Psalm 18:43 in Panjabi 43 ਤੂੰ ਮੈਨੂੰ ਲੋਕਾਂ ਦੇ ਝਗੜਿਆਂ ਤੋਂ ਛੁਡਾਇਆ, ਤੂੰ ਮੈਨੂੰ ਕੌਮਾਂ ਦਾ ਮੁਖੀਆ ਥਾਪਿਆ, ਜਿਨ੍ਹਾ ਲੋਕਾਂ ਨੂੰ ਮੈਂ ਨਹੀਂ ਜਾਤਾ ਉਨ੍ਹਾਂ ਨੇ ਮੇਰੀ ਸੇਵਾ ਕੀਤੀ ।
Other Translations King James Version (KJV) Thou hast delivered me from the strivings of the people; and thou hast made me the head of the heathen: a people whom I have not known shall serve me.
American Standard Version (ASV) Thou hast delivered me from the strivings of the people; Thou hast made me the head of the nations: A people whom I have not known shall serve me.
Bible in Basic English (BBE) You have made me free from the fightings of the people; you have made me the head of the nations: a people of whom I had no knowledge will be my servants.
Darby English Bible (DBY) Thou hast delivered me from the strivings of the people; thou hast made me the head of the nations: a people I knew not doth serve me.
Webster's Bible (WBT) Then I beat them small as the dust before the wind: I cast them out as the dirt in the streets.
World English Bible (WEB) You have delivered me from the strivings of the people. You have made me the head of the nations. A people whom I have not known shall serve me.
Young's Literal Translation (YLT) Thou dost deliver me From the strivings of the people, Thou placest me for a head of nations, A people I have not known do serve me.
Cross Reference 2 Samuel 2:9 in Panjabi 9 ਅਤੇ ਉਹ ਨੂੰ ਗਿੱਲਆਦ, ਅਸ਼ੂਰਿਆ, ਯਿਜ਼ਰਾਏਲ, ਅਫ਼ਰਾਈਮ, ਬਿਨਯਾਮੀਨ, ਅਤੇ ਸਾਰੇ ਇਸਰਾਏਲ ਦਾ ਰਾਜਾ ਬਣਾ ਦਿੱਤਾ ।
2 Samuel 3:1 in Panjabi 1 ਸ਼ਾਊਲ ਦੇ ਘਰਾਣੇ ਅਤੇ ਦਾਊਦ ਦੇ ਘਰਾਣੇ ਵਿੱਚ ਲੰਮੇ ਸਮੇਂ ਤੱਕ ਯੁੱਧ ਹੁੰਦਾ ਰਿਹਾ, ਪਰ ਦਾਊਦ ਦਿਨੋ ਦਿਨ ਤਕੜਾ ਹੁੰਦਾ ਗਿਆ, ਪਰ ਸ਼ਾਊਲ ਦਾ ਘਰਾਣਾ ਕਮਜ਼ੋਰ ਹੁੰਦਾ ਗਿਆ ।
2 Samuel 5:1 in Panjabi 1 ਇਹ ਦੇ ਬਾਅਦ ਇਸਰਾਏਲ ਦੇ ਸਾਰੇ ਗੋਤ ਹਬਰੋਨ ਦੇ ਵਿੱਚ ਦਾਊਦ ਦੇ ਕੋਲ ਆਏ ਅਤੇ ਉਹ ਨੂੰ ਆਖਿਆ, ਵੇਖੋ, ਅਸੀਂ ਤੁਹਾਡੀ ਹੀ ਹੱਡੀ ਤੇ ਮਾਸ ਹਾਂ ।
2 Samuel 8:1 in Panjabi 1 ਇਸ ਤੋਂ ਬਾਅਦ ਅਜਿਹਾ ਹੋਇਆ ਕਿ ਦਾਊਦ ਨੇ ਫ਼ਲਿਸਤੀਆਂ ਨੂੰ ਮਾਰਿਆ ਅਤੇ ਉਨ੍ਹਾਂ ਨੂੰ ਆਪਣੇ ਅਧੀਨ ਕਰ ਲਿਆ ਅਤੇ ਦਾਊਦ ਨੇ ਰਾਜਧਾਨੀ ਫ਼ਲਿਸਤੀਆਂ ਦੇ ਹੱਥ ਵਿਚੋਂ ਖੋਹ ਲਈ ।
2 Samuel 10:1 in Panjabi 1 ਇਹ ਦੇ ਪਿੱਛੋਂ ਅਜਿਹਾ ਹੋਇਆ ਜੋ ਅੰਮੋਨੀਆਂ ਦਾ ਰਾਜਾ ਮਰ ਗਿਆ ਅਤੇ ਉਸ ਦੇ ਪੁੱਤਰ ਹਾਨੂਨ ਨੇ ਉਸ ਦੇ ਥਾਂ ਰਾਜ ਕੀਤਾ ।
2 Samuel 19:9 in Panjabi 9 ਇਸਰਾਏਲ ਦੇ ਸਾਰਿਆਂ ਗੋਤਾਂ ਦੇ ਸਭ ਲੋਕ ਆਪੋ ਵਿੱਚ ਝਗੜਦੇ ਸਨ ਅਤੇ ਆਖਦੇ ਸਨ ਰਾਜਾ ਨੇ ਸਾਡੇ ਵੈਰੀਆਂ ਦੇ ਹੱਥੋਂ ਸਾਨੂੰ ਛੁਡਾਇਆ ਅਤੇ ਫਲੀਸਤੀਆਂ ਦੇ ਹੱਥੋਂ ਸਾਨੂੰ ਬਚਾਇਆ ਸੀ ਅਤੇ ਹੁਣ ਉਹ ਅਬਸ਼ਾਲੋਮ ਦੇ ਸਾਹਮਣਿਓਂ ਦੇਸ਼ ਛੱਡ ਕੇ ਭੱਜ ਗਿਆ ਹੈ ।
2 Samuel 22:44 in Panjabi 44 ਤੂੰ ਮੈਨੂੰ ਮੇਰੇ ਲੋਕਾਂ ਦੇ ਝਗੜਿਆਂ ਤੋਂ ਛੁਡਾਇਆ, ਤੂੰ ਮੈਨੂੰ ਕੌਮਾਂ ਦਾ ਮੁਖੀਆ ਨਿਯੁਕਤ ਕੀਤਾ, ਜਿਨ੍ਹਾਂ ਲੋਕਾਂ ਨੂੰ ਮੈਂ ਨਹੀਂ ਜਾਣਿਆ, ਉਨ੍ਹਾਂ ਨੇ ਮੇਰੀ ਸੇਵਾ ਕੀਤੀ ।
Psalm 22:27 in Panjabi 27 ਧਰਤੀ ਦੀਆਂ ਸਾਰੀਆਂ ਕੌਮਾਂ ਚੇਤੇ ਕਰ ਕੇ ਯਹੋਵਾਹ ਵੱਲ ਫਿਰਨਗੀਆਂ, ਅਤੇ ਕੌਮਾਂ ਦੇ ਸਾਰੇ ਘਰਾਣੇ ਤੇਰੇ ਅੱਗੇ ਮੱਥਾ ਟੇਕਣਗੇ,
Psalm 108:9 in Panjabi 9 ਮੋਆਬ ਮੇਰੀ ਚਿਲਮਚੀ ਹੈ, ਅਦੋਮ ਉੱਤੇ ਮੈਂ ਆਪਣਾ ਪੌਲਾ ਸੁੱਟਾਂਗਾ, ਫ਼ਲਿਸਤ ਉੱਤੇ ਮੈਂ ਨਾਰਾ ਮਾਰਾਂਗਾ ।
Isaiah 49:6 in Panjabi 6 ਹਾਂ, ਉਹ ਆਖਦਾ ਹੈ, ਕੀ ਇਹ ਛੋਟੀ ਗੱਲ ਹੈ, ਕਿ ਤੂੰ ਯਾਕੂਬ ਦਿਆਂ ਗੋਤਾਂ ਨੂੰ ਉਠਾਉਣ ਲਈ ਅਤੇ ਇਸਰਾਏਲ ਦੇ ਬਚਿਆਂ ਹੋਇਆਂ ਨੂੰ ਮੋੜਨ ਲਈ ਮੇਰਾ ਦਾਸ ਹੋਵੇਂ, ਸਗੋਂ ਮੈਂ ਤੈਨੂੰ ਕੌਮਾਂ ਲਈ ਜੋਤ ਠਹਿਰਾਵਾਂਗਾ, ਤਾਂ ਜੋ ਮੇਰੀ ਮੁਕਤੀ ਧਰਤੀ ਦੀਆਂ ਹੱਦਾਂ ਤੱਕ ਪਹੁੰਚੇ ।
Isaiah 49:22 in Panjabi 22 ਪ੍ਰਭੂ ਯਹੋਵਾਹ ਇਹ ਫ਼ਰਮਾਉਂਦਾ ਹੈ, ਵੇਖੋ, ਮੈਂ ਆਪਣੇ ਹੱਥ ਕੌਮਾਂ ਲਈ ਉਠਾਵਾਂਗਾ, ਅਤੇ ਲੋਕਾਂ ਲਈ ਆਪਣਾ ਝੰਡਾ ਉੱਚਾ ਕਰਾਂਗਾ, ਅਤੇ ਉਹ ਤੇਰੇ ਪੁੱਤਰਾਂ ਨੂੰ ਕੁੱਛੜ ਚੁੱਕੀ ਲਿਆਉਣਗੇ, ਅਤੇ ਤੇਰੀਆਂ ਧੀਆਂ ਮੋਢਿਆਂ ਉੱਤੇ ਚੁੱਕੀਆਂ ਜਾਣਗੀਆਂ ।
Isaiah 52:15 in Panjabi 15 ਸੋ ਉਹ ਬਹੁਤੀਆਂ ਕੌਮਾਂ ਨੂੰ ਦੰਗ ਕਰ ਦੇਵੇਗਾ, ਉਹ ਦੇ ਕਾਰਨ ਰਾਜੇ ਆਪਣਾ ਮੂੰਹ ਬੰਦ ਰੱਖਣਗੇ, ਕਿਉਂਕਿ ਜੋ ਉਹਨਾਂ ਨੂੰ ਦੱਸਿਆ ਨਾ ਗਿਆ, ਉਹ ਵੇਖਣਗੇ, ਅਤੇ ਜੋ ਉਹਨਾਂ ਨੇ ਨਹੀਂ ਸੁਣਿਆ, ਉਹ ਸਮਝਣਗੇ ।
Isaiah 55:5 in Panjabi 5 ਵੇਖ, ਤੂੰ ਇੱਕ ਕੌਮ ਨੂੰ ਸੱਦੇਂਗਾ ਜਿਸ ਨੂੰ ਤੂੰ ਨਹੀਂ ਜਾਣਦਾ, ਅਤੇ ਅਜਿਹੀਆਂ ਕੌਮਾਂ ਨੂੰ ਜੋ ਤੈਨੂੰ ਨਹੀਂ ਜਾਣਦੀਆਂ, ਤੇਰੇ ਕੋਲ ਭੱਜੀਆਂ ਆਉਣਗੀਆਂ, ਇਹ ਯਹੋਵਾਹ ਤੇਰੇ ਪਰਮੇਸ਼ੁਰ ਅਤੇ ਇਸਰਾਏਲ ਦੇ ਪਵਿੱਤਰ ਪੁਰਖ ਦੇ ਕਾਰਨ ਹੋਵੇਗਾ, ਜਿਸ ਨੇ ਤੈਨੂੰ ਸ਼ੋਭਾਮਾਨ ਕੀਤਾ ਹੈ ।
Hosea 1:10 in Panjabi 10 ਇਸਰਾਏਲੀਆਂ ਦੀ ਗਿਣਤੀ ਸਮੁੰਦਰ ਦੀ ਰੇਤ ਵਾਂਗੂੰ ਹੋਵੇਗੀ, ਜਿਹੜੀ ਮਿਣੀ ਅਤੇ ਗਿਣੀ ਨਹੀਂ ਜਾ ਸਕਦੀ । ਇਸ ਤਰ੍ਹਾਂ ਹੋਵੇਗਾ ਕਿ ਜਿਸ ਥਾਂ ਉਹਨਾਂ ਨੂੰ ਕਿਹਾ ਗਿਆ ਸੀ, ''ਤੁਸੀਂ ਮੇਰੀ ਪਰਜਾ ਨਹੀਂ ਹੋ'' ਉੱਥੇ ਹੀ ਉਹਨਾਂ ਨੂੰ ਕਿਹਾ ਜਾਵੇਗਾ, ''ਤੁਸੀਂ ਜੀਉਂਦੇ ਪਰਮੇਸ਼ੁਰ ਦੇ ਪੁੱਤਰ ਹੋ ।''
Acts 5:31 in Panjabi 31 ਉਸੇ ਨੂੰ ਪਰਮੇਸ਼ੁਰ ਨੇ ਆਪਣੇ ਸੱਜੇ ਹੱਥ ਨਾਲ ਅੱਤ ਉੱਚਾ ਕਰ ਕੇ ਪ੍ਰਭੂ ਅਤੇ ਮੁਕਤੀਦਾਤਾ ਠਹਿਰਾਇਆ ਤਾਂ ਜੋ ਉਹ ਇਸਰਾਏਲ ਨੂੰ ਤੌਬਾ ਅਤੇ ਪਾਪਾਂ ਦੀ ਮਾਫ਼ੀ ਬਖ਼ਸ਼ੇ ।
Romans 15:12 in Panjabi 12 ਫੇਰ ਯਸਾਯਾਹ ਕਹਿੰਦਾ ਹੈ, ਯੱਸੀ ਦੀ ਜੜ੍ਹ ਪਰਗਟ ਹੋਵੇਗੀ, ਅਤੇ ਜਿਹੜਾ ਕੌਮਾਂ ਉੱਤੇ ਹਕੂਮਤ ਕਰਨ ਲਈ ਉੱਠਣ ਵਾਲਾ ਹੈ, ਉਹ ਦੇ ਉੱਤੇ ਕੌਮਾਂ ਆਸ ਰੱਖਣਗੀਆਂ ।
Romans 15:18 in Panjabi 18 ਕਿਉਂ ਜੋ ਮੇਰਾ ਹੌਂਸਲਾ ਨਹੀਂ ਪੈਂਦਾ ਜੋ ਮੈਂ ਹੋਰ ਕੰਮਾਂ ਦੀ ਗੱਲ ਕਰਾਂ ਬਿਨ੍ਹਾਂ ਉਨ੍ਹਾਂ ਦੇ ਜਿਹੜੇ ਮਸੀਹ ਨੇ ਪਰਾਈਆਂ ਕੌਮਾਂ ਨੂੰ ਆਗਿਆਕਾਰੀ ਕਰਨ ਲਈ ਬਚਨ ਅਤੇ ਕੰਮਾਂ ਤੋਂ,
Romans 16:26 in Panjabi 26 ਪਰ ਹੁਣ ਪ੍ਰਗਟ ਹੋਇਆ ਅਤੇ ਅਨਾਦੀ ਪਰਮੇਸ਼ੁਰ ਦੇ ਹੁਕਮ ਦੇ ਅਨੁਸਾਰ ਨਬੀਆਂ ਦਿਆਂ ਪਵਿੱਤਰ ਗ੍ਰੰਥਾਂ ਦੇ ਦੁਆਰਾ ਸਾਰੀਆਂ ਕੌਮਾਂ ਵਿੱਚ ਪ੍ਰਸਿੱਧ ਕੀਤਾ ਗਿਆ ਤਾਂ ਜੋ ਉਹਨਾਂ ਵਿੱਚ ਵਿਸ਼ਵਾਸ ਦੀ ਆਗਿਆਕਾਰੀ ਹੋ ਜਾਏ ।
Ephesians 1:22 in Panjabi 22 ਅਤੇ ਸੱਭੋ ਕੁੱਝ ਉਸ ਦੇ ਪੈਰਾਂ ਹੇਠ ਕਰ ਦਿੱਤਾ ਅਤੇ ਸਭਨਾਂ ਵਸਤਾਂ ਉੱਤੇ ਸਿਰ ਠਹਿਰਾ ਕੇ ਉਸ ਨੂੰ ਕਲੀਸਿਯਾ ਲਈ ਦੇ ਦਿੱਤਾ !
1 Peter 2:10 in Panjabi 10 ਤੁਸੀਂ ਤਾਂ ਅੱਗੇ ਪਰਜਾ ਹੀ ਨਹੀਂ ਸੀ ਪਰ ਹੁਣ ਪਰਮੇਸ਼ੁਰ ਦੀ ਪਰਜਾ ਹੋ ਗਏ ਹੋ । ਤੁਹਾਡੇ ਉੱਤੇ ਕਿਰਪਾ ਨਹੀਂ ਹੋਈ ਸੀ ਪਰ ਹੁਣ ਹੋਈ ਹੈ ।
Revelation 11:15 in Panjabi 15 ਫੇਰ ਸੱਤਵੇਂ ਦੂਤ ਨੇ ਤੁਰ੍ਹੀ ਵਜਾਈ, ਤਾਂ ਸਵਰਗ ਵਿੱਚ ਵੱਡੀ ਅਵਾਜ਼ ਇਹ ਆਖਦਿਆਂ ਸੁਣੀ - ਸੰਸਾਰ ਦਾ ਰਾਜ ਸਾਡੇ ਪ੍ਰਭੂ ਦਾ ਅਤੇ ਉਹ ਦੇ ਮਸੀਹ ਦਾ ਹੋ ਗਿਆ ਹੈ, ਅਤੇ ਉਹ ਜੁੱਗੋ-ਜੁੱਗ ਰਾਜ ਕਰੇਗਾ !