Psalm 31:23 in Panjabi 23 ਹੇ ਯਹੋਵਾਹ ਦੇ ਸਾਰੇ ਸੰਤੋ, ਉਹ ਦੇ ਨਾਲ ਪ੍ਰੇਮ ਰੱਖੋ, ਯਹੋਵਾਹ ਸੱਚਿਆਂ ਦਾ ਰਾਖਾ ਹੈ, ਪਰ ਹੰਕਾਰੀਆਂ ਦਾ ਪੂਰੀ ਤਰ੍ਹਾਂ ਬਦਲਾ ਲੈਂਦਾ ਹੈ ।
Other Translations King James Version (KJV) O love the LORD, all ye his saints: for the LORD preserveth the faithful, and plentifully rewardeth the proud doer.
American Standard Version (ASV) Oh love Jehovah, all ye his saints: Jehovah preserveth the faithful, And plentifully rewardeth him that dealeth proudly.
Bible in Basic English (BBE) O have love for the Lord, all you his saints; for the Lord keeps safe from danger all those who are true to him, and gives the workers of pride their right reward.
Darby English Bible (DBY) Love Jehovah, all ye his saints. Jehovah preserveth the faithful, and plentifully requiteth the proud doer.
Webster's Bible (WBT) For I said in my haste, I am cut off from before thy eyes: nevertheless thou heardest the voice of my supplications when I cried to thee.
World English Bible (WEB) Oh love Yahweh, all you his saints! Yahweh preserves the faithful, And pays back him who deals proudly in full.
Young's Literal Translation (YLT) Love Jehovah, all ye His saints, Jehovah is keeping the faithful, And recompensing abundantly a proud doer.
Cross Reference Deuteronomy 10:12 in Panjabi 12 ਹੇ ਇਸਰਾਏਲ, ਹੁਣ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਤੋਂ ਹੋਰ ਕੀ ਚਾਹੁੰਦਾ ਹੈ, ਸਿਰਫ਼ ਇਹ ਕਿ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦਾ ਭੈ ਮੰਨੋ, ਉਸ ਦੇ ਸਾਰੇ ਰਾਹਾਂ ਉੱਤੇ ਚੱਲੋ, ਉਸ ਨਾਲ ਪ੍ਰੇਮ ਰੱਖੋ ਅਤੇ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਕਰੋ ।
Deuteronomy 30:16 in Panjabi 16 ਕਿਉਂਕਿ ਮੈਂ ਅੱਜ ਤੁਹਾਨੂੰ ਹੁਕਮ ਦਿੰਦਾ ਹਾਂ ਕਿ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪ੍ਰੇਮ ਰੱਖੋ, ਉਸ ਦੇ ਮਾਰਗਾਂ ਉੱਤੇ ਚਲੋ ਅਤੇ ਉਸ ਦੇ ਹੁਕਮਾਂ, ਬਿਧੀਆਂ ਅਤੇ ਕਨੂੰਨਾਂ ਦੀ ਪਾਲਨਾ ਕਰੋ ਤਾਂ ਜੋ ਤੁਸੀਂ ਜੀਉਂਦੇ ਰਹੋ ਅਤੇ ਵਧੋ ਅਤੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਉਸ ਦੇਸ਼ ਵਿੱਚ ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਜਾਂਦੇ ਹੋ, ਤੁਹਾਨੂੰ ਬਰਕਤ ਦੇਵੇ ।
Deuteronomy 32:41 in Panjabi 41 ਜੇ ਮੈਂ ਆਪਣੀ ਚਮਕਦੀ ਹੋਈ ਤਲਵਾਰ ਤੇਜ ਕਰਾਂ, ਅਤੇ ਨਿਆਂ ਨੂੰ ਮੈਂ ਆਪਣੇ ਹੱਥ ਵਿੱਚ ਲਵਾਂ, ਤਾਂ ਮੈਂ ਆਪਣੇ ਵੈਰੀਆਂ ਤੋਂ ਬਦਲਾ ਲਵਾਂਗਾ, ਅਤੇ ਮੈਥੋਂ ਘਿਰਣਾ ਕਰਨ ਵਾਲਿਆਂ ਨੂੰ ਬਦਲਾ ਦਿਆਂਗਾ ।
Deuteronomy 33:3 in Panjabi 3 ਸੱਚ-ਮੁੱਚ ਉਹ ਲੋਕਾਂ ਨਾਲ ਪ੍ਰੇਮ ਕਰਦਾ ਹੈ, ਉਸ ਦੇ ਸਾਰੇ ਸੰਤ ਜਨ ਤੇਰੇ ਹੱਥ ਵਿੱਚ ਹਨ, ਅਤੇ ਉਹ ਤੇਰੇ ਪੈਰਾਂ ਕੋਲ ਬੈਠਦੇ ਹਨ, ਹਰ ਇੱਕ ਤੇਰੇ ਬਚਨਾਂ ਤੋਂ ਲਾਭ ਉਠਾਉਂਦਾ ਹੈ ।
1 Samuel 2:9 in Panjabi 9 ਉਹ ਆਪਣੇ ਸੰਤਾਂ ਦੇ ਪੈਰਾਂ ਦੀ ਰਾਖੀ ਕਰੇਗਾ, ਪਰ ਦੁਸ਼ਟ ਚੁੱਪ ਚੁਪੀਤੇ ਅੰਧਕਾਰ ਵਿੱਚ ਪਏ ਰਹਿਣਗੇ, ਕਿਉਂ ਜੋ ਕੋਈ ਵੀ ਮਨੁੱਖ ਆਪਣੇ ਬਲ ਨਾਲ ਨਹੀਂ ਜਿੱਤਦਾ ।
Psalm 30:4 in Panjabi 4 ਹੇ ਯਹੋਵਾਹ ਦੇ ਸੰਤੋ, ਉਹ ਦੇ ਗੁਣ ਗਾਓ, ਅਤੇ ਉਹ ਦੀ ਪਵਿੱਤਰਤਾਈ ਚੇਤੇ ਰੱਖ ਕੇ ਉਹ ਦਾ ਧੰਨਵਾਦ ਕਰੋ !
Psalm 34:9 in Panjabi 9 ਹੇ ਯਹੋਵਾਹ ਦੇ ਸੰਤੋ, ਉਸ ਤੋਂ ਡਰੋ, ਕਿਉਂ ਜੋ ਉਹ ਦੇ ਡਰਨ ਵਾਲਿਆਂ ਨੂੰ ਕੋਈ ਘਾਟ ਨਹੀਂ ।
Psalm 54:5 in Panjabi 5 ਇਹ ਬੁਰਿਆਈ ਮੇਰੇ ਘਾਤੀਆਂ ਉੱਤੇ ਉਹ ਮੋੜ ਦੇਵੇਗਾ, ਆਪਣੀ ਸਚਿਆਈ ਨਾਲ ਉਨ੍ਹਾਂ ਨੂੰ ਮੁਕਾ ਦੇ !
Psalm 89:7 in Panjabi 7 ਪਰਮੇਸ਼ੁਰ ਪਵਿੱਤਰਾਂ ਦੀ ਘੋਸ਼ਟੀ ਵਿੱਚ ਅੱਤ ਭਿਆਣਕ ਹੈ, ਅਤੇ ਆਪਣੇ ਆਲੇ-ਦੁਆਲੇ ਦੇ ਸਾਰਿਆਂ ਨਾਲੋਂ ਭੈ ਦਾਇਕ ਹੈ !
Psalm 94:2 in Panjabi 2 ਹੇ ਧਰਤੀ ਦੇ ਨਿਆਈਂ, ਆਪਣੇ ਆਪ ਨੂੰ ਉਠਾ, ਹੰਕਾਰੀਆਂ ਦੇ ਜੋਗ ਬਦਲਾ ਦੇ !
Psalm 97:10 in Panjabi 10 ਹੇ ਯਹੋਵਾਹ ਦੇ ਪ੍ਰੇਮੀਓ, ਬੁਰਿਆਈ ਤੋਂ ਘਿਣ ਕਰੋ ! ਉਹ ਆਪਣੇ ਸੰਤਾਂ ਦੀਆਂ ਜਾਨਾਂ ਦੀ ਰੱਖਿਆ ਕਰਦਾ ਹੈ, ਉਹ ਉਨ੍ਹਾਂ ਨੂੰ ਦੁਸ਼ਟਾਂ ਦੇ ਹੱਥੋਂ ਛੁਡਾਉਂਦਾ ਹੈ ।
Psalm 145:10 in Panjabi 10 ਹੇ ਯਹੋਵਾਹ, ਤੇਰੇ ਸਾਰੇ ਕੰਮ ਤੇਰਾ ਧੰਨਵਾਦ ਕਰਨਗੇ, ਅਤੇ ਤੇਰੇ ਸੰਤ ਤੈਨੂੰ ਮੁਬਾਰਕ ਆਖਣਗੇ ।
Psalm 145:20 in Panjabi 20 ਯਹੋਵਾਹ ਆਪਣੇ ਸਾਰੇ ਪ੍ਰੇਮੀਆਂ ਦੀ ਪਾਲਣਾ ਕਰਦਾ ਹੈ, ਪਰ ਸਾਰੇ ਦੁਸ਼ਟਾਂ ਦਾ ਨਾਸ ਕਰੇਗਾ ।
Isaiah 56:6 in Panjabi 6 ਪਰਦੇਸੀ ਜਿਨ੍ਹਾਂ ਨੇ ਆਪਣੇ ਆਪ ਨੂੰ ਯਹੋਵਾਹ ਦੇ ਮਗਰ ਲਾ ਲਿਆ ਹੈ, ਕਿ ਉਹ ਉਸ ਦੀ ਸੇਵਾ ਕਰਨ ਅਤੇ ਯਹੋਵਾਹ ਦੇ ਨਾਮ ਨਾਲ ਪ੍ਰੇਮ ਰੱਖਣ, ਅਤੇ ਉਸ ਦੇ ਦਾਸ ਹੋਣ, ਹਰੇਕ ਜੋ ਸਬਤ ਨੂੰ ਬਿਨ੍ਹਾਂ ਭ੍ਰਿਸ਼ਟ ਕੀਤੇ ਮੰਨਦਾ, ਅਤੇ ਮੇਰੇ ਨਾਮ ਨੂੰ ਫੜ੍ਹੀ ਰੱਖਦਾ ਹੈ,
Mark 12:23 in Panjabi 23 ਸੋ ਹੁਣ ਜੀ ਉੱਠਣ ਤੋਂ ਬਾਅਦ ਉਹ ਉਨ੍ਹਾਂ ਵਿੱਚੋਂ ਕਿਸ ਦੀ ਪਤਨੀ ਹੋਵੇਗੀ, ਕਿਉਂ ਜੋ ਓਹ ਹੁਣ ਸੱਤਾਂ ਦੀ ਪਤਨੀ ਹੋ ਗਈ ਸੀ ?
John 10:27 in Panjabi 27 ਮੇਰੀਆਂ ਭੇਡਾਂ ਮੇਰੀ ਅਵਾਜ਼ ਨੂੰ ਸੁਣਦੀਆਂ ਹਨ । ਮੈਂ ਉਨ੍ਹਾਂ ਨੂੰ ਜਾਣਦਾ ਹਾਂ ਅਤੇ ਉਹ ਮੇਰੇ ਪਿੱਛੇ ਚਲਦੀਆਂ ਹਨ ।
1 Thessalonians 4:1 in Panjabi 1 ਮੁੱਕਦੀ ਗੱਲ, ਹੇ ਭਰਾਵੋ, ਅਸੀਂ ਪ੍ਰਭੂ ਯਿਸੂ ਵਿੱਚ ਤੁਹਾਡੇ ਅੱਗੇ ਬੇਨਤੀ ਕਰਦੇ ਅਤੇ ਤੁਹਾਨੂੰ ਆਗਿਆ ਦਿੰਦੇ ਹਾਂ ਕਿ ਜਿਵੇਂ ਤੁਸੀਂ ਸਾਡੇ ਕੋਲੋਂ ਸਿੱਖਿਆ ਪ੍ਰਾਪਤ ਕੀਤੀ ਕਿ ਕਿਹੋ ਜਿਹਾ ਚਾਲ-ਚੱਲਣ ਸਾਨੂੰ ਚੱਲਣਾ ਅਤੇ ਪਰਮੇਸ਼ੁਰ ਨੂੰ ਪ੍ਰਸੰਨ ਕਰਨਾ ਚਾਹੀਦਾ ਹੈ ―ਜਿਵੇਂ ਤੁਸੀਂ ਚੱਲਦੇ ਵੀ ਹੋ —ਸੋ ਇਸ ਵਿੱਚ ਹੋਰ ਵੀ ਵਧਦੇ ਜਾਵੋ ।
Jude 1:1 in Panjabi 1 ਯਹੂਦਾਹ, ਜਿਹੜਾ ਯਿਸੂ ਮਸੀਹ ਦਾ ਦਾਸ ਅਤੇ ਯਾਕੂਬ ਦਾ ਭਰਾ ਹਾਂ, ਅੱਗੇ ਯੋਗ ਉਨ੍ਹਾਂ ਨੂੰ ਜਿਹੜੇ ਬੁਲਾਏ ਹੋਏ, ਪਿਤਾ ਪਰਮੇਸ਼ੁਰ ਵਿੱਚ ਪਿਆਰੇ ਅਤੇ ਯਿਸੂ ਮਸੀਹ ਦੇ ਲਈ ਅਲੱਗ ਕੀਤੇ ਹੋਏ ਹਨ,
Revelation 18:6 in Panjabi 6 ਜਿਵੇਂ ਉਹ ਨੇ ਵਰਤਿਆ ਤਿਵੇਂ ਤੁਸੀਂ ਉਹ ਦੇ ਨਾਲ ਵੀ ਵਰਤੋ, ਸਗੋਂ ਉਹ ਦੇ ਕੰਮਾਂ ਦੇ ਅਨੁਸਾਰ ਉਹ ਨੂੰ ਦੁਗਣਾ ਬਦਲਾ ਦਿਓ, - ਜਿਹੜਾ ਪਿਆਲਾ ਉਹ ਨੇ ਭਰਿਆ, ਤੁਸੀਂ ਉਸ ਵਿੱਚ ਉਹ ਦੇ ਲਈ ਦੁਗਣਾ ਭਰੋ ।
Revelation 19:5 in Panjabi 5 ਸਿੰਘਾਸਣ ਵੱਲੋਂ ਇੱਕ ਅਵਾਜ਼ ਇਹ ਆਖਦੇ ਆਈ, ਤੁਸੀਂ ਸੱਭੇ ਉਹ ਦੇ ਦਾਸੋ ਕੀ ਛੋਟੇ ਕੀ ਵੱਡੇ, ਜਿਹੜੇ ਉਸ ਦਾ ਡਰ ਮੰਨਦੇ ਹੋ, ਸਾਡੇ ਪਰਮੇਸ਼ੁਰ ਦੀ ਉਸਤਤ ਕਰੋ !