Psalm 149 in Panjabi

1 ਹਲਲੂਯਾਹ ! ਯਹੋਵਾਹ ਲਈ ਇੱਕ ਨਵਾਂ ਗੀਤ ਗਾਓ, ਸੰਤਾਂ ਦੀ ਸਭਾ ਵਿੱਚ ਉਹ ਦੀ ਉਸਤਤ ਕਰੋ !

2 ਇਸਰਾਏਲ ਆਪਣੇ ਕਰਤਾ ਵਿੱਚ ਅਨੰਦ ਹੋਵੇ, ਸੀਯੋਨ ਦੇ ਵਾਸੀ ਆਪਣੇ ਪਾਤਸ਼ਾਹ ਵਿੱਚ ਬਾਗ ਬਾਗ ਹੋਣ ।

3 ਓਹ ਨਿਰਤਕਾਰੀ ਕਰਦੇ ਹੋਏ ਉਹ ਦੇ ਨਾਮ ਦੀ ਉਸਤਤ ਕਰਨ, ਅਤੇ ਤਬਲਾ ਤੇ ਸਿਤਾਰ ਵਜਾਉਂਦੇ ਹੋਏ ਉਹ ਦਾ ਭਜਨ ਗਾਉਣ !

4 ਯਹੋਵਾਹ ਆਪਣੀ ਪਰਜਾ ਨਾਲ ਖੁਸ਼ ਜੋ ਹੈ, ਉਹ ਮਸਕੀਨਾਂ ਨੂੰ ਫਤਹ ਨਾਲ ਸਿੰਗਾਰੇਗਾ,

5 ਸੰਤ ਮਹਿਮਾ ਵਿੱਚ ਬਾਗ ਬਾਗ ਹੋਣ, ਓਹ ਆਪਣੇ ਵਿਛਾਉਣਿਆਂ ਉੱਤੇ ਜੈਕਾਰਾ ਗਜਾਉਣ !

6 ਪਰਮੇਸ਼ੁਰ ਦੀਆਂ ਵਡਿਆਈਆਂ ਉਨ੍ਹਾਂ ਦੇ ਕੰਨ ਵਿੱਚ ਹੋਣ, ਅਤੇ ਉਨ੍ਹਾਂ ਦੇ ਹੱਥ ਵਿੱਚ ਦੁਧਾਰੀ ਤਲਵਾਰ,

7 ਕਿ ਪਰਾਈਆਂ ਕੌਮਾਂ ਤੋਂ ਬਦਲਾ ਲੈਣ, ਅਤੇ ਉੱਮਤਾਂ ਨੂੰ ਝਿੜਕੀਂ ਦੇਣ,

8 ਅਤੇ ਉਨ੍ਹਾਂ ਦੇ ਰਾਜਿਆਂ ਨੂੰ ਸੰਗਲਾਂ ਦੇ ਨਾਲ, ਤੇ ਉਨ੍ਹਾਂ ਦੇ ਪਤਵੰਤਿਆਂ ਨੂੰ ਲੋਹੇ ਦੀਆਂ ਬੇੜੀਆਂ ਨਾਲ ਬੰਨ੍ਹਣ,

9 ਅਤੇ ਲਿਖੇ ਹੋਏ ਫਤਵੇ ਉਨ੍ਹਾਂ ਉੱਤੇ ਚਲਾਉਣ, — ਏਹ ਉਹ ਦੇ ਸਾਰੇ ਸੰਤਾਂ ਦਾ ਮਾਣ ਹੈ । ਹਲਲੂਯਾਹ ! ।