Psalm 36 in Panjabi

1 ਪ੍ਰਧਾਨ ਵਜਾਉਣ ਵਾਲੇ ਦੇ ਲਈ ਯਹੋਵਾਹ ਦੇ ਦਾਸ ਦਾਊਦ ਦਾ ਭਜਨ ਮੇਰੇ ਮਨ ਦੇ ਅੰਦਰ ਦੁਸ਼ਟ ਦੇ ਅਪਰਾਧ ਦਾ ਵਾਕ,- ਉਹ ਦੀਆਂ ਅੱਖਾਂ ਦੇ ਅੱਗੇ ਪਰਮੇਸ਼ੁਰ ਦਾ ਡਰ ਹੈ ਹੀ ਨਹੀਂ,

2 ਕਿਉਂ ਜੋ ਉਹ ਆਪਣੀਆ ਅੱਖੀਆਂ ਵਿੱਚ ਆਪਣੇ ਆਪ ਨੂੰ ਫੁਸਲਾਉਂਦਾ ਹੈ ਕਿ ਮੇਰੀ ਬਦੀ ਲੱਭੀ ਨਾ ਜਾਵੇਗੀ, ਨਾ ਘਿਣਾਉਣੀ ਸਮਝੀ ਜਾਵੇਗੀ ।

3 ਉਹ ਦੇ ਮੂੰਹ ਦੀਆਂ ਗੱਲਾਂ ਬਦੀ ਅਤੇ ਛਲ ਦੀਆਂ ਹਨ, ਉਹ ਨੇ ਬੁੱਧਵਾਨ ਹੋਣ ਨੂੰ ਅਤੇ ਭਲਾ ਕਰਨ ਨੂੰ ਛੱਡਿਆ ਹੋਇਆ ਹੈ ।

4 ਉਹ ਆਪਣੇ ਮੰਜੇ ਉੱਤੇ ਬਦੀ ਨੂੰ ਸੋਚਦਾ ਰਹਿੰਦਾ ਹੈ, ਉਹ ਭੈੜੇ ਰਾਹ ਉੱਤੇ ਲੱਗ ਤੁਰਦਾ ਹੈ, ਉਹ ਬਦੀ ਤੋਂ ਘਿਣ ਨਹੀਂ ਕਰਦਾ ।

5 ਹੇ ਯਹੋਵਾਹ, ਤੇਰੀ ਦਯਾ ਸਵਰਗ ਵਿੱਚ ਹੈ, ਅਤੇ ਤੇਰੀ ਵਫ਼ਾਦਾਰੀ ਬੱਦਲਾਂ ਤੱਕ ਹੈ ।

6 ਤੇਰਾ ਧਰਮ ਪਰਮੇਸ਼ੁਰ ਦੇ ਪਰਬਤਾਂ ਸਮਾਨ ਹੈ, ਤੇਰੇ ਨਿਆਂ ਵੱਡੀ ਡੁੰਘਿਆਈ ਵਾਲੇ ਹਨ, ਹੇ ਯਹੋਵਾਹ, ਤੂੰ ਆਦਮੀ ਅਤੇ ਡੰਗਰ ਨੂੰ ਬਚਾਉਂਦਾ ਹੈਂ !

7 ਹੇ ਪਰਮੇਸ਼ਰ, ਤੇਰੀ ਦਯਾ ਕਿੰਨੀ ਬਹੁਮੁੱਲੀ ਹੈ ! ਅਤੇ ਆਦਮੀ ਦੇ ਪੁੱਤਰ ਤੇਰੇ ਖੰਭਾਂ ਦੀ ਛਾਇਆ ਵਿੱਚ ਪਨਾਹ ਲੈਂਦੇ ਹਨ ।

8 ਉਹ ਤੇਰੇ ਘਰ ਦੀ ਚਿਕਨਾਈ ਨਾਲ ਰੱਜ ਜਾਣਗੇ, ਅਤੇ ਤੂੰ ਆਪਣੀ ਸੁੱਖ ਦੀ ਨਦੀ ਤੋਂ ਉਹਨਾਂ ਨੂੰ ਪਿਲਾਏਂਗਾ,

9 ਕਿਉਂ ਜੋ ਜੀਵਨ ਦਾ ਚਸ਼ਮਾ ਤੇਰੇ ਕੋਲ ਹੈ, ਤੇਰੇ ਚਾਨਣ ਵਿੱਚ ਅਸੀਂ ਚਾਨਣ ਵੇਖਾਂਗੇ ।

10 ਆਪਣੇ ਮੰਨਣ ਵਾਲਿਆਂ ਦੇ ਲਈ ਆਪਣੀ ਦਯਾ, ਅਤੇ ਸਿੱਧੇ ਮਨ ਵਾਲਿਆਂ ਦੇ ਲਈ ਆਪਣਾ ਧਰਮ ਵਧਾਈ ਜਾ ।

11 ਘਮੰਡੀ ਦਾ ਪੈਰ ਮੇਰੇ ਉੱਤੇ ਨਾ ਪੈਣ ਦੇ ।

12 ਉੱਥੇ ਬਦਕਾਰ ਡਿੱਗ ਪਏ ਹਨ, ਓਹ ਹੇਠਾਂ ਧੱਕੇ ਗਏ ਹਨ ਅਤੇ ਫੇਰ ਨਾ ਉਠ ਸਕਣਗੇ ।