵਾਹ ਮੇਰੀ ਚੱਟਾਨ ਮੁਬਾਰਕ ਹੋਵੇ, ਜੋ ਮੇਰੇ ਹੱਥਾਂ ਨੂੰ ਯੁੱਧ ਕਰਨਾ, ਅਤੇ ਮੇਰੀਆਂ ਉਂਗਲੀਆਂ ਨੂੰ ਲੜਨਾ ਸਿਖਾਉਂਦਾ ਹੈ,
Isaiah 5:25 in Panjabi 25 ਇਸ ਲਈ ਯਹੋਵਾਹ ਦਾ ਕ੍ਰੋਧ ਆਪਣੀ ਪਰਜਾ ਉੱਤੇ ਭੜਕ ਉੱਠਿਆ, ਉਸ ਨੇ ਆਪਣਾ ਹੱਥ ਉਹਨਾਂ ਦੇ ਉੱਤੇ ਚੁੱਕਿਆ, ਅਤੇ ਉਹਨਾਂ ਨੂੰ ਮਾਰਿਆ, ਤਾਂ ਪਹਾੜ ਕੰਬ ਗਏ, ਅਤੇ ਉਹਨਾਂ ਦੀਆਂ ਲੋਥਾਂ ਕੂੜੇ ਵਾਂਗੂੰ ਗਲੀਆਂ ਵਿੱਚ ਪਈਆਂ ਸਨ, ਇਸ ਦੇ ਬਾਵਜੂਦ ਉਹ ਦਾ ਕ੍ਰੋਧ ਨਹੀਂ ਹਟਿਆ, ਸਗੋਂ ਉਹ ਦਾ ਹੱਥ ਹੁਣ ਤੱਕ ਚੁੱਕਿਆ ਹੋਇਆ ਹੈ ।
Isaiah 9:12 in Panjabi 12 ਅਰਾਮੀ ਅੱਗੇ ਅਤੇ ਫ਼ਲਿਸਤੀ ਪਿੱਛੇ ਹੋਣਗੇ, ਅਤੇ ਉਹ ਇਸਰਾਏਲ ਨੂੰ ਅੱਡੇ ਹੋਏ ਮੂੰਹ ਨਾਲ ਭੱਖ ਲੈਣਗੇ । ਇਹ ਦੇ ਬਾਵਜੂਦ ਵੀ ਉਹ ਦਾ ਕ੍ਰੋਧ ਨਹੀਂ ਹਟਿਆ, ਸਗੋਂ ਉਹ ਦਾ ਹੱਥ ਹੁਣ ਤੱਕ ਚੁੱਕਿਆ ਹੋਇਆ ਹੈ ।
Isaiah 9:17 in Panjabi 17 ਇਸ ਲਈ ਪ੍ਰਭੂ ਉਨ੍ਹਾਂ ਦੇ ਜੁਆਨਾਂ ਉੱਤੇ ਖੁਸ਼ ਨਹੀਂ ਹੋਵੇਗਾ, ਨਾ ਉਨ੍ਹਾਂ ਦੇ ਯਤੀਮਾਂ ਅਤੇ ਵਿਧਵਾਂ ਉੱਤੇ ਰਹਮ ਕਰੇਗਾ, ਕਿਉਂ ਜੋ ਹਰੇਕ ਬੇਧਰਮੀ ਅਤੇ ਕੁਕਰਮੀ ਹੈ, ਅਤੇ ਹਰ ਮੂੰਹ ਮੂਰਖਤਾਈ ਬਕਦਾ ਹੈ । ਇਹ ਦੇ ਬਾਵਜੂਦ ਵੀ ਉਹ ਦਾ ਕ੍ਰੋਧ ਨਹੀਂ ਹਟਿਆ, ਸਗੋਂ ਉਹ ਦਾ ਹੱਥ ਹੁਣ ਤੱਕ ਚੁੱਕਿਆ ਹੋਇਆ ਹੈ ।
Isaiah 9:21 in Panjabi 21 ਮਨੱਸ਼ਹ ਇਫ਼ਰਾਈਮ ਨੂੰ ਅਤੇ ਇਫ਼ਰਾਈਮ ਮਨੱਸ਼ਹ ਨੂੰ ਖਾਂਦਾ ਹੈ, ਅਤੇ ਉਹ ਮਿਲ ਕੇ ਯਹੂਦਾਹ ਦੇ ਵਿਰੁੱਧ ਹੁੰਦੇ ਹਨ । ਇਸ ਦੇ ਬਾਵਜੂਦ ਵੀ ਉਹ ਦਾ ਕ੍ਰੋਧ ਨਹੀਂ ਹਟਿਆ, ਸਗੋਂ ਉਹ ਦਾ ਹੱਥ ਹੁਣ ਤੱਕ ਚੁੱਕਿਆ ਹੋਇਆ ਹੈ ।
Isaiah 10:4 in Panjabi 4 ਸਿਰਫ਼ ਇਹ ਕਿ ਉਹ ਕੈਦੀਆਂ ਦੇ ਹੇਠ ਦੱਬੇ ਜਾਣ, ਅਤੇ ਵੱਢਿਆਂ ਹੋਇਆਂ ਦੇ ਹੇਠ ਡਿੱਗ ਪੈਣ । ਇਸ ਸਭ ਦੇ ਬਾਵਜੂਦ ਵੀ ਉਹ ਦਾ ਕ੍ਰੋਧ ਨਹੀਂ ਹਟਿਆ, ਸਗੋਂ ਉਹ ਦਾ ਹੱਥ ਹੁਣ ਤੱਕ ਚੁੱਕਿਆ ਹੋਇਆ ਹੈ ।
Isaiah 41:10 in Panjabi 10 ਨਾ ਡਰ, ਕਿਉਂ ਜੋ ਮੈਂ ਤੇਰੇ ਅੰਗ-ਸੰਗ ਹਾਂ, ਨਾ ਘਬਰਾ, ਕਿਉਂ ਜੋ ਮੈਂ ਤੇਰਾ ਪਰਮੇਸ਼ੁਰ ਹਾਂ, ਮੈਂ ਤੈਨੂੰ ਜ਼ੋਰ ਬਖ਼ਸ਼ਾਂਗਾ, ਹਾਂ, ਮੈਂ ਤੇਰੀ ਸਹਾਇਤਾ ਕਰਾਂਗਾ, ਹਾਂ, ਮੈਂ ਤੈਨੂੰ ਆਪਣੇ ਫਤਹਮੰਦ ਸੱਜੇ ਹੱਥ ਨਾਲ ਸੰਭਾਲਾਂਗਾ ।
Isaiah 57:16 in Panjabi 16 ਮੈਂ ਸਦਾ ਤੱਕ ਨਾ ਝਗੜਾਂਗਾ, ਨਾ ਹਮੇਸ਼ਾ ਕ੍ਰੋਧਵਾਨ ਰਹਾਂਗਾ, ਨਹੀਂ ਤਾਂ ਉਨ੍ਹਾਂ ਦਾ ਆਤਮਾ ਮੇਰੇ ਕਾਰਨ ਨਢਾਲ ਹੋ ਜਾਵੇਗਾ, ਉਹ ਹੀ ਮਨੁੱਖ ਜਿਨ੍ਹਾਂ ਨੂੰ ਮੈਂ ਬਣਾਇਆ ।
Jeremiah 51:25 in Panjabi 25 ਵੇਖ, ਹੇ ਨਾਸ ਕਰਨ ਵਾਲੇ ਪਹਾੜ, ਮੈਂ ਤੇਰੇ ਵਿਰੁੱਧ ਹਾਂ, ਯਹੋਵਾਹ ਦਾ ਵਾਕ ਹੈ, ਜਿਸ ਨੇ ਸਾਰੀ ਧਰਤੀ ਨੂੰ ਨਾਸ ਕਰ ਦਿੱਤਾ ਹੈ, ਮੈਂ ਤੇਰੇ ਵਿਰੁੱਧ ਆਪਣੇ ਹੱਥ ਪਸਾਰਾਂਗਾ, ਅਤੇ ਤੈਨੂੰ ਚਟਾਨਾਂ ਵਿੱਚੋਂ ਰੇੜ੍ਹ ਦਿਆਂਗਾ, ਤੈਨੂੰ ਬਲਿਆ ਹੋਇਆ ਪਹਾੜ ਬਣਾ ਦਿਆਂਗਾ ।
Micah 7:8 in Panjabi 8 ਹੇ ਮੇਰੇ ਵੈਰੀ, ਮੇਰੇ ਉੱਤੇ ਖੁਸ਼ੀ ਨਾ ਮਨਾ, ਜਦ ਮੈਂ ਡਿੱਗ ਪਵਾਂ ਤਾਂ ਮੈਂ ਫੇਰ ਉੱਠਾਂਗਾ, ਜਦ ਮੈਂ ਹਨੇਰੇ ਵਿੱਚ ਬੈਠਾਂ ਤਾਂ ਯਹੋਵਾਹ ਮੇਰਾ ਚਾਨਣ ਹੋਵੇਗਾ ।
Acts 2:33 in Panjabi 33 ਉਹ ਪਰਮੇਸ਼ੁਰ ਦੇ ਸੱਜੇ ਹੱਥ ਅੱਤ ਉੱਚਾ ਹੋ ਕੇ, ਪਿਤਾ ਤੋਂ ਪਵਿੱਤਰ ਆਤਮਾ ਦਾ ਵਾਇਦਾ ਪਾ ਕੇ ਉਸ ਨੇ ਇਹ ਜੋ ਤੁਸੀਂ ਵੇਖਦੇ ਅਤੇ ਸੁਣਦੇ ਹੋ, ਤੁਹਾਡੇ ਉੱਤੇ, ਵਹਾ ਦਿੱਤਾ ।