Psalm 146:9 in Panjabi 9 ਯਹੋਵਾਹ ਪਰਦੇਸੀਆਂ ਦੀ ਪਾਲਣਾ ਕਰਦਾ ਹੈ, ਯਤੀਮਾਂ ਤੇ ਵਿਧਵਾ ਨੂੰ ਸੰਭਾਲਦਾ ਹੈ, ਪਰ ਦੁਸ਼ਟਾਂ ਦਾ ਰਾਹ ਵਿੰਗਾ ਕਰ ਦਿੰਦਾ ਹੈ ।
Other Translations King James Version (KJV) The LORD preserveth the strangers; he relieveth the fatherless and widow: but the way of the wicked he turneth upside down.
American Standard Version (ASV) Jehovah preserveth the sojourners; He upholdeth the fatherless and widow; But the way of the wicked he turneth upside down.
Bible in Basic English (BBE) The Lord takes care of those who are in a strange land; he gives help to the widow and to the child who has no father; but he sends destruction on the way of sinners.
Darby English Bible (DBY) Jehovah preserveth the strangers; he lifteth up the fatherless and the widow; but the way of the wicked doth he subvert.
World English Bible (WEB) Yahweh preserves the foreigners. He upholds the fatherless and widow, But the way of the wicked he turns upside down.
Young's Literal Translation (YLT) Jehovah is preserving the strangers, The fatherless and widow He causeth to stand, And the way of the wicked He turneth upside down.
Cross Reference Exodus 22:21 in Panjabi 21 ਤੁਸੀਂ ਪਰਦੇਸੀ ਨੂੰ ਨਾ ਸਤਾਓ ਨਾ ਦੁਖ ਦਿਓ ਕਿਉਂ ਜੋ ਤੁਸੀਂ ਮਿਸਰ ਦੇਸ ਵਿੱਚ ਪਰਦੇਸੀ ਰਹੇ ।
Deuteronomy 10:18 in Panjabi 18 ਉਹ ਯਤੀਮ ਅਤੇ ਵਿਧਵਾ ਦਾ ਨਿਆਂ ਕਰਦਾ ਹੈ ਅਤੇ ਪਰਦੇਸੀ ਨਾਲ ਪ੍ਰੇਮ ਰੱਖਦਾ ਹੈ ਕਿ ਉਸ ਨੂੰ ਰੋਟੀ ਅਤੇ ਕੱਪੜਾ ਦੇਵੇ ।
Deuteronomy 16:11 in Panjabi 11 ਉਸ ਸਥਾਨ ਵਿੱਚ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਆਪਣਾ ਨਾਮ ਵਸਾਉਣ ਲਈ ਚੁਣੇਗਾ ਉੱਥੇ ਤੁਸੀਂ, ਤੁਹਾਡਾ ਪੁੱਤਰ, ਤੁਹਾਡੀ ਧੀ, ਤੁਹਾਡਾ ਦਾਸ, ਤੁਹਾਡੀ ਦਾਸੀ, ਅਤੇ ਉਹ ਲੇਵੀ ਜਿਹੜਾ ਤੁਹਾਡੇ ਫਾਟਕਾਂ ਦੇ ਅੰਦਰ ਹੋਵੇ, ਪਰਦੇਸੀ, ਯਤੀਮ ਅਤੇ ਵਿਧਵਾ ਜਿਹੜੇ ਤੁਹਾਡੇ ਕੋਲ ਹੋਣ, ਤੁਸੀਂ ਸਾਰੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਅਨੰਦ ਕਰਿਓ ।
2 Samuel 15:31 in Panjabi 31 ਕਿਸੇ ਨੇ ਦਾਊਦ ਨੂੰ ਦੱਸਿਆ, ਅਹੀਥੋਫ਼ਲ ਵੀ ਅਬਸ਼ਾਲੋਮ ਦੇ ਨਾਲ ਹੈ, ਤਦ ਦਾਊਦ ਨੇ ਆਖਿਆ, ਹੇ ਯਹੋਵਾਹ, ਮੈਂ ਤੇਰੇ ਅੱਗੇ ਬੇਨਤੀ ਕਰਦਾਂ ਹਾਂ ਕਿ ਅਹੀਥੋਫ਼ਲ ਦੀ ਸਲਾਹ ਨੂੰ ਮੂਰਖਤਾਈ ਵਿੱਚ ਬਦਲ ਦੇ ।
2 Samuel 17:23 in Panjabi 23 ਜਦ ਅਹੀਥੋਫ਼ਲ ਨੇ ਵੇਖਿਆ ਕਿ ਮੇਰੀ ਸਲਾਹ ਅਨੁਸਾਰ ਕੰਮ ਨਹੀਂ ਕੀਤਾ ਗਿਆ ਤਾਂ ਉਸ ਨੇ ਆਪਣੇ ਗਧੇ ਉੱਤੇ ਕਾਠੀ ਪਾਈ ਅਤੇ ਉਸ ਉੱਤੇ ਬੈਠ ਕੇ ਆਪਣੇ ਸ਼ਹਿਰ ਵਿੱਚ ਘਰ ਨੂੰ ਗਿਆ ਅਤੇ ਆਪਣੇ ਘਰਾਣੇ ਨੂੰ ਸੰਭਾਲ ਕੇ ਆਪਣੇ ਆਪ ਨੂੰ ਫਾਹੇ ਲਾ ਲਿਆ ਅਤੇ ਮਰ ਗਿਆ ਅਤੇ ਆਪਣੇ ਪਿਤਾ ਦੀ ਕਬਰ ਵਿੱਚ ਦੱਬਿਆ ਗਿਆ ।
Esther 5:14 in Panjabi 14 ਤਦ ਉਸ ਦੀ ਪਤਨੀ ਜਰਸ਼ ਅਤੇ ਉਸ ਦੇ ਮਿੱਤਰਾਂ ਨੇ ਉਸ ਨੂੰ ਕਿਹਾ, “ਪੰਜਾਹ ਹੱਥ ਉੱਚਾ ਫਾਂਸੀ ਦਾ ਇੱਕ ਥੰਮ੍ਹ ਬਣਵਾਇਆ ਜਾਵੇ ਅਤੇ ਕੱਲ ਸਵੇਰੇ ਨੂੰ ਰਾਜਾ ਨੂੰ ਆਖੀਂ ਕਿ ਮਾਰਦਕਈ ਨੂੰ ਉਸ ਉੱਤੇ ਚੜ੍ਹਾ ਦਿੱਤਾ ਜਾਵੇ, ਤਦ ਰਾਜਾ ਦੇ ਨਾਲ ਭੋਜਨ ਕਰਨ ਲਈ ਖੁਸ਼ੀ ਨਾਲ ਜਾਵੀਂ ।” ਇਹ ਗੱਲ ਹਾਮਾਨ ਨੂੰ ਚੰਗੀ ਲੱਗੀ ਅਤੇ ਉਸ ਨੇ ਫਾਂਸੀ ਲਾਉਣ ਦਾ ਇੱਕ ਥੰਮ੍ਹ ਬਣਵਾਇਆ ।
Esther 7:10 in Panjabi 10 ਤਦ ਹਾਮਾਨ ਉਸੇ ਥੰਮ੍ਹ ਉੱਤੇ ਜਿਹੜਾ ਉਸ ਨੇ ਮਾਰਦਕਈ ਲਈ ਬਣਵਾਇਆ ਸੀ, ਲਟਕਾ ਦਿੱਤਾ ਗਿਆ । ਤਦ ਰਾਜਾ ਦਾ ਗੁੱਸਾ ਸ਼ਾਂਤ ਹੋਇਆ ।
Esther 9:25 in Panjabi 25 ਪਰ ਜਦ ਇਹ ਮਾਮਲਾ ਰਾਜਾ ਦੇ ਸਾਹਮਣੇ ਆਇਆ ਤਾਂ ਉਸ ਨੇ ਹੁਕਮਨਾਮੇ ਲਿਖਵਾ ਕੇ ਆਦੇਸ਼ ਜਾਰੀ ਕੀਤਾ ਕਿ ਜੋ ਦੁਸ਼ਟ ਯੋਜਨਾ ਹਾਮਾਨ ਨੇ ਯਹੂਦੀਆਂ ਦੇ ਵਿਰੁੱਧ ਬਣਾਈ ਸੀ, ਉਹ ਉਲਟਾ ਉਸ ਦੇ ਹੀ ਸਿਰ ਉੱਤੇ ਹੀ ਪਵੇ, ਤਦ ਉਹ ਅਤੇ ਉਸ ਦੇ ਪੁੱਤਰ ਫਾਂਸੀ ਦੇ ਕੇ ਲਟਕਾਏ ਗਏ ।
Job 5:12 in Panjabi 12 ਉਹ ਚਲਾਕਾਂ ਦੀਆਂ ਯੋਜਨਾਵਾਂ ਨੂੰ ਵਿਅਰਥ ਕਰ ਦਿੰਦਾ ਹੈ, ਅਤੇ ਉਹਨਾਂ ਦੇ ਹੱਥ ਸਫ਼ਲ ਨਹੀਂ ਹੁੰਦੇ ।
Psalm 18:26 in Panjabi 26 ਸ਼ੁੱਧ ਲਈ ਤੂੰ ਆਪਣੇ ਆਪ ਨੂੰ ਸ਼ੁੱਧ ਵਿਖਾਏਂਗਾ, ਅਤੇ ਹਾਠੇ ਲਈ ਤੂੰ ਆਪਣੇ ਆਪ ਨੂੰ ਹਾਠਾ ਵਿਖਾਏਂਗਾ ।
Psalm 68:5 in Panjabi 5 ਯਤੀਮਾਂ ਦਾ ਪਿਤਾ ਅਤੇ ਵਿਧਵਾ ਦਾ ਨਿਆਂ ਕਰਨ ਵਾਲਾ ਪਰਮੇਸ਼ੁਰ ਆਪਣੇ ਪਵਿੱਤਰ ਨਿਵਾਸ ਵਿੱਚ ਹੈ ।
Psalm 83:13 in Panjabi 13 ਹੇ ਮੇਰੇ ਪਰਮੇਸ਼ੁਰ, ਤੂੰ ਉਨ੍ਹਾਂ ਨੂੰ ਵਾਵਰੋਲੇ ਦੀ ਧੂੜ, ਅਤੇ ਪੌਣ ਨਾਲ ਉਡਾਏ ਕੱਖ ਵਾਂਗੂੰ ਕਰ ।
Psalm 145:20 in Panjabi 20 ਯਹੋਵਾਹ ਆਪਣੇ ਸਾਰੇ ਪ੍ਰੇਮੀਆਂ ਦੀ ਪਾਲਣਾ ਕਰਦਾ ਹੈ, ਪਰ ਸਾਰੇ ਦੁਸ਼ਟਾਂ ਦਾ ਨਾਸ ਕਰੇਗਾ ।
Psalm 147:6 in Panjabi 6 ਯਹੋਵਾਹ ਮਸਕੀਨਾਂ ਨੂੰ ਸੰਭਾਲਦਾ ਹੈ, ਉਹ ਦੁਸ਼ਟਾਂ ਨੂੰ ਧਰਤੀ ਤੱਕ ਨਿਵਾ ਦਿੰਦਾ ਹੈ ।
Proverbs 4:19 in Panjabi 19 ਦੁਸ਼ਟਾਂ ਦਾ ਰਾਹ ਘੁੱਪ ਹਨੇਰ ਵਰਗਾ ਹੈ, ਉਹ ਜਾਣਦੇ ਵੀ ਨਹੀਂ ਕੀ ਉਹਨਾਂ ਨੂੰ ਕਿਸ ਤੋਂ ਠੋਕਰ ਲੱਗਦੀ ਹੈ ।
Proverbs 15:25 in Panjabi 25 ਹੰਕਾਰੀਆਂ ਦੇ ਘਰ ਨੂੰ ਯਹੋਵਾਹ ਢਾਹ ਦਿੰਦਾ ਹੈ, ਪਰ ਵਿਧਵਾ ਦੇ ਬੰਨਿਆ ਨੂੰ ਕਾਇਮ ਕਰਦਾ ਹੈ ।
Jeremiah 49:11 in Panjabi 11 ਆਪਣੇ ਅਨਾਥਾਂ ਨੂੰ ਛੱਡ, ਮੈਂ ਉਹਨਾਂ ਨੂੰ ਜੀਉਂਦੇ ਰੱਖਾਂਗਾ, ਅਤੇ ਤੇਰੀਆਂ ਵਿਧਵਾਂ ਮੇਰੇ ਉੱਤੇ ਭਰੋਸਾ ਰੱਖਣ ।
Hosea 14:3 in Panjabi 3 ਅੱਸ਼ੂਰ ਸਾਨੂੰ ਨਹੀਂ ਬਚਾਵੇਗਾ, ਅਸੀਂ ਘੋੜਿਆਂ ਦੇ ਉੱਤੇ ਨਹੀਂ ਚੜ੍ਹਾਂਗੇ, ਅਤੇ ਅਸੀਂ ਫੇਰ ਆਪਣੇ ਹੱਥਾਂ ਦੇ ਕੰਮ ਨੂੰ ''ਸਾਡਾ ਪਰਮੇਸ਼ੁਰ'' ਨਹੀਂ ਮੰਨਾਂਗੇ । ਤੇਰੇ ਕੋਲੋਂ ਯਤੀਮ ਰਹਿਮ ਨੂੰ ਪ੍ਰਾਪਤ ਕਰਦਾ ਹੈ ।
Malachi 3:5 in Panjabi 5 ਮੈਂ ਨਿਆਂ ਕਰਨ ਲਈ ਤੁਹਾਡੇ ਨੇੜੇ ਆਵਾਂਗਾ, ਮੈਂ ਚੁਸਤ ਗਵਾਹ ਹੋਵਾਗਾਂ, ਜਾਦੂਗਰਾਂ, ਵਿਭਚਾਰੀਆਂ ਅਤੇ ਝੂਠੀ ਸਹੁੰ ਖਾਣ ਵਾਲਿਆਂ ਦੇ ਵਿਰੁੱਧ, ਮਜ਼ਦੂਰ ਨੂੰ ਮਜ਼ਦੂਰੀ ਲਈ ਦੁੱਖ ਦੇਣ ਵਾਲਿਆਂ ਦੇ ਵਿਰੁੱਧ, ਵਿਧਵਾ ਅਤੇ ਅਨਾਥ ਨੂੰ ਦੁੱਖ ਦੇਣ ਵਾਲਿਆਂ ਦੇ ਵਿਰੁੱਧ ਜੋ ਪਰਦੇਸੀ ਨੂੰ ਮੋੜ ਦਿੰਦੇ ਹਨ ਅਤੇ ਮੇਰੇ ਕੋਲੋਂ ਨਹੀਂ ਡਰਦੇ ਉਨ੍ਹਾਂ ਦੇ ਵਿਰੁੱਧ ਛੇਤੀ ਨਾਲ ਗਵਾਹੀ ਦੇਵਾਂਗਾ, ਸੈਨਾਂ ਦਾ ਯਹੋਵਾਹ ਆਖਦਾ ਹੈ ।
1 Corinthians 3:19 in Panjabi 19 ਇਸ ਸੰਸਾਰ ਦਾ ਗਿਆਨ ਪਰਮੇਸ਼ੁਰ ਦੇ ਭਾਣੇ ਮੂਰਖਤਾ ਹੈ ਕਿਉਂ ਜੋ ਲਿਖਿਆ ਹੋਇਆ ਹੈ, ਉਹ ਗਿਆਨੀਆਂ ਨੂੰ ਉਹਨਾਂ ਦੀ ਹੀ ਚਤਰਾਈ ਵਿੱਚ ਫਸਾ ਦਿੰਦਾ ਹੈ ।
James 1:27 in Panjabi 27 ਸਾਡੇ ਪਰਮੇਸ਼ੁਰ ਅਤੇ ਪਿਤਾ ਦੇ ਅੱਗੇ ਸ਼ੁੱਧ ਅਤੇ ਨਿਰਮਲ ਭਗਤੀ ਇਹ ਹੈ ਕਿ ਅਨਾਥਾਂ ਅਤੇ ਵਿਧਵਾਂ ਦੀ ਉਨ੍ਹਾਂ ਦੀਆਂ ਕਸ਼ਟਾਂ ਦੇ ਵੇਲੇ ਸੁੱਧ ਲੈਣੀ ਅਤੇ ਆਪਣੇ ਆਪ ਨੂੰ ਸੰਸਾਰ ਤੋਂ ਬੇਦਾਗ ਰੱਖਣਾ ।