Psalm 14 in Panjabi

1 ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ ਮੂਰਖ ਨੇ ਆਪਣੇ ਮਨ ਵਿੱਚ ਆਖਿਆ ਹੈ ਕਿ ਪਰਮੇਸ਼ੁਰ ਹੈ ਹੀ ਨਹੀਂ, ਉਹ ਵਿਗੜ ਗਏ ਹਨ, ਉਹਨਾਂ ਨੇ ਘਿਣਾਉਣੇ ਕੰਮ ਕੀਤੇ ਹਨ, ਭਲਾ ਕਰਨ ਵਾਲਾ ਕੋਈ ਨਹੀਂ ।

2 ਯਹੋਵਾਹ ਨੇ ਸਵਰਗ ਤੋਂ ਆਦਮ ਵੰਸ ਉੱਤੇ ਨਿਗਾਹ ਕੀਤੀ, ਤਾਂ ਉਹ ਵੇਖੇ ਕਿ ਕੋਈ ਬੁੱਧਵਾਨ, ਪਰਮੇਸ਼ੁਰ ਦਾ ਭਾਲਣ ਵਾਲਾ ਹੈ ਕਿ ਨਹੀਂ ?

3 ਉਹ ਸੱਭੇ ਕੁਰਾਹੇ ਪੈ ਗਏ, ਓਹ ਸਭ ਦੇ ਸਭ ਭਰਿਸ਼ਟ ਹੋ ਗਏ ਹਨ । ਕੋਈ ਭਲਾ ਕਰਨ ਵਾਲਾ ਨਹੀਂ, ਇੱਕ ਵੀ ਨਹੀਂ !

4 ਕੀ ਇਹ ਸਾਰੇ ਕੁਕਰਮੀ ਸਮਝ ਨਹੀਂ ਰੱਖਦੇ, ਜਿਹੜੇ ਮੇਰੀ ਪਰਜਾ ਨੂੰ ਖਾਂਦੇ ਜਿਵੇਂ ਰੋਟੀ ਖਾਂਦੇ ਹਨ, ਅਤੇ ਯਹੋਵਾਹ ਦਾ ਨਾਮ ਨਹੀਂ ਲੈਂਦੇ ?

5 ਉਨ੍ਹਾਂ ਨੇ ਉੱਥੇ ਵੱਡਾ ਭੈ ਖਾਧਾ, ਕਿਉਂ ਜੋ ਪਰਮੇਸ਼ੁਰ ਧਰਮੀਆਂ ਦੀ ਪੀੜ੍ਹੀ ਨਾਲ ਰਹਿੰਦਾ ਹੈ ।

6 ਤੁਸੀਂ ਮਸਕੀਨ ਦੀ ਜੁਗਤੀ ਨੂੰ ਮਾੜਾ ਕਹਿੰਦੇ ਹੋ, ਪਰ ਯਹੋਵਾਹ ਉਸ ਦੀ ਪਨਾਹ ਹੈ ।

7 ਕਾਸ਼ ਕਿ ਇਸਰਾਏਲ ਦਾ ਬਚਾਓ ਸੀਯੋਨ ਤੋਂ ਨਿਕਲੇ ! ਜਦ ਯਹੋਵਾਹ ਆਪਣੀ ਪਰਜਾ ਨੂੰ ਗ਼ੁਲਾਮੀ ਤੋਂ ਮੋੜ ਲਿਆਵੇਗਾ, ਤਦ ਯਾਕੂਬ ਖੁਸ਼ ਅਤੇ ਇਸਰਾਏਲ ਅਨੰਦ ਹੋਵੇਗਾ !