Psalm 146 in Panjabi

1 ਹਲਲੂਯਾਹ ! ਹੇ ਮੇਰੀ ਜਾਨ, ਯਹੋਵਾਹ ਦੀ ਉਸਤਤ ਕਰ !

2 ਮੈਂ ਜੀਵਨ ਭਰ ਯਹੋਵਾਹ ਦੀ ਉਸਤਤ ਕਰਾਂਗਾ, ਜਿੰਨਾ ਚਿਰ ਮੈਂ ਰਹਾਂਗਾ ਮੈਂ ਆਪਣੇ ਪਰਮੇਸ਼ੁਰ ਦਾ ਭਜਨ ਗਾਵਾਂਗਾ ।

3 ਹਾਕਮਾਂ ਦੇ ਉੱਤੇ ਭਰੋਸਾ ਨਾ ਰੱਖੋ, ਨਾ ਆਦਮ ਵੰਸ ਉੱਤੇ, ਜਿਹ ਦੇ ਕੋਲ ਬਚਾਓ ਹੈ ਨਹੀਂ ।

4 ਉਹ ਦਾ ਸਾਹ ਨਿੱਕਲ ਜਾਵੇਗਾ, ਉਹ ਆਪਣੀ ਮਿੱਟੀ ਵਿੱਚ ਮੁੜ ਜਾਵੇਗਾ, ਉਸੇ ਦਿਨ ਉਹ ਦੇ ਪਰੋਜਨ ਨਾਸ ਹੋ ਜਾਂਦੇ ਹਨ !

5 ਧੰਨ ਉਹ ਹੈ ਜਿਹ ਦਾ ਸਹਾਇਕ ਯਾਕੂਬ ਦਾ ਪਰਮੇਸ਼ੁਰ ਹੈ, ਜਿਹ ਦੀ ਆਸਾ ਯਹੋਵਾਹ ਆਪਣੇ ਪਰਮੇਸ਼ੁਰ ਉੱਤੇ ਹੈ !

6 ਉਹ ਨੇ ਅਕਾਸ਼ ਤੇ ਧਰਤੀ ਨੂੰ ਸਮੁੰਦਰ ਨੂੰ ਤੇ ਜੋ ਕੁੱਝ ਉਸ ਵਿੱਚ ਹੈ ਬਣਾਇਆ, ਉਹ ਵਫ਼ਾਦਾਰੀ ਦੀ ਸਦਾ ਤੱਕ ਪਾਲਣਾ ਕਰਦਾ ਹੈ ।

7 ਉਹ ਦਬਾਏ ਹੋਇਆਂ ਦਾ ਨਿਆਂ ਕਰਦਾ ਹੈ, ਉਹ ਭੁੱਖਿਆਂ ਨੂੰ ਰੋਟੀ ਦਿੰਦਾ ਹੈ, ਯਹੋਵਾਹ ਗ਼ੁਲਾਮਾਂ ਨੂੰ ਛੁਡਾ ਦਿੰਦਾ ਹੈ ।

8 ਯਹੋਵਾਹ ਅੰਨ੍ਹਿਆਂ ਦੀਆਂ ਅੱਖਾਂ ਨੂੰ ਖੋਲ੍ਹ ਦਿੰਦਾ ਹੈ, ਯਹੋਵਾਹ ਝੁਕਿਆ ਹੋਇਆਂ ਨੂੰ ਸਿੱਧਾ ਕਰਦਾ ਹੈ, ਯਹੋਵਾਹ ਧਰਮੀਆਂ ਨੂੰ ਪਿਆਰ ਕਰਦਾ ਹੈ ।

9 ਯਹੋਵਾਹ ਪਰਦੇਸੀਆਂ ਦੀ ਪਾਲਣਾ ਕਰਦਾ ਹੈ, ਯਤੀਮਾਂ ਤੇ ਵਿਧਵਾ ਨੂੰ ਸੰਭਾਲਦਾ ਹੈ, ਪਰ ਦੁਸ਼ਟਾਂ ਦਾ ਰਾਹ ਵਿੰਗਾ ਕਰ ਦਿੰਦਾ ਹੈ ।

10 ਯਹੋਵਾਹ ਸਦਾ ਤੱਕ ਰਾਜ ਕਰੇਗਾ, ਤੇਰਾ ਪਰਮੇਸ਼ੁਰ, ਹੇ ਸੀਯੋਨ, ਪੀੜ੍ਹੀਓ ਪੀੜ੍ਹੀ ਤੱਕ । ਹਲਲੂਯਾਹ !