Psalm 17:3 in Panjabi 3 ਤੂੰ ਮੇਰੇ ਮਨ ਨੂੰ ਜਾਚਿਆ ਹੈ, ਰਾਤ ਨੂੰ ਤੂੰ ਮੈਨੂੰ ਪਰਖਿਆ ਹੈ, ਤੂੰ ਮੈਨੂੰ ਤਾਇਆ ਹੈ ਪਰ ਕੁੱਝ ਨਾ ਲੱਭਾ, ਮੈਂ ਠਾਣ ਲਿਆ ਕਿ ਮੇਰਾ ਮੂੰਹ ਉਲੰਘਣ ਨਾ ਕਰੇ ।
Other Translations King James Version (KJV) Thou hast proved mine heart; thou hast visited me in the night; thou hast tried me, and shalt find nothing; I am purposed that my mouth shall not transgress.
American Standard Version (ASV) Thou hast proved my heart; thou hast visited me in the night; Thou hast tried me, and findest nothing; I am purposed that my mouth shall not transgress.
Bible in Basic English (BBE) You have put my heart to the test, searching me in the night; you have put me to the test and seen no evil purpose in me; I will keep my mouth from sin.
Darby English Bible (DBY) Thou hast proved my heart, thou hast visited me by night; thou hast tried me, thou hast found nothing: my thought goeth not beyond my word.
Webster's Bible (WBT) Thou hast proved my heart; thou hast visited me in the night; thou hast tried me, and shalt find nothing; I have purposed that my mouth shall not transgress.
World English Bible (WEB) You have proved my heart; you have visited me in the night; You have tried me, and found nothing; I have resolved that my mouth shall not disobey.
Young's Literal Translation (YLT) Thou hast proved my heart, Thou hast inspected by night, Thou hast tried me, Thou findest nothing; My thoughts pass not over my mouth.
Cross Reference 1 Samuel 24:10 in Panjabi 10 ਵੇਖ, ਅੱਜ ਤੂੰ ਆਪਣੀਆਂ ਅੱਖੀਆਂ ਨਾਲ ਦੇਖਿਆ ਜੋ ਯਹੋਵਾਹ ਨੇ ਅੱਜ ਹੀ ਕਿਸ ਤਰ੍ਹਾਂ ਤੈਨੂੰ ਗੁਫ਼ਾ ਦੇ ਅੰਦਰ ਮੇਰੇ ਵੱਸ ਵਿੱਚ ਕਰ ਦਿੱਤਾ ਸੀ ਅਤੇ ਕਈਆਂ ਨੇ ਮੈਨੂੰ ਆਖਿਆ ਵੀ, ਉਹ ਨੂੰ ਮਾਰ ਪਰ ਮੇਰੀਆਂ ਅੱਖੀਆਂ ਨੇ ਤੇਰੇ ਉੱਤੇ ਤਰਸ ਖਾਧਾ ਅਤੇ ਮੈਂ ਆਖਿਆ ਕਿ ਮੈਂ ਆਪਣੇ ਸੁਆਮੀ ਉੱਤੇ ਹੱਥ ਨਾ ਚਲਾਵਾਂਗਾ ਕਿਉਂ ਜੋ ਉਹ ਯਹੋਵਾਹ ਦਾ ਅਭਿਸ਼ੇਕ ਕੀਤਾ ਹੋਇਆ ਹੈ ।
1 Samuel 24:12 in Panjabi 12 ਮੇਰਾ ਤੇਰਾ ਨਿਆਂ ਯਹੋਵਾਹ ਕਰੇ ਅਤੇ ਯਹੋਵਾਹ ਤੈਥੋਂ ਬਦਲਾਂ ਲਵੇ ਪਰ ਮੇਰਾ ਹੱਥ ਤੇਰੇ ਉੱਤੇ ਨਾ ਚੱਲੇਗਾ ।
1 Samuel 26:11 in Panjabi 11 ਪਰ ਯਹੋਵਾਹ ਨਾ ਕਰੇ ਜੋ ਮੈਂ ਯਹੋਵਾਹ ਦੇ ਅਭਿਸ਼ੇਕ ਹੋਏ ਉੱਤੇ ਹੱਥ ਚਲਾਵਾਂ ਪਰ ਤੂੰ ਉਸ ਦੇ ਸਿਰਹਾਣੇ ਇਹ ਬਰਛੀ ਅਤੇ ਪਾਣੀ ਦੀ ਗੜਵੀ ਨੂੰ ਚੁੱਕ ਲੈ ਅਤੇ ਅਸੀਂ ਤੁਰ ਪਈਏ ।
1 Samuel 26:23 in Panjabi 23 ਅਤੇ ਯਹੋਵਾਹ ਸਾਰੇ ਮਨੁੱਖਾਂ ਨੂੰ ਆਪੋ-ਆਪਣੀ ਨੀਤ ਅਤੇ ਭਲਮਾਣਸੀ ਦੇ ਅਨੁਸਾਰ ਫਲ ਦੇਵੇ ਕਿਉਂ ਜੋ ਯਹੋਵਾਹ ਨੇ ਤੈਨੂੰ ਅੱਜ ਮੇਰੇ ਹੱਥ ਵਿੱਚ ਸੌਂਪ ਦਿੱਤਾ ਪਰ ਮੈਂ ਨਹੀਂ ਚਾਹਿਆ ਜੋ ਯਹੋਵਾਹ ਦੇ ਅਭਿਸ਼ੇਕ ਹੋਏ ਉੱਤੇ ਹੱਥ ਚਲਾਵਾਂ
Job 23:10 in Panjabi 10 ਉਹ ਤਾਂ ਮੇਰੇ ਰਾਹਾਂ ਨੂੰ ਜਾਣਦਾ ਹੈ, ਜਦ ਉਹ ਮੈਨੂੰ ਤਾਅ ਲਵੇਂ ਤਦ ਮੈਂ ਸੋਨੇ ਵਾਂਗੂੰ ਨਿੱਕਲਾਂਗਾ ।
Job 24:14 in Panjabi 14 ਖ਼ੂਨੀ ਸਵੇਰੇ ਹੀ ਉੱਠਦਾ ਹੈ, ਉਹ ਮਸਕੀਨ ਤੇ ਕੰਗਾਲ ਨੂੰ ਵੱਢ ਸੁੱਟਦਾ ਹੈ, ਅਤੇ ਰਾਤ ਨੂੰ ਉਹ ਚੋਰ ਬਣ ਜਾਂਦਾ ਹੈ ।
Psalm 7:4 in Panjabi 4 ਜੇ ਮੈਂ ਆਪਣੇ ਸਾਥੀ ਨਾਲ ਬੁਰਿਆਈ ਕੀਤੀ ਹੋਵੇ, ਸਗੋਂ ਮੈਂ ਤਾਂ ਆਪਣੇ ਬੇ ਸਬੱਬੋਂ ਵਿਰੋਧੀ ਨੂੰ ਛੁਡਾਇਆ ਹੈ
Psalm 11:5 in Panjabi 5 ਯਹੋਵਾਹ ਧਰਮੀ ਨੂੰ ਜਾਚਦਾ, ਪਰ ਦੁਸ਼ਟ ਅਤੇ ਅਨ੍ਹੇਰੇ ਦੇ ਪ੍ਰੇਮੀ ਤੋਂ ਉਹ ਦਾ ਆਤਮਾ ਘਿਣ ਕਰਦਾ ਹੈ ।
Psalm 16:7 in Panjabi 7 ਮੈਂ ਯਹੋਵਾਹ ਨੂੰ ਧੰਨ ਆਖਾਂਗਾ ਜਿਸ ਨੇ ਮੈਨੂੰ ਸਲਾਹ ਦਿੱਤੀ ਹੈ, ਰਾਤ ਦੇ ਸਮੇਂ ਮੇਰਾ ਦਿਲ ਸਿਖਾਉਂਦਾ ਹੈ ।
Psalm 26:2 in Panjabi 2 ਹੇ ਯਹੋਵਾਹ, ਮੈਨੂੰ ਪਰਖ ਅਤੇ ਮੈਨੂੰ ਪਰਤਾ, ਮੇਰੇ ਗੁਰਦੇ ਅਤੇ ਮੇਰੇ ਦਿਲ ਨੂੰ ਜਾਚ,
Psalm 39:1 in Panjabi 1 ਯਦੂਥੂਨ ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ ਮੈਂ ਆਖਿਆ ਕਿ ਮੈਂ ਆਪਣੇ ਚਾਲ-ਚਲਣ ਦੀ ਚੌਕਸੀ ਕਰਾਂਗਾ, ਕਿ ਕਿਤੇ ਆਪਣੀ ਜੀਭ ਨਾਲ ਪਾਪ ਨਾ ਕਰਾਂ । ਜਿੰਨਾ ਚਿਰ ਦੁਸ਼ਟ ਮੇਰੇ ਅੱਗੇ ਹੈ, ਮੈਂ ਲਗਾਮ ਆਪਣੇ ਮੂੰਹ ਵਿੱਚ ਰੱਖਾਂਗਾ ।
Psalm 44:17 in Panjabi 17 ਇਹ ਸੱਭੋ ਕੁੱਝ ਸਾਡੇ ਉੱਤੇ ਬੀਤਿਆ ਹੈ, ਪਰ ਅਸੀਂ ਤੈਨੂੰ ਨਹੀਂ ਵਿਸਾਰਿਆ, ਨਾ ਤੇਰੇ ਨੇਮ ਵਿੱਚ ਬੇਈਮਾਨੀ ਕੀਤੀ ਹੈ ।
Psalm 66:10 in Panjabi 10 ਹੇ ਪਰਮੇਸ਼ੁਰ, ਤੂੰ ਤਾਂ ਸਾਨੂੰ ਪਰਖਿਆ ਹੈ, ਤੂੰ ਚਾਂਦੀ ਦੇ ਤਾਉਣ ਵਾਂਗੂੰ ਸਾਨੂੰ ਤਾਇਆ ਹੈ ।
Psalm 119:106 in Panjabi 106 ਮੈਂ ਸਹੁੰ ਖਾਧੀ ਅਤੇ ਉਹ ਨੂੰ ਪੱਕਾ ਵੀ ਕੀਤਾ, ਕਿ ਮੈਂ ਤੇਰੇ ਧਰਮ ਦੇ ਨਿਆਵਾਂ ਦੀ ਪਾਲਣਾ ਕਰਾਂਗਾ ।
Psalm 139:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ ਹੇ ਯਹੋਵਾਹ, ਤੂੰ ਮੈਨੂੰ ਪਰਖ ਲਿਆ ਤੇ ਜਾਣ ਲਿਆ,
Proverbs 13:3 in Panjabi 3 ਜੋ ਆਪਣੇ ਮੂੰਹ ਦੀ ਰਾਖੀ ਕਰਦਾ ਹੈ, ਉਹ ਆਪਣੀ ਜਾਨ ਦੀ ਰਾਖੀ ਕਰਦਾ ਹੈ, ਪਰ ਜੋ ਆਪਣੇ ਮੂੰਹ ਨੂੰ ਬੇਕਾਰ ਖੋਲਦਾ ਹੈ ਉਹ ਦੇ ਲਈ ਬਰਬਾਦੀ ਹੋਵੇਗੀ ।
Jeremiah 50:20 in Panjabi 20 ਉਹਨਾਂ ਦਿਨਾਂ ਵਿੱਚ ਅਤੇ ਉਸ ਵੇਲੇ, ਯਹੋਵਾਹ ਦਾ ਵਾਕ ਹੈ, ਇਸਰਾਏਲ ਦੀ ਬਦੀ ਭਾਲੀ ਜਾਵੇਗੀ ਪਰ ਹੋਵੇਗੀ ਨਹੀਂ ਅਤੇ ਯਹੂਦਾਹ ਦੇ ਪਾਪ, ਪਰ ਪਾਏ ਨਾ ਜਾਣਗੇ । ਜਿਹਨਾਂ ਨੂੰ ਮੈਂ ਬਾਕੀ ਰੱਖਾਂਗਾ ਉਹਨਾਂ ਨੂੰ ਮਾਫ਼ ਕਰਾਂਗਾ ।
Hosea 7:6 in Panjabi 6 ਉਹਨਾਂ ਨੇ ਆਪਣੇ ਦਿਲਾਂ ਨੂੰ ਤੰਦੂਰ ਵਾਂਗੂੰ ਤਿਆਰ ਕੀਤਾ, ਜਦ ਉਹ ਘਾਤ ਵਿੱਚ ਬਹਿੰਦੇ ਹਨ, ਉਹਨਾਂ ਦਾ ਕ੍ਰੋਧ ਸਾਰੀ ਰਾਤ ਸੁੱਤਾ ਰਹਿੰਦਾ ਹੈ, ਸਵੇਰ ਨੂੰ ਉਹ ਭਾਂਬੜ ਵਾਲੀ ਅੱਗ ਵਾਂਗੂੰ ਬਲ ਉੱਠਦਾ ਹੈ ।
Micah 2:1 in Panjabi 1 ਹਾਇ ਉਹਨਾਂ ਉੱਤੇ ਜੋ ਆਪਣੇ ਵਿਛਾਉਣਿਆਂ ਉੱਤੇ ਬਦੀ ਸੋਚਦੇ ਅਤੇ ਦੁਸ਼ਟਪੁਣਾ ਕਰਦੇ ਹਨ ! ਅਤੇ ਸਵੇਰ ਦਾ ਚਾਨਣ ਹੁੰਦਿਆਂ ਹੀ ਉਹ ਇਸ ਨੂੰ ਪੂਰਾ ਕਰਦੇ ਹਨ, ਕਿਉਂਕਿ ਅਜਿਹਾ ਕਰਨ ਦਾ ਬਲ ਉਹਨਾਂ ਦੇ ਹੱਥਾਂ ਵਿੱਚ ਹੈ ।
Zechariah 13:9 in Panjabi 9 ਮੈਂ ਇੱਕ ਤਿਹਾਈ ਨੂੰ ਅੱਗ ਵਿੱਚ ਪਾਵਾਂਗਾ, ਮੈਂ ਉਹ ਨੂੰ ਤਾਵਾਂਗਾ ਜਿਵੇਂ ਚਾਂਦੀ ਤਾਈ ਜਾਂਦੀ ਹੈ, ਮੈਂ ਉਹ ਨੂੰ ਪਰਖਾਂਗਾ ਜਿਵੇਂ ਸੋਨਾ ਪਰਖੀਦਾ ਹੈ, ਉਹ ਮੇਰਾ ਨਾਮ ਲੈ ਕੇ ਪੁਕਾਰਨਗੇ ਅਤੇ ਮੈਂ ਉਹਨਾਂ ਨੂੰ ਉੱਤਰ ਦਿਆਂਗਾ, ਮੈਂ ਆਖਾਂਗਾ, ਇਹ ਮੇਰੀ ਪਰਜਾ ਹੈ ਅਤੇ ਉਹ ਆਖਣਗੇ ਯਹੋਵਾਹ ਮੇਰਾ ਪਰਮੇਸ਼ੁਰ ਹੈ ।
Malachi 3:2 in Panjabi 2 ਪਰ ਉਸ ਦੇ ਆਉਣ ਦੇ ਦਿਨ ਨੂੰ ਕੌਣ ਸਹਾਰ ਸਕਦਾ ਹੈ ਅਤੇ ਜਦ ਉਹ ਪਰਗਟ ਹੋਵੇਗਾ ਤਦ ਕੌਣ ਖੜ੍ਹਾ ਰਹਿ ਸਕੇਗਾ ? ਕਿਉਂ ਜੋ ਉਹ ਸੁਨਿਆਰੇ ਦੀ ਅੱਗ ਅਤੇ ਧੋਬੀ ਦੇ ਸਾਬਣ ਵਰਗਾ ਹੈ ।
Acts 11:23 in Panjabi 23 ਸੋ ਜਦੋਂ ਉਹ ਉੱਥੇ ਪਹੁੰਚਿਆ ਅਤੇ ਪਰਮੇਸ਼ੁਰ ਦੀ ਕਿਰਪਾ ਵੇਖੀ ਤਾਂ ਅਨੰਦ ਹੋਇਆ, ਉਨ੍ਹਾਂ ਸਾਰਿਆਂ ਨੂੰ ਉਪਦੇਸ਼ ਦਿੱਤਾ ਕਿ ਦਿਲ ਤੋਂ ਪ੍ਰਭੂ ਵਿੱਚ ਵਧਦੇ ਜਾਓ ।
Acts 16:9 in Panjabi 9 ਅਤੇ ਪੌਲੁਸ ਨੇ ਰਾਤ ਨੂੰ ਇੱਕ ਦਰਸ਼ਣ ਵੇਖਿਆ, ਕਿ ਇੱਕ ਮਕਦੂਨੀ ਮਨੁੱਖ ਖੜ੍ਹਾ ਉਹ ਦੀ ਮਿੰਨਤ ਕਰ ਕੇ ਕਹਿੰਦਾ ਹੈ, ਜੋ ਇਸ ਪਾਰ ਮਕਦੂਨਿਯਾ ਵਿੱਚ ਆ ਕੇ ਸਾਡੀ ਸਹਾਇਤਾ ਕਰੇ ।
Acts 18:9 in Panjabi 9 ਤਾਂ ਪ੍ਰਭੂ ਨੇ ਰਾਤ ਦੇ ਵੇਲੇ ਪੌਲੁਸ ਨੂੰ ਦਰਸ਼ਣ ਦੇ ਕੇ ਕਿਹਾ, ਨਾ ਡਰ ਸਗੋਂ ਬੋਲੀ ਜਾ ਅਤੇ ਚੁੱਪ ਨਾ ਰਹਿ ।
1 Corinthians 4:4 in Panjabi 4 ਭਾਵੇਂ ਮੈਂ ਆਪਣੇ ਆਪ ਵਿੱਚ ਕੋਈ ਦੋਸ਼ ਨਹੀਂ ਵੇਖਦਾ ਤਾਂ ਵੀ ਇਸ ਤੋਂ ਮੈਂ ਨਿਰਦੋਸ਼ ਨਹੀਂ ਠਹਿਰਦਾ, ਪਰ ਮੇਰਾ ਨਿਆਂ ਕਰਨ ਵਾਲਾ ਪ੍ਰਭੂ ਹੈ ।
2 Corinthians 1:12 in Panjabi 12 ਸਾਨੂੰ ਇਸ ਗੱਲ ਤੇ ਮਾਣ ਹੈ ਜੋ ਸਾਡਾ ਵਿਵੇਕ ਗਵਾਹੀ ਦਿੰਦਾ ਹੈ, ਜੋ ਸਾਡਾ ਚਾਲ-ਚਲਣ ਸੰਸਾਰ ਵਿੱਚ ਖ਼ਾਸ ਕਰ ਤੁਹਾਡੇ ਵਿੱਚ ਸਰੀਰਕ ਗਿਆਨ ਤੋਂ ਨਹੀਂ ਸਗੋਂ ਪਰਮੇਸ਼ੁਰ ਦੀ ਕਿਰਪਾ ਤੋਂ ਪਵਿੱਤਰਤਾਈ ਅਤੇ ਨਿਰਦੋਸ਼ਤਾ ਨਾਲ ਜੋ ਪਰਮੇਸ਼ੁਰ ਦੇ ਯੋਗ ਰਿਹਾ ਹੈ ।
James 3:2 in Panjabi 2 ਇਸ ਲਈ ਕਿ ਅਸੀਂ ਸਾਰੇ ਬਹੁਤ ਭੁੱਲਣਹਾਰ ਹਾਂ । ਜੇ ਕੋਈ ਬਚਨ ਵਿੱਚ ਨਾ ਭੁੱਲੇ ਤਾਂ ਉਹ ਸਿੱਧ ਇਨਸਾਨ ਹੈ ਅਤੇ ਸਾਰੇ ਸਰੀਰ ਨੂੰ ਵੀ ਲਗਾਮ ਦੇ ਸਕਦਾ ਹੈ ।
1 Peter 1:7 in Panjabi 7 ਤਾਂ ਜੋ ਤੁਹਾਡਾ ਪਰਖਿਆ ਹੋਇਆ ਵਿਸ਼ਵਾਸ ਅੱਗ ਵਿੱਚ ਤਾਏ ਹੋਏ ਨਾਸਵਾਨ ਸੋਨੇ ਨਾਲੋਂ ਅੱਤ ਭਾਰੇ ਮੁੱਲ ਦਾ ਹੈ ਅਤੇ ਪਰਖਿਆ ਹੋਇਆ ਵਿਸ਼ਵਾਸ ਯਿਸੂ ਮਸੀਹ ਦੇ ਪ੍ਰਗਟ ਹੋਣ ਦੇ ਸਮੇਂ ਉਸਤਤ, ਮਹਿਮਾ ਅਤੇ ਆਦਰ ਦੇ ਯੋਗ ਨਿੱਕਲੇ ।