Psalm 28:5 in Panjabi 5 ਇਸ ਕਰਕੇ ਕਿ ਓਹ ਯਹੋਵਾਹ ਦੇ ਕੰਮਾਂ ਨੂੰ, ਉਹ ਦੇ ਹੱਥਾਂ ਦੇ ਕਾਰਜਾਂ ਉੱਤੇ ਧਿਆਨ ਨਹੀਂ ਕਰਦੇ, ਉਹ ਉਨ੍ਹਾਂ ਨੂੰ ਢਾਹੇਗਾ ਅਤੇ ਉਨ੍ਹਾਂ ਨੂੰ ਉਸਾਰੇਗਾ ।
Other Translations King James Version (KJV) Because they regard not the works of the LORD, nor the operation of his hands, he shall destroy them, and not build them up.
American Standard Version (ASV) Because they regard not the works of Jehovah, Nor the operation of his hands, He will break them down and not build them up.
Bible in Basic English (BBE) Because they have no respect for the works of the Lord, or for the things which his hands have made, they will be broken down and not lifted up by him.
Darby English Bible (DBY) For they regard not the deeds of Jehovah, nor the work of his hands: he will destroy them, and not build them up.
Webster's Bible (WBT) Because they regard not the works of the LORD, nor the operation of his hands, he will destroy them, and not build them up.
World English Bible (WEB) Because they don't regard the works of Yahweh, Nor the operation of his hands, He will break them down and not build them up.
Young's Literal Translation (YLT) For they attend not to the doing of Jehovah, And unto the work of His hands. He throweth them down, And doth not build them up.
Cross Reference Numbers 23:23 in Panjabi 23 ਯਾਕੂਬ ਉੱਤੇ ਜਾਦੂ ਨਹੀਂ ਚੱਲਦਾ, ਨਾ ਇਸਰਾਏਲ ਉੱਤੇ ਟੂਣਾ । ਹੁਣ ਯਾਕੂਬ ਅਤੇ ਇਸਰਾਏਲ ਵਿਖੇ ਆਖਿਆ ਜਾਵੇਗਾ, ਪਰਮੇਸ਼ੁਰ ਨੇ ਕੀ ਕੀਤਾ !
2 Samuel 7:13 in Panjabi 13 ਉਹ ਮੇਰੇ ਨਾਮ ਦਾ ਇੱਕ ਭਵਨ ਬਣਾਵੇਗਾ ਅਤੇ ਮੈਂ ਉਸ ਦੇ ਰਾਜ ਦੀ ਗੱਦੀ ਨੂੰ ਸਦੀਪਕ ਕਾਲ ਤੱਕ ਸਥਿਰ ਰੱਖਾਂਗਾ ।
2 Samuel 7:27 in Panjabi 27 ਕਿਉਂ ਜੋ ਤੂੰ, ਹੇ ਸੈਨਾਂ ਦੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ, ਆਪਣੇ ਦਾਸ ਦੇ ਕੰਨ ਖੋਲ੍ਹ ਦਿੱਤੇ ਅਤੇ ਆਖਿਆ ਕਿ ਮੈਂ ਤੇਰੇ ਲਈ ਘਰ ਬਣਾਵਾਂਗਾ ਇਸ ਲਈ ਤੇਰੇ ਦਾਸ ਨੂੰ ਇੰਨ੍ਹੀ ਹਿੰਮਤ ਹੋਈ ਜੋ ਤੇਰੇ ਅੱਗੇ ਇਹ ਪ੍ਰਾਰਥਨਾ ਕਰੇ ।
1 Kings 11:38 in Panjabi 38 ਤਾਂ ਇਸ ਤਰ੍ਹਾਂ ਹੋਵੇਗਾ ਕਿ ਜੇ ਤੂੰ ਮੇਰੇ ਸਾਰੇ ਹੁਕਮਾਂ ਨੂੰ ਸੁਣੇਂ ਅਤੇ ਮੇਰੇ ਮਾਰਗਾਂ ਉੱਤੇ ਚੱਲੇ ਅਤੇ ਜੋ ਮੇਰੀ ਨਿਗਾਹ ਵਿੱਚ ਸਿੱਧਾ ਹੈ ਉਹੋ ਕਰੇਂ ਅਤੇ ਮੇਰੀਆਂ ਬਿਧੀਆਂ ਤੇ ਹੁਕਮਾਂ ਨੂੰ ਮੰਨੇ ਜਿਵੇਂ ਮੇਰੇ ਦਾਸ ਦਾਊਦ ਨੇ ਕੀਤਾ ਤਾਂ ਮੈਂ ਤੇਰੇ ਅੰਗ-ਸੰਗ ਰਹਾਂਗਾ ਅਤੇ ਤੇਰੇ ਲਈ ਇੱਕ ਅਟੱਲ ਘਰਾਣਾ ਬਣਾਵਾਂਗਾ ਜਿਵੇਂ ਮੈਂ ਦਾਊਦ ਲਈ ਬਣਾਇਆ ਨਾਲੇ ਮੈਂ ਇਸਰਾਏਲ ਤੈਨੂੰ ਦੇ ਦਿਆਂਗਾ ।
Job 34:26 in Panjabi 26 ਉਹ ਉਹਨਾਂ ਨੂੰ ਸਭਨਾਂ ਦੇ ਵੇਖਦਿਆਂ ਦੁਸ਼ਟਾਂ ਵਾਂਗੂੰ ਮਾਰਦਾ ਹੈ,
Psalm 8:3 in Panjabi 3 ਜਦ ਮੈਂ ਤੇਰੇ ਅਕਾਸ਼ ਨੂੰ ਵੇਖਦਾ ਹਾਂ, ਜਿਹੜਾ ਤੇਰੀ ਦਸਤਕਾਰੀ ਹੈ, ਨਾਲੇ ਚੰਦ ਅਤੇ ਤਾਰਿਆਂ ਨੂੰ ਜਿਹੜੇ ਤੂੰ ਕਾਇਮ ਕੀਤੇ ਹਨ,
Psalm 10:5 in Panjabi 5 ਉਸ ਦੀ ਚਾਲ ਹਰ ਵੇਲੇ ਇਸਥਿਰ ਹੁੰਦੀ ਹੈ ਤੇਰੇ ਨਿਆਂ ਉਸ ਦੀ ਸਮਝ ਤੋਂ ਉੱਚੇ ਹਨ, ਉਹ ਆਪਣੇ ਸਾਰੇ ਵਿਰੋਧੀਆ ਉੱਤੇ ਫੁੰਕਾਰੇ ਮਾਰਦਾ ਹੈ ।
Psalm 19:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ ਅਕਾਸ਼ ਪਰਮੇਸ਼ੁਰ ਦੀ ਮਹਿਮਾ ਦਾ ਵਰਣਨ ਕਰਦੇ ਹਨ, ਅਤੇ ਅੰਬਰ ਉਸ ਦੀ ਦਸਤਕਾਰੀ ਵਿਖਾਲਦਾ ਹੈ ।
Psalm 92:4 in Panjabi 4 ਹੇ ਯਹੋਵਾਹ, ਤੂੰ ਤਾਂ ਆਪਣੀ ਕਾਰੀਗਰੀ ਨਾਲ ਮੈਨੂੰ ਅਨੰਦ ਕੀਤਾ ਹੈ, ਤੇਰੇ ਹੱਥ ਦਿਆਂ ਕੰਮਾਂ ਕਾਰਨ ਮੈਂ ਜੈਕਾਰਾ ਗਜਾਵਾਂਗਾ ।
Psalm 104:24 in Panjabi 24 ਹੇ ਯਹੋਵਾਹ, ਤੇਰੇ ਕੰਮ ਕੇਡੇ ਢੇਰ ਸਾਰੇ ਹਨ ! ਤੂੰ ਇਨ੍ਹਾਂ ਸਾਰਿਆਂ ਨੂੰ ਬੁੱਧੀ ਨਾਲ ਸਾਜਿਆ ਹੈ, ਧਰਤੀ ਤੇਰੀਆਂ ਰਚਨਾਂ ਨਾਲ ਭਰੀ ਹੋਈ ਹੈ !
Psalm 111:2 in Panjabi 2 ਯਹੋਵਾਹ ਦੇ ਕੰਮ ਵੱਡੇ ਹਨ, ਓਹ ਸਾਰੇ ਜਿਹੜੇ ਉਨ੍ਹਾਂ ਵਿੱਚ ਪਰਸੰਨ ਰਹਿੰਦੇ ਹਨ ਉਨ੍ਹਾਂ ਨੂੰ ਭਾਲਦੇ ਹਨ ।
Isaiah 5:12 in Panjabi 12 ਉਹਨਾਂ ਦੀਆਂ ਦਾਵਤਾਂ ਵਿੱਚ ਬਰਬਤ ਤੇ ਸਿਤਾਰ, ਡੱਫ਼, ਬੰਸਰੀ ਅਤੇ ਮਧ ਤਾਂ ਹਨ, ਪਰ ਉਹ ਯਹੋਵਾਹ ਦੇ ਕੰਮਾਂ ਦੀ ਪਰਵਾਹ ਨਹੀਂ ਕਰਦੇ, ਨਾ ਉਹ ਦੀ ਦਸਤਕਾਰੀ ਵੇਖਦੇ ਹਨ ।
Isaiah 22:11 in Panjabi 11 ਤੁਸੀਂ ਪੁਰਾਣੇ ਤਲਾਬ ਦੇ ਪਾਣੀ ਲਈ ਦੋਹਾਂ ਕੰਧਾਂ ਦੇ ਵਿਚਕਾਰ ਇੱਕ ਹੌਦ ਬਣਾਇਆ ਪਰ ਤੁਸੀਂ ਉਹ ਦੇ ਬਣਾਉਣ ਵਾਲੇ ਦਾ ਗੌਰ ਨਾ ਕੀਤਾ, ਜਿਸ ਨੇ ਪੁਰਾਣੇ ਸਮਿਆਂ ਤੋਂ ਉਸ ਨੂੰ ਠਹਿਰਾਇਆ ਸੀ, ਨਾ ਉਸ ਵੱਲ ਧਿਆਨ ਦਿੱਤਾ ।
Isaiah 26:9 in Panjabi 9 ਰਾਤ ਨੂੰ ਮੇਰਾ ਪ੍ਰਾਣ ਤੈਨੂੰ ਉਡੀਕਦਾ ਹੈ, ਹਾਂ, ਮੇਰਾ ਆਤਮਾ ਮੇਰੇ ਅੰਦਰ ਤੇਰੇ ਲਈ ਤਰਸਦਾ ਹੈ, ਜਦੋਂ ਤੇਰਾ ਨਿਆਂ ਧਰਤੀ ਉੱਤੇ ਪਰਗਟ ਹੁੰਦਾ ਹੈ, ਤਾਂ ਜਗਤ ਦੇ ਵਾਸੀ ਧਰਮ ਸਿੱਖਦੇ ਹਨ ।
Isaiah 40:26 in Panjabi 26 ਆਪਣੀਆਂ ਅੱਖਾਂ ਉਤਾਹਾਂ ਚੁੱਕੋ, ਅਤੇ ਵੇਖੋ, ਕਿਸ ਨੇ ਇਹਨਾਂ ਨੂੰ ਸਿਰਜਿਆ, ਜਿਹੜਾ ਇਹਨਾਂ ਦੀ ਸੈਨਾ ਗਿਣ ਕੇ ਬਾਹਰ ਲੈ ਜਾਂਦਾ ਹੈ, ਉਹ ਇਹਨਾਂ ਸਾਰਿਆਂ ਨੂੰ ਨਾਮ ਲੈ-ਲੈ ਕੇ ਪੁਕਾਰਦਾ ਹੈ, ਉਹ ਦੀ ਵੱਡੀ ਸ਼ਕਤੀ ਨਾਲ, ਅਤੇ ਉਹ ਦੇ ਡਾਢੇ ਬਲ ਦੇ ਕਾਰਨ, ਇੱਕ ਦੀ ਵੀ ਕਮੀ ਨਹੀਂ ਹੁੰਦੀ ।
Isaiah 45:8 in Panjabi 8 ਹੇ ਅਕਾਸ਼ੋ, ਉੱਪਰੋਂ ਮੇਰੀ ਧਾਰਮਿਕਤਾ ਵਰ੍ਹਾਓ, ! ਅਤੇ ਗਗਨ ਤੋਂ ਧਰਮ ਵਰ੍ਹੇ, ਧਰਤੀ ਖੁੱਲ੍ਹ ਜਾਵੇ ਅਤੇ ਮੁਕਤੀ ਦਾ ਫਲ ਲਿਆਵੇ, ਅਤੇ ਧਰਮ ਨੂੰ ਵੀ ਉਗਾਵੇ, ਮੈਂ ਯਹੋਵਾਹ ਨੇ ਉਹ ਨੂੰ ਉਤਪਤ ਕੀਤਾ ।
Isaiah 45:12 in Panjabi 12 ਮੈਂ ਹੀ ਧਰਤੀ ਨੂੰ ਬਣਾਇਆ, ਅਤੇ ਮਨੁੱਖ ਨੂੰ ਉਹ ਦੇ ਉੱਤੇ ਉਤਪਤ ਕੀਤਾ, ਮੈਂ ਆਪਣੇ ਹੱਥਾਂ ਨਾਲ ਅਕਾਸ਼ ਨੂੰ ਤਾਣਿਆ, ਅਤੇ ਸਾਰੇ ਤਾਰਾ-ਮੰਡਲ ਨੂੰ ਮੈਂ ਹੀ ਹੁਕਮ ਦਿੱਤਾ ।
Isaiah 45:18 in Panjabi 18 ਯਹੋਵਾਹ ਜੋ ਅਕਾਸ਼ ਦਾ ਕਰਤਾ ਹੈ, - ਉਹ ਉਹੀ ਪਰਮੇਸ਼ੁਰ ਹੈ ਜਿਸ ਨੇ ਧਰਤੀ ਨੂੰ ਸਾਜਿਆ, ਜਿਸ ਨੇ ਉਹ ਨੂੰ ਬਣਾਇਆ ਅਤੇ ਕਾਇਮ ਕੀਤਾ, - ਉਹ ਨੇ ਉਸ ਨੂੰ ਵਿਰਾਨ ਰਹਿਣ ਲਈ ਉਤਪਤ ਨਹੀਂ ਕੀਤਾ, ਸਗੋਂ ਵੱਸਣ ਲਈ ਉਸ ਨੂੰ ਸਿਰਜਿਆ, - ਉਹ ਇਹ ਆਖਦਾ ਹੈ, ਮੈਂ ਹੀ ਯਹੋਵਾਹ ਹਾਂ, ਹੋਰ ਕੋਈ ਨਹੀਂ ।
Jeremiah 10:12 in Panjabi 12 ਉਸ ਨੇ ਧਰਤੀ ਨੂੰ ਆਪਣੀ ਸ਼ਕਤੀ ਨਾਲ ਬਣਾਇਆ, ਉਸ ਆਪਣੀ ਬੁੱਧ ਨਾਲ ਜਗਤ ਨੂੰ ਕਾਇਮ ਕੀਤਾ ਹੈ, ਆਪਣੀ ਸਮਝ ਨਾਲ ਅਕਾਸ਼ਾਂ ਨੂੰ ਤਾਣਿਆ ਹੈ ।
Jeremiah 31:4 in Panjabi 4 ਮੈਂ ਤੈਨੂੰ ਫਿਰ ਉਸਾਰਾਂਗਾ ਅਤੇ ਤੂੰ ਉਸਾਰੀ ਜਾਵੇਂਗੀ, ਹੇ ਇਸਰਾਏਲ ਦੀਏ ਕੁਆਰੀਏ, ਤੂੰ ਆਪਣੀਆਂ ਖੰਜਰੀਆਂ ਨਾਲ ਫੇਰ ਬਾਹਰ ਜਾਵੇਂਗੀ, ਅਤੇ ਹੱਸਣ ਵਾਲੀਆਂ ਦੇ ਨਾਚ ਵਿੱਚ ਬਾਹਰ ਨਿਕਲੇਂਗੀ
Jeremiah 32:20 in Panjabi 20 ਜਿਸ ਮਿਸਰ ਦੇ ਦੇਸ ਵਿੱਚ ਅੱਜ ਦੇ ਦਿਨ ਤੱਕ ਇਸਰਾਏਲ ਵਿੱਚ ਅਤੇ ਦੂਸਰੇ ਆਦਮੀਆਂ ਵਿੱਚ ਨਿਸ਼ਾਨ ਅਤੇ ਅਚੰਭੇ ਕੀਤੇ ਅਤੇ ਆਪਣੇ ਲਈ ਇੱਕ ਨਾਮ ਪੈਦਾ ਕੀਤਾ ਜਿਹੜਾ ਅੱਜ ਦੇ ਦਿਨ ਤੱਕ ਹੈ
Hosea 14:9 in Panjabi 9 ਕੌਣ ਬੁੱਧਵਾਨ ਹੈ ਕਿ ਉਹ ਇਹਨਾਂ ਗੱਲਾਂ ਨੂੰ ਸਮਝੇ ? ਅਤੇ ਸਮਝ ਵਾਲਾ ਕਿਹੜਾ ਜੋ ਇਹਨਾਂ ਨੂੰ ਜਾਣੇ ? ਯਹੋਵਾਹ ਦੇ ਮਾਰਗ ਤਾਂ ਸਿੱਧੇ ਹਨ, ਅਤੇ ਧਰਮੀ ਉਹਨਾਂ ਦੇ ਵਿੱਚ ਚੱਲਣਗੇ, ਪਰ ਅਪਰਾਧੀ ਉਹਨਾਂ ਦੇ ਵਿੱਚ ਠੋਕਰ ਖਾਣਗੇ ।
John 12:37 in Panjabi 37 ਯਿਸੂ ਨੇ ਲੋਕਾਂ ਸਾਹਮਣੇ ਬਹੁਤ ਸਾਰੇ ਚਮਤਕਾਰ ਕੀਤੇ । ਲੋਕਾਂ ਨੇ ਇਹ ਸਭ ਆਪਣੀ ਅੱਖੀਂ ਵੇਖਿਆ ਪਰ ਫ਼ਿਰ ਵੀ ਉਨ੍ਹਾਂ ਨੇ ਉਸ ਉੱਤੇ ਵਿਸ਼ਵਾਸ ਨਹੀਂ ਕੀਤਾ ।
Romans 1:20 in Panjabi 20 ਕਿਉਂ ਜੋ ਜਗਤ ਦੇ ਉਤਪਤ ਹੋਣ ਤੋਂ ਉਹ ਦੇ ਅਣ-ਦੇਖੇ ਗੁਣ ਅਰਥਾਤ ਉਸ ਦੀ ਸਦੀਪਕ ਸਮਰੱਥਾ ਅਤੇ ਪਰਮੇਸ਼ੁਰਤਾਈ ਉਸ ਦੀ ਰਚਨਾ ਤੋਂ ਚੰਗੀ ਤਰ੍ਹਾਂ ਦਿੱਸ ਪੈਂਦੀ ਹੈ, ਇਸ ਕਰਕੇ ਉਨ੍ਹਾਂ ਦੇ ਕੋਲ ਕੋਈ ਬਹਾਨਾ ਨਹੀਂ ।
Romans 1:28 in Panjabi 28 ਜਿਵੇਂ ਉਨ੍ਹਾ ਨੂੰ ਪਰਮੇਸ਼ੁਰ ਨੂੰ ਆਪਣੀ ਪਛਾਣ ਵਿੱਚ ਰੱਖਣਾ ਚੰਗਾ ਨਾ ਲੱਗਾ ਓਵੇਂ ਹੀ ਪਰਮੇਸ਼ੁਰ ਨੇ ਵੀ ਉਨ੍ਹਾਂ ਨੂੰ ਮੰਦੀ ਬੁੱਧ ਦੇ ਵੱਸ ਕਰ ਦਿੱਤਾ ਕਿ ਬੁਰੇ ਕੰਮ ਕਰਨ ।
Ephesians 1:19 in Panjabi 19 ਉਸ ਦੀ ਸਮਰੱਥਾ, ਸਾਡੇ ਵਿਸ਼ਵਾਸ ਕਰਨ ਵਾਲਿਆਂ ਦੇ ਲਈ ਬਹੁਤ ਮਹਾਨ ਹੈ ! ਇਹ ਸਭ ਉਸ ਦੀ ਵੱਡੀ ਸ਼ਕਤੀ ਦੇ ਕਾਰਜ ਅਨੁਸਾਰ ਹੈ