Psalm 15:5 in Panjabi 5 ਉਹ ਜਿਹੜਾ ਵਿਆਜ ਦੇ ਲਈ ਆਪਣਾ ਪੈਸਾ ਨਹੀਂ ਦਿੰਦਾ, ਅਤੇ ਨਾ ਨਿਰਦੋਸ਼ ਦੇ ਵਿਰੁੱਧ ਰਿਸ਼ਵਤ ਲੈਂਦਾ ਹੈ, ਜਿਹੜਾ ਅਜਿਹਾ ਕਰਦਾ ਹੈ ਉਹ ਕਦੀ ਵੀ ਨਹੀਂ ਡੋਲੇਗਾ ।
Other Translations King James Version (KJV) He that putteth not out his money to usury, nor taketh reward against the innocent. He that doeth these things shall never be moved.
American Standard Version (ASV) He that putteth not out his money to interest, Nor taketh reward against the innocent. He that doeth these things shall never be moved. Psalm 16 Michtam of David.
Bible in Basic English (BBE) He who does not put out his money at interest, or for payment give false decisions against men who have done no wrong. He who does these things will never be moved.
Darby English Bible (DBY) [He that] putteth not out his money to usury, nor taketh reward against the innocent. He that doeth these [things] shall never be moved.
Webster's Bible (WBT) He that putteth not out his money to usury, nor taketh reward against the innocent. He that doeth these things shall never be moved.
World English Bible (WEB) He who doesn't lend out his money for usury, Nor take a bribe against the innocent. He who does these things shall never be shaken.
Young's Literal Translation (YLT) His silver he hath not given in usury, And a bribe against the innocent Hath not taken; Whoso is doing these is not moved to the age!
Cross Reference Exodus 22:25 in Panjabi 25 ਜੇ ਤੂੰ ਮੇਰੀ ਪਰਜਾ ਵਿੱਚੋਂ ਆਪਣੇ ਨਾਲ ਦੇ ਕਿਸੇ ਕੰਗਾਲ ਨੂੰ ਚਾਂਦੀ ਉਧਾਰ ਦੇਵੇਂ ਤਾਂ ਤੂੰ ਉਹ ਦਾ ਬਿਆਜੜੀਆ ਨਾ ਬਣ, ਤੂੰ ਉਸ ਉੱਤੇ ਬਿਆਜ ਨਾ ਲਾਵੀਂ ।
Exodus 23:7 in Panjabi 7 ਝੂਠੀ ਗੱਲ ਤੋਂ ਦੂਰ ਰਹਿ ਅਤੇ ਤੂੰ ਬੇਦੋਸ਼ੀ ਅਤੇ ਧਰਮੀ ਨੂੰ ਮਾਰ ਨਾ ਸੁੱਟ ਕਿਉਂ ਜੋ ਮੈਂ ਦੁਸ਼ਟ ਨੂੰ ਧਰਮੀ ਨਹੀਂ ਠਹਿਰਾਵਾਂਗਾ ।
Leviticus 25:35 in Panjabi 35 ਜੇਕਰ ਤੇਰਾ ਭਰਾ ਕੰਗਾਲ ਹੋ ਜਾਵੇ ਅਤੇ ਉਸ ਦਾ ਹੱਥ ਤੰਗ ਹੋਵੇ ਤਾਂ ਤੂੰ ਉਸ ਨੂੰ ਸੰਭਾਲੀਂ, ਉਹ ਪਰਦੇਸੀ ਜਾਂ ਪ੍ਰਾਹੁਣੇ ਦੀ ਤਰ੍ਹਾਂ ਤੇਰੇ ਨਾਲ ਰਹੇ ।
Deuteronomy 16:19 in Panjabi 19 ਤੁਸੀਂ ਨਿਆਂ ਨੂੰ ਨਾ ਵਿਗਾੜਿਓ । ਤੁਸੀਂ ਕਿਸੇ ਦਾ ਪੱਖਪਾਤ ਨਾ ਕਰਿਓ । ਰਿਸ਼ਵਤ ਨਾ ਖਾਓ, ਕਿਉਂ ਜੋ ਰਿਸ਼ਵਤ ਬੁੱਧਵਾਨ ਦੀਆਂ ਅੱਖਾਂ ਨੂੰ ਅੰਨ੍ਹਾ ਕਰ ਦਿੰਦੀ ਹੈ ਅਤੇ ਧਰਮੀਆਂ ਦੀਆਂ ਗੱਲਾਂ ਉਲਟ ਦਿੰਦੀ ਹੈ ।
Deuteronomy 23:19 in Panjabi 19 ਤੂੰ ਆਪਣੇ ਭਰਾ ਨੂੰ ਬਿਆਜ ਉੱਤੇ ਕਰਜ਼ਾ ਨਾ ਦੇਵੀਂ, ਭਾਵੇਂ ਚਾਂਦੀ, ਭਾਵੇਂ ਅੰਨ, ਜਾਂ ਹੋਰ ਕੋਈ ਵੀ ਚੀਜ਼ ਜਿਹੜੀ ਬਿਆਜ ਉੱਤੇ ਦਿੱਤੀ ਜਾਂਦੀ ਹੈ, ਉਹ ਬਿਆਜ ਉੱਤੇ ਨਾ ਦੇਵੀਂ ।
Nehemiah 5:2 in Panjabi 2 ਕੁਝ ਤਾਂ ਕਹਿੰਦੇ ਸਨ, “ਅਸੀਂ ਆਪਣੇ ਪੁੱਤਰ ਅਤੇ ਧੀਆਂ ਸਮੇਤ ਬਹੁਤ ਸਾਰੇ ਹਾਂ । ਸਾਨੂੰ ਅੰਨ ਦਿੱਤਾ ਜਾਵੇ, ਜੋ ਅਸੀਂ ਖਾ ਕੇ ਜੀਉਂਦੇ ਰਹੀਏ ।”
Nehemiah 5:7 in Panjabi 7 ਅਤੇ ਮੈਂ ਆਪਣੇ ਮਨ ਵਿੱਚ ਵਿਚਾਰ ਕੀਤਾ ਅਤੇ ਸਾਮੰਤਾਂ ਅਤੇ ਹਾਕਮਾਂ ਨੂੰ ਝਿੜਕਿਆ ਅਤੇ ਉਨ੍ਹਾਂ ਨੂੰ ਕਿਹਾ, “ਤੁਹਾਡੇ ਵਿੱਚੋਂ ਹਰ ਇੱਕ ਮਨੁੱਖ ਆਪਣੇ ਭਰਾ ਤੋਂ ਬਿਆਜ ਲੈਂਦਾ ਹੈ ।” ਤਦ ਮੈਂ ਉਨ੍ਹਾਂ ਦੇ ਵਿਰੁੱਧ ਇੱਕ ਵੱਡੀ ਸਭਾ ਇਕੱਠੀ ਕੀਤੀ
Psalm 16:8 in Panjabi 8 ਮੈਂ ਸਦਾ ਹੀ ਯਹੋਵਾਹ ਨੂੰ ਆਪਣੇ ਅੱਗੇ ਰੱਖਿਆ ਹੈ, ਉਹ ਮੇਰੇ ਸੱਜੇ ਪਾਸੇ ਜੋ ਹੈ ਇਸ ਲਈ ਮੈਂ ਨਾ ਡੋਲਾਂਗਾ ।
Psalm 55:22 in Panjabi 22 ਆਪਣਾ ਭਾਰ ਯਹੋਵਾਹ ਉੱਤੇ ਸੁੱਟ, ਅਤੇ ਉਹ ਤੈਨੂੰ ਸੰਭਾਲੇਗਾ, ਓਹ ਧਰਮੀ ਨੂੰ ਕਦੇ ਨਾ ਡੋਲਣ ਦੇਵੇਗਾ ।
Psalm 106:3 in Panjabi 3 ਧੰਨ ਓਹ ਜਿਹੜੇ ਨਿਆਂ ਦੀ ਪਾਲਣਾ ਕਰਦੇ ਹਨ, ਅਤੇ ਉਹ ਜਿਹੜਾ ਹਰ ਵੇਲੇ ਧਰਮ ਕਮਾਉਂਦਾ ਹੈ !
Psalm 112:6 in Panjabi 6 ਉਹ ਕਦੀ ਵੀ ਨਾ ਡੋਲੇਗਾ, ਧਰਮੀ ਸਦਾ ਦੀ ਯਾਦਗੀਰੀ ਲਈ ਹੋਵੇਗਾ ।
Proverbs 12:3 in Panjabi 3 ਦੁਸ਼ਟਤਾ ਨਾਲ ਕੋਈ ਮਨੁੱਖ ਸਥਿਰ ਨਹੀਂ ਹੁੰਦਾ, ਪਰ ਧਰਮੀਆਂ ਦੀ ਜੜ੍ਹ ਕਦੀ ਪੁੱਟੀ ਨਾ ਜਾਵੇਗੀ ।
Isaiah 33:15 in Panjabi 15 ਉਹ ਜਿਹੜਾ ਧਰਮ ਨਾਲ ਚੱਲਦਾ, ਜਿਹੜਾ ਸਿੱਧੀਆਂ ਗੱਲਾਂ ਕਰਦਾ, ਜਿਹੜਾ ਜ਼ੁਲਮ ਦੀ ਕਮਾਈ ਨੂੰ ਤੁੱਛ ਜਾਣਦਾ, ਜਿਹੜਾ ਰਿਸ਼ਵਤ ਲੈਣ ਤੋਂ ਆਪਣਾ ਹੱਥ ਖਿੱਚਦਾ ਹੈ, ਖੂਨ ਦੀ ਗੱਲ ਸੁਣਨ ਤੋਂ ਆਪਣੇ ਕੰਨ ਬੰਦ ਕਰਦਾ ਹੈ, ਅਤੇ ਬਦੀ ਦੇ ਵੇਖਣ ਤੋਂ ਆਪਣੀਆਂ ਅੱਖਾਂ ਮੀਟ ਲੈਂਦਾ ਹੈ ।
Ezekiel 18:8 in Panjabi 8 ਵਿਆਜ ਉੱਤੇ ਲੈਣ-ਦੇਣ ਨਹੀਂ ਕੀਤਾ, ਨਾ ਵਿਆਜ ਲਿਆ ਅਤੇ ਆਪਣਾ ਹੱਥ ਬਦੀ ਵੱਲ ਮੋੜਿਆ ਅਤੇ ਮਨੁੱਖਾਂ ਵਿੱਚ ਸੱਚਾ ਨਿਆਂ ਕੀਤਾ ।
Ezekiel 18:17 in Panjabi 17 ਕੰਗਾਲ ਉੱਤੇ ਦੋਸ਼ ਲਾਉਣ ਤੋਂ ਆਪਣਾ ਹੱਥ ਮੋੜ ਲਵੇ, ਵਿਆਜ ਤੇ ਵਾਧਾ ਨਾ ਲਵੇ, ਪਰ ਮੇਰੇ ਹੁਕਮਾਂ ਨੂੰ ਪੂਰਾ ਕਰੇ ਅਤੇ ਮੇਰੀਆਂ ਬਿਧੀਆਂ ਵਿੱਚ ਤੁਰੇ, ਉਹ ਆਪਣੇ ਪਿਉ ਦੀ ਬਦੀ ਕਾਰਨ ਨਹੀਂ ਮਰੇਗਾ, ਉਹ ਜ਼ਰੂਰ ਜੀਉਂਦਾ ਰਹੇਗਾ ।
Ezekiel 18:27 in Panjabi 27 ਜੇਕਰ ਦੁਸ਼ਟ ਆਪਣੀ ਦੁਸ਼ਟਤਾਈ ਤੋਂ ਜਿਹੜੀ ਉਸ ਕੀਤੀ ਹੈ, ਮੁੜੇ ਅਤੇ ਉਹ ਕੰਮ ਕਰੇ ਜੋ ਨਿਆਂ ਅਤੇ ਧਰਮ ਦਾ ਹੈ, ਤਾਂ ਉਹ ਆਪਣੀ ਜਾਨ ਜੀਉਂਦੀ ਰੱਖੇਗਾ ।
Ezekiel 22:12 in Panjabi 12 ਤੇਰੇ ਵਿੱਚ ਉਹਨਾਂ ਨੇ ਰਿਸ਼ਵਤ ਲੈ ਕੇ ਖੂਨ ਕੀਤੇ, ਤੁਸੀਂ ਵਿਆਜ ਤੇ ਵਾਧਾ ਲਿਆ ਅਤੇ ਅੱਤਿਆਚਾਰ ਕਰ ਕੇ ਆਪਣੇ ਗੁਆਂਢੀ ਨੂੰ ਲੁੱਟਿਆ ਅਤੇ ਮੈਨੂੰ ਭੁਲਾ ਦਿੱਤਾ, ਪ੍ਰਭੂ ਯਹੋਵਾਹ ਦਾ ਵਾਕ ਹੈ ।
Micah 7:3 in Panjabi 3 ਉਹ ਮਨ ਲਗਾ ਕੇ ਆਪਣੇ ਹੱਥ ਬਦੀ ਕਰਨ ਲਈ ਪਾਉਂਦੇ ਹਨ, ਹਾਕਮ ਅਤੇ ਨਿਆਈ ਰਿਸ਼ਵਤ ਮੰਗਦੇ ਹਨ, ਵੱਡਾ ਆਦਮੀ ਆਪਣੇ ਜੀ ਦਾ ਲੋਭ ਦੱਸਦਾ ਹੈ, ਇਸ ਤਰ੍ਹਾਂ ਉਹ ਜਾਲਸਾਜ਼ੀ ਕਰਦੇ ਹਨ ।
Matthew 7:21 in Panjabi 21 ਹਰ ਕੋਈ ਮੈਨੂੰ ਪ੍ਰਭੂ ! ਪ੍ਰਭੂ ! ਕਹਿਣ ਵਾਲਾ ਸਵਰਗ ਰਾਜ ਵਿੱਚ ਨਹੀਂ ਵੜੇਗਾ ਪਰ ਉਹ ਹੀ ਵੜੇਗਾ ਜੋ ਮੇਰੇ ਸਵਰਗੀ ਪਿਤਾ ਦੀ ਮਰਜ਼ੀ ਉੱਤੇ ਚੱਲਦਾ ਹੈ ।
Matthew 26:15 in Panjabi 15 ਜੇ ਮੈਂ ਉਹ ਨੂੰ ਤੁਹਾਡੇ ਹੱਥ ਫੜਵਾ ਦਿਆਂ ਤਾਂ ਮੈਨੂੰ ਕੀ ਦਿਓਗੇ ? ਤਦ ਉਨ੍ਹਾਂ ਉਸ ਨੂੰ ਤੀਹ ਚਾਂਦੀ ਦੇ ਸਿੱਕੇ ਤੋਲ ਦਿੱਤੇ ।
Matthew 27:3 in Panjabi 3 ਤਦ ਯਹੂਦਾ ਜਿਸ ਨੇ ਉਸ ਨੂੰ ਫੜ੍ਹਵਾਇਆ ਸੀ, ਜਦੋਂ ਉਹ ਨੇ ਇਹ ਵੇਖਿਆ ਕਿ ਉਸ ਉੱਤੇ ਸਜ਼ਾ ਦਾ ਹੁਕਮ ਹੋ ਗਿਆ ਹੈ, ਤਾਂ ਉਹ ਪਛਤਾਇਆ ਅਤੇ ਉਹ ਤੀਹ ਚਾਂਦੀ ਦੇ ਸਿੱਕੇ ਮੁੱਖ ਜਾਜਕਾਂ ਅਤੇ ਬਜ਼ੁਰਗਾਂ ਕੋਲ ਮੋੜ ਲਿਆਇਆ
John 13:17 in Panjabi 17 ਜੇਕਰ ਤੁਸੀਂ ਇਹ ਗੱਲਾਂ ਜਾਣਦੇ ਹੋ, ਤਾਂ ਜਦੋਂ ਤੁਸੀਂ ਇਹ ਕਰੋਂਗੇ ਤਾਂ ਮੁਬਾਰਕ ਹੋਵੋਂਗੇ ।
James 1:22 in Panjabi 22 ਪਰ ਬਚਨ ਉੱਤੇ ਅਮਲ ਕਰਨ ਵਾਲੇ ਬਣੋ ਅਤੇ ਆਪਣੇ ਆਪ ਨੂੰ ਧੋਖਾ ਦੇ ਕੇ ਕੇਵਲ ਸੁਣਨ ਵਾਲੇ ਹੀ ਨਾ ਹੋਵੋ ।
2 Peter 1:10 in Panjabi 10 ਇਸ ਕਾਰਨ ਹੇ ਭਰਾਵੋ, ਆਪਣੇ ਸੱਦੇ ਜਾਣ ਅਤੇ ਚੁਣੇ ਜਾਣ ਨੂੰ ਪੱਕਿਆਂ ਕਰਨ ਦਾ ਹੋਰ ਵੀ ਯਤਨ ਕਰੋ, ਕਿਉਂਕਿ ਜੇ ਤੁਸੀਂ ਇਹ ਕੰਮ ਕਰੋ ਤਾਂ ਕਦੇ ਠੇਡਾ ਨਾ ਖਾਓਗੇ l