Psalm 15 in Panjabi

1 ਦਾਊਦ ਦਾ ਭਜਨ ਹੇ ਯਹੋਵਾਹ, ਤੇਰੇ ਡੇਹਰੇ ਵਿੱਚ ਕੌਣ ਰਹਿ ਸਕੇਗਾ ? ਤੇਰੇ ਪਵਿੱਤਰ ਪਰਬਤ ਉੱਤੇ ਕੌਣ ਵੱਸੇਗਾ ?

2 ਉਹੋ ਜਿਹੜਾ ਸਿੱਧੀ ਚਾਲ ਚੱਲਦਾ, ਨੇਕੀ ਕਰਦਾ, ਅਤੇ ਮਨੋਂ ਸੱਚ ਬੋਲਦਾ ਹੈ,

3 ਉਹ ਜਿਹੜਾ ਆਪਣੀ ਜੀਭ ਨਾਲ ਚੁਗਲੀ ਨਹੀਂ ਕਰਦਾ, ਨਾ ਆਪਣੇ ਸਾਥੀ ਦਾ ਬੁਰਾ ਕਰਦਾ, ਅਤੇ ਨਾ ਆਪਣੇ ਗੁਆਂਢੀ ਨੂੰ ਉਲਾਹਮਾ ਦਿੰਦਾ ਹੈ ।

4 ਜਿਸ ਦੀਆਂ ਅੱਖਾਂ ਵਿੱਚ ਨਿਕੰਮਾ ਮਨੁੱਖ ਤੁੱਛ ਹੈ, ਪਰ ਯਹੋਵਾਹ ਤੋਂ ਭੈ ਮੰਨਣ ਵਾਲਿਆਂ ਦਾ ਆਦਰ ਕਰਦਾ ਹੈ । ਜਿਹੜਾ ਸਹੁੰ ਖਾ ਕੇ ਮੁੱਕਰਦਾ ਨਹੀਂ, ਭਾਵੇਂ ਉਹ ਨੂੰ ਘਾਟਾ ਵੀ ਪਵੇ,

5 ਉਹ ਜਿਹੜਾ ਵਿਆਜ ਦੇ ਲਈ ਆਪਣਾ ਪੈਸਾ ਨਹੀਂ ਦਿੰਦਾ, ਅਤੇ ਨਾ ਨਿਰਦੋਸ਼ ਦੇ ਵਿਰੁੱਧ ਰਿਸ਼ਵਤ ਲੈਂਦਾ ਹੈ, ਜਿਹੜਾ ਅਜਿਹਾ ਕਰਦਾ ਹੈ ਉਹ ਕਦੀ ਵੀ ਨਹੀਂ ਡੋਲੇਗਾ ।