Psalm 142 in Panjabi

1 ਦਾਊਦ ਦਾ ਮਸ਼ਕੀਲ ਜਦੋਂ ਉਹ ਗੁਫ਼ਾ ਮੈਂ ਯਹੋਵਾਹ ਵੱਲ ਆਪਣੀ ਅਵਾਜ਼ ਨਾਲ ਦੁਹਾਈ ਦਿੰਦਾ ਹਾਂ, ਮੈਂ ਯਹੋਵਾਹ ਵੱਲ ਆਪਣੀ ਅਵਾਜ਼ ਨਾਲ ਬੇਨਤੀ ਕਰਦਾ ਹਾਂ,

2 ਮੈਂ ਆਪਣੀ ਫਰਿਆਦ ਉਹ ਦੇ ਅੱਗੇ ਰੱਖਦਾ ਹਾਂ, ਮੈਂ ਆਪਣਾ ਦੁੱਖ ਉਹ ਦੇ ਅੱਗੇ ਖੋਲ੍ਹ ਕੇ ਦੱਸਦਾ ਹਾਂ ।

3 ਜਦ ਮੇਰਾ ਆਤਮਾ ਮੇਰੇ ਅੰਦਰ ਨਢਾਲ ਸੀ, ਤਾਂ ਤੂੰ ਮੇਰੀ ਚਾਲ ਜਾਣਦਾ ਸੀ । ਜਿਸ ਰਾਹ ਮੈਂ ਚੱਲਦਾ ਹਾਂ, ਉਨ੍ਹਾਂ ਨੇ ਮੇਰੇ ਲਈ ਇੱਕ ਫਾਹੀ ਲਾਈ ਹੈ ।

4 ਨਿਗਾਹ ਕਰ ਕੇ ਸੱਜੇ ਪਾਸੇ ਵੇਖ, ਕਿ ਮੇਰਾ ਸਿਆਣੂ ਕੋਈ ਨਹੀਂ ਹੈ, ਮੇਰੀ ਪਨਾਹ ਜਾਂਦੀ ਰਹੀ, ਮੇਰੀ ਜਾਨ ਦਾ ਪੁੱਛਣ ਗਿੱਛਣ ਵਾਲਾ ਕੋਈ ਨਹੀਂ !

5 ਹੇ ਯਹੋਵਾਹ, ਮੈਂ ਤੇਰੇ ਅੱਗੇ ਦੁਹਾਈ ਦਿੰਦਾ, ਮੈਂ ਆਖਿਆ ਕਿ ਤੂੰ ਮੇਰੀ ਪਨਾਹ ਹੈਂ, ਜਿਉਂਦਿਆਂ ਦੀ ਧਰਤੀ ਉੱਤੇ ਮੇਰਾ ਭਾਗ ।

6 ਮੇਰੇ ਚਿਲਾਉਣੇ ਉੱਤੇ ਧਿਆਨ ਦੇ, ਕਿਉਂ ਜੋ ਮੈਂ ਬਹੁਤ ਅਧੀਨ ਹੋ ਗਿਆ ਹਾਂ, ਮੇਰੇ ਪਿੱਛਾ ਕਰਨ ਵਾਲਿਆਂ ਤੋਂ ਮੈਨੂੰ ਛੁਡਾ, ਕਿਉਂ ਜੋ ਓਹ ਮੈਥੋਂ ਬਲਵਾਨ ਹਨ !

7 ਮੇਰੀ ਜਾਨ ਨੂੰ ਕੈਦ ਵਿੱਚੋਂ ਬਾਹਰ ਕੱਢ, ਕਿ ਮੈਂ ਤੇਰੇ ਨਾਮ ਦਾ ਧੰਨਵਾਦ ਕਰਾਂ, ਧਰਮੀ ਮੈਨੂੰ ਆਣ ਘੇਰਨਗੇ, ਕਿਉਂ ਜੋ ਤੂੰ ਮੇਰੇ ਉੱਤੇ ਉਪਕਾਰ ਕਰੇਂਗਾ ! ।