Psalm 20 in Panjabi

1 ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ ਬਿਪਤਾ ਦੇ ਦਿਨ ਯਹੋਵਾਹ ਤੈਨੂੰ ਉੱਤਰ ਦੇਵੇ, ਯਾਕੂਬ ਦੇ ਪਰਮੇਸ਼ੁਰ ਦਾ ਨਾਮ ਤੈਨੂੰ ਉੱਚਿਆਂ ਕਰੇ ।

2 ਉਹ ਪਵਿੱਤਰ ਸਥਾਨ ਤੋਂ ਤੇਰੀ ਸਹਾਇਤਾ ਭੇਜੇ, ਅਤੇ ਸੀਯੋਨ ਤੋਂ ਤੈਨੂੰ ਸੰਭਾਲੇ,

3 ਤੇਰੀਆਂ ਸਾਰੀਆਂ ਭੇਟਾਂ ਨੂੰ ਚੇਤੇ ਰੱਖੇ, ਅਤੇ ਤੇਰੀਆਂ ਹੋਮ ਬਲੀਆਂ ਨੂੰ ਕਬੂਲ ਕਰੇ । ਸਲਹ ।

4 ਉਹ ਤੇਰੇ ਮਨੋਰਥਾਂ ਅਨੁਸਾਰ ਤੈਨੂੰ ਦੇਵੇ, ਅਤੇ ਤੇਰੀ ਸਾਰੀ ਯੋਜਨਾ ਨੂੰ ਪੂਰਾ ਕਰੇ ।

5 ਅਸੀਂ ਤੇਰੇ ਬਚਾਓ ਦੇ ਕਾਰਨ ਜੈ ਜੈ ਕਾਰ ਕਰਾਂਗੇ, ਅਤੇ ਆਪਣੇ ਪਰਮੇਸ਼ੁਰ ਦੇ ਨਾਮ ਤੋਂ ਆਪਣੇ ਝੰਡੇ ਖੜੇ ਕਰਾਂਗੇ । ਯਹੋਵਾਹ ਤੇਰੀਆਂ ਸਾਰੀਆਂ ਮੰਗਾਂ ਨੂੰ ਪੂਰਾ ਕਰੇ ।

6 ਹੁਣ ਮੈਂ ਜਾਣਿਆ ਕਿ ਯਹੋਵਾਹ ਆਪਣੇ ਮਸਹ ਕੀਤੇ ਹੋਏ ਨੂੰ ਬਚਾਉਂਦਾ ਹੈ, ਉਹ ਆਪਣੇ ਪਵਿੱਤਰ ਸਵਰਗ ਤੋਂ ਉਹ ਨੂੰ ਉੱਤਰ ਦੇਵੇਗਾ, ਆਪਣੇ ਸੱਜੇ ਹੱਥ ਦੀ ਬਚਾਉਣ ਵਾਲੀ ਸਮਰੱਥਾ ਨਾਲ ।

7 ਕੋਈ ਰਥਾਂ ਨੂੰ ਅਤੇ ਕੋਈ ਘੋੜਿਆਂ ਨੂੰ, ਪਰ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਨੂੰ ਯਾਦ ਕਰਾਂਗੇ ।

8 ਓਹ ਝੁਕੇ ਅਤੇ ਡਿੱਗ ਪਏ ਹਨ, ਪਰ ਅਸੀਂ ਉੱਠੇ ਅਤੇ ਸਿੱਧੇ ਖੜ੍ਹੇ ਹੋ ਗਏ ਹਾਂ ।

9 ਹੇ ਯਹੋਵਾਹ, ਬਚਾ ਲੈ ! ਸਾਡੀ ਪੁਕਾਰ ਦੇ ਵੇਲੇ ਪਾਤਸ਼ਾਹ ਸਾਨੂੰ ਉੱਤਰ ਦੇ !