Psalm 22:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਅਬਲੇਰਸ਼ਰ ਦੇ ਰਾਗ ਵਿੱਚ ਦਾਊਦ ਦਾ ਭਜਨ ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪਰਮੇਸ਼ੁਰ, ਤੂੰ ਮੈਨੂੰ ਕਿਉਂ ਛੱਡ ਦਿੱਤਾ ਹੈ ? ਅਤੇ ਮੇਰੇ ਬਚਾਉਣ ਤੋਂ ਅਤੇ ਮੇਰੀਆਂ ਭੁੱਬਾਂ ਦੇ ਸ਼ਬਦਾਂ ਤੋਂ ਕਿਉਂ ਦੂਰ ਰਹਿੰਦਾ ਹੈ ?
Other Translations King James Version (KJV) My God, my God, why hast thou forsaken me? why art thou so far from helping me, and from the words of my roaring?
American Standard Version (ASV) My God, my God, why hast thou forsaken me? `Why art thou so' far from helping me, `and from' the words of my groaning?
Bible in Basic English (BBE) <To the chief music-maker on Aijeleth-hash-shahar. A Psalm. Of David.> My God, my God, why are you turned away from me? why are you so far from helping me, and from the words of my crying?
Darby English Bible (DBY) {To the chief Musician. Upon Aijeleth-Shahar. A Psalm of David.} My ùGod, my ùGod, why hast thou forsaken me? [why art thou] far from my salvation, from the words of my groaning?
World English Bible (WEB) > My God, my God, why have you forsaken me? Why are you so far from helping me, and from the words of my groaning?
Young's Literal Translation (YLT) To the Overseer, on `The Hind of the Morning.' -- A Psalm of David. My God, my God, why hast Thou forsaken me? Far from my salvation, The words of my roaring?
Cross Reference 1 Samuel 12:22 in Panjabi 22 ਕਿਉਂ ਜੋ ਯਹੋਵਾਹ ਆਪਣੇ ਵੱਡੇ ਨਾਮ ਦੇ ਕਾਰਨ ਆਪਣੀ ਪਰਜਾ ਦਾ ਤਿਆਗ ਨਾ ਕਰੇਗਾ ਇਸ ਲਈ ਜੋ ਯਹੋਵਾਹ ਨੇ ਆਪਣੀ ਹੀ ਮਰਜ਼ੀ ਨਾਲ ਤੁਹਾਨੂੰ ਆਪਣੀ ਪਰਜਾ ਬਣਾਇਆ ਹੈ ।
Job 3:24 in Panjabi 24 ਕਿਉਂਕਿ ਮੇਰੇ ਰੋਟੀ ਖਾਣ ਤੋਂ ਪਹਿਲਾਂ ਮੇਰੇ ਹਾਉਂਕੇ ਨਿੱਕਲਦੇ ਹਨ, ਅਤੇ ਮੇਰਾ ਵਿਰਲਾਪ ਪਾਣੀ ਵਾਂਗੂੰ ਵਗਦਾ ਹੈ ।
Psalm 10:1 in Panjabi 1 ਹੇ ਯਹੋਵਾਹ, ਤੂੰ ਦੂਰ ਕਿਉਂ ਖੜ੍ਹਾ ਰਹਿੰਦਾ ਹੈ ? ਬਿਪਤਾ ਦੇ ਵੇਲੇ ਤੂੰ ਆਪਣੇ ਆਪ ਨੂੰ ਕਿਉਂ ਲੁਕਾਉਂਦਾ ਹੈ ?
Psalm 16:1 in Panjabi 1 ਦਾਊਦ ਦਾ ਮਿੱਕਤਾਮ ਹੇ ਪਰਮੇਸ਼ੁਰ, ਮੇਰੀ ਰੱਖਿਆ ਕਰ, ਕਿਉਂ ਜੋ ਮੈਂ ਤੇਰੀ ਹੀ ਸ਼ਰਨ ਆਇਆ ਹਾਂ ।
Psalm 22:11 in Panjabi 11 ਮੈਥੋਂ ਦੂਰ ਨਾ ਰਹਿ ਕਿਉਂ ਜੋ ਬਿਪਤਾ ਨੇੜੇ ਆ ਗਈ ਹੈ, ਅਤੇ ਕੋਈ ਸਹਾਇਕ ਨਹੀਂ ।
Psalm 22:16 in Panjabi 16 ਕਿਉਂ ਜੋ ਕੁੱਤਿਆਂ ਨੇ ਮੈਨੂੰ ਘੇਰ ਲਿਆ ਹੈ, ਕੁਕਰਮੀਆਂ ਦੀ ਟੋਲੀ ਨੇ ਮੈਨੂੰ ਘੇਰਾ ਪਾ ਲਿਆ ਹੈ, ਉਨ੍ਹਾਂ ਨੇ ਮੇਰੇ ਹੱਥ-ਪੈਰ ਵਿੰਨ੍ਹ ਸੁੱਟੇ ਹਨ ।
Psalm 26:9 in Panjabi 9 ਮੇਰੀ ਜਾਨ ਨੂੰ ਪਾਪੀਆਂ ਦੇ ਨਾਲ ਨਾ ਮਿਲਾ, ਨਾ ਮੇਰੀ ਜਿੰਦ ਨੂੰ ਖੂਨੀਆਂ ਦੇ ਨਾਲ ।
Psalm 31:14 in Panjabi 14 ਪਰ ਹੇ ਯਹੋਵਾਹ, ਮੈਂ ਤੇਰੇ ਉੱਤੇ ਭਰੋਸਾ ਰੱਖਿਆ ਹੈ, ਮੈਂ ਆਖਿਆ ਕਿ ਤੂੰ ਹੀ ਮੇਰਾ ਪਰਮੇਸ਼ੁਰ ਹੈਂ ।
Psalm 32:3 in Panjabi 3 ਜਦੋਂ ਮੈਂ ਚੁੱਪ ਰਿਹਾ ਮੇਰੀਆਂ ਹੱਡੀਆਂ ਸਾਰਾ ਦਿਨ ਹੂੰਗਣ ਨਾਲ ਗਲ਼ ਗਈਆਂ,
Psalm 37:28 in Panjabi 28 ਯਹੋਵਾਹ ਤਾਂ ਨਿਆਂ ਨਾਲ ਪ੍ਰੇਮ ਰੱਖਦਾ ਹੈ, ਅਤੇ ਆਪਣੇ ਭਗਤਾਂ ਨੂੰ ਤਿਆਗਦਾ ਨਹੀਂ, ਉਨ੍ਹਾਂ ਦੀ ਸਦਾ ਤੱਕ ਰੱਖਿਆ ਹੁੰਦੀ ਹੈ, ਪਰ ਦੁਸ਼ਟਾਂ ਦੀ ਅੰਸ ਛੇਕੀ ਜਾਵੇਗੀ ।
Psalm 38:8 in Panjabi 8 ਮੈਂ ਨਿਤਾਣਾ ਅਤੇ ਬਹੁਤ ਪੀਸਿਆ ਹੋਇਆ ਹਾਂ ਮੈਂ ਆਪਣੇ ਮਨ ਦੀ ਬੇਚੈਨੀ ਦੇ ਕਾਰਨ ਹੂੰਗਦਾ ਹਾਂ ।
Psalm 42:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਕੋਰਹ ਵੰਸੀਆਂ ਦਾ ਮਸ਼ਕੀਲ ਜਿਵੇਂ ਹਰਨੀ ਪਾਣੀ ਦੀਆਂ ਨਦੀਆਂ ਦੇ ਲਈ ਤਰਸਦੀ ਹੈ, ਤਿਵੇਂ ਹੀ ਮੇਰਾ ਜੀਅ, ਹੇ ਪਰਮੇਸ਼ੁਰ ਤੇਰੇ ਲਈ ਤਰਸਦਾ ਹੈ ।
Psalm 43:1 in Panjabi 1 ਹੇ ਪਰਮੇਸ਼ੁਰ, ਮੇਰਾ ਨਿਆਂ ਕਰ, ਅਤੇ ਇੱਕ ਨਿਰਦਈ ਕੌਮ ਨਾਲ ਮੇਰਾ ਮੁਕੱਦਮਾ ਲੜ, ਕਪਟੀ ਤੇ ਭੈੜੇ ਮਨੁੱਖ ਤੋਂ ਮੈਨੂੰ ਛੁਡਾ !
Psalm 71:11 in Panjabi 11 ਓਹ ਕਹਿੰਦੇ ਹਨ ਕਿ ਪਰਮੇਸ਼ੁਰ ਨੇ ਉਹ ਨੂੰ ਤਿਆਗ ਦਿੱਤਾ ਹੈ, ਉਹ ਦਾ ਪਿੱਛਾ ਕਰ ਕੇ ਉਹ ਨੂੰ ਫੜ ਲਵੋ, ਕਿਉਂ ਜੋ ਉਸਦਾ ਛੁਡਾਉਣ ਵਾਲਾ ਕੋਈ ਨਹੀਂ ਹੈ ।
Isaiah 46:13 in Panjabi 13 ਮੈਂ ਆਪਣੇ ਧਰਮ ਨੂੰ ਨੇੜੇ ਲਿਆਉਂਦਾ ਹਾਂ, ਉਹ ਦੂਰ ਨਹੀਂ ਰਹੇਗਾ, ਮੇਰਾ ਬਚਾਓ ਢਿੱਲ ਨਹੀਂ ਲਾਵੇਗਾ, ਮੈਂ ਸੀਯੋਨ ਵਿੱਚ ਬਚਾਓ, ਅਤੇ ਇਸਰਾਏਲ ਲਈ ਆਪਣਾ ਤੇਜ ਬਖ਼ਸ਼ਾਂਗਾ ।
Isaiah 59:11 in Panjabi 11 ਅਸੀਂ ਸਾਰੇ ਰਿੱਛਾਂ ਵਾਂਗੂੰ ਗੁਰਰਾਉਂਦੇ ਹਾਂ, ਅਸੀਂ ਘੁੱਗੀਆਂ ਵਾਂਗੂੰ ਹੂੰਗਦੇ ਰਹਿੰਦੇ ਹਾਂ, ਅਸੀਂ ਨਿਆਂ ਨੂੰ ਉਡੀਕਦੇ ਹਾਂ, ਪਰ ਉਹ ਹੈ ਹੀ ਨਹੀਂ, ਮੁਕਤੀ ਨੂੰ, ਪਰ ਉਹ ਸਾਡੇ ਕੋਲੋਂ ਦੂਰ ਹੈ ।
Matthew 27:46 in Panjabi 46 ਅਤੇ ਤੀਜੇ ਪਹਿਰ ਯਿਸੂ ਨੇ ਉੱਚੀ ਅਵਾਜ਼ ਨਾਲ ਪੁਕਾਰਿਆ ਕਿ “ਏਲੀ ਏਲੀ ਲਮਾ ਸਬਕਤਨੀ” ਜਿਸ ਦਾ ਅਰਥ ਇਹ ਹੈ, ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪਰਮੇਸ਼ੁਰ, ਤੂੰ ਮੈਨੂੰ ਕਿਉਂ ਛੱਡ ਦਿੱਤਾ ?
Mark 15:34 in Panjabi 34 ਅਤੇ ਤੀਜੇ ਪਹਿਰ ਯਿਸੂ ਉੱਚੀ ਅਵਾਜ਼ ਨਾਲ ਬੋਲਿਆ “ਏਲੋਈ ਏਲੋਈ ਲਮਾ ਸਬਕਤਨੀ” ਜਿਹ ਦਾ ਅਰਥ ਇਹ ਹੈ, ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪਰਮੇਸ਼ੁਰ, ਤੁਸੀਂ ਮੈਨੂੰ ਕਿਉਂ ਛੱਡ ਦਿੱਤਾ ?
Luke 22:44 in Panjabi 44 ਅਤੇ ਉਹ ਮਹਾਂ ਕਸ਼ਟ ਵਿੱਚ ਪੈ ਕੇ ਤਨ-ਮਨ ਨਾਲ ਪ੍ਰਾਰਥਨਾ ਕਰਨ ਲੱਗਾ ਅਤੇ ਉਸ ਦਾ ਪਸੀਨਾ ਲਹੂ ਦੀਆਂ ਬੂੰਦਾਂ ਵਾਂਗੂੰ ਹੇਠਾਂ ਡਿੱਗਦਾ ਸੀ ।
Luke 24:44 in Panjabi 44 ਤਦ ਉਸ ਨੇ ਉਨ੍ਹਾਂ ਨੂੰ ਆਖਿਆ, ਇਹ ਮੇਰੀਆਂ ਉਹੋ ਗੱਲਾਂ ਹਨ, ਜਿਹੜੀਆਂ ਮੈਂ ਤੁਹਾਡੇ ਨਾਲ ਰਹਿੰਦਿਆਂ ਹੋਇਆਂ ਤੁਹਾਨੂੰ ਆਖੀਆਂ ਕਿ ਉਨ੍ਹਾਂ ਸਭਨਾਂ ਗੱਲਾਂ ਦਾ ਪੂਰਾ ਹੋਣਾ ਜ਼ਰੂਰੀ ਹੈ, ਜੋ ਮੂਸਾ ਦੀ ਬਿਵਸਥਾ ਅਤੇ ਨਬੀਆਂ ਦੀਆਂ ਪੁਸਤਕਾਂ ਅਤੇ ਜ਼ਬੂਰਾਂ ਵਿੱਚ ਮੇਰੇ ਹੱਕ ਵਿੱਚ ਲਿਖੀਆਂ ਹੋਈਆਂ ਹਨ ।
Hebrews 5:7 in Panjabi 7 ਉਹ ਨੇ ਉਨ੍ਹੀਂ ਦਿਨੀਂ ਜਦੋਂ ਉਹ ਸਰੀਰ ਵਿੱਚ ਸੀ, ਬਹੁਤ ਧਾਂਹਾਂ ਮਾਰ-ਮਾਰ ਕੇ ਅਤੇ ਹੰਝੂਆਂ ਨਾਲ ਬੇਨਤੀਆਂ ਅਤੇ ਮਿੰਨਤਾਂ ਕੀਤੀਆਂ, ਉਸ ਦੇ ਅੱਗੇ ਜਿਹੜਾ ਉਹ ਨੂੰ ਮੌਤ ਤੋਂ ਬਚਾ ਸਕਦਾ ਸੀ ਅਤੇ ਪਰਮੇਸ਼ੁਰ ਦੇ ਡਰ ਵਿੱਚ ਬਣੇ ਰਹਿਣ ਦੇ ਕਾਰਨ ਉਹ ਦੀ ਸੁਣੀ ਗਈ ।
Hebrews 13:5 in Panjabi 5 ਤੁਸੀਂ ਮਾਇਆ ਦੇ ਲੋਭ ਤੋਂ ਦੂਰ ਰਹੋ । ਜੋ ਕੁੱਝ ਤੁਹਾਡੇ ਕੋਲ ਹੈ ਉਸ ਉੱਤੇ ਸਬਰ ਕਰੋ ਕਿਉਂ ਜੋ ਉਹ ਨੇ ਆਪ ਆਖਿਆ ਹੈ ਭਈ ਮੈਂ ਤੈਨੂੰ ਕਦੇ ਨਾ ਛੱਡਾਂਗਾ, ਨਾ ਕਦੇ ਤੈਨੂੰ ਤਿਆਗਾਂਗਾ ।