Psalm 37:28 in Panjabi 28 ਯਹੋਵਾਹ ਤਾਂ ਨਿਆਂ ਨਾਲ ਪ੍ਰੇਮ ਰੱਖਦਾ ਹੈ, ਅਤੇ ਆਪਣੇ ਭਗਤਾਂ ਨੂੰ ਤਿਆਗਦਾ ਨਹੀਂ, ਉਨ੍ਹਾਂ ਦੀ ਸਦਾ ਤੱਕ ਰੱਖਿਆ ਹੁੰਦੀ ਹੈ, ਪਰ ਦੁਸ਼ਟਾਂ ਦੀ ਅੰਸ ਛੇਕੀ ਜਾਵੇਗੀ ।
Other Translations King James Version (KJV) For the LORD loveth judgment, and forsaketh not his saints; they are preserved for ever: but the seed of the wicked shall be cut off.
American Standard Version (ASV) For Jehovah loveth justice, And forsaketh not his saints; They are preserved for ever: But the seed of the wicked shall be cut off.
Bible in Basic English (BBE) For the Lord is a lover of righteousness, and takes care of his saints; they will be kept safe for ever; but the seed of the evil-doers will be cut off.
Darby English Bible (DBY) for Jehovah loveth judgment, and will not forsake his saints: They are preserved for ever; but the seed of the wicked shall be cut off.
Webster's Bible (WBT) For the LORD loveth judgment, and forsaketh not his saints; they are preserved for ever: but the seed of the wicked shall be cut off.
World English Bible (WEB) For Yahweh loves justice, And doesn't forsake his saints. They are preserved forever, But the children of the wicked shall be cut off.
Young's Literal Translation (YLT) For Jehovah is loving judgment, And He doth not forsake His saintly ones, To the age they have been kept, And the seed of the wicked is cut off.
Cross Reference Exodus 20:5 in Panjabi 5 ਨਾ ਤੂੰ ਉਨ੍ਹਾਂ ਦੇ ਅੱਗੇ ਮੱਥਾ ਟੇਕ, ਨਾ ਉਨ੍ਹਾਂ ਦੀ ਪੂਜਾ ਕਰ ਕਿਉਂ ਜੋ ਮੈਂ ਯਹੋਵਾਹ ਤੇਰਾ ਪਰਮੇਸ਼ੁਰ ਅਣਖ ਵਾਲਾ ਪਰਮੇਸ਼ੁਰ ਹਾਂ ਜਿਹੜਾ ਪਿਉ-ਦਾਦਿਆਂ ਦੀ ਬੁਰਿਆਈ ਨੂੰ ਬੱਚਿਆਂ ਉੱਤੇ ਅਤੇ ਆਪਣੇ ਵੈਰੀਆਂ ਦੀ ਤੀਜੀ ਅਤੇ ਚੌਥੀ ਪੀੜ੍ਹੀ ਉੱਤੇ ਲਿਆਉਂਦਾ ਹਾਂ ।
Job 18:19 in Panjabi 19 ਅਤੇ ਉਹ ਦੇ ਲੋਕਾਂ ਵਿੱਚ ਨਾ ਉਹ ਦਾ ਪੁੱਤਰ, ਨਾ ਪੋਤਾ ਹੋਵੇਗਾ, ਨਾ ਉਹ ਦੇ ਟਿਕਾਣਿਆਂ ਵਿੱਚ ਕੋਈ ਬਾਕੀ ਰਹੇਗਾ ।
Job 27:14 in Panjabi 14 ਜੇਕਰ ਉਹ ਦੇ ਪੁੱਤਰ ਬਹੁਤੇ ਹੋ ਜਾਣ ਤਾਂ ਵੀ ਤਲਵਾਰ ਉਹਨਾਂ ਦਾ ਹਿੱਸਾ ਹੈ, ਅਤੇ ਉਹ ਦੀ ਅੰਸ ਰੋਟੀ ਨਾਲ ਨਾ ਰੱਜੇਗੀ ।
Psalm 11:7 in Panjabi 7 ਕਿਉਂ ਜੋ ਯਹੋਵਾਹ ਧਰਮੀ ਹੈ, ਉਹ ਧਰਮ ਨਾਲ ਪ੍ਰੀਤ ਰੱਖਦਾ ਹੈ, ਸਿੱਧੇ ਮਨ ਵਾਲੇ ਉਸ ਦਾ ਦਰਸ਼ਨ ਪਾਉਣਗੇ ।
Psalm 21:10 in Panjabi 10 ਤੂੰ ਉਨ੍ਹਾਂ ਦਾ ਫਲ ਧਰਤੀ ਉੱਤੋਂ, ਅਤੇ ਉਨ੍ਹਾਂ ਦੇ ਲੋਕਾਂ ਦੇ ਵਿਚੋਂ ਨਾਸ ਕਰੇਂਗਾ,
Psalm 37:25 in Panjabi 25 ਮੈਂ ਜੁਆਨ ਸੀ ਅਤੇ ਹੁਣ ਬੁੱਢਾ ਹੋ ਗਿਆ ਹਾਂ, ਪਰ ਮੈਂ ਨਾ ਧਰਮੀ ਨੂੰ ਤਿਆਗਿਆ ਹੋਇਆ, ਨਾ ਉਹ ਦੀ ਅੰਸ ਨੂੰ ਟੁਕੜੇ ਮੰਗਦਿਆਂ ਵੇਖਿਆ ਹੈ ।
Psalm 37:40 in Panjabi 40 ਅਤੇ ਯਹੋਵਾਹ ਉਨ੍ਹਾਂ ਦੀ ਸਹਾਇਤਾ ਕਰਦਾ, ਅਤੇ ਛੁਡਾਉਂਦਾ ਹੈ, ਉਹ ਉਨ੍ਹਾਂ ਨੂੰ ਦੁਸ਼ਟਾਂ ਤੋਂ ਛੁਡਾਉਂਦਾ ਹੈ ਅਤੇ ਬਚਾਉਂਦਾ ਹੈ, ਕਿਉਂ ਜੋ ਉਹ ਉਸ ਦੀ ਸ਼ਰਨ ਆਏ ਹਨ ।
Psalm 45:6 in Panjabi 6 ਤੇਰਾ ਸਿੰਘਾਸਣ ਪਰਮੇਸ਼ੁਰ ਵੱਲੋਂ ਸਦਾ ਤੱਕ ਹੈ, ਤੇਰੇ ਰਾਜ ਦਾ ਆੱਸਾ ਸਿਧਿਆਈ ਦਾ ਆੱਸਾ ਹੈ !
Psalm 92:13 in Panjabi 13 ਜਿਹੜੇ ਯਹੋਵਾਹ ਦੇ ਭਵਨ ਵਿੱਚ ਲਾਏ ਹੋਏ ਹਨ, ਓਹ ਪਰਮੇਸ਼ੁਰ ਦੀਆਂ ਦਰਗਾਹਾਂ ਵਿੱਚ ਲਹਿ ਲਹਾਉਣਗੇ ।
Psalm 99:4 in Panjabi 4 ਪਾਤਸ਼ਾਹ ਦੀ ਸਮਰੱਥਾ ਨਿਆਂ ਨਾਲ ਪ੍ਰੇਮ ਰੱਖਦੀ ਹੈ, ਤੂੰ ਸਿਧਿਆਈ ਨੂੰ ਕਾਇਮ ਰੱਖਦਾ ਹੈਂ, ਤੂੰ ਹੀ ਯਾਕੂਬ ਵਿੱਚ ਨਿਆਂ ਅਤੇ ਧਰਮ ਕਰਦਾ ਹੈਂ ।
Proverbs 2:22 in Panjabi 22 ਪਰ ਦੁਸ਼ਟ ਧਰਤੀ ਉੱਤੋਂ ਵੱਢੇ ਜਾਣਗੇ ਅਤੇ ਧੋਖੇਬਾਜ਼ ਉਸ ਵਿੱਚੋਂ ਪੁੱਟੇ ਜਾਣਗੇ ।
Isaiah 14:20 in Panjabi 20 ਤੂੰ ਉਨ੍ਹਾਂ ਨਾਲ ਕਫ਼ਨ ਦਫ਼ਨ ਵਿੱਚ ਨਾ ਰਲੇਂਗਾ, ਤੂੰ ਜੋ ਆਪਣੇ ਦੇਸ ਨੂੰ ਵਿਰਾਨ ਕੀਤਾ, ਤੂੰ ਜੋ ਆਪਣੇ ਲੋਕਾਂ ਨੂੰ ਵੱਢ ਸੁੱਟਿਆ ! ਕੁਕਰਮੀਆਂ ਦੇ ਵੰਸ਼ ਦਾ ਨਾਮ ਕਦੀ ਨਹੀਂ ਪੁਕਾਰਿਆ ਜਾਵੇਗਾ ।
Isaiah 30:18 in Panjabi 18 ਇਸ ਲਈ ਯਹੋਵਾਹ ਉਡੀਕਦਾ ਹੈ ਕਿ ਉਹ ਤੁਹਾਡੇ ਉੱਤੇ ਕਿਰਪਾ ਕਰੇ, ਅਤੇ ਇਸ ਲਈ ਉਹ ਆਪ ਨੂੰ ਉੱਚਾ ਕਰਦਾ ਹੈ, ਤਾਂ ਜੋ ਉਹ ਤੁਹਾਡੇ ਉੱਤੇ ਰਹਮ ਕਰੇ, ਕਿਉਂ ਜੋ ਯਹੋਵਾਹ ਇਨਸਾਫ਼ ਦਾ ਪਰਮੇਸ਼ੁਰ ਹੈ, ਧੰਨ ਉਹ ਸਾਰੇ ਜਿਹੜੇ ਉਸ ਨੂੰ ਉਡੀਕਦੇ ਹਨ !
Isaiah 59:21 in Panjabi 21 ਯਹੋਵਾਹ ਆਖਦਾ ਹੈ, ਮੇਰੀ ਵੱਲੋਂ, ਉਹਨਾਂ ਨਾਲ ਮੇਰਾ ਇਹ ਨੇਮ ਹੈ, ਮੇਰਾ ਆਤਮਾ ਜੋ ਤੇਰੇ ਉੱਤੇ ਹੈ, ਅਤੇ ਮੇਰੇ ਬਚਨ ਜੋ ਮੈਂ ਤੇਰੇ ਮੂੰਹ ਵਿੱਚ ਪਾਏ, ਉਹ ਤੇਰੇ ਮੂੰਹ ਵਿੱਚੋਂ, ਤੇਰੀ ਅੰਸ ਦੇ ਮੂੰਹ ਵਿੱਚੋਂ, ਸਗੋਂ ਤੇਰੀ ਅੰਸ ਦੀ ਅੰਸ ਦੇ ਮੂੰਹ ਵਿੱਚੋਂ, ਹੁਣ ਤੋਂ ਸਦੀਪਕ ਕਾਲ ਤੱਕ ਕਦੇ ਨਾ ਮੁੱਕਣਗੇ, ਯਹੋਵਾਹ ਦਾ ਵਾਕ ਹੈ ।
Isaiah 61:8 in Panjabi 8 ਕਿਉਂਕਿ, ਮੈਂ ਯਹੋਵਾਹ, ਇਨਸਾਫ਼ ਨੂੰ ਤਾਂ ਪਿਆਰ ਕਰਦਾ ਹਾਂ, ਲੁੱਟ ਅਤੇ ਬੁਰਿਆਈ ਤੋਂ ਘਿਣ ਕਰਦਾ ਹਾਂ, ਇਸ ਲਈ ਮੈਂ ਆਪਣੇ ਲੋਕਾਂ ਨੂੰ ਸਚਿਆਈ ਨਾਲ ਬਦਲਾ ਦਿਆਂਗਾ, ਮੈਂ ਉਹਨਾਂ ਦੇ ਨਾਲ ਇੱਕ ਸਦੀਪਕ ਨੇਮ ਬੰਨ੍ਹਾਂਗਾ ।
Jeremiah 9:24 in Panjabi 24 ਪਰ ਜਿਹੜਾ ਮਾਣ ਕਰਦਾ ਹੈ ਉਹ ਇਸ ਉੱਤੇ ਮਾਣ ਕਰੇ ਭਈ ਉਹ ਮੈਨੂੰ ਸਮਝਦਾ ਹੈ ਅਤੇ ਜਾਣਦਾ ਹੈ ਕਿ ਮੈਂ ਯਹੋਵਾਹ ਹਾਂ ਜਿਹੜਾ ਧਰਤੀ ਉੱਤੇ ਦਯਾ, ਇਨਸਾਫ਼ ਅਤੇ ਧਰਮ ਦੇ ਕੰਮ ਕਰਦਾ ਹਾਂ ਕਿਉਂ ਜੋ ਮੇਰੀ ਖੁਸ਼ੀ ਉਹਨਾਂ ਵਿੱਚ ਹੈ, ਯਹੋਵਾਹ ਦਾ ਵਾਕ ਹੈ
Jeremiah 32:40 in Panjabi 40 ਮੈਂ ਉਹਨਾਂ ਨਾਲ ਇੱਕ ਸਦਾ ਦਾ ਨੇਮ ਬੰਨ੍ਹਾਂਗਾ ਅਤੇ ਮੈਂ ਉਹਨਾਂ ਦਾ ਭਲਾ ਕਰਨ ਤੋਂ ਨਾ ਹੱਟਾਂਗਾ ਅਤੇ ਮੈਂ ਆਪਣਾ ਭੈ ਉਹਨਾਂ ਦੇ ਦਿਲ ਵਿੱਚ ਪਾਵਾਂਗਾ ਭਈ ਉਹ ਫੇਰ ਮੈਥੋਂ ਫਿਰ ਨਾ ਜਾਣ
John 5:24 in Panjabi 24 ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ, ਉਹ ਮੇਰੇ ਬਚਨ ਸੁਣਦਾ ਹੈ ਅਤੇ ਉਨ੍ਹਾਂ ਤੇ ਵਿਸ਼ਵਾਸ ਕਰਦਾ ਹੈ । ਉਹ, ਜਿਸ ਨੇ ਮੈਨੂੰ ਭੇਜਿਆ ਹੈ, ਸਦੀਪਕ ਜੀਵਨ ਉਸਦਾ ਹੈ । ਉਸਦਾ ਨਿਆਂ ਨਹੀਂ ਹੋਵੇਗਾ । ਉਸ ਨੂੰ ਮੌਤ ਤੋਂ ਮੁਕਤ ਕਰ ਦਿੱਤਾ ਗਿਆ ਹੈ ਅਤੇ ਉਹ ਸਦੀਪਕ ਜੀਵਨ ਵਿੱਚ ਦਾਖਲ ਹੋ ਚੁੱਕਿਆ ਹੈ ।
John 6:39 in Panjabi 39 ਮੈਨੂੰ ਉਨ੍ਹਾਂ ਵਿੱਚੋਂ ਇੱਕ ਵੀ ਵਿਅਕਤੀ ਨਹੀਂ ਗੁਆਉਣਾ ਚਾਹੀਦਾ, ਜੋ ਪਰਮੇਸ਼ੁਰ ਨੇ ਮੈਨੂੰ ਦਿੱਤੇ ਹਨ । ਪਰ ਮੈਂ ਉਨ੍ਹਾਂ ਨੂੰ ਅੰਤ ਦੇ ਦਿਨ ਜ਼ਰੂਰ ਜਿਵਾਂਲਾਗਾ । ਉਹ, ਜਿਸ ਨੇ ਮੈਨੂੰ ਭੇਜਿਆ ਹੈ, ਇਹੀ ਆਸ ਕਰਦਾ ਹਾਂ ।
John 10:28 in Panjabi 28 ਮੈਂ ਆਪਣੀਆਂ ਭੇਡਾਂ ਨੂੰ ਸਦੀਪਕ ਜੀਵਨ ਦਿੰਦਾ ਹਾਂ ਅਤੇ ਉਹ ਕਦੇ ਨਹੀਂ ਮਰਨਗੀਆਂ ਅਤੇ ਨਾ ਕੋਈ ਉਨ੍ਹਾਂ ਨੂੰ ਮੇਰੇ ਤੋਂ ਖੋਹ ਸਕਦਾ ਹੈ ।
John 15:9 in Panjabi 9 “ਜਿਵੇਂ ਕਿ ਮੇਰੇ ਪਿਤਾ ਨੇ ਮੈਨੂੰ ਪਿਆਰ ਕੀਤਾ ਤਿਵੇਂ ਮੈਂ ਤੁਹਾਨੂੰ ਵੀ ਪਿਆਰ ਕੀਤਾ । ਇਸ ਲਈ ਤੁਸੀਂ ਵੀ ਮੇਰੇ ਪਿਆਰ ਵਿੱਚ ਬਣੇ ਰਹੋ ।”
1 Peter 1:5 in Panjabi 5 ਤੁਸੀਂ ਵਿਸ਼ਵਾਸ ਦੇ ਰਾਹੀਂ ਪਰਮੇਸ਼ੁਰ ਦੀ ਸਮਰੱਥਾ ਨਾਲ ਉਸ ਮੁਕਤੀ ਲਈ ਬਚਾਏ ਰਹਿੰਦੇ ਹੋ, ਜੋ ਅੰਤ ਦੇ ਸਮੇਂ ਪ੍ਰਗਟ ਹੋਣ ਵਾਲੀ ਹੈ
1 John 2:19 in Panjabi 19 ਉਹ ਸਾਡੇ ਵਿੱਚੋਂ ਨਿੱਕਲ ਗਏ ਪਰ ਸਾਡੇ ਨਾਲ ਦੇ ਨਹੀਂ ਸਨ, ਕਿਉਂਕਿ ਜੇ ਉਹ ਸਾਡੇ ਨਾਲ ਦੇ ਹੁੰਦੇ ਤਾਂ ਸਾਡੇ ਨਾਲ ਹੀ ਰਹਿੰਦੇ । ਪਰ ਉਹ ਨਿੱਕਲ ਗਏ ਤਾਂ ਜੋ ਪ੍ਰਗਟ ਹੋਣ ਕਿ ਉਹ ਸਾਰੇ ਸਾਡੇ ਨਾਲ ਦੇ ਨਹੀਂ ਹਨ ।
Jude 1:1 in Panjabi 1 ਯਹੂਦਾਹ, ਜਿਹੜਾ ਯਿਸੂ ਮਸੀਹ ਦਾ ਦਾਸ ਅਤੇ ਯਾਕੂਬ ਦਾ ਭਰਾ ਹਾਂ, ਅੱਗੇ ਯੋਗ ਉਨ੍ਹਾਂ ਨੂੰ ਜਿਹੜੇ ਬੁਲਾਏ ਹੋਏ, ਪਿਤਾ ਪਰਮੇਸ਼ੁਰ ਵਿੱਚ ਪਿਆਰੇ ਅਤੇ ਯਿਸੂ ਮਸੀਹ ਦੇ ਲਈ ਅਲੱਗ ਕੀਤੇ ਹੋਏ ਹਨ,